Punjabi: NT

King James Version

2 John

1

1ਬਜ਼ੁਰਗ ਵੱਲੋਂ ਸ਼ੁਭ ਕਾਮਨਾਵਾਂ। ਪਰਮੇਸ਼ੁਰ ਵੱਲੋਂ ਚੁਣੀ ਹੋਈ ਇਸ ਸੁਆਣੀ ਅਤੇ ਉਸਦੇ ਬਚਿਆਂ ਨੂੰ। ਮੈਂ ਸੱਚਾਈ ਵਿੱਚ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਉਹ ਸਾਰੇ ਲੋਕ ਵੀ ਜਿਹਡ਼ੇ ਸੱਚਾਈ ਨੂੰ ਜਾਣਦੇ ਹਨ, ਤੁਹਾਨੂੰ ਪਿਆਰ ਕਰਦੇ ਹਨ।
1The elder unto the elect lady and her children, whom I love in the truth; and not I only, but also all they that have known the truth;
2ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹਡ਼ਾ ਸਾਡੇ ਅੰਦਰ ਵਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ।
2For the truth's sake, which dwelleth in us, and shall be with us for ever.
3ਪਰਮੇਸ਼ੁਰ ਪਤਾ ਅਤੇ ਉਸਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ।
3Grace be with you, mercy, and peace, from God the Father, and from the Lord Jesus Christ, the Son of the Father, in truth and love.
4ਮੈਨੂੰ ਤੁਹਾਡੇ ਕੁਝ ਬਚਿਆਂ ਬ੍ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ।
4I rejoiced greatly that I found of thy children walking in truth, as we have received a commandment from the Father.
5ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ।
5And now I beseech thee, lady, not as though I wrote a new commandment unto thee, but that which we had from the beginning, that we love one another.
6ਪਿਆਰ ਕਰਨ ਦਾ ਅਰਥ ਪਰਮੇਸ਼ੁਰ ਦੁਆਰਾ ਸਾਨੂੰ ਦਿੱਤੇ ਗਏ ਹੁਕਮ ਅਨੁਸਾਰ ਜਿਉਣਾ ਹੈ। ਪਰਮੇਸ਼ੁਰ ਦਾ ਹੁਕਮ ਇੱਕ ਪਿਆਰ ਦਾ ਜੀਵਨ ਜਿਉਣਾ ਹੈ। ਤੁਸੀਂ ਇਹ ਹੁਕਮ ਸ਼ੁਰੂ ਤੋਂ ਸੁਣਿਆ ਹੈ।
6And this is love, that we walk after his commandments. This is the commandment, That, as ye have heard from the beginning, ye should walk in it.
7ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜੁਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਬਾਲ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਨ ਗਿਆ। ਜਿਹਡ਼ਾ ਵਿਅਕਤੀ ਇਸ ਸੱਚ ਦਾ ਇਕਬਾਲ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ।
7For many deceivers are entered into the world, who confess not that Jesus Christ is come in the flesh. This is a deceiver and an antichrist.
8ਹੋਸ਼ਿਆਰ ਰਹੋ। ਉਹ ਇਨਾਮ ਨਾ ਗਵਾਓ ਜਿਸ ਵਾਸਤੇ ਅਸੀਂ ਕਡ਼ੀ ਮਿਹਨਤ ਕੀਤੀ ਹੈ, ਤਾਂ ਜੋ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸਕੇ।
8Look to yourselves, that we lose not those things which we have wrought, but that we receive a full reward.
9[This verse may not be a part of this translation]
9Whosoever transgresseth, and abideth not in the doctrine of Christ, hath not God. He that abideth in the doctrine of Christ, he hath both the Father and the Son.
10ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ
10If there come any unto you, and bring not this doctrine, receive him not into your house, neither bid him God speed:
11ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ।
11For he that biddeth him God speed is partaker of his evil deeds.
12ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਮ੍ਹਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।
12Having many things to write unto you, I would not write with paper and ink: but I trust to come unto you, and speak face to face, that our joy may be full.
13ਪਰਮੇਸ਼ੁਰ ਦੁਆਰਾ ਚੁਣੇ ਗਏ ਤੁਹਾਡੀ ਭੈਣ ਦੇ ਬੱਚੇ ਤੁਹਾਨੂੰ ਆਪਣਾ ਪਿਆਰ ਭੇਜਦੇ ਹਨ।
13The children of thy elect sister greet thee. Amen.