1ਹੁਣ ਮੈਂ ਕੁਰਬਾਨੀ ਦੇ ਉਸ ਗੋਸ਼ਤ ਬਾਰੇ ਲਿਖਾਂਗਾ ਜਿਹਡ਼ਾ ਮੂਰਤੀਆਂ ਨੂੰ ਚਢ਼ਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿ “ਸਾਨੂੰ ਸਾਰਿਆਂ ਨੂੰ ਗਿਆਨ ਹੈ।” ਗਿਆਨ ਤੁਹਾਨੂੰ ਘਮੰਡ ਨਾਲ ਭਰ ਦਿੰਦਾ ਹੈ। ਪਰ ਪ੍ਰੇਮ ਤੁਹਾਡੀ ਇਸ ਗੱਲ ਵਿੱਚ ਸਹਾਇਤਾ ਕਰਦਾ ਹੈ ਕਿ ਦੂਸਰੇ ਵਧੇਰੇ ਬਲਵਾਨ ਹੋਵੋ।
1Mangav te ramov pa xamos kai sas dino sar e podarka ka ek xoxamno dela/ikoni. Ame zhanas ke savorhen si le zhanglimos, ai o zhanglimos keren barimata, numa e dragostia vazdel le manushes.
2ਇੱਕ ਵਿਅਕਤੀ ਜਿਹਡ਼ਾ ਇਹ ਸੋਚਦਾ ਹੈ ਕਿ ਉਹ ਕੁਝ ਜਾਣਦਾ ਹੈ, ਉਹੀ ਉਹ ਨਹੀਂ ਜਾਣਦਾ ਜਿਹਡ਼ਾ ਉਸਨੂੰ ਜਾਨਣਾ ਚਾਹੀਦਾ ਹੈ।
2Te si vari kon kai gindil ke zhanel vari so, chi zhanel inker sar trobul.
3ਪਰ ਜਿਹਡ਼ਾ ਵਿਅਕਤੀ ਪਰਮੇਸ਼ੁਰ ਨਾਲ ਪ੍ਰੇਮ ਕਰਦਾ ਹੈ ਉਸਨੂੰ ਪਰਮੇਸ਼ੁਰ ਜਾਣਦਾ ਹੈ।
3Numa te si vari kon kai si leske drago O Del, kodo zhanel le O Del.
4ਇਸ ਲਈ ਮੈਂ ਇਹ ਮੂਰਤੀਆਂ ਨੂੰ ਭੇਟ ਮਾਸ ਖਾਣ ਬਾਰੇ ਆਖਦਾ ਹਾਂ: ਅਸੀਂ ਜਾਣਦੇ ਹਾਂ ਕਿ ਦੁਨੀਆਂ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਇਥੇ ਇੱਕ ਅਤੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ।
4Anda xamos kai trobul te xan le masa shinade le devlenge, zhanas ke iek xoxamno del ande lumia, nai kanch, Iek korkorho Del si!
5ਅਸਲ ਵਿੱਚ ਇਸਦਾ ਕੋਈ ਮਹੱਤਵ ਨਹੀਂ ਕਿ ਧਰਤੀ ਉੱਤੇ ਅਤੇ ਆਕਾਸ਼ ਵਿੱਚ ਕੁਝ ਚੀਜ਼ਾਂ ਦੇਵਤੇ ਕਹਾਉਂਦੀਆਂ ਹਨ। ਲੋਕੀ ਕਈ ਅਜਿਹੀਆਂ ਚੀਜ਼ਾਂ ਨੂੰ “ਦੇਵਤੇ” ਜਾਂ “ਪ੍ਰਭੂ” ਬੁਲਾਉਂਦੇ ਹਨ।
5Ke te si manush kai phenen peske xoxamle dela, vai pe phuv, vai ande cheri, vai kai si chaches kodolendar diela.
6ਪਰ ਸਾਡੇ ਲਈ ਕੇਵਲ ਇੱਕ ਪਰਮੇਸ਼ੁਰ ਹੈ। ਉਹ ਸਾਡਾ ਪਿਤਾ ਹੈ। ਸਭ ਚੀਜ਼ਾਂ ਉਸ ਵੱਲੋਂ ਆਈਆਂ ਹਨ ਅਤੇ ਅਸੀਂ ਸਿਰਫ਼ ਉਸੇ ਲਈ ਜਿਉਂਦੇ ਹਾਂ। ਇਥੇ ਕੇਵਲ ਇੱਕ ਹੀ ਪ੍ਰਭੂ ਹੈ। ਉਹ ਯਿਸੂ ਮਸੀਹ ਹੈ। ਸਭ ਚੀਜ਼ਾਂ ਉਸੇ ਰਾਹੀਂ ਸਾਜੀਆਂ ਗਈਆਂ ਹਨ ਅਤੇ ਅਸੀਂ ਵੀ ਉਸੇ ਰਾਹੀਂ ਜਿਉਂਦੇ ਹਾਂ।
6Numa amenge zhanas ke ferdi iek Del si, O Dat, anda kaste aven sa le dieli, ai ande soste ame sam; ai ferdi iek Del O Jesus Kristo, anda kaste si sa le dieluria, ai anda kaste ame sam.
7ਪਰ ਇਹ ਗੱਲ ਸਾਰੇ ਲੋਕ ਨਹੀਂ ਜਾਣਦੇ। ਕੁਝ ਲੋਕਾਂ ਵਿੱਚ ਹੁਣ ਤੱਕ ਵੀ ਮੂਰਤੀ ਦੀ ਉਪਾਸਨਾ ਕਰਨ ਦੀ ਆਦਤ ਹੈ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਮਹਿਸੂਸ ਕਰਦੇ ਹਨ ਜਿਵੇਂ ਇਹ ਮੂਰਤੀ ਦਾ ਹੀ ਹੈ। ਉਹ ਇਹ ਨਹੀਂ ਜਾਣਦੇ ਕਿ ਕੀ ਇਸ ਮਾਸ ਨੂੰ ਖਾਣਾ ਠੀਕ ਹੈ ਜਾਂ ਨਹੀਂ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਸੋਚਦੇ ਹਨ ਕਿ ਉਹ ਗਲਤ ਕਰ ਰਹੇ ਹਨ।
7Numa kado zhanglimos nai savorhende, uni palai furma kai gindin le devlen xan kodolendar masa kai si shinde le devlenge, ai lenge goji slabo la ai rimonme la.
8ਪਰ ਭੋਜਨ ਸਾਨੂੰ ਪਰਮੇਸ਼ੁਰ ਦੇ ਵਧੇਰੇ ਨੇਡ਼ੇ ਨਹੀਂ ਲੈ ਜਾ ਸਕਦਾ। ਮਾਸ ਨਾ ਖਾਕੇ, ਅਸੀਂ ਕੁਝ ਨਹੀਂ ਗੁਆਉਂਦੇ ਨਹੀਂ ਜਾ ਖਾਕੇ, ਸਾਨੂੰ ਕੁਝ ਫ਼ਾਇਦਾ ਨਹੀਂ ਹੁੰਦਾ।
8Ke nai xamos ke pasharel ka Del: te xasa, nai ame kanchi mai but; ai te na xasa, nai ame kanchi mai xantsi.
9ਪਰ ਆਪਣੀ ਆਜ਼ਾਦੀ ਬਾਰੇ ਹੋਸ਼ਿਆਰ ਰਹੋ। ਤੁਹਾਡੀ ਆਪਣੀ ਆਸਥਾ ਪਖੋਂ ਕਮਜ਼ੋਰ ਲੋਕਾਂ ਨੂੰ ਗੁਨਾਹਗਾਰ ਬਣਾ ਸਕਦੀ ਹੈ।
9Arakhen tume te na avel tumaro iviamos kai si tume te na kerdiol vari so kai rimol le slabon.
10ਤੁਹਾਡੇ ਕੋਲ ਸਮਝ ਹੈ, ਇਸ ਲਈ ਤੁਸੀਂ ਭਾਵੇਂ ਕਿਸੇ ਮੂਰਤੀਆਂ ਦੇ ਮੰਦਰ ਵਿੱਚ ਭੋਜਨ ਖਾਣ ਲਈ ਆਜ਼ਾਦੀ ਮਹਿਸੂਸ ਕਰਦੇ ਹੋਵੋ। ਕਮਜ਼ੋਰ ਆਸਥਾ ਵਾਲਾ ਵਿਅਕਤੀ ਸ਼ਾਇਦ ਤੁਹਾਨੂੰ ਉਥੇ ਭੋਜਨ ਕਰਦਿਆਂ ਦੇਖ ਰਿਹਾ ਹੋਵੇ। ਇਹ ਗੱਲ ਉਸਨੂੰ ਵੀ ਮੂਰਤੀਆਂ ਅੱਗੇ ਭੇਟ ਕੀਤਾ ਗੋਸ਼ਤ ਖਾਣ ਲਈ ਉਤਸਾਹਿਤ ਕਰੇਗੀ। ਪਰ ਉਹ ਅਸਲ ਵਿੱਚ ਇਸਨੂੰ ਗਲਤ ਸਮਝਦਾ ਹੈ।
10Ke te si vari kon kai dikhel tu kai zhanes ai beshes palai skafidi ande khangeri kai si ikoni, leski goji kai si slabo chi ningerela les te xal kodolendar masa kai shinade le devlenge, ai kadia o slabo xaiil,
11ਇਸ ਲਈ ਇਹ ਕਮਜ਼ੋਰ ਭਰਾ ਤੁਹਾਡੇ ਗਿਆਨ ਸਦਕਾ ਤਬਾਹ ਹੋ ਸਕਦਾ ਹੈ। ਅਤੇ ਮਸੀਹ ਇਸ ਭਰਾ ਲਈ ਕੁਰਬਾਨ ਹੋਇਆ ਸੀ।
11ke tu zhanes but o phral xasavo la, pala leske mulo O Kristo.
12ਜਦੋਂ ਤੁਸੀਂ ਮਸੀਹ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਤੋਂ ਕੁਝ ਅਜਿਹਾ ਕਰਾਉਣ ਦਾ ਕਾਰਣ ਬਨਦੇ ਹੋ ਜੋ ਉਹ ਸੋਚਦੇ ਹਨ ਕਿ ਗਲਤ ਹੈ, ਤੁਸੀਂ ਉਨ੍ਹਾਂ ਦੇ ਖਿਲਾਫ਼ ਪਾਪ ਕਰ ਰਹੇ ਹੋ ਅਤੇ ਤੁਸੀਂ ਉਨ੍ਹਾਂ ਨੂੰ ਸੱਟ ਮਾਰ ਰਹੇ ਹੋ। ਫ਼ੇਰ ਤੁਸੀਂ ਵੀ ਮਸੀਹ ਦੇ ਖਿਲਾਫ਼ ਪਾਪ ਕਰ ਰਹੇ ਹੋ।
12Ai kana kerel bezex kadia kal kaver manush rimosarel lenge goji. Sostar keren bezex karing O Kristo?
13ਇਸ ਲਈ ਜਿਹਡ਼ਾ ਭੋਜਨ ਖਾਕੇ ਮੈਂ ਆਪਣੇ ਭਰਾ ਨੂੰ ਗੁਨਾਹ ਵਿੱਚ ਡੇਗਦਾ ਹੈ, ਮੈਂ ਫ਼ੇਰ ਕਦੇ ਵੀ ਗੋਸ਼ਤ ਨਹੀਂ ਖਾਵਾਂਗਾ। ਮੈਂ ਮਾਸ ਖਾਣਾ ਬੰਦ ਕਰ ਦਿਆਂਗਾ ਤਾਂ ਕਿ ਮੈਂ ਆਪਣੇ ਭਰਾ ਅਤੇ ਭੈਣ ਨੂੰ ਪਾਪ ਵਿੱਚ ਨਹੀਂ ਡਿੱਗਣ ਦੇਵਾਂਗਾ।
13Anda kodia te si xamos kai rimol murho phrales, mai bini chi xal kodolestar mas, kaste te na kerav baio murhe phraleske.