1ਮੇਰੀ ਮਿਸਾਲ ਉੱਤੇ ਚੱਲੋ ਜਿਵੇਂ ਕਿ ਮੈਂ ਮਸੀਹ ਦੀ ਮਿਸਾਲ ਉੱਪਰ ਚੱਲਦਾ ਹਾਂ। ਅਧਿਕਾਰ ਹੇਠਾਂ ਜਿਉਣਾ
1Le tu pala mande, vi sar me lav pala Kristo.
2ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੁ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹਡ਼ੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ।
2Luvudiv tume, phrala, kai den dume goji pa mande ande soste godi, ai garaven so sichardem tume, sar kai sichardem tu.
3ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ।
3Numa mangav te zhanen, ke Kristo si o shero swakones murshesko, ai o mursh si o shero la zhuvliako; ai O Del si o shero le Kristosko.
4ਜੇਕਰ ਕੋਈ ਵੀ ਆਦਮੀ ਜਿਹਡ਼ਾ ਸਿਰ ਢਕਕੇ ਪ੍ਰਾਰਥਨਾ ਜਾਂ ਭਵਿਖ੍ਖਬਾਣੀ ਕਰਦਾ ਹੈ, ਉਹ ਆਪਣੇ ਸਿਰ ਸ਼ਰਮਸਾਰੀ ਲਿਆਉਂਦਾ ਹੈ।
4Swako manush kai rhugilpe vai kai divinil, o shero vusharado, chi del luvudimos ka Kristo.
5ਪਰ ਹਰ ਔਰਤ ਨੂੰ ਆਪਣਾ ਸਿਰ ਢਕਣਾ ਚਾਹੀਦਾ ਹੈ, ਜਦੋਂ ਉਹ ਪ੍ਰਾਰਥਨਾ ਜਾਂ ਅਗੰਮ ਵਾਕ ਕਰ ਰਹੀ ਹੋਵੇ। ਜੇ ਉਸਦਾ ਸਿਰ ਢਕਿਆ ਹੋਇਆ ਨਹੀਂ ਹੈ, ਫ਼ੇਰ ਉਹ ਆਪਣੇ ਸਿਰ ਉੱਤੇ ਸ਼ਰਮਸਾਰੀ ਲਿਆਉਂਦੀ ਹੈ। ਫ਼ੇਰ ਉਸ ਵਿੱਚ ਅਤੇ ਸਿਰ ਮੁਨ੍ਨੇ ਵਾਲੀ ਔਰਤ ਵਿੱਚ ਕੋਈ ਫ਼ਰਕ ਨਹੀਂ ਹੈ।
5Swako zhuvli kai rhugilpe vai divinil, o shero bi vusharado, chi respektil peske shero. Si saikfielo sar te rhandel lake bal.
6ਜੇ ਇੱਕ ਔਰਤ ਆਪਣਾ ਸਿਰ ਨਹੀਂ ਢਕਦੀ, ਇਹ ਉਸਦੇ ਵਾਲ ਕਟਾਉਣ ਵਰਗਾ ਹੀ ਹੈ। ਪਰ ਕਿਸੇ ਔਰਤ ਵਾਸਤੇ ਆਪਣੇ ਵਾਲ ਕਟਾਉਣੇ ਜਾਂ ਸਿਰ ਮੁਨਾਉਣਾ ਸ਼ਰਮਿੰਦਗੀ ਵਾਲੀ ਗੱਲ ਹੈ। ਇਸ ਲਈ ਉਸਨੂੰ ਆਪਣਾ ਸਿਰ ਢਕਣਾ ਚਾਹੀਦਾ ਹੈ।
6Te ek zhuvli chi vusharel lako shero, sai shinel vi peske bal; ai lazhav sikadiol lake te aven lake bal shinde vai rhangle, te vusharavelpe.
7ਪਰ ਆਦਮੀ ਨੂੰ ਆਪਣਾ ਸਿਰ ਨਹੀਂ ਢਕਣਾ ਚਾਹੀਦਾ। ਕਿਉਂ? ਕਿਉਂਕਿ ਉਹ ਪਰਮੇਸ਼ੁਰ ਦੇ ਰੂਪ ਵਿੱਚ ਰਚਿਆ ਗਿਆ ਹੈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਹੈ।
7O mursh chi trobul te vusharavel pesko shero, ke wo si o patreto ai o barimos le Devlesko: numa e zhuvli si o barimos le murshesko.
8ਪਰ ਔਰਤ ਆਦਮੀ ਦਾ ਗੌਰਵ ਹੈ। ਕਿਉਂਕਿ ਆਦਮੀ ਔਰਤ ਤੋਂ ਨਹੀਂ ਆਇਆ, ਸਗੋਂ, ਇਹ ਔਰਤ ਹੀ ਸੀ ਜੋ ਆਦਮੀ ਤੋਂ ਆਈ।
8Ke chaches o manush nas ankalado andai e zhuvli, numa e zhuvli sas ankaladi anda mursh.
9ਇਹ ਵੀ ਕਿ, ਆਦਮੀ ਔਰਤ ਲਈ ਨਹੀਂ ਬਣਾਇਆ ਗਿਆ ਸੀ, ਸਗੋਂ ਔਰਤ ਆਦਮੀ ਲਈ ਬਣਾਈ ਗਈ ਸੀ।
9O mursh nas kerdo pala e zhuvli; numa e zhuvli sas kerdi pala mursh.
10ਇਸੇ ਲਈ ਔਰਤ ਨੂੰ ਇਹ ਦਰਸ਼ਾਉਣ ਲਈ ਕਿ ਉਹ ਕਿਸੇ ਦੇ ਅਧਿਕਾਰ ਹੇਠਾਂ ਹੈ ਆਪਣਾ ਸਿਰ ਢਕਣਾ ਚਾਹੀਦਾ ਹੈ। ਅਤੇ ਉਸਨੂੰ ਇਹ ਦੂਤਾਂ ਦੀ ਖਾਤਿਰ ਵੀ ਕਰਨਾ ਚਾਹੀਦਾ ਹੈ।
10Anda kodia e zhuvli trobul te avel lako shero vusharado, te dichol kai woi respektil o mursh, kadia si vi te dichol le angelonge.
11ਪਰ ਪ੍ਰਭੂ ਵਿੱਚ, ਔਰਤ ਆਦਮੀ ਲਈ ਮਹੱਤਵਪੂਰਣ ਹੈ ਅਤੇ ਆਦਮੀ ਔਰਤ ਲਈ ਮਹੱਤਵਪੂਰਣ ਹੈ।
11Numa ando Del e zhuvli nai bi le murshesko ai o mursh nai bi la zhuvliako.
12ਇਹ ਸੱਚ ਹੈ ਕਿਉਂਕਿ ਔਰਤ ਆਦਮੀ ਤੋਂ ਆਈ ਅਤੇ ਆਦਮੀ ਵੀ ਔਰਤ ਤੋਂ ਪੈਦਾ ਹੋਇਆ ਹੈ। ਅਸਲ ਵਿੱਚ ਹਰ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ।
12Ke e zhuvli sas ankaladi andal mursh, saikfielo o mursh ankadalo pala e zhuvli; ai swako fielo avela katar O Del.
13ਇਸਦਾ ਫ਼ੈਸਲਾ ਖੁਦ ਕਰੋ; ਕੀ ਔਰਤ ਲਾਈ ਠੀਕ ਹੈ, ਕੀ ਉਹ ਬਿਨ ਸਿਰ ਢਕੇ ਪਰਮੇਸ਼ੁਰ ਦੀ ਪ੍ਰਾਰਥਨਾ ਕਰੇ?
13Keren kris tume: vorta pek zhuvli te rhugilpe ka Del bi te avel vusharadi? Chi sikavel tumenge ke lazhal le mursheske te avel les bal lungo?
14ਕੁਦਰਤ ਵੀ ਤੁਹਾਨੂੰ ਇਹ ਸਿਖਾਉਂਦੀ ਹੈ ਕਿ ਲੰਬੇ ਬਾਲ ਰੱਖਣਾ ਆਦਮੀ ਲਈ ਨਮੋਸ਼ੀ ਵਲੀ ਗੱਲ ਹੈ।
15Numa e zhuvli te avel la lunzhi bal si ek barimos lake. Ke lako bal si dia la pala ek vusharimos.
15ਪਰ ਲੰਮੇ ਬਾਲ ਹੋਣਾ ਔਰਤ ਲਈ ਮਾਣ ਵਾਲੀ ਗੱਲ ਹੈ। ਔਰਤ ਨੂੰ ਲੰਮੇ ਬਾਲ ਇਸ ਲਈ ਦਿੱਤੇ ਗਏ ਹਨ ਕਿ ਉਹ ਆਪਣਾ ਸਿਰ ਢਕ ਸਕੇ।
16Te si vari kon te xalpe anda kadala dieluria, amende nai kado zakono, chi le khangeria le Devleske.
16ਕੁਝ ਲੋਕ ਫ਼ੇਰ ਵੀ ਇਸ ਬਾਰੇ ਸ਼ਾਇਦ ਵਾਦ-ਵਿਵਾਦ ਕਰਨਾ ਚਾਹੁੰਦੇ ਹੋਣ। ਪਰ ਅਸੀਂ ਅਤੇ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਉਹ ਪ੍ਰਵਾਨ ਨਹੀਂ ਕਰਦੀਆਂ ਜੋ ਇਹ ਲੋਕ ਕਰ ਰਹੇ ਹਨ।
17Kado divano kai phendem tumenge, chi luvudiv tume, ke chi chiden tume te aven mai lashe, numa te aven mai chorhe.
17ਜਿਹਡ਼ੀਆਂ ਗੱਲਾਂ ਹੁਣ ਮੈਂ ਤੁਹਾਨੂੰ ਆਖਦਾ ਹਾਂ ਉਨ੍ਹਾਂ ਲਈ ਮੈਂ ਤੁਹਾਡੀ ਉਸਤਤਿ ਨਹੀਂ ਕਰਦਾ। ਤੁਹਾਡੀਆਂ ਮੁਲਾਕਾਤਾਂ ਤੁਹਾਨੂੰ ਫ਼ਾਇਦੇ ਪਹੁੰਚਾਉਣ ਨਾਲੋਂ ਹਾਨੀ ਦਾ ਕਾਰਣ ਬਣਦੀਆਂ ਹਨ।
18Ai mai anglal, ashundem ke kana chiden tume andek than si mashkar tumende xuxaiimata, ai pachav ma.
18ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕਠੇ ਹੋਕੇ ਕਲੀਸਿਯਾ ਵਾਂਗ ਇਕਠੇ ਹੁੰਦੇ ਹੋ, ਤੁਹਾਡੇ ਵਿਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ।
19Ke trobul te avel kodolendar dieluria mashkar tumende, kaste kodola kai si cchache te aven te dichon sakadia mashkar tumende.
19ਆਪਣੇ ਵਿਚਕਾਰ ਬਟਵਾਰੇ ਹੋਣ ਦਿਉ ਫ਼ੇਰ ਇਹ ਸਪਸ਼ਟ ਹੋ ਜਾਂਦਾ ਹੈ ਕਿ ਤੁਹਾਡੇ ਵਿੱਚੋਂ ਕਿਹਡ਼ੇ ਸੱਚੇ ਨਿਹਚਾਵਾਨ ਹਨ।
20Kana chiden tume, chi chiden tume te xan o xamos le Devlesko.
20ਜਦੋਂ ਸਾਰੇ ਹੀ ਇਕਠੇ ਹੋਕੇ ਆਉਂਦੇ ਹੋ, ਤੁਸੀਂ ਅਸਲ ਵਿੱਚ ਪ੍ਰਭੂ ਦਾ ਰਾਤ ਦਾ ਭੋਜਨ ਨਹੀਂ ਖਾਂਦੇ।
21Ke uni kai skafidi xan pesko xabe: iek bokhalo lo, ai kaver mato lo.
21ਕਿਉਂ? ਕਿਉਂਕਿ ਜਦੋਂ ਤੁਸੀਂ ਭੋਜਨ ਕਰਦੇ ਹੋ ਹਰ ਵਿਅਕਤੀ ਦੂਸਰੇ ਦਾ ਇੰਤਜ਼ਾਰ ਕੀਤੇ ਬਿਨਾ ਭੋਜਨ ਕਰਦਾ ਹੈ। ਕਈਆਂ ਨੂੰ ਖਾਣ ਲਈ ਪੂਰਾ ਭੋਜਨ ਨਹੀਂ ਮਿਲਦਾ ਜਦੋਂ ਕਿ ਦੂਸਰਿਆਂ ਨੂੰ ਇੰਨਾ ਮਿਲ ਜਾਂਦਾ ਹੈ ਕਿ ਉਹ ਸ਼ਰਾਬੀ ਹੋ ਜਾਂਦੇ ਹਨ।
22Nai tume khera te xan ai te pen? Vai griatsa tumenge e khangeri le Devleski, ai keren lazhav kodolenge kai nai le kanchi? So phenava tumenge? Luvudiv tume pe kadia? Chi luvudiv tume.
22ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।
23Ke phendia mange O Del so sichardem tume, o dies kana O Jesus Kristo ande riat kai line les, lia manrho,
23ਜਿਹਡ਼ੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ,
24ai kana rhudisailo, phaglia les, ai phendia, "Len, xan, kako si murho stato kai si phaglo anda tumende: keren kadia te den goji mande.
24ਉਸਨੇ ਰੋਟੀ ਲਈ ਪ੍ਰਭੂ ਨੂੰ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਨੂੰ ਤੋਡ਼ਿਆ ਅਤੇ ਆਖਿਆ, “ਇਹ ਮੇਰਾ ਸ਼ਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ।”
25Ai pale kana xalia, lia o daxtai ai phendia, kado daxtai si e nevi kontrakto ande murho rat. Keren kadia ai den tume goji mande swako data kai pena.
25ਤਾਂ ਉਨ੍ਹਾਂ ਦੇ ਰਾਤ ਦਾ ਭੋਜਨ ਕਰਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਦਾਖਰਸ ਨਵੇਂ ਕਰਾਰ ਨੂੰ ਸੂਚਿਤ ਕਰਦਾ ਹੈ ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ। ਇਹ ਨਵਾਂ ਕਰਾਰ ਮੇਰੇ ਲਹੂ ਨਾਲ ਸ਼ੁਰੂ ਹੁੰਦਾ ਹੈ। ਜਦੋਂ ਵੀ ਤੁਸੀਂ ਇਸਨੂੰ ਪੀਓ, ਮੈਨੂੰ ਚੇਤੇ ਕਰੋ।”
26Ke swako data ke xan kado manrho, ai ke pen anda kado daxtai, phenenke mulo O Jesus, zhi kai avela palpale.
26ਹਰ ਵਾਰੀ ਜਦੋਂ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਇਹ ਪਿਆਲਾ ਪੀਂਦੇ ਹੋ, ਤੁਸੀਂ ਪ੍ਰਭੀ ਦੀ ਮ੍ਰਿਤੂ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹੋ ਜਦੋਂ ਤੱਕ ਉਹ ਨਾ ਆਵੇ।
27Anda kodia kodo kai xala manrho, vai pela anda daxtai le Devlesko, bi te avel vorta, avela doshalo karing o stato le Devlesko ai lesko rat.
27ਇਸ ਲਈ ਜੇਕਰ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਪ੍ਰਭੂ ਦੇ ਪਿਆਲੇ ਨੂੰ ਅਯੋਗ ਢੰਗ ਨਾਲ ਪੀਂਦਾ ਹੈ, ਉਹ ਪ੍ਰਭੂ ਦੇ ਸ਼ਰੀਰ ਅਤੇ ਲਹੂ ਦੇ ਖਿਲਾਫ਼ ਪਾਪ ਕਰਦਾ ਹੈ।
28No swako te dikhelpe vo korkorho, ai kadia te xal o manrho, ai te pel anda daxtai.
28ਹਰ ਵਿਅਕਤੀ ਨੂੰ ਆਪਣੇ ਦਿਲ ਅੰਦਰ ਦੇਖਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਉਹ ਇਹ ਰੋਟੀ ਖਾਵੇ ਅਤੇ ਇਹ ਪਿਆਲਾ ਪੀਵੇ।
29Ke kodo kai xal ai pel bi te dikhel o stato le Devlesko, xal ai pel e kris pe peste korkorho.
29ਜੇ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਇਸ ਪਿਆਲੇ ਵਿੱਚੋਂ ਸ਼ਰੀਰ ਨੂੰ ਮਹਿਸੂਸ ਕੀਤੇ ਬਿਨਾ ਪੀਂਦਾ ਹੈ, ਫ਼ੇਰ ਉਹ ਖਾਣ ਅਤੇ ਪੀਣ ਵਿੱਚ ਦੋਸ਼ੀ ਪਰਖਿਆ ਜਾਵੇਗਾ।
30Anda kadia si mashkar tumende but kovle ai but naswale, ai kai but mule.
30ਇਹੀ ਕਾਰਣ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਕਮਜ਼ੋਰ ਅਤੇ ਬਿਮਾਰ ਹਨ। ਅਤੇ ਬਹੁਤ ਸਾਰੇ ਮਰ ਚੁੱਕੇ ਹਨ।
31Ke te kerasas kris pe ame korkorho pe amende, chi aviliamas dine kris.
31ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਦਾ ਨਿਰਣਾ ਕੀਤਾ ਹੈ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰਖੇਗਾ।
32Numa kana sam doshale, O Del chinuil ame, kaste te na avas doshale la lumias.
32ਪਰ ਜਦੋਂ ਪ੍ਰਭੂ ਸਾਡਾ ਨਿਰਣਾ ਕਰਦਾ ਹੈ, ਉਹ ਸਾਨੂੰ ਅਨੁਸ਼ਾਸਿਤ ਕਰਦਾ ਹੈ ਤਾਂ ਜੋ ਅਸੀਂ ਸਹੀ ਰਸਤੇ ਉੱਤੇ ਚੱਲ ਸਕੀਏ। ਉਹ ਅਜਿਹਾ ਇਸ ਲਈ ਕਰਦਾ ਹੈ ਤਾਂ ਜੋ ਅਸੀਂ ਦੁਨੀਆਂ ਦੇ ਹੋਰਨਾਂ ਲੋਕਾਂ ਵਾਂਗ ਨਾ ਨਿੰਦੇ ਜਾਈਏ।
33Anda kodia, murhe phral, kana chiden tume te xan, azhukeren tume iek kavres.
33ਇਸ ਲਈ ਮੇਰੇ ਭਰਾਵੋ ਅਤੇ ਭੈਣੋ ਜਦੋਂ ਤੁਸੀਂ ਭੋਜਨ ਕਰਨ ਲਈ ਇਕਠੇ ਹੁੰਦੇ ਹੋ, ਇੱਕ ਦੂਸਰੇ ਦਾ ਇੰਤਜ਼ਾਰ ਕਰੋ।
34Te si vari kon bokhalo, te xal khere, kaste te na chiden tume andek than te aven pe tumende kris. Getova le kaver dieluria kana aresavas.
34ਜੇ ਕੋਈ ਵਿਅਕਤੀ ਬਹੁਤ ਹੀ ਭੁਖਾ ਹੈ ਤਾਂ ਉਸਨੂੰ ਘਰ ਵਿੱਚ ਭੋਜਨ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਇਹ ਕਰੋਂਗੇ, ਫ਼ੇਰ ਜਦੋਂ ਤੁਸੀਂ ਇਕਠੇ ਆਵੋਂਗੇ, ਤੁਸੀਂ ਆਪਣੇ ਉੱਤੇ ਪਰਮੇਸ਼ੁਰ ਦਾ ਨਿਰਣਾ ਨਹੀਂ ਲਿਆਵੋਂਗੇ। ਜਦੋਂ ਮੈਂ ਆਵਾਂਗਾ, ਮੈਂ ਤੁਹਾਨੂੰ ਹੋਰਨਾ ਮਾਮਲਿਆਂ ਬਾਰੇ ਹਿਦਾਇਤਾਂ ਦੇਵਾਂਗਾ।