1ਯਿਸੂ ਮਸੀਹ ਦੇ ਇੱਕ ਰਸੂਲ ਪਤਰਸ ਵੱਲੋਂ, ਸ਼ੁਭ ਕਾਮਨਾਵਾਂ ਪਰਮੇਸ਼ੁਰ ਦੇ ਉਨ੍ਹਾਂ ਚੁਣੇ ਹੋਏ ਲੋਕਾਂ ਨੂੰ ਜਿਹਡ਼ੇ ਆਪਣੇ ਘਰਾਂ ਤੋਂ ਦੂਰ ਹਨ। ਜਿਹਡ਼ੇ ਲੋਕ ਪੰਤੁਸ, ਗਲਾਤਿਯਾ, ਕੱਪਦੋਕੀਆ, ਅਸੀਆ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।
1Peter, Jesu Kris sawltak in, Ponto gamte Galatia gamte, Kappadosia gamte, Asia gamte, Bithinia gamte a dalh-te,
2ਪਰਮੇਸ਼ੁਰ ਨੇ ਤੁਹਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
2thumang ding leh Jesu Kris sisan theh tang ding a Kha hihtuam, Pa Pathian theihkholh bang a telte kiang ah: Na tunguah hehpihna leh lemna hihkhanin omhen.
3ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਵਾਬ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਉਭਾਰਨ ਰਾਹੀਂ ਜਿਉਂਦੀ ਆਸ ਲੈਕੇ ਆਈ ਹੈ।
3I Toupa Jesu Kris Pathian leh Pa tuh phatin om hen, Aman tuh a hehpihna thupi tak bang jelin, misi lak akipan Jesu Kris thohnawnna jiakin lametna hing mu dingin a honsuang nawna,
4ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸਕਦੇ ਹਾਂ ਜਿਹਡ਼ੀਆਂ ਉਸਨੇ ਉਸਦੇ ਬਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਅਸ਼ੁਧ ਨਹੀਂ ਬਣਾਈਆਂ ਜਾ ਸਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸਕਦੀਆਂ ਹਨ।
4goutan sethei lou, nin bang lou, tul theilou, vana noua dinga sit muhna dingin;
5ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।
5hotdamna, hun nanunga lang dinga zohsa mu dingin, ginna jiakin Pathian thilhihtheihnaa ven na hi uhi.
6ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋਡ਼ੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸਕਦੀਆਂ ਹਨ।
6Huaiah nakpi takin na kipak uhi, tuin (a kiphatmoh leh) khemna chiteng jiakin lungkham tadih mahle uchin;
7ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁਧਤਾ ਉਸ ਸੋਨੇ ਨਾਲੋਂ ਵੀ ਵਧ ਮੁੱਲਵਾਨ ਹੈ ਜਿਹਡ਼ਾ ਕਿ ਅੱਗ ਰਾਹੀਂ ਸ਼ੁਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
7na ginna uh zeetna, dangkaeng meia zeet nung nangawna mangthang jel sanga manpha jaw, Jesu Kris kilak chiangin phatna leh pahtawina leh thupina ding a honghih theihna ding in.
8ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸਨੂੰ ਦੇਖ ਨਹੀਂ ਸਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹਡ਼ੀ ਬਿਆਨ ਨਹੀਂ ਕੀਤੀ ਜਾ ਸਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।
8Mu ngeilou piin leng amah na it ua, tuin mu kei mahle uchin leng, amah na gingta ua, kipahna gen tuan theih louh leh thupitakin na kipak mahmah jel uhi;
9ਤੁਹਾਡੀ ਨਿਹਚਾ ਦਾ ਇੱਕ ਟੀਚਾ ਹੈ ਅਤੇ ਤੁਸੀਂ ਉਹ ਟੀਚਾ ਪ੍ਰਾਪਤ ਕਰ ਰਹੇ ਹੋਂ, ਜੋ ਕਿ ਤੁਹਾਡੀ ਮੁਕਤੀ ਹੈ।
9na gintak pen uh, na kha uh hotdamna tak, muin.
10ਨਬੀਆਂ ਨੇ ਇਸ ਮੁਕਤੀ ਬਾਰੇ ਬਡ਼ੇ ਧਿਆਨ ਨਾਲ ਤਲਾਸ਼ ਅਤੇ ਪੁਛ ਗਿਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।
10Huai hotdamna thu tuh huai jawlneite hehpihna na kiang ua hongtung ding thu genkholten, a Kankan ua, siamnel takin a zong khia ua:
11ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮੇ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁਖਾਂ ਬਾਰੇ ਦਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।
11Kris kha amaua omin Kris thuakna ding leh, huaizoha thupina honjui dingte a theihkholh sak laiin, bang hun ahia, bangchibang hun ahia, a theihsak chih zonkhiak tum in.
12ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮੇ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦਸੀਆਂ ਗਈਆਂ ਹਨ।
12Huai thuin amau nasep kisep louin, noumau nasep a sem jaw uh chih a kiang uah theihsak ahita, huai thute tuh van akipana sawlkhiak Kha Siangthou panpih in tanchinhoih nou honhilhten tuin a honhilh ua, huai thilte tuh angelten leng vel a ut uhi.
13ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹਡ਼ੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
13Huajiakin na lungsim puan uh tengin pilvang unla, Jesu Kris kilak chiangin hehpihna nou a honpuak ding tak lungke lou in lamen jel un;
14ਕਿਉਂਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ।
14ta thumangte bangin, na theihlouh lai ua na nidang lai duhgawlna uh banga omlou in;
15ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸਦਿਆ ਹੈ।
15nou honsampa a siangthou bangin nou leng na tatdan tengteng uah hong siangthou jaw un;
16ਇਹ ਪੋਥੀਆਂ ਵਿੱਚ ਲਿਖਿਆ ਹੈ; “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।”
16Noute na siangthou ding uh ahi, kei ka siangthou ngala, chih gelh ahi.
17ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪਖ੍ਖਪਾਤ ਦੇ ਹਰ ਮਨੁੱਖ ਨੂੰ ਉਸਦੇ ਕੰਮਾਂ ਅਨੁਸਾਰ ਨਿਰਣਾ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।
17Huan, khentuam neiloua michih nasep bang chiata ngaihtuahpa tuh Pa banga na loh uleh, hiailaia na tam laiteng un laudansiam in om un;
18ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਬੇਅਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
18na pipute uh piaksawn, na awmdan uh bangmah hilou khawng a kipan, thil sethei, dangka leh dangkaeng a tat na hikei ua,
19ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।
19Belamnou gensiatbei leh ninbanglou sisan bang a, Kris sisan pha a tat nahi zaw uh chih nathei ngalua;
20ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।
20Amahtuh leilung pianma in sehkhawlh in a om ngeitak a, himahleh, hun nanungte ah noumau ziakin kilak in a om hi;
21ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਉਭਾਰਿਆ ਫ਼ਿਰ ਪਰਮੇਸ਼ੁਰ ਨੇ ਉਸਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।
21Amahziakin misilak akipan kaithoupa leh a thuipina pepa Pathian gingtate na hi uhi, na ginna uhleh na lametna uh Pathian a aom theihna ding in.
22ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁਧ ਦਿਲ ਨਲ ਪਿਆਰ ਕਰੋ।
22Unaute it taktak dinga thutak juia na kha uh na hihsiangthou tak jiak un lungtanga phatuamngai takin kiit tuah chiat un;
23ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ।
23chi sethei lakah hi louin, Pathian thu hing gige leh om gige ah, chi se theilou laka piang thak na hi zaw ngal ua.
24ਕਿਉਂਕਿ ਪੋਥੀ ਦਾ ਕਥਨ ਹੈ; “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝਡ਼ ਜਾਂਦੇ ਹਨ।
24Mi tengteng tuh loupa bang ahi ua, a thupina tengteng uleng loupa pak bang ahi. Loupa tuh a vuaia, a paka pulha,Toupa bel khantawnin a om gige ahi, chih ahi ngala. Huaituh ahi, tanchin hoih thu nou a honhilh uh.
25ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।” ਯਸਾਯਾਹ 40:6-8 ਅਤੇ ਇਹ ਸ਼ਬਦ ਹੀ ਸੀ ਜਿਹਡ਼ਾ ਤੁਹਾਨੂੰ ਦਿੱਤਾ ਗਿਆ ਸੀ।
25Toupa bel khantawnin a om gige ahi, chih ahi ngala. Huaituh ahi, tanchin hoih thu nou a honhilh uh.