Punjabi: NT

King James Version

Philippians

2

1ਕੀ ਮਸੀਹ ਵਿੱਚ ਤੁਸੀਂ ਮੇਰੀ ਖਾਤਿਰ ਕੋਈ ਕੰਮ ਕਰ ਸਕਦੇ ਹੋਂ? ਕੀ ਤੁਹਾਡਾ ਪਿਆਰ ਮੈਨੂੰ ਦਿਲਾਸਾ ਦੇਣਾ ਚਾਹੁੰਦਾ ਹੈ? ਕੀ ਅਸੀਂ ਪਵਿੱਤਰ ਆਤਮਾ ਵਿੱਚ ਇਕਠੇ ਭਾਗੀਦਾਰ ਹਾਂ। ਕੀ ਤੁਹਾਡੇ ਵਿੱਚ ਦਯਾ ਅਤੇ ਕਿਰਪਾ ਹੈ?
1If there be therefore any consolation in Christ, if any comfort of love, if any fellowship of the Spirit, if any bowels and mercies,
2ਜੇ ਤੁਹਾਡੇ ਅੰਦਰ ਇਹ ਸਭ ਗੱਲਾਂ ਹਨ, ਤਾਂ ਮੈਂ ਤੁਹਾਨੂੰ ਮੇਰੀ ਖਾਤਿਰ ਕੋਈ ਕੰਮ ਕਰਨ ਲਈ ਆਖਦਾ ਹਾਂ। ਇਸ ਨਾਲ ਮੈਨੂੰ ਬਹੁਤ ਪ੍ਰਸੰਨਤਾ ਮਿਲੇਗੀ। ਮੈਂ ਮੰਗਦਾ ਹਾਂ ਕਿ ਤੁਸੀਂ ਸਾਰੇ ਇੱਕੋ ਮਨ ਨਾਲ ਇੱਕੇ ਵਿਸ਼ੇ ਵਿੱਚ ਵਿਸ਼ਵਾਸ ਕਰੋ। ਇੱਕ ਦੂਸਰੇ ਨੂੰ ਪਿਆਰ ਕਰਦਿਆਂ ਇਕਸਾਥ ਜੁਡ਼ਕੇ ਰਹੋ। ਇੱਕੋ ਤਰ੍ਹਾਂ ਦੀਆਂ ਸੋਚਾਂ ਅਤੇ ਇੱਕੋ ਤਰ੍ਹਾਂ ਦੇ ਉਦੇਸ਼ ਰਖਕੇ ਇਕਠੇ ਜਿਉਂਵੋ।
2Fulfil ye my joy, that ye be likeminded, having the same love, being of one accord, of one mind.
3ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵਧੇਰੇ ਬਿਹਤਰ ਕਰਾਰ ਦਿਉ।
3Let nothing be done through strife or vainglory; but in lowliness of mind let each esteem other better than themselves.
4ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਡਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ।
4Look not every man on his own things, but every man also on the things of others.
5ਆਪਣੇ ਦਰਮਿਆਨ ਉਸੇ ਤਰ੍ਹਾਂ ਦੀ ਮਨੋਬਿਰਤੀ ਰਖੋ, ਜੋ ਮਸੀਹ ਯਿਸੂ ਦੀ ਸੀ।
5Let this mind be in you, which was also in Christ Jesus:
6ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ। ਮਸੀਹ ਪਰਮੇਸ਼ੁਰ ਦੇ ਬਰਾਬਰ ਸੀ। ਪਰ ਉਸਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।
6Who, being in the form of God, thought it not robbery to be equal with God:
7ਇਸ ਦੀ ਜਗ਼੍ਹਾ, ਉਸਨੇ ਆਪਣਾ ਸਭ ਕੁਝ ਤਿਆਗ ਦਿਤ੍ਤ ਅਤੇ ਇੱਕ ਇਨਸਾਨ ਦਾ ਰੂਪ ਧਾਰਿਆ ਅਤੇ ਇੱਕ ਸੇਵਕ ਵਰਗਾ ਬਣ ਗਿਆ।
7But made himself of no reputation, and took upon him the form of a servant, and was made in the likeness of men:
8ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।
8And being found in fashion as a man, he humbled himself, and became obedient unto death, even the death of the cross.
9ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸਨੂੰ ਉਚਾਈ ਵਾਲੀ ਜਗ਼੍ਹਾ ਤੇ ਉਭਾਰਿਆ। ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।
9Wherefore God also hath highly exalted him, and given him a name which is above every name:
10ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ, ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।
10That at the name of Jesus every knee should bow, of things in heaven, and things in earth, and things under the earth;
11ਅਤੇ ਹਰ ਜੀਭ ਇਹ ਸਵੀਕਾਰ ਕਰੇਗੀ, “ਯਿਸੂ ਮਸੀਹ ਪ੍ਰਭੂ ਹੈ।” ਜਦੋਂ ਉਹ ਇਹ ਆਖਣਗੇ ਉਹ ਪਰਮੇਸ਼ੁਰ ਲਈ ਸਤਿਕਾਰ ਲਿਆਉਣਗੇ।
11And that every tongue should confess that Jesus Christ is Lord, to the glory of God the Father.
12ਮੇਰੇ ਪਿਆਰੇ ਲੋਕੋ ਹੁਣ ਮੇਰਾ ਆਡੇਸ਼ ਚੰਗੀ ਤਰ੍ਹਾਂ ਮੰਨੋ। ਜਦੋਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫ਼ਿਰ ਜਦੋਂ ਮੈਂ ਤੁਹਾਡੇ ਨਾਲ ਹੋਵਾਂਗਾ। ਪਰਮੇਸ਼ੁਰ ਲਈ ਮਹਾਨ ਇੱਜ਼ਤ ਅਤੇ ਡਰ ਨਾਲ ਆਪਣੀ ਮੁਕਤੀ ਸੰਪੂਰਣ ਕਰਨ ਲਈ ਕੰਮ ਕਰਨਾ ਜਾਰੀ ਰਖੋ।
12Wherefore, my beloved, as ye have always obeyed, not as in my presence only, but now much more in my absence, work out your own salvation with fear and trembling.
13ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ।
13For it is God which worketh in you both to will and to do of his good pleasure.
14ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰਖੋ।
14Do all things without murmurings and disputings:
15ਕੀ ਫ਼ੇਰ ਤੁਸੀਂ ਸ਼ੁਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀਢ਼ੀ ਦੇ ਕਬ੍ਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ।
15That ye may be blameless and harmless, the sons of God, without rebuke, in the midst of a crooked and perverse nation, among whom ye shine as lights in the world;
16ਜਿਹਡ਼ਾ ਸੰਦੇਸ਼ ਜੀਵਨ ਦਿੰਦਾ ਹੈ ਉਸਨੂੰ ਫ਼ਡ਼ੀ ਰਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ।
16Holding forth the word of life; that I may rejoice in the day of Christ, that I have not run in vain, neither laboured in vain.
17ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸਨੂੰ ਅਰਪਣ ਕਰਦੇ ਹੋਂ। ਹੋ ਸਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।
17Yea, and if I be offered upon the sacrifice and service of your faith, I joy, and rejoice with you all.
18ਤੁਹਾਨੂੰ ਸਾਰਿਆਂ ਨੂੰ ਵੀ ਮੇਰੇ ਨਾਲ ਰਲਕੇ ਖੁਸ਼ ਅਤੇ ਅਨੰਦ ਨਾਲ ਭਰਪੂਰ ਹੋਣਾ ਚਾਹੀਦਾ ਹੈ।
18For the same cause also do ye joy, and rejoice with me.
19ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ।
19But I trust in the Lord Jesus to send Timotheus shortly unto you, that I also may be of good comfort, when I know your state.
20ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁਚ ਤੁਹਾਡੇ ਭਲੇ ਦਾ ਖਿਆਲ ਰਖੇਗਾ।
20For I have no man likeminded, who will naturally care for your state.
21ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ।
21For all seek their own, not the things which are Jesus Christ's.
22ਤੁਸੀਂ ਜਾਣਦੇ ਹੀ ਹੋ ਕਿ ਤਿਮੋਥਿਉਸ ਕਿਸ ਤਰ੍ਹਾਂ ਦਾ ਵਿਅਕਤੀ ਹੈ। ਤੁਸੀਂ ਜਾਣਦੇ ਹੀ ਹੋ ਕਿ ਉਸਨੇ ਖੁਸ਼ਖਬਰੀ ਦੇਣ ਵਿੱਚ ਮੇਰੇ ਨਾਲ ਮਿਲਕੇ ਉਸੇ ਤਰ੍ਹਾਂ ਸੇਵਾ ਕੀਤੀ ਹੈ ਜਿਵੇਂ ਕੋਈ ਪੁੱਤਰ ਆਪਣੇ ਪਿਤਾ ਦੀ ਸੇਵਾ ਕਰਦਾ ਹੈ।
22But ye know the proof of him, that, as a son with the father, he hath served with me in the gospel.
23ਮੇਰਾ ਉਸਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ।
23Him therefore I hope to send presently, so soon as I shall see how it will go with me.
24ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਮੈਂ ਵੀ ਛੇਤੀ ਹੀ ਤੁਹਾਡੇ ਕੋਲ ਆਵਾਂਗਾ।
24But I trust in the Lord that I also myself shall come shortly.
25ਮੈਂ ਮਹਿਸੂਸ ਕੀਤਾ ਹੈ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਭੇਜਣਾ ਜ਼ਰੂਰੀ ਹੈ। ਉਹ ਮਸੀਹ ਵਿੱਚ ਮੇਰਾ ਭਰਾ, ਇੱਕ ਸਾਥੀ ਸੈਨਿਕ ਅਤੇ ਮਸੀਹ ਦੀ ਸੈਨਾ ਵਿੱਚ ਇੱਕ ਸਹ ਕਰਮਚਾਰੀ ਹੈ। ਜਦੋਂ ਮੈਂ ਜ਼ਰੂਰਤ ਵਿੱਚ ਸੀ, ਤੁਸੀਂ ਉਸਨੂੰ ਮੇਰੀਆਂ ਲੋਡ਼ਾਂ ਦਾ ਖਿਆਲ ਰੱਖਣ ਲਈ ਭੇਜਿਆ ਸੀ।
25Yet I supposed it necessary to send to you Epaphroditus, my brother, and companion in labour, and fellowsoldier, but your messenger, and he that ministered to my wants.
26ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।
26For he longed after you all, and was full of heaviness, because that ye had heard that he had been sick.
27ਉਹ ਬਹੁਤ ਬਿਮਾਰ ਸੀ ਅਤੇ ਮਰਨ ਹੀ ਵਾਲਾ ਸੀ। ਪਰ ਪਰਮੇਸ਼ੁਰ ਨੇ ਉਸਨੂੰ ਮਿਹਰ ਵਿਖਾਈ। ਸਿਰਫ਼ ਉਸੇ ਨੂੰ ਹੀ ਨਹੀਂ, ਸਗੋਂ ਮੈਨੂੰ ਵੀ, ਤਾਂ ਜੋ ਮੈਨੂੰ ਹੋਰ ਉਦਾਸੀ ਨਾ ਝੱਲਣੀ ਪਵੇ।
27For indeed he was sick nigh unto death: but God had mercy on him; and not on him only, but on me also, lest I should have sorrow upon sorrow.
28ਇਸ ਲਈ ਮੈਂ ਜਲਦੀ ਹੀ ਉਸਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘਟ ਜਾਵੇਗੀ।
28I sent him therefore the more carefully, that, when ye see him again, ye may rejoice, and that I may be the less sorrowful.
29ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ।
29Receive him therefore in the Lord with all gladness; and hold such in reputation:
30ਉਸਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸਕੇ।
30Because for the work of Christ he was nigh unto death, not regarding his life, to supply your lack of service toward me.