1ਮਸੀਹ ਯਿਸੂ ਦੇ ਰਸੂਲ, ਪੌਲੁਸ, ਵੱਲੋਂ ਸ਼ੁਭ ਕਾਮਨਾਵਾਂ। ਮੈਂ ਰਸੂਲ ਇਸ ਲਈ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਹੈ। ਪਰਮੇਸ਼ੁਰ ਨੇ ਮੈਨੂੰ ਲੋਕਾਂ ਨੂੰ ਜੀਵਨ ਦੇ ਉਸ ਵਾਅਦੇ ਬਾਰੇ ਦੱਸਣ ਲਈ ਭੇਜਿਆ ਹੈ ਜਿਹਡ਼ਾ ਮਸੀਹ ਯਿਸੂ ਵਿੱਚ ਹੈ।
1Paul, Kris Jesua hinna om chiamna thugenna lama Pathian deihdana Kris Jesu sawltakin,
2ਤਿਮੋਥਿਉਸ ਨੂੰ, ਤੁਸੀਂ ਮੇਰੇ ਲਈ ਪਿਆਰੇ ਪੁੱਤਰ ਵਰਗੇ ਹੋ। ਪਰਮੇਸ਼ੁਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ, ਵੱਲੋਂ ਤੁਹਾਨੂੰ ਕਿਰਪਾ, ਮਿਹਰ ਅਤੇ ਸ਼ਾਂਤੀ ਹੋਵੇ।
2Ka ta deihtak Timothi kiang ah: Pathian leh Kris Jesu a I Toupa kianga kipan hehpihna, zahngaihna, lemna hong om hen.
3ਮੈਂ ਹਮੇਸ਼ਾ ਦਿਨ ਰਾਤ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਚੇਤੇ ਕਰਦਾ ਹਾਂ। ਇਨ੍ਹਾਂ ਪ੍ਰਾਰਥਨਾਵਾਂ ਵਿੱਚ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ। ਉਹੀ ਪਰਮੇਸ਼ੁਰ ਹੈ ਜਿਸਦੀ ਮੇਰੇ ਪੁਰਖਿਆ ਨੇ ਸੇਵਾ ਕੀਤੀ ਸੀ। ਮੈਂ ਵੀ ਹਮੇਸ਼ਾ ਉਸਦੀ ਅਜਿਹੇ ਕੰਮ ਕਰਦਿਆਂ ਸੇਵਾ ਕੀਤੀ ਹੈ ਜਿਨ੍ਹਾਂ ਨੂੰ ਮੈਂ ਸਹੀ ਸਮਝਿਆ ਹੈ।
3Sun leh zan khawllou a ka thumnatea nang hon theigigein, ka pi ka pu a kipan a sialehpha theihna siangtak neia a na ka sep gigepa, Pathian kiangah kipah thu ka hilh hi.
4ਜਿਹਡ਼ੇ ਅਥਰੂ ਤੁਸੀਂ ਮੇਰੇ ਲਈ ਵਹਾਏ ਨੇ ਮੈਨੂੰ ਯਾਦ ਆਉਂਦੇ ਹਨ। ਮੈਂ ਤੁਹਾਨੂੰ ਮਿਲਣ ਲਈ ਬੇਤਾਬ ਹਾਂ ਤਾਂ ਜੋ ਮੈਂ ਭਰਪੂਰ ਖੁਸ਼ੀ ਹਾਸਿਲ ਕਰ ਸਕਾਂ।
4Kipaka ka dim theihna ding in hon muh ka ut mahmah a, na khitui theigige in.
5ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਆਸਥਾ ਹੈ ਜਿਹਡ਼ੀ ਤੁਹਾਡੀ ਦਾਦੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਆਸਥਾ ਹੈ।
5Ginna taktak nangmah a om tuh ka theigige ngala, huai ginna atung in napi Loisi ah a oma, na nu Iunisi ah leng a oma, nangmah ah leng a om chih diktak in kathei hi.
6ਇਸੇ ਲਈ ਮੈਂ ਚਾਹਉਂਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹਡ਼ੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆਡ਼ੀ ਲਾਟ ਬਣ ਜਾਂਦੀ ਹੈ।
6Huaijiakin ka khut ngak ziaka Pathian thilpiak nangmah a ompen mutkuang dingin kahon theisak ahi;
7ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹਡ਼ਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ।
7Pathian in launa kha a honpe keia, thilhihtheihna leh itna leh kithuzohna tak neihna a honpe zaw ngala.
8ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿਤ੍ਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਹਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ।
8Huchiin, I Toupa thu theihsak tuh zumpih kenla, kei a hentapa hon zumpih sam ken. Tanchinhoih ziaka gimthuak Pathian thilhihtheihna dungzuiin hon thuakpih zaw in.
9ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਾਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ।
9Aman tuh I thilhihte bang hilou in, amah seh leh ama hehpihna bang zaw in a hon hondam a, sapna siangthou in a hon sam hi; huai hehpihna tuh leilung pianma a Kris Jesu-a a honpiak a hita.
10ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹਡ਼ਾ ਤਬਾਹ ਨਹੀਂ ਹੋ ਸਕਦਾ।
10Himahleh I Hondampa Kris Jesu kilakna ziakin tuin hihlatin a omta hi. Aman tuh sihna hihmang in, tanchinhoihin hinna leh manthat theihlouhna a hihlangta.
11ਮੈਨੂੰ ਇਹ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਮੈਨੂੰ ਰਸੂਲ ਦੇ ਤੌਰ ਤੇ ਅਤੇ ਖੁਸ਼ਖਬਰੀ ਦਾ ਗੁਰੂ ਚੁਣਿਆ ਗਿਆ ਹੈ।
11Huai tanchinhoih theisak dinga tangkoupihpa leh sawltak leh sinsaktu-a seh ka hi.
12ਹੁਣ ਮੈਂ ਇਹ ਕਸ਼ਟ ਇਸਲਈ ਸਹਾਰ ਰਿਹਾ ਹਾਂ ਕਿਉਂਕਿ ਮੈਂ ਇਹ ਖੁਸ਼ਖਬਰੀ ਦੱਸ ਰਿਹਾ ਹਾਂ। ਪਰ ਮੈਂ ਸ਼ਰਮਸਾਰ ਨਹੀਂ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ। ਮੈਨੂੰ ਪਤਾ ਹੈ ਕਿ ਉਹ ਉਸਦੀ ਰਾਖੀ ਕਰਨ ਦੇ ਸਮਰਥ ਹੈ ਜੋ ਉਸਨੇ ਮੈਨੂੰ ਅੰਤਲੇ ਦਿਹਾਡ਼ੇ ਤੱਕ ਸੌਂਪਿਆ ਹੈ।
12Hiai ziakin ahi, hiai thilte leng kana thuak. Himahleh ka zum kei; ka ginpa tuh ka thei a, akiang a ka kepsak tuh huaini a ding in a vom hoih thei chih diktakin ka thei ngala.
13ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹਡ਼ੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹਡ਼ੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ।
13Kris Jesua om ginna leh itna nei in, thudikte ka kama nazakte tuh zui chinten in.
14ਜਿਹਡ਼ਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵਸਦਾ ਹੈ।
14I sunga om Khasiangthou in nang hon kepsak thutak kem hoih in.
15ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ।
15Asia gam a om tengteng ten a hon nungngatsan uh chih na thei a; alak ua Philgella leh Harmojini a pang uhi.
16ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਸਿਫ਼ੁਰੁਸ ਦੇ ਪਰਿਵਾਰ ਉੱਤੇ ਮਿਹਰ ਦਰਸ਼ਾਵੇਗਾ। ਉਨਸਿਫ਼ੁਰੁਸ ਨੇਕਈ ਵਾਰੀ ਮੇਰੀ ਸਹਾਇਤਾ ਕੀਤੀ ਹੈ। ਉਹ ਇਸ ਗੱਲੋਂ ਸ਼ਰਮਸਾਰ ਨਹੀਂ ਕਿ ਮੈਂ ਕੈਦ ਵਿੱਚ ਹਾਂ।
16Toupan Onesifora inkuanpihte kiangah zahngaihna pia hen aw, aman tuh a hon hihhalh zelzel hi. Ka khainiang but leng a hon zumpih ngalkei a;
17ਨਹੀਂ। ਉਹ ਸ਼ਰਮਸਾਰ ਨਹੀਂ ਸੀ ਜਦੋਂ ਉਹ ਰੋਮ ਵਿੱਚ ਆਇਆ ਉਸਨੇ ਮੇਰੀ ਹਰ ਥਾਂ ਭਾਲ ਕੀਤੀ ਤੇ ਮੈਨੂੰ ਆਖਿਰਕਾਰ ਲਭ ਲਿਆ।
17Rome khua a aomlai in leng honlimzona, a hon mukhia hi.Huai ni chiang in Toupa kianga zahngaihna mu ding in Toupan amah tuh sep hen. Ephesa khua a anasep thupidan leng na thei na hi.
18ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਿਸਫ਼ੁਰੁਸ ਤੇ ਨਿਰਣੇ ਦੇ ਦਿਹਾਡ਼ੇ ਮਿਹਰ ਦਰਸ਼ਾਵੇਗਾ। ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਉਨਿਸਫ਼ੁਰੁਸ ਨੇ ਅਫ਼ਸੁਸ ਵਿੱਚ ਕਿੰਨੇ ਢੰਗਾਂ ਰਾਹੀਂ ਮੇਰੀ ਤਰ੍ਹਾਂ ਸਹਾਇਤਾ ਕੀਤੀ ਸੀ।
18Huai ni chiang in Toupa kianga zahngaihna mu ding in Toupan amah tuh sep hen. Ephesa khua a anasep thupidan leng na thei na hi.