1ਜਿਹਡ਼ੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹਡ਼ਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸਦੇ ਬਚਿਆਂ ਨੂੰ ਵੀ ਪਿਆਰ ਕਰਦਾ ਹੈ।
1Kuapeuh Jesu tuh Kris ahi chih gingta tuh Pathian suahsak ahi; kuapeuh a suaksakpa itin a suahsak leng a it nak.
2ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸਦੇ ਹੁਕਮਾਂ ਨੂੰ ਮੰਨਦੇ ਹਾਂ।
2Hiaiah Pathian tate i it chih i thei, Pathian i ita, a thupiakte i zuihin.
3ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ।
3Pathian i itna tuh hiah ahi, a thupiakte i zuihna; a thupiakte tuh a haksa ngal keia.
4ਕਿਉਂ? ਕਿਉਂਕਿ ਹਰ ਉਹ ਵਿਅਕਤੀ ਜਿਹਡ਼ਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰਖਦਾ ਹੈ।
4Pathian suahsak peuhin khovel a zou jel ngala; hiai ahi khovel tunga vualzohna, i ginna.
5ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹਡ਼ਾ ਹੈ ਜਿਹਡ਼ਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹਡ਼ਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।
5Jesu tuh Pathian Tapa ahi chih gingmi kia ngal lou, kuan khovel a zou jela?
6ਯਿਸੂ ਮਸੀਹ ਹੀ ਇੱਕ ਹੈ ਜਿਹਡ਼ਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ।
6Hiai ahi, tui leh sisana hongpaipa, Jesu Kris; tui kiaah hi louin, tuiah leh sisan ah ahi jaw.
7ਇਹ ਤਿੰਨ ਪ੍ਰਮਾਣ ਹਨ ਜਿਹਡ਼ੇ ਸਾਨੂੰ ਯਿਸੂ ਬਾਰੇ ਦੱਸਦੇ ਹਨ।
7Theisakpa tuh Kha ahi, Kha tuh thutak a hihjiakin.
8ਆਤਮਾ, ਪਾਣੀ ਅਤੇ ਖੂਨ ਇਹ ਤਿੰਨ ਪ੍ਰਮਾਣ ਇੱਕ ਦੂਸਰੇ ਨਾਲ ਮਿਲਦੇ ਹਨ।
8Theihpihtu thum a om uhi, Kha leh tui leh sisan; huai thumte tuh akituhtuak uhi.
9[This verse may not be a part of this translation]
9Mihing theihsakna bawn i san leh, Pathian theihsakna a thupi zo ngala; Pathian theihsakna tuh hiai ahi, Ka Tapa tanchin ka theisakta, chih ahi ngala.
10ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਖਦਾ ਹੈ ਉਸ ਕੋਲ ਉਹ ਸੱਚ ਹੈ ਜੋ ਸਾਨੂੰ ਪਰਮੇਸ਼ੁਰ ਨੇ ਦਸਿਆ। ਜਿਹਡ਼ਾ ਵਿਅਕਤੀ ਪਰਮੇਸ਼ੁਰ ਦੀ ਗੱਲ ਉੱਪਰ ਵਿਸ਼ਵਾਸ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਝੂਠਾ ਸਿਧ ਕਰਦਾ ਹੈ। ਕਿਉਂ? ਕਿਉਂਕਿ ਉਹ ਵਿਅਕਤੀ ਉਸ ਗੱਲ ਵਿੱਚ ਵਿਸ਼ਵਾਸ ਨਹੀਂ ਰਖਦਾ ਜਿਹਡ਼ੀ ਸਾਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਆਖੀ ਹੈ।
10Pathian Tapa gingmi amah ah theihna aneia Pathian gingloumin amah tuh juautheiin abawl ahi, Pathianin a Tapa tanchin a theihsak tuh a gintak louh jiakin.
11ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਵੀ ਜੀਵਨ ਦਿੱਤਾ ਹੈ। ਅਤੇ ਇਹ ਅਮਰ ਜੀਵਨ ਉਸਦੇ ਪੁੱਤਰ ਵਿੱਚ ਹੈ।
11Theihsakna tuh hiai ahi, Pathianin khantawna hinna a honpia a, huai hinna tuh a Tapa ah a om hi.
12ਜਿਸ ਵਿਅਕਤੀ ਕੋਲ ਪੁੱਤਰ ਹੈ ਉਸ ਕੋਲ ਸੱਚਾ ਜੀਵਨ ਹੈ। ਪਰ ਜਿਸ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ ਉਸ ਕੋਲ ਸੱਚਾ ਜੀਵਨ ਨਹੀਂ ਹੈ।
12Tua Tapa neiin hinna a nei hi; Pathian Tapa neilouin hinna a neikei hi.
13ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹਡ਼ੇ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸਕੇ ਕਿ ਅਮਰ ਜੀਵਨ ਤੁਹਾਡਾ ਹੈ।
13Khantawnin hinna na nei uh chih na theihna ding un, nou Pathian Tapa min gingtate kiangah hiai thu ka gelh a hi
14ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।
14Hiaipen amah tunga i hanna ahi, bangpeuhmah amah deihlam banga i nget leh, aman a honngaihkhiak sak nakna ah;
15ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ।
15Huchiin, bangpeuhmah i nget tuh a honngaih khiaksak chih i thei leh, a kianga i thil nget tak tuh i muta chih i thei hi.
16ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹਡ਼ੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇਥੇ ਅਜਿਹੇ ਪਾਪ ਜਿਹਡ਼ੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ।
16Kuapeuhmahin a unau, sihna khop hi lou khelhna hihin mu leh, a nget sak ding, huchiin Pathianin a ngenmi kiangah sihna khop hi lou khelhna hihte adingin hinna a pe ding hi. Sihna khop khelhna a oma; huchi bang lamah a nget sak ding ka chi ahi kei hi.
17ਕੁਝ ਬੁਰਾ ਕਰਨਾ ਹਮੇਸ਼ਾ ਪਾਪ ਹੈ। ਪਰ ਅਜਿਹੇ ਪਾਪ ਵੀ ਹਨ ਜਿਹਡ਼ੇ ਸਦੀਵੀ ਮੌਤ ਵੱਲ ਨਹੀਂ ਲਿਜਾਂਦੇ।
17Diktatlouhna tengteng tuh khelhna ahi; sihna khop hi lou khelhna leng a om sam hi.
18ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰਖਦਾ। ਪਰਮੇਸ਼ੁਰ ਦਾ ਪੁੱਤਰ ਉਸਨੂੰ ਸੁਰਖਿਅਤ ਰਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸਕਦਾ।
18Kuapeuh Pathian suahsakin thil a hihkhial kei chih i thei hi; Pathian Suahsakpan amah a kem gige a, giloupan khoih leng a khoih theikei him ahi.
19ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯਂਤ੍ਰਣ ਵਿੱਚ ਰਖਦਾ ਹੈ।
19Huan, Pathian akipan i hih ua leh, khovel pumpi tuh giloupa thuthuin a om chih i thei hi.
20ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆ ਚੁਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਅਮਰ ਜੀਵਨ ਹੈ।
20Huan, Pathian Tapa tuh ahongpaia, Mi diktat tuh theithei dingin theihtheihna a honpia chih i thei behlap uhi; huan, eite, a Tapa Jesu Krisa i om in, Mi Diktat ah i om uhi. Amah tuh Pathian dik tak ahi a, khantawn hinna leng a nei hi.Naute aw, milim lakah kihemkhia un. Amen.
21ਇਸ ਲਈ ਮੇਰੇ ਬਚਿਓ, ਆਪਣੇ ਆਪ ਨੂੰ ਝੂਠੇ ਦੇਵਤਿਆਂ ਤੋਂ ਦੂਰ ਰਖੋ।
21Naute aw, milim lakah kihemkhia un. Amen.