Punjabi: NT

Romani: New Testament

Luke

9

1ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇੱਕਠਿਆਂ ਸਦਿਆ ਅਤੇ ਉਨ੍ਹਾਂ ਨੂੰ ਰੋਗੀਆਂ ਨੂੰ ਰਾਜੀ ਕਰਨ ਦੀ ਸ਼ਕਤੀ ਦਿੱਤੀ ਅਤੇ ਸਾਰੇ ਭੂਤਾਂ ਤੇ ਇਖਤਿਆਰ ਦਿੱਤਾ।
1Jesus chidia andek than le desh u do disiplon ai dia le zor ai putiera pe sa le beng, ai e zor te sastiaren le naswalen.
2ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਲਈ ਬਿਮਾਰਾਂ ਨੂੰ ਠੀਕ ਕਰਨ ਲਈ ਬਾਹਰ ਭੇਜਿਆ।
2Tradia len te mothon e viasta le rhaioski le Devleski, ai te sastiaren le naswalen.
3ਅਤੇ ਉਸਨੇ ਰਸੂਲਾਂ ਨੂੰ ਆਖਿਆ, “ਜਦੋਂ ਤੁਸੀਂ ਸਫ਼ਰ ਕਰੋ ਤਾਂ ਰਾਹ ਲਈ ਕੁਝ ਨਾ ਲਵੋ, ਨਾ ਕੋਈ ਸੋਟੀ, ਨਾ ਝੋਲਾ ਨਾ ਰੋਟੀ ਅਤੇ ਨਾ ਹੀ ਪੈਸੇ। ਸਿਰਫ਼ ਜੋ ਕੱਪਡ਼ੇ ਤੁਸੀਂ ਪਾਏ ਹੋਏ ਹਨ ਉਹੀ ਸਫ਼ਰ ਵਿੱਚ ਲੈਕੇ ਜਾਵੋ।
3Porme phendia lenge, "Na len kanchi tumensa kai zhan; chi rhai, chi gono, chi manrho, chi love, chi dui raxamia.
4ਅਤੇ ਜਿਸ ਘਰ ਜਾਵੋ ਅੱਗੇ ਹੋਰ ਜਗ੍ਹਾ ਤੁਰਨ ਤੱਕ ਉਥੇ ਹੀ ਰੁਕੋ।
4Andel khera kai zhana, beshen kotsar zhi kana zhanatar.
5ਅਤੇ ਜਿਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂਡ਼ ਝਾਡ਼ ਦੇਵੋ।”
5Ai te na primila tumen o narodo, anklen avri anda kodo gav, ai kosen e pulberia pa tumare punrhe te sikaven lenge so si won."
6ਇਉਂ ਰਸੂਲ ਬਾਹਰ ਜਾਕੇ ਹਰ ਇੱਕ ਨਗਰ, ਸ਼ਹਿਰ, ਹਰ ਥਾਂ ਤੇ ਜਾਕੇ ਖੁਸ਼-ਖਬਰੀ ਸੁਣਾਉਂਦੇ ਅਤੇ ਲੋਕਾਂ ਦੇ ਰੋਗ ਦੂਰ ਕਰਦੇ।
6Geletar, ai gele gav gavestar, ai phende e lashi viasta, sastiarenas le naswalen.
7ਜੋ ਵੀ ਗੱਲਾਂ ਵਾਪਰ ਰਹੀਆਂ ਸਨ ਰਾਜਪਾਲ ਹੇਰੋਦੇਸ ਉਨ੍ਹਾਂ ਬਾਰੇ ਜਾਣ ਗਿਆ। ਇਸਲਈ ਉਹ ਪਰੇਸ਼ਾਨ ਹੋ ਗਿਆ ਕਿਉਂਕਿ ਕੁਝ ਲੋਕ ਆਖ ਰਹੇ ਸਨ ਕਿ “ਯੂਹੰਨਾ ਬਪਤਿਸਮਾ ਦੇਣ ਵਾਲੇ ਨੂੰ, ਮੁਰਦਿਆਂ ਵਿੱਚੋਂ ਜੀਵਨ ਨੂੰ ਉਭਾਰਿਆ ਗਿਆ ਹੈ।”
7Herod, o Tetrach, ashundia so godi kerdiolas, ai ferdi delas pe goji, ke uni mothonas ke o Iovano zhuvindisailo andal mule;
8ਕੁਝ ਲੋਕ ਕਹਿੰਦੇ ਹਨ ਕਿ, “ਏਲੀਯਾਹ ਸਾਡੇ ਲਈ ਪ੍ਰਗਟ ਹੋਇਆ ਹੈ।” ਅਤੇ ਕੁਝ ਹੋਰ ਲੋਕਾਂ ਦਾ ਆਖਣਾ ਹੈ, “ਬਹੁਤ ਦੇਰ ਪਹਿਲਾਂ ਦੇ ਨਬੀਆਂ ਵਿੱਚੋਂ ਕੋਈ ਨਬੀ ਜੀਅ ਉਠਿਆ ਹੈ।
8Uni mothonas ke o Elijah sikadilo; ai uni, ke iek phurano profeto zhuvindisailo.
9[This verse may not be a part of this translation]
9Ai o Herod phendia, "Phendem te shinen o shero le Iovanosko; numa savo si, kado kai ashunav ai mothol kasavendar dieli?" Ai mangelas te dikhel les.
10ਜਦੋਂ ਉਹ ਸਾਰੇ ਰਸੂਲ ਵਾਪਸ ਆਏ ਤਾਂ ਉਨ੍ਹਾਂ ਨੇ ਆਕੇ ਯਿਸੂ ਨੂੰ ਆਪਣੇ ਕੀਤੇ ਹੋਏ ਸਾਰੇ ਕੰਮਾਂ ਦੀ ਤਫ਼ਸੀਲ ਦਸੀ। ਤਾਂ ਯਿਸੂ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਆਪਣੇ-ਆਪ ਨਗਰ ਬੈਤਸੈਦਾ ਨੂੰ ਤੁਰ ਪਏ।
10Le desh u dui disipluria kana avile palpale, phende ka Jesus so godi kerde. Lia le pesa, ai gelo karing o foro kai bushol Bethsaida.
11ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉਥੇ ਪਹੁੰਚਣ ਦਾ ਪਤਾ ਲੱਗਾ ਉਹ ਉਸਦੇ ਪਿਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ।
11Kana o narodo ashundia, liape pala leste, O Jesus primilas le, ai phendia lenge pa rhaio le Devlesko, ai sastiarelas kodolen kai trobulas te aven saste.
12ਦੁਪਿਹਰ ਤੋਂ ਬਾਅਦ, ਬਾਰ੍ਹਾਂ ਰਸੂਲ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਮਿਹਰਬਾਨੀ ਕਰਕੇ ਭੀਡ਼ ਨੂੰ ਜਾਣ ਲਈ ਕਹੋ ਤਾਂ ਜੋ ਉਹ ਨੇਡ਼ੇ ਦੇ ਪਿੰਡਾਂ, ਖੇਤਾਂ ਵਿੱਚ ਜਾਕੇ ਕੁਝ ਖਾਣ ਲਈ ਲਭ ਸਕਣ ਕਿਉਂ ਜੋ ਅਸੀਂ ਇਥੇ ਦੂਰ ਬੀਆਵਾਨ ਵਿੱਚ ਹਾਂ।”
12Kana perelas e riat, le desh u dui disipluria avile leste, ai phende leske, "Trade le narodos te zhan andel gava ai kruglom te soven av te arakhen xaben ke katse kai sam pusta si."
13ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ! ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਤੋਂ ਵਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?”
13Numa O Jesus phendia lenge, "Den le tume te xan." Numa won phende, "Ferdi panzh manrhe ai dui mashe. Zhasa ame te chinas xaben kadale narodoske?"
14ਉਥੇ ਪੰਜ ਹਜ਼ਾਰ ਦੇ ਕਰੀਬ ਆਦਮੀ ਇਕੱਤਰ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਲੋਕਾਂ ਨੂੰ ਕਹੋ ਕਿ ਉਹ ਪੰਜਾਹ-ਪੰਜਾਹ ਦਾ ਇੱਕ ਗੁਟ੍ਟ ਬਣਾਕੇ ਪੰਗਤਾਂ ਵਿੱਚ ਬੈਠ ਜਾਣ।”
14Sas pashte panzh mi zhene kotse. O Jesus phendia peske disiplonge, "Keren le te beshen tele ai te thon andek than po panvardesh zhene."
15ਚੇਲਿਆਂ ਨੇ ਉਸਦਾ ਹੁਕਮ ਮੰਨਿਆ ਅਤੇ ਸਾਰੇ ਲੋਕਾਂ ਨੂੰ ਪੰਗਤਾਂ ਵਿੱਚ ਬਿਠਾ ਦਿੱਤਾ।
15Ai kerde kadia, kerde le te beshen tele.
16ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋਡ਼ਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ।
16O Jesus lia le panzh manrhe ai le dui mashe, ai vazdia le iakha karing o rhaio, ai naisisardias, porme phaglia ai dia le ka peske disiplonge te den ka narodo.
17ਸਭ ਲੋਕਾਂ ਨੇ ਆਪਣੀ ਸੰਤੁਸ਼ਟੀ ਮੁਤਾਬਿਕ ਖਾਧਾ। ਜਦੋਂ ਉਨ੍ਹਾਂ ਨੇ ਬਚੇ ਹੋਏ ਟੁਕਡ਼ਿਆਂ ਨੂੰ ਇਕਠਿਆਂ ਕੀਤਾ, ਉਨ੍ਹਾਂ ਨਾਲ ਬਾਰ੍ਹਾਂ ਟੋਕਰੀਆਂ ਭਰ ਗਈਆਂ ਸਨ।
17Savorhe xale ai chailile; ai le disipluria chide le kotora kai ashshilia desh u dui shkonitsi pherde sas.
18ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”
18Andek jes O Jesus rhugilas pe korkorho, peske disipluria avile leste, ai phushlia le, "So mothon o narodo, ke sim?"
19ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹਡ਼ਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ।
19Won phende, "O Iovano o baptisto; uni mothon, o Elijah; uni phenen, iek phurano profeto kai zhuvindisailo.
20ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਕੀ ਆਖਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਮਸੀਹ ਜੋ ਕਿ ਪਰਮੇਸ਼ੁਰ ਵੱਲੋਂ ਹੈ।”
20Phendia lenge, "Kon mothon ke sim?" O Petri dia atweto, "O Kristo le Devlesko."
21ਯਿਸੂ ਨੇ ਉਨ੍ਹਾਂ ਨੂੰ ਚੌਕਸ ਕੀਤਾ ਕਿ ਇਹ ਗੱਲ ਕਿਸੇ ਨੂੰ ਨਹੀਂ ਦੱਸਣੀ।
21Ai O Jesus dia le trad te na mothon kanikaske.
22ਉਸਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਵੀ ਨਾਮੰਜ਼ੂਰ ਕੀਤਾ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀਵਨ ਵੱਲ ਉਭਾਰਿਆ ਜਾਵੇ।”
22Ai mai phendia, "Ke o Shav le manushesko chinuil but, wo avela shudino lendar, le phure, le bare le rashange, ai le Gramnoturia, Mudarena les ai o trito jes zhuvindila."
23ਉਸਨੇ ਸਭਨਾਂ ਨੂੰ ਆਖਿਆ, “ਜੇਕਰ ਕੋਈ ਮੇਰੇ ਪਿਛੇ ਚੱਲਣਾ ਚਾਹੁੰਦਾ ਹੈ, ਤਾਂ ਉਸਨੂੰ ਆਪਣੇ-ਆਪ ਨੂੰ ਤਿਆਗਣਾ ਚਾਹੀਦਾ ਹੈ ਅਤੇ ਰੋਜ ਆਪਣੀ ਸਲੀਬ ਚੁੱਕ ਕੇ ਮੇਰੇ ਪਿਛੇ ਚੱਲਣਾ ਚਾਹੀਦਾ ਹੈ।
23Porme phendia savorhenge, "Te mangela vari kon te lelpe pala mande, te bustrel pe pes, ai te lel swako jes pesko trushul ai te lelpe pala mande.
24ਕਿਉਂਕਿ ਜਿਹਡ਼ਾ ਵੀ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸਨੂੰ ਗੁਆ ਲਵੇਗਾ ਪਰ ਜੋ ਕੋਈ ਆਪਣਾ ਜੀਵਨ ਮੇਰੇ ਲਈ ਬਲੀਦਾਨ ਕਰੇਗਾ ਉਹ ਉਸਨੂੰ ਬਚਾ ਲਵੇਗਾ।
24Ke kodo kai mangela te skepil pesko traio xasarela les; numa kodo kai xasarela pesko traio pala mande, skepila les.
25ਕੀ ਫ਼ਾਇਦਾ ਜੇਕਰ ਕੋਈ ਮਨੁੱਖ ਪੂਰਾ ਜਗਤ ਕਮਾਵੇ ਪਰ ਆਪਣਾ-ਆਪ ਨਸ਼ਟ ਕਰ ਲਵੇ ਜਾਂ ਆਪਣਾ-ਆਪ ਗੁਆ ਲਵੇ?
25Ai so nirila o manush te avel leske sa e lumia, ai te xasarela pe pes?
26ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਿੰਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਦੋਂ ਸ਼ਰਮਿੰਦਾ ਹੋਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ।
26Ke kon godi lazhala mandar ai katar murhe vorbi, o Shav le Manushesko avela lestar lazhal, kana avela anda pesko barimos, ai ande barimos le Dadesko, ai le Swuntsi angeluria.
27ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।”
27Phenav tumenge chachimasa, uni kai si katse, chi merena mai anglal sar te dikhen o rhaio le Devlesko."
28ਯਿਸੂ ਦੇ ਇਹ ਆਖਣ ਤੋਂ ਅਠ ਕੁ ਦਿਨਾਂ ਬਾਦ, ਉਸਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲਿਆ ਅਤੇ ਇੱਕ ਪਹਾਡ਼ ਉੱਤੇ ਪ੍ਰਾਰਥਨਾ ਕਰਨ ਲਈ ਗਿਆ।
28Oxto jes pala kodia kana phendia kadala vorbi, O Jesus lia pesa O Petri ai o Iovano ai o Iakov, ai anklisto po plai te rhuginpe.
29ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਦੇ ਮੂੰਹ ਦਾ ਰੰਗ ਰੂਪ ਬਦਲਣਾ ਸ਼ੁਰੂ ਹੋ ਗਿਆ। ਉਸਦੇ ਵਸਤਰ ਚਿਟ੍ਟੇ ਚਮਕੀਲੇ ਹੋ ਗਏ।
29Sar O Jesus rhugilaspe, lesko mui pharhudilo, ai leske tsalia parnile zurales.
30ਉਸ ਵਕਤ ਦੋ ਆਦਮੀ ਯਿਸੂ ਨਾਲ ਗੱਲਾਂ ਕਰ ਰਹੇ ਸਨ ਜੋ ਕਿ ਮੂਸਾ ਅਤੇ ਏਲੀਯਾਹ ਸਨ।
30Eta, dui manush denas duma lesa, kai sas o Moses, ai o Elijah,
31ਮੂਸਾ ਅਤੇ ਏਲੀਯਾਹ ਵੀ ਬਡ਼ੇ ਚਮਕ ਰਹੇ ਸਨ ਅਤੇ ਉਹ ਯਿਸੂ ਨਾਲ ਉਸਦੀ ਮੌਤ ਬਾਰੇ ਗੱਲ ਕਰ ਰਹੇ ਸਨ ਜਿਹਡ਼ੀ ਕਿ ਯਰੂਸ਼ਲਮ ਵਿੱਚ ਵਾਪਰਨ ਵਾਲੀ ਸੀ।
31Kai dichonas ande barimos, ai denas duma pai leski martia ando Jerusalem kai trobul te kerdiol.
32ਪਰ ਪਤਰਸ ਅਤੇ ਉਸਦੇ ਸਾਥੀ ਗਹਿਰੀ ਨੀਂਦ ਸੁਤ੍ਤੇ ਹੋਏ ਸਨ। ਪਰ ਜਦੋਂ ਉਹ ਜਾਗੇ ਉਨ੍ਹਾਂ ਨੇ ਯਿਸੂ ਦੀ ਮਹਿਮਾ ਵੇਖੀ ਅਤੇ ਉਸ ਨਾਲ ਦੋ ਹੋਰ ਆਦਮੀਆਂ ਨੂੰ ਖਢ਼ੇ ਵੇਖਿਆ।
32O Petri, ai kodola kai sas lesa sovenas, numa sar beshenas vushtiarde, dikhle o barimos le Jesusoske, ai le dui manush kai sas lesa.
33ਜਦੋਂ ਮੂਸਾ ਅਤੇ ਏਲੀਯਾਹ ਵਾਪਸ ਜਾ ਰਹੇ ਸਨ ਤਾਂ ਪਤਰਸ ਨੇ ਕਿਹਾ, “ਸੁਆਮੀ, ਸਾਡੇ ਲਈ ਇਥੇ ਰਹਿਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਾਵਾਂਗੇ ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਵਾਸਤੇ।” ਪਰ ਪਤਰਸ ਨਹੀਂ ਜਾਣਦਾ ਸੀ ਕਿ ਉਹ ਕੀ ਆਖ ਰਿਹਾ ਹੈ।
33Sar le manush zhanastar katar O Jesus, o Petri phendia leske, "Gazda, mai mishto ke sam tusa. Keras trin tseri, tuke, iek le Mosesoske, iek o Elijahoske." Chi zhanelas so motholas.
34ਜਦੋਂ ਹਾਲੇ ਪਤਰਸ ਗੱਲਾਂ ਕਰ ਰਿਹਾ ਸੀ ਤਾਂ ਚਾਰ ਚੁਫ਼ੇਰੇ ਇੱਕ ਬੱਦਲ ਛਾਇਆ ਤਾਂ ਉਹ ਡਰ ਗਏ ਜਦੋਂ ਉਹ ਬੱਦਲ ਵਿੱਚ ਘਿਰ ਗਏ।
34Sar divinilas kadia, ek nuvero vulisto pe lende; ai le disipluria daraile kana dikhle sar o nuvero vulisto pe lende.
35ਤਾਂ ਬੱਦਲ ਵਿੱਚੋਂ ਇੱਕ ਅਵਾਜ਼ ਆਈ ਅਤੇ ਕਿਹਾ, “ਇਹ ਮੇਰਾ ਪੁੱਤਰ ਹੈ! ਇਹ ਉਹ ਹੈ ਜਿਸਨੂੰ ਮੈਂ ਚੁਣਿਆ ਹੈ ਅਤੇ ਤੁਸੀਂ ਸਾਰੇ ਇਸਦੀ ਸੁਣੋ।
35Ai anda nuvero avilo ek glaso, phenenas, "Kako si murho Shav kai si mange mai drago; ashunen leste."
36ਜਦੋਂ ਅਵਾਜ਼ ਅਲੋਪ ਹੋ ਗਈ ਤਾਂ ਉਥੇ ਕੇਵਲ ਯਿਸੂ ਹੀ ਸੀ। ਤਾਂ ਪਤਰਸ, ਯਾਕੂਬ ਅਤੇ ਯੂਹੰਨਾ ਚੁੱਪ ਰਹੇ ਉਨ੍ਹਾਂ ਨੇ ਜੋ ਕੁਝ ਵੀ ਵੇਖਿਆ ਸੀ ਉਸ ਬਾਰੇ ਕਿਸੇ ਨੂੰ ਵੀ ਕੁਝ ਵੀ ਸੂਚਿਤ ਨਹੀਂ ਕੀਤਾ।
36Kana ashundilo kodo glaso, O Jesus korkorho sas. Le disipluria chi mothonas kanch, ai ande kodia vriama chi phende kanikaske so dikhle.
37ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾਡ਼ੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ।
37Pe terharin kana vuliste pai plaiin, but narodo avelas karing O Jesus.
38ਭੀਡ਼ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ।
38Ai mashkar o narodo ek manush tsipisardia, "Gazda, rhugiv ma tute, dikh pe murho shav, ke ferdi kado si ma!
39ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸਨੂੰ ਕਦੀ ਵੀ ਨਹੀਂ ਛੱਡਦਾ।
39O beng lia kodo raklorho ai kerelas les te tsipil; ai drechinilas les zurales, ai zhala leske spuma anda mui. Chinuilas les ai chi mekelas les vushoro.
40ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕਢ੍ਢ ਦੇਣ ਪਰ ਉਹ ਅਜਿਹਾ ਨਾ ਕਰ ਸਕੇ।”
40Rhugisailem ka che disipluria te gonin le benges; ai nashtisarde."
41ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀਢ਼ੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇਥੇ ਲਿਆ।”
41O Jesus phendia, "Tume kai chi pachan tume ai chorhe kai san! Sode virama trobul te beshav tumensa? Sode vriama rhevdiv tumen? An che shaves katse."
42ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸਦੇ ਪਿਤਾ ਦੇ ਹਵਾਲੇ ਕਰ ਦਿੱਤਾ।
42Sar o shav pasholas karing O Jesus, o beng shudia les pe phuv, ai drechinisardia les zurales. Numa O Jesus gonisardia le benges, ai sastiardia le raklorhes, ai dia les palpale ka pesko dat.
43ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ। ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,
43Ai savorhe chudisaile anda barimos le Devlesko. Ai sar savorhe dikhenas o lashimos kai kerelas O Jesus, phendia leske disiplonge.
44“ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ਡ਼ਵਾ ਦਿੱਤਾ ਜਾਵੇਗਾ।”
44"Tumenge ashunen mishto so mothav; O Shav le Manushesko trobul te avel dino andal vas le manushenge."
45ਪਰ ਚੇਲੇ ਇਹ ਨਾ ਸਮਝ ਸਕੇ ਕਿ ਉਹ ਕੀ ਆਖ ਰਿਹਾ ਹੈ। ਅਰਥ ਉਨ੍ਹਾਂ ਤੋਂ ਛੁਪਿਆ ਹੋਇਆ ਸੀ ਇਸਲਈ ਉਹ ਇਹ ਸਮਝ ਨਾ ਸਕੇ। ਪਰ ਉਹ ਇਸ ਬਾਰੇ ਯਿਸੂ ਨੂੰ ਪੁਛਣ ਤੋਂ ਘਬਰਾਉਦੇ ਸਨ।
45Numa won chi haliarde kadia vorba, ke garado sas lendar, saxke te na haliaren; ai daraile te phushen lestar pa kadia vorba.
46ਯਿਸੂ ਦੇ ਚੇਲਿਆਂ ਵਿਚਕਾਰ ਇੱਕ ਤਕਰਾਰ ਸ਼ੁਰੂ ਹੋਈ ਕਿ ਉਨ੍ਹਾਂ ਵਿੱਚੋਂ ਕਿਹਡ਼ਾ ਵਿਅਕਤੀ ਮਹੱਤਵਪੂਰਣ ਹੈ?
46Le disipluria marenas mui mashkar pende, te zhanen savo sas mai baro anda lende.
47ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਹਨ ਤਾਂ ਉਸਨੇ ਇੱਕ ਬਾਲਕ ਨੂੰ ਲਿਆ ਅਤੇ ਉਸ ਛੋਟੇ ਬਾਲਕ ਨੂੰ ਆਪਣੇ ਕੋਲ ਖਢ਼ਾ ਕਰ ਲਿਆ ਅਤੇ ਫ਼ਿਰ ਆਪਣੇ ਚੇਲਿਆਂ ਨੂੰ ਕਿਹਾ,
47O Jesus zhanglia so gindinaspe, lia ieke raklorhes, ai thodia les pasha peste,
48“ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵਧ ਮਹੱਤਵਪੂਰਣ ਮਨੁੱਖ ਹੈ।
48Ai phendia lenge, "Kon godi primila ande murho anav kakala glata primil man, primil kodoles kai tradia ma. Ke kodo kai si o mai tsinorho mashkar tumende, kodo si o baro."
49ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕਢ੍ਢਦੇ ਵੇਖਿਆ। ਅਸੀਂ ਉਸਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।”
49O Iovano phendia, "Gazda, dikhliam ieke manushes kai gonil le bengen ande cho anav; ai ame aterdiardiam les, ke chi lelpe pala amende.
50ਯਿਸੂ ਨੇ ਯੂਹੰਨਾ ਨੂੰ ਆਖਿਆ, “ਉਸਨੂੰ ਨਾ ਰੋਕੋ, ਕਿਉਂਕਿ ਉਹ ਜੋ ਤੁਹਾਡੇ ਵਿਰੁੱਧ ਨਹੀਂ, ਉਹ ਤੁਹਾਡੇ ਪਾਸੇ ਹੈ।”
50"Na aterdiaren les: O Jesus phendia leske ai le kolaver disipluria, "Ke kon chi rimol tumaro zakono tumensalo."
51ਉਹ ਵਕਤ ਨੇਡ਼ੇ ਆ ਰਿਹਾ ਸੀ ਜਦੋਂ ਯਿਸੂ ਛੱਡਕੇ ਸੁਰਗ ਵੱਲ ਜਾਵੇਗਾ।
51E vriama pasholas kana O Jesus avela lino ando rhaio, wo manglia te zhal ande Jerusalem.
52ਤਾਂ ਉਸਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ।
52Tradia angla peste slugen kai gele; ai dine ande gav le Samaritanongo te lasharen lesko than,
53ਪਰ ਸਾਮਰਿਯਾ ਦੇ ਲੋਕਾਂ ਨੇ ਯਿਸੂ ਦਾ ਸੁਆਗਤ ਨਹੀਂ ਕੀਤਾ ਕਿਉਂਕਿ ਉਹ ਯਰੂਸ਼ਲਮ ਵੱਲ ਜਾ ਰਿਹਾ ਸੀ।
53numa chi primisarde les, ke zhanas karing e Jerusalem.
54ਉਸਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖਕੇ ਕਿਹਾ, “ਪ੍ਰਭੂ ਜੀ, ਕੀ ਤੇਰੀ ਮਰਜ਼ੀ ਹੈ ਕਿ ਅਸੀਂ ਹੁਕਮ ਕਰੀਏ ਕਿ ਸਵਰਗ ਤੋਂ ਅੱਗ ਵਰ੍ਹੇ ਤੇ ਇਨ੍ਹਾਂ ਨੂੰ ਨਸ਼ਟ ਕਰ ਦੇਵੇ?”
54Kana le disipluria o Iakov, ai o Iovano dikhle so kerdiolas, phende, "Devla, mangas te akharas iag anda cheri te phabarel les, sar kerdias o Elijah?"
55ਪਰ ਯਿਸੂ ਮੁਡ਼ਿਆ ਅਤੇ ਉਨ੍ਹਾਂ ਨੂੰ ਝਿਡ਼ਕਿਆ।
55O Jesus boldiape karing lende, ai tsipisardia pe lende; ai phendia, "Chi zhanen savestar chorho duxo avilo pe tumende.
56ਫ਼ਿਰ ਉਹ ਅਤੇ ਉਸਦੇ ਚੇਲੇ ਦੂਸਰੇ ਸ਼ਹਿਰ ਨੂੰ ਚੱਲ ਪਏ। 57ਜਦੋਂ ਉਹ ਰਾਹ ਤੇ ਚਲੇ ਜਾ ਰਹੇ ਸਨ ਤਾਂ ਕਿਸੇ ਨੇ ਯਿਸੂ ਨੂੰ ਕਿਹਾ, “ਜਿਥੇ ਕਿਤੇ ਵੀ ਤੁਸੀਂ ਜਾਵੋ, ਮੈਂ ਤੁਹਾਡਾ ਪਿਛਾ ਕਰਾਂਗਾ।” 58ਯਿਸੂ ਨੇ ਆਖਿਆ, “ਲੂਂਬਡ਼ੀਆਂ ਦੇ ਰਹਿਣ ਲਈ ਘੋਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।” 59ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿਛੇ ਤੁਰ ਆ!” ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।” 60ਪਰ ਯਿਸੂ ਨੇ ਉਸਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦਬ੍ਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।” 61ਦੂਜੇ ਆਦਮੀ ਨੇ ਆਖਿਆ, “ਪ੍ਰਭੂ, ਮੈਂ ਤੁਹਾਡੇ ਮਗਰ ਤੁਰਾਂਗਾ। ਪਰ ਪਹਿਲਾਂ ਮੈਨੂੰ ਆਗਿਆ ਦੇਵੋ ਕਿ ਮੈਂ ਆਪਣੇ ਪਰਿਵਾਰ ਨੂੰ ਅਲਵਿਦਾ ਆਖ ਆਵਾਂ।” 62ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹਲ ਤੇ ਰੱਖਕੇ ਪਿਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇਕ ਨਹੀਂ ਹੈ।”
56Ke O Shav le manushesko chi avilo te xasarel le manushen, numa te skepil le."
57[This verse may not be a part of this translation]
57Ai gele ando aver foro. Sar zhanas po drom, iek manush phendia ka Jesus, "Devla, lav pala tute kai godi zhasa."
58[This verse may not be a part of this translation]
58O Jesus phendia leske, "Le Renard si le gropi, ai le chiriklia si le kuiburia, numa O Shav le Manushes nai les chi iek than kai te thol pesko shero.
59[This verse may not be a part of this translation]
59Mai phendia avreske, "Aidi pala mande." Numa wo phendia, "Devla, mek mai anglal te gropov murhe dades."
60[This verse may not be a part of this translation]
60O Jesus phendia leske, "Mukh le mulen te gropon penge mulen, ai te zhan phen pa rhaio le Devlesko."
61[This verse may not be a part of this translation]
61Aver manush phendia, "Lava ma pala tute, Devla; numa mek ma te zhav mai anglal te dikhav murhe naimon."
62[This verse may not be a part of this translation]
62O Jesus phendia leske, "Kon godi thol o vas ka wurdon, ai dikhel palpale, nai vuzho ka rhaio le Devlesko."