Punjabi: NT

King James Version

2 Timothy

2

1ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹਡ਼ਾ ਸਾਨੂੰ ਮਸੀਹ ਯਿਸੂ ਵਿੱਚ ਹੈ।
1Thou therefore, my son, be strong in the grace that is in Christ Jesus.
2ਤੁਸੰ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿਖਾ ਸਕਣਗੇ।
2And the things that thou hast heard of me among many witnesses, the same commit thou to faithful men, who shall be able to teach others also.
3ਸਾਡੀਆਂ ਔਕਡ਼ਾਂ ਦੇ ਭਾਗੀ ਬਣੋ। ਇਨ੍ਹਾਂ ਔਕਡ਼ਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ।
3Thou therefore endure hardness, as a good soldier of Jesus Christ.
4ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ।
4No man that warreth entangleth himself with the affairs of this life; that he may please him who hath chosen him to be a soldier.
5ਜੋ ਕੋਈ ਵਿਅਕਤੀ ਦੌਡ਼ ਲਾ ਰਿਹਾ ਤਾਂ ਉਸਨੂੰ ਜਿੱਤਣ ਲਈ ਨੇਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
5And if a man also strive for masteries, yet is he not crowned, except he strive lawfully.
6ਜਿਹਡ਼ਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ।
6The husbandman that laboureth must be first partaker of the fruits.
7ਜੋ ਗੱਲਾਂ ਮੈਂ ਆਖ ਰਿਹਾ ਹਾਂ ਇਨਹਆਂ ਬਾਰੇ ਸੋਚੋ। ਪ੍ਰਭੂ ਤੁਹਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਣ ਦੀ ਸਮਰਥਾ ਦੇਵੇਗਾ।
7Consider what I say; and the Lord give thee understanding in all things.
8ਯਿਸੂ ਮਸੀਹ ਨੂੰ ਚੇਤੇ ਰਖੋ। ਉਹ ਆਊਦ ਦੇ ਪਰਿਵਾਰ ਵਿੱਚੋਂ ਹੈ। ਜਦੋਂ ਯਿਸੂ ਮਰਿਆ ਤਾਂ ਸਨੂੰ ਮੌਤ ਤੋਂ ਉਭਾਰਿਆ ਗਿਆ। ਇਹੀ ਖੁਸ਼ਖਬਰੀ ਹੈ ਜਿਸ ਬਾਰੇ ਮੈਂ ਲੋਕਾਂ ਨੂੰ ਦੱਸਦਾ ਹਾਂ।
8Remember that Jesus Christ of the seed of David was raised from the dead according to my gospel:
9ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕਡ਼ਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾਡ਼ਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸਕਦੀਆਂ।
9Wherein I suffer trouble, as an evil doer, even unto bonds; but the word of God is not bound.
10ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕਡ਼ਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕਡ਼ਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
10Therefore I endure all things for the elect's sakes, that they may also obtain the salvation which is in Christ Jesus with eternal glory.
11ਇਹ ਉਪਦੇਸ਼ ਸੱਚ ਹੈ; “ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸਦੇ ਨਾਲ ਰਹਾਂਗੇ।
11It is a faithful saying: For if we be dead with him, we shall also live with him:
12ਜੇ ਅਸੀਂ ਦੁਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸਦੇ ਨਾਲ ਰਾਜ ਕਰਾਂਗੇ। ਜੇ ਅਸੀਂ ਉਸਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ।
12If we suffer, we shall also reign with him: if we deny him, he also will deny us:
13ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸਕਦਾ।”
13If we believe not, yet he abideth faithful: he cannot deny himself.
14ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸਨੂੰ ਸੁਣਦੇ ਹਨ।
14Of these things put them in remembrance, charging them before the Lord that they strive not about words to no profit, but to the subverting of the hearers.
15ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹਡ਼ਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹਡ਼ਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।
15Study to shew thyself approved unto God, a workman that needeth not to be ashamed, rightly dividing the word of truth.
16ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹਡ਼ੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹਡ਼ੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵਧੇਰੇ ਦੂਰ ਲੈ ਜਾਣਗੀਆਂ।
16But shun profane and vain babblings: for they will increase unto more ungodliness.
17ਉਨ੍ਹਾਂ ਦੇ ਉਪਦੇਸ਼ ਤੁਹਾਡੇ ਸ਼ਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ।
17And their word will eat as doth a canker: of whom is Hymenaeus and Philetus;
18ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਉਭਰਨਾ ਪਹਿਲਾਂ ਹੀ ਵਾਪਰ ਚੁਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ।
18Who concerning the truth have erred, saying that the resurrection is past already; and overthrow the faith of some.
19ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ; “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹਡ਼ੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ; “ਹਰ ਕੋਈ ਜਿਹਡ਼ਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”
19Nevertheless the foundation of God standeth sure, having this seal, The Lord knoweth them that are his. And, Let every one that nameth the name of Christ depart from iniquity.
20ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕਡ਼ੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ।
20But in a great house there are not only vessels of gold and of silver, but also of wood and of earth; and some to honour, and some to dishonour.
21ਜੇਕਰ ਇੱਕ ਵਿਅਕਤੀ ਆਪਣੇ ਆਪ ਨੂੰ ਸਭ ਮੰਦੀਆਂ ਗੱਲਾਂ ਤੋਂ ਸ਼ੁਧ ਬਣਾ ਲੈਂਦਾ ਹੈ, ਫ਼ੇਰ ਉਹ ਖਾਸ ਕੰਮਾ ਲਈ ਵਰਤਿਆ ਜਾਵੇਗਾ। ਉਹ ਵਿਅਕਤੀ ਪਵਿੱਤਰ ਬਣਾਇਆ ਜਾਵੇਗਾ ਅਤੇ ਮਾਲਕ ਉਸਦਾ ਇਸਤੇਮਾਲ ਕਰ ਸਕੇਗਾ। ਉਹ ਵਿਅਕਤੀ ਹਰ ਚੰਗਿਆਈ ਕਰਨ ਲਈ ਤਿਆਰ ਹੋਵੇਗਾ।
21If a man therefore purge himself from these, he shall be a vessel unto honour, sanctified, and meet for the master's use, and prepared unto every good work.
22ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹਡ਼ੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਆਸਥਾ, ਪ੍ਰੇਮ ਅਤੇ ਸਹਆਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।
22Flee also youthful lusts: but follow righteousness, faith, charity, peace, with them that call on the Lord out of a pure heart.
23ਨਿਕੰਮੀਆਂ ਅਤੇ ਫ਼ਿਜ਼ੂਲੀ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਾਣ ਜਾਂਦੀਆਂ ਹਨ।
23But foolish and unlearned questions avoid, knowing that they do gender strifes.
24ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ।
24And the servant of the Lord must not strive; but be gentle unto all men, apt to teach, patient,
25ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹਡ਼ੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।
25In meekness instructing those that oppose themselves; if God peradventure will give them repentance to the acknowledging of the truth;
26ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।
26And that they may recover themselves out of the snare of the devil, who are taken captive by him at his will.