1ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥਸ੍ਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ ਤੁਸੀਂ ਲੋਕ ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੋ।
1 Ay, Bulos, da Sila nda Timotiyos, iri go ga Tassalonika borey Almasihu* marga fo kaŋ go iri Baabo Irikoy da Rabbi Yesu Almasihu ra.
2ਪਰਮੇਸ਼ੁਰ, ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੋਵੇ।
2 Gomni nda laakal kanay ma bara araŋ banda, kaŋ yaŋ ga fun Baaba Irikoy da Rabbi Yesu Almasihu do.
3ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਲਈ ਹਮੇਸ਼ਾ ਪਰਮੇਸ਼ੁਰ ਦਾ ਸ਼ੁਕਰਾਨਾ ਕਰਦੇ ਤੇ ਸਾਨੂੰ ਇਹ ਕਰਨਾ ਚਾਹੀਦਾ ਹੈ ਕਿਉਂਕਿ ਸਾਡੇ ਲਈ ਇਹ ਠੀਕ ਹੈ ਕਿਉਂਕਿ ਤੁਹਾਡਾ ਵਿਸ਼ਵਾਸ ਵਧ-ਫ਼ੁੱਲ ਰਿਹਾ ਹੈ ਅਤੇ ਉਹ ਪਿਆਰ ਜਿਹਡ਼ਾ ਤੁਹਾਡੇ ਵਿੱਚੋਂ ਹਰ ਕੋਈ ਇੱਕ ਦੂਸਰੇ ਨੂੰ ਕਰਦਾ ਹੈ, ਉਹ ਵੀ ਵਧ-ਫ਼ੁੱਲ ਰਿਹਾ ਹੈ।
3 Nya-izey, a ga hima iri ma Irikoy saabu alwaati kulu araŋ sabbay se. Woodin no ga hagu, za kaŋ araŋ cimbeero goono ga beeri gumo. Araŋ baakasina mo kaŋ araŋ boro fo kulu goono ga cabe care se go ga tonton.
4ਇਸ ਲਈ ਅਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਿੱਚ ਘਮੰਡ ਕਰਦੇ ਹਾਂ ਕਿ ਤੁਸੀਂ ਕਿਵੇਂ ਤਕਡ਼ੇ ਰਹਿੰਦੇ ਹੋ ਅਤੇ ਨਿਹਚਾ ਰਖਦੇ ਹੋ। ਤੁਸੀਂ ਸਤਾਏ ਜਾ ਰਹੋ ਹੋ। ਅਤੇ ਤੁਸੀਂ ਬਹੁਤ ਸਾਰੀਆਂ ਮੁਸ਼ਕਿਲਾਂ ਰਾਹੀਂ ਲੰਘ ਰਹੇ ਹੋ ਪਰ ਤੁਸੀਂ ਤਕਡ਼ੇ ਰਹੋ ਅਤੇ ਆਸਥਾ ਰਖੋ।
4 Woodin sabbay se iri bumbey goono g'araŋ sifa Irikoy margey ra araŋ suuro d'araŋ cimbeero sabbay se, araŋ gurzugayey kulu ra da kankamey kaŋ ra araŋ goono ga hin suuru.
5ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਆਪਣੇ ਨਿਰਣੇ ਵਿੱਚ ਸਹੀ ਹੈ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸਦੇ ਰਾਜ ਦੇ ਯੋਗ ਹੋਵੋ। ਤੁਹਾਡੀਆਂ ਤਕਲੀਫ਼ਾਂ ਉਸ ਰਾਜ ਲਈ ਹਨ।
5 Woodin ga ti seeda Irikoy cimi ciito boŋ, kaŋ ga naŋ Irikoy m'araŋ lasaabu kaŋ araŋ to araŋ ma furo nga koytara ra, kaŋ se haciika araŋ goono ga maa taabi.
6ਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹਡ਼ੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ।
6 Zama adilitaray hari no Irikoy se a ma kankami ye borey kaŋ yaŋ goono g'araŋ kankam din se.
7ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹਡ਼ੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ।
7 Adilitaray hari mo no a m'araŋ kaŋ go kankami ra no fulanzamay iri banda. Woodin yaŋ ga te waati kaŋ Rabbi Yesu ga bangay ka fun beena ra da nga malayka* dabarikooney danji beele ra.
8ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹਡ਼ੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹਡ਼ੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਇੰਜੀਲ ਨੂੰ ਨਹੀਂ ਮੰਨਦੇ।
8 A ga borey kaŋ yaŋ si Irikoy bay ciiti, da borey kaŋ yaŋ wangu ka iri Rabbi Yesu Baaru Hanna gana.
9ਉਨ੍ਹਾਂ ਲੋਕਾਂ ਨੂੰ ਅਜਿਹੀ ਤਬਾਹੀ ਵਾਲੀ ਸਜ਼ਾ ਦਿੱਤੀ ਜਾਵੇਗੀ ਜਿਹਡ਼ੀ ਹਮੇਸ਼ਾ ਜਾਰੀ ਰਹੇਗੀ ਉਨ੍ਹਾਂ ਨੂੰ ਪ੍ਰਭੂ ਦੇ ਨਾਲ ਰਹਿਣ ਦੀ ਇਜਾਜ਼ਤ ਨਹੀਂ ਮਿਲੇਗੀ ਉਨ੍ਹਾਂ ਲੋਕਾਂ ਨੂੰ ਉਸਦੀ ਮਹਾਨ ਸ਼ਕਤੀ ਤੋਂ ਦੂਰ ਰੱਖਿਆ ਜਾਵੇਗਾ।
9 Borey din ga du alhakku kaŋ ti halaciyaŋ, hal abada wane, kaŋ g'i fay da Rabbi moyduma d'a dabaro darza.
10ਇਹ ਉਸ ਦਿਨ ਵਾਪਰੇਗਾ ਜਦੋਂ ਸਾਡਾ ਪ੍ਰਭੂ ਯਿਸੂ ਆਵੇਗਾ। ਯਿਸੂ ਮਹਿਮਾਮਈ ਹੋਣ ਲਈ ਆਪਣੇ ਪਵਿੱਤਰ ਲੋਕਾਂ ਸਮੇਤ ਆਵੇਗਾ। ਉਹ ਸਾਰੇ ਲੋਕ, ਜਿਨ੍ਹਾਂ ਨੇ ਵਿਸ਼ਵਾਸ ਕੀਤਾ, ਹੈਰਾਨ ਹੋ ਜਾਣਗੇ ਜਦੋਂ ਉਹ ਯਿਸੂ ਨੂੰ ਵੇਖਣਗੇ। ਤੁਸੀਮ ਆਸਥਾਵਾਨਾਂ ਦੇ ਉਸ ਸਮੂਹ ਵਿੱਚ ਹੋਵੋਂਗੇ, ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਕੀਤਾ ਜਿਹਡ਼ੀਆਂ ਅਸੀਂ ਤੁਹਾਨੂੰ ਦਸੀਆਂ ਸਨ।
10 Woodin ga te zaaro din ra waati kaŋ Yesu ga kaa ka du beeray nga hanantey ra. Borey kulu kaŋ yaŋ cimandi ga dambara nd'a mo ngey game ra. Zama araŋ na seeda kaŋ iri te araŋ se cimandi.
11ਇਸ ਲਈ ਅਸੀਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। ਅਸੀਂ ਆਪਣੇ ਪਰਮੇਸ਼ੁਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਚੰਗੇ ਢੰਗ ਨਾਲ ਜਿਉਣ ਵਿੱਚ ਤੁਹਾਡੀ ਮਦਦ ਕਰੇ, ਜਿਸਨੂੰ ਜਿਉਣ ਵਾਸਤੇ ਉਸਨੇ ਤੁਹਾਨੂੰ ਸਦਿਆ ਹੈ। ਤੁਹਾਡੇ ਅੰਦਰ ਦੀ ਚੰਗਿਆਈ ਤੁਹਾਨੂੰ ਚੰਗਾ ਕਰਨ ਲਈ ਹੌਂਸਲਾ ਦਿੰਦੀ ਹੈ ਅਤੇ ਤੁਹਾਡਾ ਵਿਸ਼ਵਾਸ ਤੁਹਾਡੇ ਪਾਸੋਂ ਕੰਮ ਕਰਵਾਉਂਦਾ ਹੈ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਨੂੰ ਆਪਣੀ ਸ਼ਕਤੀ ਨਾਲ ਇਨ੍ਹਾਂ ਗੱਲਾਂ ਨੂੰ ਹੋਰ ਵਧੇਰੇ ਕਰਨ ਵਿੱਚ ਸਹਾਈ ਹੋਵੇਗਾ।
11 Woodin sabbay se binde, alwaati kulu iri goono ga adduwa te araŋ se hal iri Irikoyo m'araŋ lasaabu kaŋ araŋ to ceeyaŋo wo. A ma muraadu hanno kulu da cimbeeri goy kulu toonandi araŋ se da nga dabaro mo,
12ਅਸੀਂ ਇਨ੍ਹਾਂ ਸਭ ਗੱਲਾਂ ਲਈ ਇਸ ਲਈ ਪ੍ਰਾਰਥਨਾ ਕਰ ਰਹੇ ਹਾਂ ਤਾਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਤੁਹਾਡੇ ਵਿੱਚ ਮਹਿਮਾ ਮਈ ਹੋ ਸਕੇ ਅਤੇ ਤੁਸੀਂ ਉਸ ਵਿੱਚ ਮਹਿਮਾ ਹਾਸਿਲ ਕਰ ਸਕਦੇ ਹੋ। ਇਹ ਮਹਿਮਾ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਵੱਲੋਂ ਆਉਂਦੀ ਹੈ।
12 hal iri Rabbi Yesu maa ma du beeray araŋ ra, araŋ mo ma du beeray a do, iri Irikoyo da Rabbi Yesu Almasihu gomno boŋ.