Punjabi: NT

King James Version

Philippians

4

1ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰਖੋ।
1Therefore, my brethren dearly beloved and longed for, my joy and crown, so stand fast in the Lord, my dearly beloved.
2ਮੈਂ ਯੂਓਦੀਆ ਅਤੇ ਸੁੰਤੁਖੇ ਨੂੰ ਇੱਕ ਦੂਸਰੇ ਨਾਲ ਸਹਿਮਤ ਹੋਣ ਲਈ ਬੇਨਤੀ ਕਰਦਾ ਹੈ ਕਿਉਂਕਿ ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ।
2I beseech Euodias, and beseech Syntyche, that they be of the same mind in the Lord.
3ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ।
3And I intreat thee also, true yokefellow, help those women which laboured with me in the gospel, with Clement also, and with other my fellowlabourers, whose names are in the book of life.
4ਹਮੇਸ਼ਾ ਪ੍ਰਭੂ ਵਿੱਚ ਅਨੰਦ ਮਾਣੋ। ਮੈਂ ਇਸਨੂੰ ਫ਼ਿਰ ਆਖਾਂਗਾ, ਅਨੰਦ ਮਾਣੋ।
4Rejoice in the Lord alway: and again I say, Rejoice.
5ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ।
5Let your moderation be known unto all men. The Lord is at hand.
6ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋਡ਼ੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਸ਼ੁਕਰਾਨਾ ਕਰੋ।
6Be careful for nothing; but in every thing by prayer and supplication with thanksgiving let your requests be made known unto God.
7ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰਖਵਾਲੀ ਕਰੇਗੀ।
7And the peace of God, which passeth all understanding, shall keep your hearts and minds through Christ Jesus.
8ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰਯੋਗ, ਸਹੀ, ਸ਼ੁਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾਯੋਗ ਹਨ।
8Finally, brethren, whatsoever things are true, whatsoever things are honest, whatsoever things are just, whatsoever things are pure, whatsoever things are lovely, whatsoever things are of good report; if there be any virtue, and if there be any praise, think on these things.
9[This verse may not be a part of this translation]
9Those things, which ye have both learned, and received, and heard, and seen in me, do: and the God of peace shall be with you.
10ਤੁਸੀਂ ਮੇਰੇ ਹਿਤ ਬਾਰੇ ਸੋਚਦੇ ਸੀ, ਪਰ ਤੁਹਾਡੇ ਕੋਲ ਇਹ ਵਿਖਾਉਣ ਦਾ ਮੌਕਾ ਨਹੀਂ ਸੀ। ਪਰ ਇੱਕ ਵਾਰੇ ਫ਼ੇਰ ਤੁਸੀਂ ਮੈਨੂੰ ਮਹਤ੍ਤਤਾ ਦੇਣੀ ਸ਼ੁਰੂ ਕਰ ਦਿੱਤੀ। ਇਸ ਲਈ ਮੈਂ ਬਹੁਤ ਪ੍ਰਸੰਨ ਹਾਂ।
10But I rejoiced in the Lord greatly, that now at the last your care of me hath flourished again; wherein ye were also careful, but ye lacked opportunity.
11ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋਡ਼ੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਪਰਿਸਥਿਤੀਆਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿਖ ਲਿਆ ਹੈ।
11Not that I speak in respect of want: for I have learned, in whatsoever state I am, therewith to be content.
12ਮੈਨੂੰ ਪਤਾ ਹੈ ਕਿ ਗਰੀਬੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ ਅਤੇ ਅਮੀਰੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ। ਮੈਂ ਹਰ ਸਮੇਂ ਅਤੇ ਹਰ ਪਰਿਸਥਿਤੀ ਵਿੱਚ ਭਾਵੇਂ ਰਜੇਵੇਂ ਵਿੱਚ ਰਹਿਣਾ ਪਵੇ ਅਤੇ ਭਾਵੇਂ ਭੁਖਮਰੀ ਵਿੱਚ, ਭਾਵੇਂ ਅਮੀਰੀ ਵਿੱਚ ਰਹਿਣਾ ਪਵੇ ਅਤੇ ਭਾਵੇਂ ਗਰੀਬੀ ਵਿੱਚ। ਖੁਸ਼ ਰਹਿਣ ਦਾ ਗੁਪਤ ਰਾਜ ਜਾਣ ਲਿਆ ਹੈ।
12I know both how to be abased, and I know how to abound: every where and in all things I am instructed both to be full and to be hungry, both to abound and to suffer need.
13ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।
13I can do all things through Christ which strengtheneth me.
14ਪਰ ਇਹ ਚੰਗਾ ਸੀ ਕਿ ਮੁਸੀਬਤਾਂ ਵਿੱਚ ਤੁਸੀਂ ਮੇਰੀ ਮਦਦ ਕੀਤੀ।
14Notwithstanding ye have well done, that ye did communicate with my affliction.
15ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮੈਕਦੂਨਿਯਾ ਛਡਿਆ, ਤ੍ਤੁਹਾਡੀ ਹੀ ਇਕੱਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
15Now ye Philippians know also, that in the beginning of the gospel, when I departed from Macedonia, no church communicated with me as concerning giving and receiving, but ye only.
16ਜਦੋਂ ਮੈਂ ਥਸ੍ਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋਡ਼ੀਦੀਆਂ ਚੀਜ਼ਾਂ ਭੇਜੀਆਂ ਸਨ।
16For even in Thessalonica ye sent once and again unto my necessity.
17ਸੱਚਮੁਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹਡ਼ਾ ਦੇਣ ਤੋਂ ਆਉਂਦਾ ਹੈ।
17Not because I desire a gift: but I desire fruit that may abound to your account.
18ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵਧ ਹੈ। ਜਿਹਡ਼ੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋਡ਼ਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚਢ਼ਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।
18But I have all, and abound: I am full, having received of Epaphroditus the things which were sent from you, an odour of a sweet smell, a sacrifice acceptable, wellpleasing to God.
19ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋਡ਼ਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾਜੋ ਮਸੀਹ ਯਿਸੂ ਵਿੱਚ ਉਪਲਬਧ ਹਨ।
19But my God shall supply all your need according to his riches in glory by Christ Jesus.
20ਸਾਡੇ ਪਰਮੇਸ਼ੁਰ ਅਤੇ ਸਾਡੇ ਪਿਤਾ ਦੀ ਹਮੇਸ਼ਾ-ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ।
20Now unto God and our Father be glory for ever and ever. Amen.
21ਮਸੀਹ ਯਿਸੂ ਵਿੱਚ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ। ਉਹ ਸਾਰੇ ਭਰਾ ਵੀ ਜੋ ਮੇਰੇ ਨਾਲ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
21Salute every saint in Christ Jesus. The brethren which are with me greet you.
22ਪਰਮੇਸ਼ੁਰ ਦੇ ਸਾਰੇ ਲੋਕ, ਖਾਸਕਰ ਉਹ ਜਿਹਡ਼ੇ ਸੀਜ਼ਰ ਦੇ ਮਹਿਲ ਵਿੱਚ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
22All the saints salute you, chiefly they that are of Caesar's household.
23ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।
23The grace of our Lord Jesus Christ be with you all. Amen.