Punjabi: NT

King James Version

1 Corinthians

12

1ਹੁਣ, ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਆਤਮਕ ਸੁਗਾਤਾਂ ਬਾਰੇ ਜਾਣ ਲਵੋ।
1Now concerning spiritual gifts, brethren, I would not have you ignorant.
2ਤੁਸੀਂ ਆਪਣੇ ਆਸਥਾਵਾਨ ਹੋਣ ਤੋਂ ਪਹਿਲਾਂ ਦਿਆਂ ਜ਼ਿੰਦਗੀਆਂ ਬਾਰੇ ਜਾਣਦੇ ਹੋ। ਤੁਸੀਂ ਖੁਦ ਜ਼ਿੰਦਗੀ ਹੀਣ ਮੂਰਤੀਆਂ ਦੀ ਉਪਾਸਨਾ ਵੱਲ ਅੰਨ੍ਹੇਵਾਹ ਖਿਚ੍ਚੇ ਗਏ ਸੀ।
2Ye know that ye were Gentiles, carried away unto these dumb idols, even as ye were led.
3ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜਿਹਡ਼ਾ ਪਰਮੇਸ਼ੁਰ ਦੇ ਆਤਮੇ ਦੀ ਸਹਾਇਤਾ ਨਾਲ ਬੋਲਦਾ ਹੈ। ਇਹ ਨਹੀਂ ਕਹਿੰਦਾ ਕਿ “ਯਿਸੂ ਮਸੀਹ ਸਰਾਪਿਆ ਜਾਵੇ।” ਅਤੇ ਕੋਈ ਵੀ ਪਵਿੱਤਰ ਆਤਮਾ ਦੀ ਸਹਾਇਤਾ ਤੋਂ ਬਿਨਾ ਨਹੀਂ ਆਖ ਸਕਦਾ, “ਯਿਸੂ ਪ੍ਰਭੂ ਹੈ।”
3Wherefore I give you to understand, that no man speaking by the Spirit of God calleth Jesus accursed: and that no man can say that Jesus is the Lord, but by the Holy Ghost.
4ਆਤਮਕ ਸੁਗਾਤਾਂ ਕਈ ਤਰ੍ਹਾਂ ਦੀਆਂ ਹਨ ਪਰ ਉਹ ਸਾਰੀਆਂ ਉਸੇ ਆਤਮਾ ਵੱਲੋਂ ਹਨ।
4Now there are diversities of gifts, but the same Spirit.
5ਸੇਵਾ ਕਰਨ ਦੇ ਕਈ ਤਰੀਕੇ ਹਨ; ਪਰ ਇਹ ਸਾਰੇ ਤਰੀਕੇ ਉਸੇ ਪ੍ਰਭੂ ਵੱਲੋਂ ਹਨ।
5And there are differences of administrations, but the same Lord.
6ਅਤੇ ਇਸਦੇ ਵੀ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਪਰਮੇਸ਼ੁਰ ਲੋਕਾਂ ਵਿੱਚ ਕਾਰਜ ਕਰਦਾ ਹੈ। ਪਰ ਇਹ ਸਾਰੇ ਤਰੀਕੇ ਉਸੇ ਪ੍ਰਭੂ ਵੱਲੋਂ ਹਨ। ਪਰਮੇਸ਼ੁਰ ਸਾਡੇ ਵਿੱਚ ਸਭ ਕਾਰਜ ਕਰਦਾ ਹੈ।
6And there are diversities of operations, but it is the same God which worketh all in all.
7ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ।
7But the manifestation of the Spirit is given to every man to profit withal.
8ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ।
8For to one is given by the Spirit the word of wisdom; to another the word of knowledge by the same Spirit;
9ਉਹੀ ਆਤਮਾ ਇੱਕ ਵਿਅਕਤੀ ਨੂੰ ਆਸਥਾ ਪਦਾਨ ਕਰਦਾ ਹੈ। ਅਤੇ ਉਹੀ ਆਤਮਾ ਕਿਸੇ ਵਿਅਕਤੀ ਨੂੰ ਤੰਦਰੁਸਤੀ ਦੀ ਦਾਤ ਬਖਸ਼ਦਾ ਹੈ।
9To another faith by the same Spirit; to another the gifts of healing by the same Spirit;
10ਦੂਸਰੇ ਵਿਅਕਤੀ ਨੂੰ, ਕਰਿਸ਼ਮੇ ਕਰਨ ਦੀ ਦਾਤ ਬਖਸ਼ਦਾ ਹੈ, ਅਤੇ ਕਿਸੇ ਹੋਰ ਵਿਅਕਤੀ ਨੂੰ ਅਗੰਮ ਵਾਕ ਕਰਨ ਦੀ, ਅਤੇ ਕਿਸੇ ਹੋਰ ਵਿਅਕਤੀ ਨੂੰ ਨੇਕ ਅਤੇ ਬਦ ਰੂਹਾਂ ਦੇ ਵਿਚਕਾਰ ਫ਼ਰਕ ਕਰਨ ਦੀ ਯੋਗਤਾ ਪ੍ਰਦਾਨ ਕਰਦਾ ਹੈ। ਆਤਮਾ ਕਿਸੇ ਵਿਅਕਤੀ ਨੂੰ ਭਿੰਨ-ਭਿੰਨ ਪ੍ਰਕਾਰ ਦੀਆਂ ਭਾਸ਼ਾਵਾਂ ਬੋਲਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ, ਅਤੇ ਕਿਸੇ ਦੂਸਰੇ ਵਿਅਕਤੀ ਨੂੰ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਕਰਨ ਦੀ ਸ਼ਕਤੀ ਦਿੰਦਾ ਹੈ।
10To another the working of miracles; to another prophecy; to another discerning of spirits; to another divers kinds of tongues; to another the interpretation of tongues:
11ਉਹੀ ਆਤਮਾ, ਇਹ ਸਾਰੀਆਂ ਗੱਲਾਂ ਕਰਦਾ ਹੈ। ਆਤਮਾ ਇਹ ਨਿਰਣਾ ਕਰਦਾ ਹੈ ਕਿ ਹਰ ਵਿਅਕਤੀ ਨੂੰ ਕੀ ਦੇਣਾ ਹੈ।
11But all these worketh that one and the selfsame Spirit, dividing to every man severally as he will.
12ਇੱਕ ਮਨੁੱਖ ਦਾ ਸ਼ਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸ਼ਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸ਼ਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ।
12For as the body is one, and hath many members, and all the members of that one body, being many, are one body: so also is Christ.
13ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸ਼ਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ।
13For by one Spirit are we all baptized into one body, whether we be Jews or Gentiles, whether we be bond or free; and have been all made to drink into one Spirit.
14ਅਤੇ ਇੱਕ ਵਿਅਕਤੀ ਦੇ ਸ਼ਰੀਰ ਦੇ ਇੱਕ ਤੋਂ ਬਹੁਤੇ ਅੰਗ ਹੁੰਦੇ ਹਨ। ਇਸਦੇ ਬਹੁਤ ਸਾਰੇ ਅੰਗ ਹੁੰਦੇ ਹਨ।
14For the body is not one member, but many.
15ਇੱਕ ਪੈਰ ਆਖ ਸਕਦਾ ਹੈ “ਮੈਂ ਹੱਥ ਨਹੀਂ ਹਾਂ। ਇਸ ਲਈ ਮੇਰਾ ਸ਼ਰੀਰ ਨਾਲ ਕੋਈ ਸੰਬੰਧ ਨਹੀਂ।” ਪਰ ਸਿਰਫ਼ ਇਹ ਆਖਣ ਨਾਲ, ਪੈਰ ਸ਼ਰੀਰ ਦਾ ਭਾਗ ਹੋਣ ਤੋਂ ਨਹੀਂ ਰੁਕਦਾ।
15If the foot shall say, Because I am not the hand, I am not of the body; is it therefore not of the body?
16ਇੱਕ ਕੰਨ ਆਖਦਾ ਹੈ, “ਮੈਂ ਅੱਖ ਨਹੀਂ ਹਾਂ ਇਸ ਲਈ ਮੈਂ ਸ਼ਰੀਰ ਦਾ ਅੰਗ ਨਹੀਂ ਹਾਂ।” ਪਰ ਸਿਰਫ਼ ਇਹ ਆਖਣ ਨਾਲ, ਕੰਨ ਸ਼ਰੀਰ ਦਾ ਅੰਗ ਹੋਣਾ ਬੰਦ ਨਹੀਂ ਕਰਦਾ।
16And if the ear shall say, Because I am not the eye, I am not of the body; is it therefore not of the body?
17ਜੇ ਸਾਰਾ ਸ਼ਰੀਰ ਹੀ ਇੱਕ ਅੱਖ ਹੁੰਦਾ ਤਾਂ ਸ਼ਰੀਰ ਸੁਣ ਸਕਣ ਦੇ ਯੋਗ ਨਹੀਂ ਹੁੰਦਾ। ਜਾਂ ਸਾਰਾ ਸ਼ਰੀਰ ਹੀ ਕੰਨ ਹੁੰਦਾ ਤਾਂ ਸ਼ਰੀਰ ਕਿਸੇ ਵੀ ਚੀਜ਼ ਨੂੰ ਵੀ ਸੁੰਘ ਨਹੀਂ ਸੀ ਸਕਦਾ।
17If the whole body were an eye, where were the hearing? If the whole were hearing, where were the smelling?
18[This verse may not be a part of this translation]
18But now hath God set the members every one of them in the body, as it hath pleased him.
19[This verse may not be a part of this translation]
19And if they were all one member, where were the body?
20ਇਸੇ ਲਈ ਹੁਣ ਭਾਵੇਂ ਅਨੇਕਾਂ ਅੰਗ ਹਨ, ਸ਼ਰੀਰ ਸਿਰਫ਼ ਇੱਕ ਹੀ ਹੈ।
20But now are they many members, yet but one body.
21ਅਖ ਹੱਥ ਨੂੰ ਇਹ ਨਹੀਂ ਕਹਿ ਸਕਦੀ, “ਮੈਨੂੰ ਤੇਰੀ ਲੋਡ਼ ਨਹੀਂ” ਅਤੇ ਸਿਰ ਪੈਰ ਨੂੰ ਇਹ ਨਹੀਂ ਕਹਿ ਸਕਦਾ, “ਮੈਨੂੰ ਤੇਰੀ ਲੋਡ਼ ਨਹੀਂ।”
21And the eye cannot say unto the hand, I have no need of thee: nor again the head to the feet, I have no need of you.
22ਨਹੀਂ। ਸ਼ਰੀਰ ਦੇ ਜਿਹਡ਼ੇ ਅੰਗ ਕਮਜ਼ੋਰ ਲੱਗਦੇ ਹਨ ਸੱਚਮੁੱਚ ਬਹੁਤ ਲੋਡ਼ੀਂਦੇ ਹਨ।
22Nay, much more those members of the body, which seem to be more feeble, are necessary:
23ਅਤੇ ਸ਼ਰੀਰ ਦੇ ਉਨ੍ਹਾਂ ਅੰਗਾਂ ਲਈ ਜਿਨ੍ਹਾਂ ਨੂੰ ਅਸੀ ਘੱਟ ਸਤਿਕਾਰ ਯੋਗ ਸਮਝਦੇ ਹਾਂ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ। ਅਤੇ ਸ਼ਰੀਰ ਦੇ ਉਹ ਅੰਗ ਜਿਨ੍ਹਾਂ ਨੂੰ ਅਸੀ ਵਿਖਾਉਣਾ ਪਸੰਦ ਨਹੀਂ ਕਰਦੇ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ।
23And those members of the body, which we think to be less honourable, upon these we bestow more abundant honour; and our uncomely parts have more abundant comeliness.
24ਪਰ ਸਾਡੇ ਸ਼ਰੀਰ ਦੇ ਉਹ ਅੰਗ ਜਿਹਡ਼ੇ ਖੂਬਸੂਰਤ ਹਨ ਉਨ੍ਹਾਂ ਨੂੰ ਸਾਡੇ ਖਾਸ ਧਿਆਨ ਦੀ ਲੋਡ਼ ਨਹੀਂ ਹੁੰਦੀ। ਪਰ ਪਰਮੇਸ਼ੁਰ ਨੇ ਸਾਰੇ ਅੰਗਾਂ ਨੂੰ ਇਕਠਿਆਂ ਰੱਖਿਆ ਤਾਂ ਜੋ ਇਨ੍ਹਾਂ ਅੰਗਾਂ ਨੂੰ ਵਧੇਰੇ ਗੌਰਵ ਦਿੱਤਾ ਜਾਵੇ ਜਿਸਦੀ ਇਨ੍ਹਾਂ ਨੂੰ ਲੋਡ਼ ਹੈ।
24For our comely parts have no need: but God hath tempered the body together, having given more abundant honour to that part which lacked.
25ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਸਾਡਾ ਸ਼ਰੀਰ ਵੰਡਿਆ ਨਾ ਜਾਵੇ। ਪਰਮੇਸ਼ੁਰ ਦੀ ਮਨਸ਼ਾ ਇਹ ਸੀ ਕਿ ਸਾਰੇ ਅੰਗ ਇੱਕ ਦੂਸਰੇ ਦਾ ਇੱਕੋ ਜਿਹਾ ਧਿਆਨ ਰੱਖਣ।
25That there should be no schism in the body; but that the members should have the same care one for another.
26ਜੇ ਸ਼ਰੀਰ ਦਾ ਇੱਕ ਅੰਗ ਦੁਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।
26And whether one member suffer, all the members suffer with it; or one member be honoured, all the members rejoice with it.
27ਤੁਸੀਂ ਸਾਰੇ ਇਕਠੇ ਮਸੀਹ ਦਾ ਸ਼ਰੀਰ ਹੋ। ਤੁਹਾਡੇ ਵਿੱਚੋਂ ਹਰ ਕੋਈ ਇਸ ਸ਼ਰੀਰ ਦਾ ਅੰਗ ਹੈ।
27Now ye are the body of Christ, and members in particular.
28ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹਡ਼ੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹਡ਼ੇ ਅਗਵਾਈਆਂ ਕਰ ਸਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹਡ਼ੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸਕਦੇ ਹਨ।
28And God hath set some in the church, first apostles, secondarily prophets, thirdly teachers, after that miracles, then gifts of healings, helps, governments, diversities of tongues.
29ਸਾਰੇ ਲੋਕ ਰਸੂਲ ਨਹੀਂ ਹਨ। ਸਾਰੇ ਲੋਕ ਨਬੀ ਨਹੀਂ ਹਨ। ਸਾਰੇ ਲੋਕ ਉਸਤਾਦ ਨਹੀਂ ਹਨ। ਸਾਰੇ ਲੋਕ ਕਰਿਸ਼ਮੇ ਨਹੀਂ ਕਰ ਸਕਦੇ।
29Are all apostles? are all prophets? are all teachers? are all workers of miracles?
30ਸਾਰੇ ਲੋਕਾਂ ਕੋਲ ਦੂਜੇ ਦਾ ਇਲਾਜ਼ ਕਰਨ ਦੀਆਂ ਦਾਤਾਂ ਨਹੀਂ ਹੁੰਦੀਆਂ। ਸਾਰੇ ਲੋਕ ਭਿੰਨ-ਭਿੰਨ ਤਰ੍ਹਾਂ ਦੀਆਂ ਭਾਸ਼ਾਵਾਂ ਵਿੱਚ ਗੱਲ ਨਹੀਂ ਕਰਦੇ। ਸਾਰੇ ਲੋਕ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਨਹੀਂ ਕਰ ਸਕਦੇ।
30Have all the gifts of healing? do all speak with tongues? do all interpret?
31ਪਰ ਸੱਚਮੁੱਚ ਤੁਹਾਨੂੰ ਮਹਾਨ ਦਾਤਾਂ ਦੀ ਪ੍ਰਾਪਤੀ ਕਰਨ ਦੀ ਕਾਮਨਾ ਕਰਨੀ ਚਾਹੀਦੀ ਹੈ। ਅਤੇ ਹੁਣ ਮੈਂ ਤੁਹਾਨੂੰ ਸਰਬੋਤਮ ਮਾਰਗ ਦਿਖਾਉਂਦਾ ਹਾਂ।
31But covet earnestly the best gifts: and yet shew I unto you a more excellent way.