1ਯਿਸੂ ਨੇ ਆਖਿਆ, “ਤੁਹਾਡੇ ਦਿਲ ਦੁਖੀ ਨਹੀਂ ਹੋਣੇ ਚਹੀਦੇ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।
1Na meken te nekezhilpe tumaro ilo: pachan tume ando Del, ai vi pachan tume ande mande.
2ਮੇਰੇ ਪਿਤਾ ਦੇ ਘਰ ਵਿੱਚ ਬਹੁਤ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਿਹਾ ਹੁੰਦਾ। ਮੈਂ ਉਥੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
2Si but sobi ando kher murhe Dadesko, te na avilino, me sas te phenav tumenge. Me zhav te lasharav tumenge iek than.
3ਉਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ।
3Ai kana zhavatar ai lasharava tumenge iek than, avava palpale ai lava tume mande, saxke avava, vi tume aven.
4ਜਿਥੇ ਮੈਂ ਜਾ ਰਿਹਾ ਹਾਂ ਤੁਸੀਂ ਉਥੋਂ ਦਾ ਰਾਹ ਜਾਣਦੇ ਹੋ।”
4Tume zhanen kai zhav, ai zhanen vi o drom.
5ਥੋਮਾ ਨੇ ਉਸਨੂੰ ਕਿਹਾ, “ਪ੍ਰਭੂ ਜੀ ਜੇ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿਥੇ ਜਾ ਰਿਹਾ ਹੈ, ਫਿਰ ਅਸੀਂ ਰਸਤਾ ਕਿਥੋਂ ਜਾਣ ਸਕਦੇ ਹਾਂ?”
5O Thomas phendia leske, "Devla, ame chi zhanas kai tu zhas. Sar sai zhanas o drom?"
6ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸਕਦਾ।
6O Jesus phendia leske, "Me sim o drom, o chachimos, ai o traio. Khonik nashti avel ka Dat, de ferdi te nakhela mandar.
7ਜੇਕਰ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੁੰਦੇ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸਨੂੰ ਵੇਖਿਆ ਹੈ।”
7Tume te zhanglianas man, zhanglianas vi murhe Dades; numa akana zhanen les, ai vi dikhlian les.
8ਫਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ! ਸਾਨੂੰ ਪਿਤਾ ਨੂੰ ਦਰਸ਼ਾ ਅਤੇ ਸਾਡੇ ਲਈ ਇਹੀ ਕਾਫ਼ੀ ਹੈ।”
8O Filip phendia leske, "Devla, sikav amenge le Dades, ai dosta avela amenge."
9ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’
9O Jesus phendia leske, "Pala sa kadia vriama sim tumensa ai inker chi zhanes ma, kodo kai dikhlia man dikhlia vi le Dades; sar sai mothos tu, 'Sikav amenge le Dades?'
10ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹਡ਼ੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਆ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।
10Tu chi pachas ke me sim ando Dat, ai ke O Dat si ande mande? Le vorbi kai mothav tumenge chi mothav le anda mande: numa O Dat kai traiil ande mande, wo si kai kerel e buchi.
11ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਜਾਂ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੀਆਂ ਕਰਾਮਾਤਾਂ ਕਾਰਣ ਮੇਰੇ ਵਿੱਚ ਵਿਸ਼ਵਾਸ ਕਰ।
11Pachan ma kai me sim ando Dat, ai O Dat si ande mande: vai pachan ma pala le buchia kai kerav.
12ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿਹਡ਼ਾ ਮੇਰੇ ਵਿੱਚ ਨਿਹਚਾ ਰਖੇਗਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਵਧ੍ਧ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਸ ਪਿਤਾ ਕੋਲ ਜਾ ਰਿਹਾ ਹਾਂ।
12Chachimasa, chachimasa, me phenav tmenge, kodo kai pachalpe ande mande, kerela vi wo le buchia kai kerav; ai inker kerela vi mai bare; ke me zhavtar ka Dat.
13ਜੇਕਰ ਤੁਸੀਂ ਮੇਰੇ ਨਾਂ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਮਹਿਮਾ ਹੋਵੇਗੀ।
13Ai so godi tume mangena ande murho anav, me kerava, saxke te avel O Dat luvudime ando Shav.
14ਜੇਕਰ ਤੁਸੀਂ ਮੇਰੇ ਨਾਂ ਉੱਤੇ ਕੁਝ ਮੰਗੋਗੇ ਮੈਂ ਉਹੀ ਦੇਵਾਂਗਾ।
14Te mangena tume vari so ande murho anav, me kerava.
15“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
15"Te sim tumenge drago, garaven murho zakono.
16ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਹਮੇਸ਼ਾ ਤੁਹਾਡੇ ਨਾਲ ਹੋਣ ਵਾਸਤੇ ਦੂਸਰਾ ਸਹਾਇਕ ਦੇਵੇਗਾ।
16Ai me rhugiva ma ka Dat, ai wo dela tumen aver Zhutitori, saxke te beshel sagda tumensa.
17ਸਹਾਇਕ ਸੱਚ ਦਾ ਆਤਮਾ ਹੈ। ਇਹ ਦੁਨੀਆਂ ਉਸਨੂੰ ਪ੍ਰਾਪਤ ਨਹੀਂ ਕਰ ਸਕਦੀ। ਕਿਉਂਕਿ ਜਗਤ ਨੇ ਨਾ ਉਸਨੂੰ ਵੇਖਿਆ ਹੈ ਤੇ ਨਾ ਹੀ ਉਸਨੂੰ ਜਾਣਦਾ ਹੈ। ਪਰ ਤੂੰ ਉਸਨੂੰ ਜਾਣਦਾ ਹੈ ਉਹ ਤੇਰੇ ਨਾਲ ਰਹਿੰਦਾ ਹੈ ਅਤੇ ਉਹ ਤੇਰੇ ਅੰਦਰ ਹੋਵੇਗਾ।
17O Swunto Duxo le chachimasko, kai e lumia nashti premil, ke chi dikhel les, ai chi zhanel les: numa tume zhanen les; ke wo traiil tumensa, ai avela ande tumende.
18“ਮੈਂ ਤੈਨੂੰ ਅਨਾਥ ਬਾਲਕਾਂ ਵਾਂਗ ਇਕੱਲਾ ਛੱਡਕੇ ਨਹੀਂ ਜਾਵਾਂਗਾ। ਮੈਂ ਵਪਸ ਤੇਰੇ ਕੋਲ ਮੁਡ਼ਾਂਗਾ।
18"Me chi mekava tume sirotki: avava tumende.
19ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੂੰ ਵੇਖੇਂਗਾ ਕਿਉਂਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।
19Mai xantsi vriama, ai lumia chi mai dikhela ma; numa tume dikhena ma: ke me traiiv, vi tume traiina.
20ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।
20Kado dies tume zhanena ke me sim ando murho Dat, ai tume san ande mande, ai me sim ande tumende.
21ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹਡ਼ਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
21Kodo kai si les murhe zakonuria, ai kai garavel len, kodo si kai leske drago mange; ai kodo kai leske drago mange, murho Dat avela leske drago leske, ai te avela mange drago leske ai sikavava ma leste."
22ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਤੂੰ ਆਪਣੇ-ਆਪ ਸਾਨੂੰ ਕਿਉਂ ਦਰਸ਼ਾਉਣ ਜਾ ਰਿਹਾ ਹੈਂ ਤੇ ਜਗਤ ਨੂੰ ਕਿਉਂ ਨਹੀਂ ਦਰਸ਼ਾਉਂਦਾ?”
22O Judas, na o Iscariot phendia leske. "Devla sar ta trobul ferdi te sikadios amenge ai na la lumiake?"
23ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸਦੇ ਨਾਲ ਰਹਾਂਗੇ।
23O Jesus phendia leske, "Te sim vari kaske drago, wo garavela murhe vorbi: ai murho Dat drago leske, ame avasa leste, ai traiis lesa.
24ਪਰ ਜਿਹਡ਼ਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਉਪਦੇਸ਼ ਨੂੰ ਵੀ ਨਹੀਂ ਮੰਨਦਾ। ਜਿਹਡ਼ੇ ਉਪਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸਨੇ ਮੈਨੂੰ ਭੇਜਿਆ ਹੈ।
24Kodo kai leske drago mange chi garavel vov si murhe vorbi, ai e vorba kai tume ashunen nai mandar, numa katar O Dat kai tradia ma.
25“ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾਂ ਹਾਂ ਜਦੋਂ ਮੈਂ ਹਾਲੇ ਤੁਹਾਡੇ ਨਾਲ ਸੀ।
25Me phendem tumenge kadala dieli zhi kai sim tumensa,
26ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।
26numa O Zhutitori, kai si O Swunto Duxo, kai O Dat tradela ande murho anav, sicharela tume swako fielo, ai serela tume so godi phendem tumenge.
27“ਮੈਂ ਤੁਹਾਡੇ ਲਈ ਸ਼ਾਂਤੀ ਛੱਡਦਾ ਹਾਂ। ਮੈਂ ਆਪਣਾ ਅਮਨ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।
27Me mekav tumenge e pacha, Me dav tume murhi pacha, Me chi dav la tumenge sar del la tumenge e lumia, na meken te nekezhil pe tumaro ilo, ai te na daral.
28ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।’ ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਅਨੰਦਿਤ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
28Tume ashundian ke phendem tmenge, Me zhavtar, ai pale avav tumen, te sanas tume drago mange, tume raduisailianas, ke phendem. Zhav ka Dat, ke murho Dat mai baro lo mandar.
29ਇਹ ਵਾਪਰਨ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦਸਿਆ ਹੈ, ਤਾਂ ਜੋ ਜਦੋਂ ਇਹ ਵਾਪਰੇ, ਤੁਸੀਂ ਵਿਸ਼ਵਾਸ ਕਰੋ।
29Ai akana phendem tumenge kadala dieli mai anglal sar te kerdion; saxke kana kerdiona te pachan tume.
30ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ।
30Chi mai dava duma tumensa, ke o baro la lumiako avel, wo nai les chi iek putiera pe mande.
31ਪਰ ਜਗਤ ਨੂੰ ਪਤਾ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। “ਉਠੋ, ਅਸੀਂ ਹੁਣ ਇਥੋਂ ਚੱਲੀਏ।”
31Numa saxke te zhanel e lumia ke mange drago le Dades; ai ke kerav palai ordina kai dia ma O Dat. 'Wushten opre, ai aventar katsar.'"