1ਉਸੇ ਦਿਨ ਯਿਸੂ ਘਰੋ ਨਿਕਲ ਕੇ ਝੀਲ ਦੇ ਨੇਡ਼ੇ ਜਾ ਬੈਠਾ।
1Huai min Jesu tuh in a kipan a pai khia a, dil gei ah a tu a.
2ਜਦੋਂ ਬਹੁਤ ਭੀਡ਼ ਉਸਦੇ ਆਸ-ਪਾਸ ਇਕਠੀ ਹੋ ਗਈ ਤਾਂ ਉਹ ਬੇਡ਼ੀ ਤੇ ਚਢ਼ ਬੈਠ ਗਿਆ ਅਤੇ ਸਾਰੇ ਲੋਕ ਕੰਢੇ ਤੇ ਖਢ਼ੇ ਸਨ।
2Huan, a kiangah mipi thupitak a hongkikhawm ua, huchiin longah a tuanga, a tua, mipi tengteng piautak ah a ding ua.
3ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸਨੇ ਆਖਿਆ, “ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ।
3Huan, gentehnain thu tampi a kianguah a gena: Ngai dih ua, buhchithehpa buhchithehin a kuana.
4ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸਡ਼ਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏ।
4Huan, a theh laiin a khen lam sikah a kia a, vasaten a honne zouta a.
5ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉਥੇ ਬੀਜ ਬਹੁਤ ਜਲਦੀ ਉਗ੍ਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ।
5HUan, a khen suangsi lei lakah a kia a: lei a sah louh jiakin a hongpou paha:
6ਪਰ ਜਦੋਂ ਸੂਰਜ ਚਢ਼ਿਆ, ਤਾਂ ਬੂਟੇ ਸਡ਼ ਗਏ, ਉਹ ਇਸਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜਢ਼ਾਂ ਡੂੰਘੀਆਂ ਨਹੀਂ ਸਨ।
6himahleh, a ni a hongsuahin hai vuaiin a hongon a: zung a neih louh jiakin, a vul mai maha.
7ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾਡ਼ੀਆਂ ਵਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ।
7Huan, a ken loulingnei lakah a kia a, lou tuh a hongpou sanga: a dep mangta a.
8ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵਧ ਅਨਾਜ ਪੈਦਾ ਹੋਇਆ, ਕੁਝ ਤੋਂ ਸਠ ਗੁਣਾ ਵਧ ਅਤੇ ਕੁਝ ਤੋਂ ਤੀਹ ਗੁਣਾ ਵਧ ਅਨਾਜ ਪੈਦਾ ਹੋਇਆ।
8Huan, a khen lei hoihah a kia a. Khenkhat a leh ja bang, khenkhat a leh sawmguk bang, khenkhat a leh sawm thum bangin a honggah a.
9ਤੁਸੀਂ ਜੋ ਲੋਕ ਮੈਨੂੰ ਸੁਣਦੇ ਹੋ, ਸੁਣੋ।”
9Kuapeuh bil neiin, ja heh, a chi a.
10ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”
10Huan, nungjuite a hongpai ua, a kiangah, Bangdia gentehna a thu gen na hia? a chi ua.
11ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।
11Huan, aman a dawnga. a kiangah uah, vangam thuguk nou theih jaw phal ahi a, amau theih jaw phal ahikei.
12ਕਿਉਂਕਿ ਜਿਸ ਕੋਲ ਹੈ, ਉਸਨੂੰ ਵਧ ਦਿਤਾ ਜਾਵੇਗਾ। ਉਹ ਆਪਣੀ ਜ਼ਰੂਰਤ ਤੋਂ ਵਧ ਪ੍ਰਾਪਤ ਕਰੇਗਾ। ਪਰ ਜਿਸ ਕਿਸੇ ਕੋਲ ਨਹੀਂ ਹੈ, ਅਤੇ ਜੋ ਥੋਡ਼ਾ ਜਿਹਾ ਉਸ ਕੋਲ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ।
12Kuapeuh a nei tuh piak behlap ahi ding a, a hau ding; himahleh, kuapeuh a neilou tuh, a neih sun leng laksak ahi ding.
13ਇਸਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ।
13Huchi a hih jiakin a kiang uah gentehnain thu ka gen ahi; mu napiin a mu kei nak ua, za napiin a theih siam kei nak uh.
14ਇਸਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ: ‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ ਪਰ ਸਮਝੋਗੇ ਨਹੀਂ। ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ ਪਰ ਦੇਖੋਂਗੇ ਨਹੀਂ।
14Huan, Isai thu gen kholh a tunguah a hongtung ahi: Bilin jaw na ding ua, a theih jaw na theisiam kei hial ding uh; muh jaw na mu ding ua, theih jaw na theikei hial ding uh;
15ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਾ ਵੇਖ ਸਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’ਯਸਾਯਾਹ 6:9-10
15Hiai chite lungtang a nanggawpta a bilte uh a ngong a, a mitsi ua, huchilou injaw a mit un a mukha ding ua, a bil un a za kha ding ua, a lungtang un a theisiam kha ding ua, a hongkik nawn kha ding ua, a mau ka nahihdam kha ding. a chi a, a chih
16ਪਰ ਤੁਹਾਡੀਆਂ ਅਖੀਆਂ ਧੰਨ ਹਨ, ਕਿਉਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਧੰਨ ਹਨ ਕਿਉਂ ਜੁ ਉਹ ਸੁਣਦੇ ਹਨ।
16Nou mit jaw a hampha hi, a muh jiakin; na bil u leng a hampha hi, a jak jiakin.
17ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ।
17Chihtaktakin ka honhilh ahi, jawlnei tampi leh mi diktak tampin leng na thil muhte uh muh a ut ua, himahleh a mu kei uh; na thil jakte uh leng jak a ut ua, himahleh a za kei uh.
18“ਇਸਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ।
18Huaijiakin, buhchithehpa gentehna thu tuh ja un;
19ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।
19Kuapeuhin gam thu tuh bila a najaka, a theihsiam kei leh, migilou a hongpai a, a lungtang a thehsa tuh a sut nak. Huai tuh lam sik a theh ahi.
20ਅਤੇ ਜਿਹਡ਼ਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ।
20Huan, suangsi leilaka theh tuh, thu jaa kipak taka pom ngal bang ahi;
21ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋਡ਼ਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸਨੂੰ ਦੁਖ ਜਾਂ ਕਸ਼ਟ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।
21himahleh amah ah zung a om keia, sawtlou chik kisa a oma, huan, thu jiakin gimthuakna hiam, sawina hiam a hongom takin a puk pah ngal.
22ਜਿਹਡ਼ਾ ਬੀਜ ਕੰਡਿਆਲੀਆਂ ਤੇ ਡਿਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸਕਦਾ।
22Huan, loulingnei laka theh tuh thu tuh jaa, himahleh, khovel awlmohna leh hauhsakna khemnain thu tuh a dep a, gah louin a hongom hi.
23ਪਰ ਜਿਹਡ਼ਾ ਬੀਜ ਉਪਜਾਊ ਜ਼ਮੀਨ ਤੇ ਡਿਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”
23Huan, lei hoih tunga theh tuh, thu tuh bil a ja a, theisiam ahi; huai tuh a gah ngeia, khenkhat a leh ja bang, khenkhat a leh sawmguk bang, khenkhat a leh sawmthum bangin a pung, a chi a.
24ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।
24Gentehna dang a kiang uah a gen nawna; vangam tuh, mi a lou a chi hoih thehpa toh teh ahi;
25ਪਰ ਜਦੋਂ ਸਾਰੇ ਲੋਕ ਸੁਤ੍ਤੇ ਹੋਏ ਸਨ, ਉਸਦਾ ਵੈਰੀ ਆਇਆ ਅਤੇ ਉਸਦੀ ਕਣਕ ਵਿੱਚ ਜੰਗਲੀ ਬੂਟੀ ਬੀਜਕੇ ਚਲਿਆ ਗਿਆ।
25Himahleh mi a ihmut kalin amelma a hongpaia, buh lakah buhlem a theha, a paimang nawnta.
26ਕਣਕ ਵਧੀ ਅਤੇ ਕਣਕ ਦੇ ਸਿੱਟੇ ਵੀ ਵਧੇ। ਅਤੇ ਉਸਦੇ ਨਾਲ ਜੰਗਲੀ ਬੂਟੀ ਵੀ ਵਧੀ।
26Huan, buh tuh a hongpou a a hongvuihin buhlem leng a hongkilang sam a.
27ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿਥੋਂ ਆਈ?’
27Huan, inneipa sikhate a hongpai ua, a kiangah, Pu, na lou a chi hoih thehlou na hi maw? buhlemte kaw kipana hongom ahia? a chi ua.
28“ਮਨੁੱਖ ਨੇ ਜਵਾਬ ਦਿੱਤਾ, ‘ਕਿਸੇ ਵੈਰੀ ਨੇ ਅਜਿਹਾ ਕੀਤਾ ਹੈ।’ ਨੋਕਰਾਂ ਨੇ ਪੁੱਛਿਆ, ‘ਕੀ ਸਾਨੂੰ ਜੰਗਲੀ ਬੂਟੀਆਂ ਨੂੰ ਇਕੱਠਾ ਕਰਨ ਜਾਣਾ ਚਾਹੀਦਾ ਹੈ?’
28Huan, aman tuh a kiang uah, Melmain nahih eive, a chi a, Huan, a sikhaten a kiangah. A hihleh, huaite va la khawm le ung hoih na sa hia? a chi ua.
29ਮਨੁੱਖ ਨੇ ਜਵਾਬ ਦਿੱਤਾ, ‘ਨਹੀਂ, ਜਦੋਂ ਤੁਸੀਂ ਜੰਗਲੀ ਬੂਟੀ ਨੂੰ ਪੁੱਟੋਂਗੇ ਤਾਂ ਹੋ ਸਕਦਾ ਹੈ ਕਿ ਤੁਸੀਂ ਕਣਕ ਨੂੰ ਵੀ ਪੁੱਟ ਸੁੱਟੋਂ।
29Aman bel, Sa lou e, buhlem na lak khawm nalam uah buh na bot khawm kha ding uh.
30ਇਸਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।”‘
30Buh lak dongin pou khawm uheh; huan, buhlak hun chiangin buh atte kiangah, Buhlem la khawm masa phot unla hal dingin lom gak un; buh pen bel ka buhin ah sek lut un, ka china ding, a chi a, a chi a.
31ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ।
31Gentehna dang a kianguah a gen nawna; vangam tuh ankam chi tang khat min a laka a loua a theh bang ahi.
32ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”
32Huai tuh chi laklak ah a neupen a; himahleh a hongpou san chiangin loupa lakah a lianpen a, sing a honghi a, huchiin tungleng vasate a hongpai ua, ahiang khawngah a giak uh, a chi a.
33ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸਨੂੰ ਔਰਤ ਨੇ ਲੈਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”
33Gentehna dang a kianguah a gen nawn a; vangam tuh, silngou numeiin a lak a, anbuang tehna thum laka a vek a thoh matenga a phum bang ahi, a chi a.
34ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦਸੀਆਂ ਗਈਆਂ ਸਨ। ਉਸਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦਸਿਆ।
34Huai tengteng tuh Jesun gentehnain mipite kiangah a gena, gentehna louin a kianguah bangmah a gen kei;
35ਇਹ ਉਵੇਂ ਸੀ ਜਿਹਡ਼ਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹਡ਼ੀਆਂ ਕਿ ਦੁਨੀਆਂ ਦੇ ਮੁਢ ਤੋਂ ਗੁਪਤ ਰਹੀਆਂ ਹਨ। ਜ਼ਬੂਰ 78:2
35Jawlnei in, Gentehnain ka kam ka ka dinga, leilung pian tunga kipat thil kisel tuh ka gen kheding, chia a gen a hongtun theihna ding in.
36ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਆ ਗਿਆ ਉਸਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।”
36Huai laiin mipute a paisana, in ah a lutta a, huan, nungjuite a kiangah a hongpai ua, Loua buhlem gentehna thu honhilh chian in, a chi ua.
37ਉਸਨੇ ਜਵਾਬ ਦਿੱਤਾ, “ਜਿਸ ਵਿਅਕਤੀ ਨੇ ਚੰਗਾ ਬੀਜ ਬੀਜਿਆ ਉਹ ਮਨੁੱਖ ਦਾ ਪੁੱਤਰ ਹੈ।
37Huan, aman a dawnga, Chi hoih thehpa tuh Mihing Tapa ahi a; lou tuh khovel ahi.
38ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ।
38Chi hoihte tuh gam tate ahi ua; buhlemte tuh migilou tate ahi uh.
39ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ।
39melma, a thehpa tuh, diabol ahi a, buh lak hun tuh khovel tawpna ding ahi; a tatte tuh angelte ahi uh.
40ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ।
40Huchiin, buhlemte tuh a la khawm ua meia a hal bang un khovel tawpna ah a om ding.
41ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈਡ਼ੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕਠਿਆਂ ਕਰਨ ਲਈ ਘੱਲੇਗਾ।
41Mihing, Tapain angelte a sawl khe ding a, a gam akipan hihkhialsakte leh thil hihkhialte tengteng a khawm khe ding ua, hal tuina mei ah a pai ding uh.
42ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਥੇ ਉਹ ਲੋਕ ਰੋਣਗੇ ਅਤੇ ਆਪਣੇ ਦੰਦ ਪੀਸਣਗੇ।
42Huailai ah kah leh hagawi a om ding.
43ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ। ਜਿਹਡ਼ੇ ਲੋਕ ਸੁਣ ਸਕਦੇ ਹਨ ਸੁਨਣ।
43Huai hun chiangin mi diktatte tuh a Pa uh gamah ni bangin a vakta ding uh. Bil neiin ja heh.
44“ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹਡ਼ਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸਨੂੰ ਲਭ ਲਿਆ, ਉਸਨੇ ਇਸਨੂੰ ਖੇਤ ਵਿੱਚ ਫ਼ੇਰ ਦਬ੍ਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
44vangam tuh loua gou phum guk bang ahi; huai tuh min a mu a, asel a, a kipah jiakin a neih tengteng a juaka, huai lou tuh a leita.
45“ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲਭ ਰਿਹਾ ਸੀ।
45Huan vangam tuh sumsin mi tuikepsuang hoih tak zongmi bang ahi nawna;
46ਜਦ ਉਸਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸਨੇ ਉਹ ਮੋਤੀ ਮੁਲ੍ਲ ਲੈ ਲਿਆ।
46Huan, aman tuh tuikepsuang manpha tak khat a mu a, a neih tengteng a juaka, a leita a.
47“ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ, ਜਿਹਡ਼ਾ ਝੀਲ ਵਿੱਚ ਪਾਇਆ ਹੋਇਆ ਹੈ। ਉਸ ਜਾਲ ਨੇ ਵਖਰੀ ਪ੍ਰਕਾਰ ਦੀਆਂ ਮਛੀਆਂ ਫ਼ਡ਼ੀਆਂ।
47Huan, vangam tuh lenpi, tuipi a paiha chi chih tun khawmna bang ahi nawna.
48ਜਦੋਂ ਉਹ ਭਰ ਗਿਆ ਤਾਂ ਮਛੇਰੇ ਜਾਲ ਨੂੰ ਕੰਢੇ ਉੱਤੇ ਖਿਚ੍ਚਕੇ ਲੈ ਆਏ ਅਤੇ ਬੈਠ ਕੇ ਚੰਗੀਆਂ ਮਛੀਆਂ ਨੂੰ ਬਾਲਟੀ ਵਿੱਚ ਜਮਾ ਕੀਤਾ ਅਤੇ ਫ਼ਿਜ਼ੂਲ ਨੂੰ ਪਰੇ ਸੁੱਟ ਦਿੱਤਾ।
48Huai tuh a dim takin a gei ah a kai khia ua, huan, a tu ua, a hoih teng bawm ah a lakhawm ua, a hoihlou a pai uh.
49ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚਾਂਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ।
49Khovel tawp hun chiangin huchi bangmahin a om ding, angelte a hongpawt ding ua, mi diktat lakah, migiloute a khenkhe ding ua;
50ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।”
50hal tuina mei ah a pai ding uh, huai ah tuh kah leh hagawi a om ding, achia.
51ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਕੀ ਤੁਸੀਂ ਇਹ ਸਭ ਗੱਲਾਂ ਸਮਝਦੇ ਹੋ?” ਚੇਲਿਆਂ ਨੇ ਜਵਾਬ ਦਿੱਤਾ, “ਹਾਂ, ਅਸੀਂ ਸਮਝਦੇ ਹਾਂ।
51Jesu mahin a king uah, Huai tengteng na theisiam uhia? a chi a, Amau tuh a kiangah, Thei e, a chi ua.
52ਤਦ ਉਸਨੇ ਉਨ੍ਹਾਂ ਨੂੰ ਕਿਹਾ, “ਇਸਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸਨੂੰ ਇਸ ਸਵਰਗ ਦੇ ਰਾਜ ਬਾਰੇ ਸਿਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹਡ਼ਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕਢਦਾ ਹੈ।”
52Huan, aman tuh a kiang uah. Huchi a hih leh, laigelhmi vangam nuaijui hi peuhmah tuh, in neipa, a gou bawm a kipana thil thakte leh thilluite pholh khepa bang ahi, a chi a.
53ਜਦੋਂ ਯਿਸੂ ਨੇ ਇਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉਹ ਉਥੋਂ ਤੁਰ ਪਿਆ।
53Huan, hichi ahia, Jesun huai gentehnate a gen khit takin huai a kipanin a paita a.
54ਯਿਸੂ ਉਸ ਨਗਰ ਵਿੱਚ ਗਿਆ ਜਿਥੇ ਉਹ ਵੱਡਾ ਹੋਇਆ ਸੀ ਅਤੇ ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿਥੋਂ ਪ੍ਰਾਪਤ ਕੀਤੀ ਹੈ?
54Huan, a omna kho lam tuh a tunga, a kikhopna in uah amaute thu a hilh a, huchiin lamdang a sa mahmah ua, Hiai min hiai pilna leh hiai nasep thupi hihtheihnate khawng koi apata a muh ahia?
55ਭਲਾ ਇਹ ਤਰਖਾਣ ਦਾ ਪੁੱਤਰ ਨਹੀਂ, ਅਤੇ ਇਸਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਸਦੇ ਭਾਈ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?
55Hiai mi singlemsiampa tapa hi lou hia? a nu Mari kichi hilou hia? a unaute Jakob, Joseph, Simon, Juda kichite hilou u hia?
56ਅਤੇ ਉਸ ਦੀਆਂ ਸਾਰੀਆਂ ਭੈਣਾਂ ਭਲਾ ਸਾਡੇ ਕੋਲ ਨਹੀਂ ਹਨ? ਫ਼ੇਰ ਉਸਨੂੰ ਇਹ ਸਭ ਕੁਝ ਕਿਥੋਂ ਮਿਲਿਆ?”
56Hiai min koia kipan phiangsana hiai tengteng mu ahia? a sanggamnute leng i kiangua om vek uh hilou uhia? a chi ua.
57ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸਦੇ ਆਪਾਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”
57Huchiin, a tungah a lung hita kei ua. Himahleh, Jesun a kiang uah, Jawlnei jaw amah kholam leh amah in lamah loungal pahtawi louhin a om ngei kei, a chi a.Huan, a gin louh jiak un huaiah tuh nasep thupi dang tam a hih kei.
58ਉਥੇ ਯਿਸੂ ਨੇ ਬਹੁਤੇ ਕਰਿਸ਼ਮੇ ਨਾ ਕੀਤੇ ਕਿਉਂਕਿ ਉਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ।
58Huan, a gin louh jiak un huaiah tuh nasep thupi dang tam a hih kei.