Punjabi: NT

Romani: New Testament

John

17

1ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸਕੇ।
1Pala kodia kana dine duma O Jesus, vazdia le iakha po cheri, ai phendia, "Murho Dat, e vriama avili;
2ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਪਰ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸਨੂੰ ਦਿੱਤੇ ਗਏ ਹਨ, ਸਦੀਵੀ ਜੀਵਨ ਦੇਵੇ।
2luvudisar che Shaves, saxke cho Shav te luvudil tut: ke dian les e putiera pe sa le manush, te del o traio le rhaiosko ka sa kodola ka dian les.
3ਇਹੀ ਅਮਰ ਜੀਵਨ ਹੈ: ਤੈਨੂੰ ਜਾਨਣਾ, ਸੱਚੇ ਪਰਮੇਸ਼ੁਰ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ।
3Ai o traio le rhaiosko si te zhanen tu tut ferdi o chacho Del, ai O Jesus Kristo, kodoles kai tradian.
4ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਤੈਨੂੰ ਧਰਤੀ ਉੱਤੇ ਮਹਿਮਾਮਈ ਕੀਤਾ ਹੈ।
4Me luvudisardem tu pe phuv: me kerdem e buchi kai dian ma te kerav.
5ਹੇ ਪਿਤਾ, ਹੁਣ ਤੂੰ ਆਪਣੀ ਹਾਜ਼ਰੀ ਵਿੱਚ ਮੈਨੂੰ ਮਹਿਮਾਮਈ ਕਰ। ਉਸ ਨਾਂ ਦੀ ਮਹਿਮਾ ਨਾਲ ਜਿਹਡ਼ੀ ਇਸ ਦੁਨੀਆਂ ਦੀ ਸਿਰਜਣਾ ਤੋਂ ਪਹਿਲਾਂ ਮੇਰੇ ਕੋਲ ਸੀ।
5Ai akana, murho Dat, luvudisar ma pasha tute, sakadia luvudimos kai sas ma pasha tute ma anglal e lumia kerdilisas.
6“ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
6Kerdem te zhangliolpe cho anav kal manush kai dian ma mashkar e lumia: Won sas chire, ai tu dian le mange; ai won garade chi vorba.
7ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਬਖਸ਼ਿਆ ਹੈ ਤੈਥੋਂ ਹੀ ਆਇਆ ਹੈ।
7Akana won zhanen ke so godi dian ma tutar avel.
8ਮੈਂ ਉਨ੍ਹਾਂ ਨੂੰ ਉਹ ਉਪਦੇਸ਼ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸਨੂੰ ਕਬੂਲਿਆ। ਉਨ੍ਹਾਂ ਨੇ ਸੱਚਮੁੱਚ ਇਹ ਨਿਹਚਾ ਕਰ ਲਿਆ ਕਿ ਉਹ ਉਪਦੇਸ਼ ਤੇਰੇ ਤੋਂ ਆਏ ਹਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਕਿ ਤੂੰ ਹੀ ਮੈਨੂੰ ਭੇਜਿਆ ਹੈ।
8Ke me dem le le vorbi kai dian ma; ai won premisarde le, ai won chaches zhanen ke me avilem tutar, ai won pachaie ke tu tradian ma.
9ਹੁਣ ਮੈਂ ਉਨ੍ਹਾਂ ਲਈ ਅਰਦਾਸ ਕਰਦਾ ਹਾਂ। ਮੈਂ ਜਗਤ ਦੇ ਲੋਕਾਂ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।
9Me rhugiv ma lenge: chi rhugiv ma anda lumia, numa kodolenge kai dian ma; ke won chire si.
10ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ। ਅਤੇ ਮੈਂ ਉਨ੍ਹਾਂ ਰਾਹੀਂ ਮਹਿਮਾਮਈ ਹੋਇਆ ਹਾਂ।
10Ai so godi si murho chiro si, ai so si chiro murho si; ai me sim luvudime ande lende.
11ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਹੁਣ ਮੈਂ ਇਸ ਜਗਤ ਵਿੱਚ ਨਹੀਂ ਠਹਿਰਣਾ ਪਰ ਇਹ ਮਨੁੱਖ ਅਜੇ ਇਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਂ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ। ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਮੁਠ ਰਹਿ ਸਕਣ ਜਿਵੇਂ ਕਿ ਤੂੰ ਤੇ ਮੈਂ ਹਾਂ।
11Me chi mai sim ande lumia, numa won si ande lumia, ai me avav tute. Murho Swunto Dat, garav le ande cho anav kai dian ma, saxke te aven iek, sar sam ame.
12ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਨੂੰ ਸੁਰਖਿਅਤ ਰੱਖਿਆ। ਮੈਂ ਉਨ੍ਹਾਂ ਨੂੰ ਤੇਰੇ ਨਾਮ ਦੀ ਸ਼ਕਤੀ ਦੁਆਰਾ ਸੁਰਖਿਅਤ ਰੱਖਿਆ। ਤੇਰੇ ਦਿੱਤੇ ਹੋਏ ਨਾਂ ਦੁਆਰਾ ਮੈਂ ਉਨ੍ਹਾਂ ਦੀ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਗੁਆਚਿਆ ਸੀ। ਇੱਕ ਤੋਂ ਇਲਾਵਾ ਜਿਹਡ਼ਾ ਤਬਾਹੀ ਨੂੰ ਸੌਂਪਿਆ ਗਿਆ ਸੀ। ਉਹ ਗੁਆਚ ਗਿਆ ਸੀ। ਕਿਉਂਕਿ ਪੋਥੀ ਵਿੱਚ ਇਉਂ ਵਾਪਰਨ ਬਾਰੇ ਲਿਖਿਆ ਸੀ।
12Kana me simas lensa ande lumia, me garadem le ande chiro anav; ai me garadem kodolen kai dian ma, ai chi iek anda lende chi xasailo, numa ferdi o shav le xasarimasko; saxke te kerdiol so phendia E Vorba le Devleski.
13“ਹੁਣ ਮੈਂ ਤੇਰੇ ਕੋਲ ਆ ਗਿਆ ਹਾਂ। ਮੈਂ ਇਨ੍ਹਾਂ ਗੱਲਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜਦ ਕਿ ਅਜੇ ਮੈਂ ਇਸ ਦੁਨੀਆਂ ਵਿੱਚ ਹੀ ਹਾਂ। ਤਾਂ ਜੋ ਉਹ ਆਪਣੇ ਅੰਦਰ ਮੇਰੀ ਪੂਰੀ ਖੁਸ਼ੀ ਰਖ ਸਕਣ।
13Ai akana me avav tute; ai phenav kadala dieli ande lumia, saxke te pherdiol ande lende murho raduimos.
14ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂ, ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ।
14Me dem len chi vorba; ai e lumia gretsosardia le, ke won nai andai lumia, sar me chi sim andai lumia.
15ਮੈਂ ਤੈਥੋਂ ਇਹ ਨਹੀਂ ਮੰਗਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਜਗ੍ਗ ਤੋਂ ਬਾਹਰ ਕਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
15Me chi rhugiv ma te les le andai lumia, numa me mangav tu te arakhes le katar o nasulimos.
16ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ ਜਿਵੇਂ ਕਿ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
16Won nai andai lumia, sar me chi sim andai lumia.
17ਉਨ੍ਹਾਂ ਨੂੰ ਸੱਚ ਦੁਆਰਾ ਆਪਣੀ ਸੇਵਾ ਲਈ ਤਿਆਰ ਕਰ। ਤੇਰੀਆਂ ਸਿਖਿਆਵਾਂ ਸੱਚ ਹਨ।
17Vuzhar le che chachimasa, che vorba si o chachimos.
18ਜਿਵੇਂ ਕਿ ਤੂੰ ਮੈਨੂੰ ਦੁਨੀਆਂ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਦੁਨੀਆਂ ਵਿੱਚ ਭੇਜਿਆ ਹੈ।
18Sar tu tradian ma ande lumia, i me tradem le ande lumia.
19ਮੈਂ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਕੀਤਾ ਹੈ, ਤਾਂ ਜੋ ਉਹ ਵੀ ਆਪਣੇ-ਆਪ ਨੂੰ ਸੇਵਾ ਲਈ ਸੱਚਮੁੱਚ ਤਿਆਰ ਕਰ ਸਕਣ।
19Ai me korkorho vuzharav man lenge, saxke vi won te aven vuzharde katar o chachimos.
20“ਮੈਂ ਇਨ੍ਹਾਂ ਮਨੁੱਖਾਂ ਲਈ ਪ੍ਰਾਰਥਨਾ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਅਰਦਾਸ ਕਰਦਾ ਹਾਂ ਜੋ ਇਨ੍ਹਾਂ ਲੋਕਾਂ ਦੀਆਂ ਸਿਖਿਆਵਾਂ ਸਦਕਾ ਮੇਰੇ ਵਿੱਚ ਨਿਹਚਾ ਰੱਖਣਗੇ।
20Chi rhugiv ma ferdi anda lende, numa vi kodolenge kai pachanaspe ande mande katar penge vorba.
21ਪਿਤਾ ਮੈਂ ਅਰਦਾਸ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ।
21Saxke savorhe te aven iek; sar tu, murho Dat, san ande mande, ai me sim ande tute, saxke vi won te aven iek ande amende: te pachalpe e lumia kai tu tradian ma.
22ਮੈਂ ਉਨ੍ਹਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਤੂੰ ਤੇ ਮੈਂ ਇੱਕ ਹਾਂ।
22Me dem le o luvudimos kai dian ma, saxke te aven vi won iek, sar ame sam iek:
23ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸੰਪੂਰਣ ਇਕੱਤਰਤਾ ਵਿੱਚ ਰਹਿਣਗੇ ਅਤੇ ਫਿਰ ਦੁਨੀਆਂ ਜਾਣ ਜਾਵੇਗੀ ਕਿ ਤੂੰ ਹੀ ਹੈ ਜਿਸਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨੂੰ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
23Me ande lende, ai tu ande mande, saxke te aven vorta ande iek; ai e lumia te zhanel ke tu tradian ma, ai ke sas tumenge drazhi mange, sar simas drago tuke.
24ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹਡ਼ੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿਥੇ ਮੈਂ ਹਾਂ ਉਹ ਉਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜਗ੍ਗ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ।
24"Murho Dat, mangav kodolen kai dian ma te aven vi won mansa kai sim; saxke te dikhen murho luvudimos, o luvudimos kai dian ma; ke sanas tuke drago mange mai anglal kerdili sas e lumia.
25ਧਰਮੀ ਪਿਤਾ, ਦੁਨੀਆਂ ਤੈਨੂੰ ਨਹੀਂ ਜਾਣਦੀ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਣ ਵਾਲਾ ਹੈਂ।
25Murho Dat o chacho, e lumia chi zhanglia tu: numa me zhanglem tu, ai kodola zhangle ke tu tradian ma.
26ਮੈਂ ਉਨ੍ਹਾਂ ਨੂੰ ਵਿਖਾਇਆ ਕਿ ਤੂੰ ਕਿਸ ਤਰ੍ਹਾਂ ਦਾ ਹੈਂ ਅਤੇ ਮੈਂ ਅਜੇ ਫੇਰ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹਡ਼ਾ ਪਿਆਰ ਤੈਨੂੰ ਮੇਰੇ ਵਿੱਚ ਹੈ, ਉਹੀ ਪਿਆਰ ਉਨ੍ਹਾਂ ਨੂੰ ਆਪਣੇ ਵਿੱਚ ਹੋਵੇਗਾ ਅਤੇ ਮੈਂ ਉਨ੍ਹਾਂ ਵਿੱਚ ਹੋਵਾਂਗਾ।”
26Me kerdem len te zhanen chiro anav, ai mai kerava len te zhanen tu: saxke e dragostia kai si tu mange te avel ande lende, ai vi me te avav ande lende."