Punjabi: NT

King James Version

Galatians

2

1ਚੌਦਾਂ ਸਾਲਾਂ ਬਾਦ ਮੈਂ ਇੱਕ ਵਾਰ ਫ਼ੇਰ ਯਰੂਸ਼ਲਮ ਗਿਆ। ਮੈਂ ਉਥੇ ਬਰਨਬਾਸ ਦੇ ਨਾਲ ਗਿਆ ਅਤੇ ਆਪਣੇ ਸੰਗ ਤੀਤੁਸ ਨੂੰ ਵੀ ਲੈ ਗਿਆ।
1Then fourteen years after I went up again to Jerusalem with Barnabas, and took Titus with me also.
2ਮੈਂ ਇਸ ਲਈ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਨਿਰਦੇਸ਼ ਦਿੱਤਾ ਸੀ ਕਿ ਮੈਨੂੰ ਜਾਣਾ ਚਾਹੀਦਾ ਹੈ। ਮੈਂ ਉਨ੍ਹਾਂ ਲੋਕਾਂ ਕੋਲ ਗਿਆ ਜਿਹਡ਼ੇ ਆਸਥਾਵਾਨਾਂ ਦੇ ਆਗੂ ਸਨ। ਜਦੋਂ ਅਸੀਂ ਆਗੂਆਂ ਨਾਲ ਇੱਕਲੇ ਸਾਂ, ਮੈਂ ਉਨ੍ਹਾਂ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਮੈਂ ਚਾਹੁੰਦਾ ਸੀ ਕਿ ਇਹ ਲੋਕ ਮੇਰੇ ਕਾਰਜ ਨੂੰ ਸਮਝ ਲੈਣ ਤਾਂ ਜੋ ਮੇਰਾ ਪਹਿਲਾਂ ਕੀਤਾ ਹੋਇਆ ਕਾਰਜ ਅਤੇ ਹੁਣ ਦਾ ਕਾਰਜ ਵਿਅਰਥ ਨਾ ਜਾਵੇ।
2And I went up by revelation, and communicated unto them that gospel which I preach among the Gentiles, but privately to them which were of reputation, lest by any means I should run, or had run, in vain.
3[This verse may not be a part of this translation]
3But neither Titus, who was with me, being a Greek, was compelled to be circumcised:
4[This verse may not be a part of this translation]
4And that because of false brethren unawares brought in, who came in privily to spy out our liberty which we have in Christ Jesus, that they might bring us into bondage:
5ਪਰ ਅਸੀਂ ਆਪਣੇ ਆਪ ਨੂੰ ਇੱਕ ਘਡ਼ੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ।
5To whom we gave place by subjection, no, not for an hour; that the truth of the gospel might continue with you.
6ਜਿਹਡ਼ੇ ਲੋਕ ਮਹੱਤਵਪੂਰਣ ਲੱਗਦੇ ਹਨ ਉਨ੍ਹਾਂ ਨੇ ਖੁਸ਼ਖਬਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਿਸਦਾ ਮੈਂ ਪਰਚਾਰ ਕਰ ਰਿਹਾ ਸਾਂ। ਮੇਰੇ ਲਈ ਇਸ ਗੱਲ ਦਾ ਕੋਈ ਅਰਥ ਨਹੀਂ ਸੀ ਕਿ ਉਹ ਮਹੱਤਵਪੂਰਣ ਹਨ, ਜਾਂ ਨਹੀਂ। ਪਰਮੇਸ਼ੁਰ ਲਈ ਸਾਰੇ ਮਨੁੱਖ ਬਰਾਬਰ ਹਨ।
6But of these who seemed to be somewhat, (whatsoever they were, it maketh no matter to me: God accepteth no man's person:) for they who seemed to be somewhat in conference added nothing to me:
7ਪਰ ਇਨ੍ਹਾਂ ਆਗੂਆਂ ਨੇ ਦੇਖਿਆ ਕਿ ਪਰਮੇਸ਼ੁਰ ਨੇ ਮੈਨੂੰ ਪਤਰਸ ਵਾਂਗ ਹੀ ਕੋਈ ਖਾਸ ਕਾਰਜ ਦਿੱਤਾ ਹੈ। ਪਰਮੇਸ਼ੁਰ ਨੇ ਪਤਰਸ ਨੂੰ ਯਹੂਦੀਆਂ ਨੂੰ ਖੁਸ਼ਖਬਰੀ ਦੇਣ ਦਾ ਕਾਰਜ ਦਿੱਤਾ ਹੈ। ਪਰ ਮੈਨੂੰ ਪਰਮੇਸ਼ੁਰ ਨੇ ਗੈਰ ਯਹੂਦੀ ਲੋਕਾਂ ਨੂੰ ਖੁਸ਼ਖਬਰੀ ਦੇਣ ਦਾ ਕੰਮ ਸੌਂਪਿਆ ਸੀ।
7But contrariwise, when they saw that the gospel of the uncircumcision was committed unto me, as the gospel of the circumcision was unto Peter;
8ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹਡ਼ੇ ਯਹੂਦੀ ਨਹੀਂ ਹਨ।
8(For he that wrought effectually in Peter to the apostleship of the circumcision, the same was mighty in me toward the Gentiles:)
9ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਬਾਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹਡ਼ੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।”
9And when James, Cephas, and John, who seemed to be pillars, perceived the grace that was given unto me, they gave to me and Barnabas the right hands of fellowship; that we should go unto the heathen, and they unto the circumcision.
10ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।
10Only they would that we should remember the poor; the same which I also was forward to do.
11ਪਤਰਸ ਅੰਤਾਕਿਯਾ ਵਿੱਚ ਆਇਆ। ਉਸਨੇ ਕੁਝ ਅਜਿਹਾ ਕੀਤਾ ਜੋ ਠੀਕ ਨਹੀਂ ਸੀ। ਮੈਂ ਆਮ੍ਹੋ-ਸਾਮ੍ਹਣੇ ਪਤਰਸ ਦੇ ਵਿਰੁੱਧ ਬੋਲਿਆ ਕਿਉਂਕਿ ਉਹ ਗਲਤ ਸੀ।
11But when Peter was come to Antioch, I withstood him to the face, because he was to be blamed.
12ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹਡ਼ੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।
12For before that certain came from James, he did eat with the Gentiles: but when they were come, he withdrew and separated himself, fearing them which were of the circumcision.
13ਇਸ ਲਈ ਪਤਰਸ ਪਖੰਡੀ ਸੀ। ਹੋਰ ਯਹੂਦੀ ਆਸਥਾਵਾਨ ਵੀ ਪਤਰਸ ਨਾਲ ਰਲ ਗਏ। ਇਸ ਲਈ ਉਹ ਵੀ ਪਾਖੰਡੀ ਸਨ। ਬਰਨਬਾਸ ਵੀ ਉਨ੍ਹਾਂ ਯਹੂਦੀਆਂ ਤੋਂ ਪ੍ਰਭਾਵਿਤ ਸੀ ਅਤੇ ਉਹ ਵੀ ਇੱਕ ਕਪਟੀ ਸੀ।
13And the other Jews dissembled likewise with him; insomuch that Barnabas also was carried away with their dissimulation.
14ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”
14But when I saw that they walked not uprightly according to the truth of the gospel, I said unto Peter before them all, If thou, being a Jew, livest after the manner of Gentiles, and not as do the Jews, why compellest thou the Gentiles to live as do the Jews?
15ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ।
15We who are Jews by nature, and not sinners of the Gentiles,
16ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲਕੇ ਧਰਮੀ ਨਹੀਂ ਹੋ ਸਕਦਾ।
16Knowing that a man is not justified by the works of the law, but by the faith of Jesus Christ, even we have believed in Jesus Christ, that we might be justified by the faith of Christ, and not by the works of the law: for by the works of the law shall no flesh be justified.
17ਅਸੀਂ ਯਹੂਦੀਆਂ ਦੇ ਮਸੀਹ ਨੂੰ ਅਪਨਾਇਆ ਤਾਂ ਜੋ ਅਸੀਂ ਧਰਮੀ ਬਾਣਾਏ ਜਾਈਏ। ਇਸ ਲਈ ਇਹ ਸਪਸ਼ਟ ਹੈ ਕਿ ਅਸੀਂ ਵੀ ਪਾਪੀ ਸਾਂ। ਕੀ ਇਸਦਾ ਭਾਵ ਇਹ ਹੈ ਕਿ ਮਸੀਹ ਸਾਨੂੰ ਪਾਪੀ ਬਣਾਉਂਦਾ ਹੈ? ਬਿਲਕੁਲ ਨਹੀਂ।
17But if, while we seek to be justified by Christ, we ourselves also are found sinners, is therefore Christ the minister of sin? God forbid.
18ਸੱਚਮੁੱਚ, ਮੈਂ ਗਲਤ ਹੋ ਸਕਦਾ ਹਾਂ ਜੇ ਮੈਂ ਫ਼ਿਰ ਤੋਂ ਉਨ੍ਹਾਂ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿਆਂ ਜੋ ਮੈਂ ਛੱਡ ਦਿੱਤੇ ਸਨ।
18For if I build again the things which I destroyed, I make myself a transgressor.
19ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ।
19For I through the law am dead to the law, that I might live unto God.
20ਇਸ ਲਈ ਜਿਹਡ਼ਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸ਼ਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
20I am crucified with Christ: neverthless I live; yet not I, but Christ liveth in me: and the life which I now live in the flesh I live by the faith of the Son of God, who loved me, and gave himself for me.
21ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।
21I do not frustrate the grace of God: for if righteousness come by the law, then Christ is dead in vain.