Punjabi: NT

King James Version

2 Corinthians

6

1ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹਡ਼ੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।
1We then, as workers together with him, beseech you also that ye receive not the grace of God in vain.
2ਪਰਮੇਸ਼ੁਰ ਦਾ ਕਥਨ ਹੈ; “ਮੈਂ ਸਹੀ ਸਮੇਂ ਤੁਹਾਨੂੰ ਸੁਣਿਆ ਅਤੇ ਮੁਕਤੀ ਦੇ ਦਿਹਾਡ਼ੇ ਤੁਹਾਡੀ ਸਹਾਇਤਾ ਕੀਤੀ।” ਯਸਾਯਾਹ 49:8 ਮੈਂ ਤੁਹਾਨੂੰ ਆਖਦਾ ਹਾਂ ਕਿ “ਸਹੀ ਸਮਾਂ” ਹੁਣ ਹੈ “ਮੁਕਤੀ ਦਾ ਦਿਹਾਡ਼ਾ” ਹੁਣ ਹੈ।
2(For he saith, I have heard thee in a time accepted, and in the day of salvation have I succoured thee: behold, now is the accepted time; behold, now is the day of salvation.)
3ਅਸੀਂ ਨਹੀਂ ਚਾਹੁੰਦੇ ਕਿ ਲੋਕ ਸਾਡੇ ਕੰਮ ਵਿੱਚ ਕੋਈ ਨੁਕਸ ਲਭ੍ਭ ਸਕਣ। ਇਸ ਲਈ ਅਸੀਂ ਅਜਿਹਾ ਕੁਝ ਨਹੀਂ ਕਰਦੇ ਜੋ ਲੋਕਾਂ ਲਈ ਰੁਕਾਵਟਾਂ ਪਾਉਂਦਾ ਹੋਵੇ।
3Giving no offence in any thing, that the ministry be not blamed:
4ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮਸਿਆਵਾਂ ਵਿੱਚ।
4But in all things approving ourselves as the ministers of God, in much patience, in afflictions, in necessities, in distresses,
5ਸਾਨੂੰ ਮਾਰਿਆ ਕੁਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲਡ਼ਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ।
5In stripes, in imprisonments, in tumults, in labours, in watchings, in fastings;
6ਅਸੀਂ ਆਪਣੀ ਸਮਝ ਰਾਹੀਂ, ਆਪਣੇ ਧੀਰਜ, ਆਪਣੀ ਮਿਹਰਬਾਨੀ ਅਤੇ ਆਪਣੇ ਸ਼ੁਧ੍ਧ ਜੀਵਨ ਰਾਹੀਂ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ। ਅਜਿਹਾ ਅਸੀਂ ਪਵਿੱਤਰ ਆਤਮਾ ਰਾਹੀਂ, ਸੱਚੇ ਪ੍ਰੇਮ ਰਾਹੀਂ ਦਰਸ਼ਾਉਂਦੇ ਹਾਂ।
6By pureness, by knowledge, by longsuffering, by kindness, by the Holy Ghost, by love unfeigned,
7ਸੱਚ ਬੋਲਕੇ ਅਤੇ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਅਸੀਂ ਆਪਣੇ ਸਹੀ ਜੀਵਨ ਢੰਗ ਨੂੰ ਹਰ ਚੀਜ਼ ਦੇ ਖਿਲਾਫ਼ ਰੱਖਿਆ ਕਰਨ ਲਈ ਵਰਤਦੇ ਹਾਂ।
7By the word of truth, by the power of God, by the armour of righteousness on the right hand and on the left,
8ਕੁਝ ਲੋਕ ਸਾਡਾ ਸਤਿਕਾਰ ਕਰਦੇ ਹਨ, ਪਰ ਦੂਸਰੇ ਲੋਕ ਸਾਡਾ ਨਿਰਾਦਰ ਕਰਦੇ ਹਨ। ਕੁਝ ਲੋਕ ਸਾਡੇ ਬਾਰੇ ਭਲੀਆਂ ਗੱਲਾਂ ਕਹਿੰਦੇ ਹਨ, ਦੂਸਰੇ ਲੋਕ ਮੰਦਿਆਂ ਗੱਲਾਂ ਬੋਲਦੇ ਹਨ। ਕੁਝ ਲੋਕ ਆਖਦੇ ਹਨ ਕਿ ਅਸੀਂ ਝੂਠੇ ਹਾਂ ਪਰ ਅਸੀਂ ਸੱਚ ਬੋਲਦੇ ਹਾਂ।
8By honour and dishonour, by evil report and good report: as deceivers, and yet true;
9ਕੁਝ ਲੋਕਾਂ ਵੱਲੋਂ ਸਾਨੂੰ ਅਗਿਆਤ ਸਮਝਿਆ ਜਾਂਦਾ ਹੈ, ਜਦਕਿ ਅਸੀਂ ਚੰਗੀ ਤਰ੍ਹਾਂ ਪ੍ਰਸਿਧ ਹਾਂ। ਸਾਨੂੰ ਮਰੇ ਹੋਏ ਕਰਾਰ ਦਿੱਤਾ ਗਿਆ, ਪਰ ਦੇਖੋ ਅਸੀਂ ਜਿਉਂ ਰਹੇ ਹਾਂ। ਸਾਨੂੰ ਦੁਖ ਦਿੱਤੇ ਜਾਂਦੇ ਹਨ ਪਰ ਅਸੀਂ ਮਾਰੇ ਨਹੀਂ ਗਏ।
9As unknown, and yet well known; as dying, and, behold, we live; as chastened, and not killed;
10ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ।
10As sorrowful, yet alway rejoicing; as poor, yet making many rich; as having nothing, and yet possessing all things.
11ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ।
11O ye Corinthians, our mouth is open unto you, our heart is enlarged.
12ਤੁਹਾਡੇ ਲਈ ਸਾਡਾ ਪ੍ਰੇਮ ਖਤਮ ਨਹੀਂ ਹੋਇਆ। ਪਰ ਤੁਸੀਂ ਸਾਡੇ ਵੱਲ ਆਪਣਾ ਪਿਆਰ ਰੋਕ ਦਿੱਤਾ ਹੈ।
12Ye are not straitened in us, but ye are straitened in your own bowels.
13ਮੈਂ ਤੁਹਾਡੇ ਨਾਲ ਗੱਲਾਂ ਕਰ ਰਿਹਾ ਹਾਂ ਜਿਵੇਂ ਤੁਸੀਂ ਮੇਰੇ ਬੱਚੇ ਹੋਵੋਂ। ਉਵੇਂ ਹੀ ਕਰੋ ਜਿਵੇਂ ਅਸੀਂ ਕੀਤਾ ਹੈ-ਆਪਣੇ ਹਿਰਦੇ ਵੀ ਖੋਲ੍ਹ ਦਿਓ।
13Now for a recompence in the same, (I speak as unto my children,) be ye also enlarged.
14ਤੁਸੀਂ ਉਨ੍ਹਾਂ ਵਿ ਅਕਤੀਆਂ ਵਰਗੇ ਨਹੀਂ ਹੋ ਜਿਹਡ਼ੇ ਆਸਥਾ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁਡ਼ੋ। ਚੰਗਿਆਈ ਅਤੇ ਬੁਰਿਆਈ ਇਕਠ੍ਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕਠਿਆਂ ਨਹੀਂ ਹੋ ਸਕਦੀ।
14Be ye not unequally yoked together with unbelievers: for what fellowship hath righteousness with unrighteousness? and what communion hath light with darkness?
15ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸਕਦਾ? ਇੱਕ ਆਸਥਾਵਾਨ ਅਤੇ ਅਨਾਸਥਾਵਾਨ ਵਿੱਚ ਕੀ ਸਾਂਝ ਹੈ।
15And what concord hath Christ with Belial? or what part hath he that believeth with an infidel?
16ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ। ਲੇਵੀਆਂ 26:11-12
16And what agreement hath the temple of God with idols? for ye are the temple of the living God; as God hath said, I will dwell in them, and walk in them; and I will be their God, and they shall be my people.
17“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।” ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।” ਯਸਾਯਾਹ 52:11
17Wherefore come out from among them, and be ye separate, saith the Lord, and touch not the unclean thing; and I will receive you.
18“ਮੈਂ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।” 2 ਸਮੂਏਲ 7:14, 7:8
18And will be a Father unto you, and ye shall be my sons and daughters, saith the Lord Almighty.