Punjabi: NT

Zarma

Acts

15

1ਕੁਝ ਲੋਕ ਯਹੂਦਿਯਾ ਤੋਂ ਅੰਤਾਕਿਯਾ ਨੂੰ ਆਏ ਅਤੇ ਗੈਰ-ਯਹੂਦੀ ਭਰਾਵਾਂ ਨੂੰ ਉਪਦੇਸ਼ ਦੇਣ ਲੱਗੇ, “ਜੇ ਮੂਸਾ ਦੀ ਰੀਤ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਗਈ ਤਾਂ ਤੁਸੀਂ ਬਚ ਨਹੀਂ ਸਕੋਂਗੇ।”
1 Boro fooyaŋ mo fun Yahudiya. I goono ga nya-izey dondonandi ka ne, way: «D'i mana araŋ dambangu Musa alaada boŋ, kulu araŋ si hin ka du faaba.»
2ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿਢ਼ਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ।
2 Sanno din kande kakaw da canda-canda boobo ngey nda Bulos da Barnaba game ra. Nya-izey na Bulos da Barnaba nd'i ra boro fooyaŋ donton i ma konda sanno din diyey da arkusey do Urusalima.
3ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫ਼ੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਗੈਰ-ਯਹੂਦੀ ਲੋਕ ਸੱਚੇ ਪ੍ਰਭੂ ਵੱਲ ਪਰਤੇ ਹਨ। ਇਹ ਸੁਣਕੇ ਸਾਰੇ ਭਰਾ ਬਹੁਤ ਖੁਸ਼ ਹੋਏ।
3 Gaa no, waato kaŋ Almasihu marga n'i gaakasinay da hindoonay kaŋ ga kond'ey baani, i bisa Finiciya da Samariya ka dumi cindey bareyaŋo baaro dede. Baaru woodin kande nya-izey kulu se farhã bambata.
4ਫ਼ਿਰ ਪੌਲੁਸ, ਬਰਨਬਾਸ ਅਤੇ ਹੋਰ ਦੂਜੇ ਲੋਕ ਵੀ ਯਰੂਸ਼ਲਮ ਵਿੱਚ ਪਹੁੰਚੇ। ਰਸੂਲਾਂ, ਬਜ਼ੁਰਗਾਂ ਅਤੇ ਸਾਰੇ ਨਿਹਚਾਵਾਨਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਉਹ ਸਭ ਗੱਲਾਂ ਕਹੀਆਂ ਜੋ ਪ੍ਰਭੂ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ।
4 Waato kaŋ i kaa Urusalima, Almasihu marga nda diyey da arkusey n'i kubayni. Ngey mo na hay kulu kaŋ Irikoy te ngey do dede.
5ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖਡ਼ੋ ਕੇ ਕਿਹਾ, “ਗੈਰ-ਯਹੂਰੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।”
5 Amma Farisi fonda boro fooyaŋ kaŋ yaŋ cimandi tun ka ne: «A ga tilas no i m'i dambangu k'i lordi mo ka ne i ma Musa lordey gana.»
6ਉਸਤੋਂ ਬਾਅਦ ਰਸੂਲ ਅਤੇ ਬਜ਼ੁਰਗ ਇਸ ਸਮਸਿਆ ਬ੍ਬਾਰੇ ਸੋਚਣ ਲਈ ਇਕੱਤਰ ਹੋਏ।
6 Diyey da arkusey margu zama ngey ma sanno din saaware te.
7ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ ਖਬਰੀ ਨੂੰ ਸੁਣ ਸਕਣ ਅਤੇ ਨਿਹਚਾ ਕਰਨ।
7 Waato kaŋ i na canda-canda beeri fo te, Bitros tun ka kay. A ne i se: «Ay nya-izey, araŋ ga bay kaŋ za gayyaŋ no Irikoy n'ay suuban araŋ game ra, zama ay me ra dumi cindey ma maa Baaru Hanna sanno ka cimandi.
8ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ।
8 Irikoy mo, kaŋ ga biney bay n'i seeda, za kaŋ a n'i no Biya Hanna, sanda mate kaŋ cine a n'iri no.
9ਪਰਮੇਸ਼ੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸਤੇ ਵਿਸ਼ਵਾਸ ਕੀਤਾ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੇ ਮਨ ਸ਼ੁਧ ਕਰ ਦਿੱਤੇ।
9 In d'ey game ra mo, Irikoy mana fayanka fo te, za kaŋ a n'i biney hanandi cimbeeri* do.
10ਫ਼ੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸ਼ੁਰ ਨੂੰ ਕ੍ਰੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੋਅ ਸਕਦੇ।
10 Sohõ binde, ifo se no araŋ goono ga Irikoy si, ka calu* daŋ talibey jindey gaa kaŋ iri kaayey wala iri bumbey si hin ka jare?
11ਨਹੀਂ। ਸਾਨੂੰ ਵਿਸ਼ਵਾਸ ਹੈ ਕਿ ਅਸੀਂ ਅਤੇ ਇਹ ਲੋਕ ਪ੍ਰਭੂ ਯਿਸੂ ਦੀ ਕਿਰਪਾ ਰਾਹੀਂ ਬਚਾਏ ਜਾਵਾਂਗੇ।”
11 Amma iri cimandi kaŋ Rabbi Yesu gomno do no iri du faaba, sanda mate kaŋ cine ngey mo du a.»
12ਤਦ ਸਾਰਾ ਟੋਲਾ ਚੁੱਪ ਹੋ ਗਿਆ। ਉਨ੍ਹਾਂ ਨੇ ਪੌਲੁਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ। ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕਰਵਾਏ।
12 Gaa no marga kulu dangay ka hangan Barnaba nda Bulos se. I goono ga alaamey da dambara harey kaŋ yaŋ Irikoy te ngey do dumi cindey game ra din baaru dede.
13ਜਦੋਂ ਪੌਲੁਸ ਅਤੇ ਬਰਨਬਾਸ ਬੋਲ ਹਟੇ ਤਾਂ ਯਾਕੂਬ ਅੱਗੋ ਕਹਿਣ ਲੱਗਾ, “ਮੇਰੇ ਭਰਾਵੋ। ਮੇਰੀ ਗੱਲ ਸੁਣੋ।
13 Waato kaŋ i dangay no Yakuba na sanno sambu ka ne:
14ਸ਼ਮਊਨ ਨੇ ਸਾਨੂੰ ਦੱਸਿਆ ਹੈ ਕਿਵੇਂ ਪਰਮੇਸ਼ੁਰ ਨੇ ਗੈਰ-ਯਹੂਦੀਆਂ ਨੂੰ ਪ੍ਰਵਾਨ ਕਰਕੇ ਅਤੇ ਉਨ੍ਹਾਂ ਨੂੰ ਆਪਣੇ ਲੋਕ ਬਣਾਕੇ ਆਪਣਾ ਪਿਆਰ ਦਰਸ਼ਾਇਆ।
14 «Ay nya-izey, wa hangan ay se ka maa. Simeyon na baaro dede mate kaŋ cine Irikoy jin ka dumi cindey kunfa, zama a ma jama fooyaŋ kaa i ra nga maa se.
15ਨਬੀਆਂ ਦੇ ਬਚਨ ਵੀ ਇਸ ਗੱਲ ਨੂੰ ਮੰਨਦੇ ਹਨ ਕਿ;
15 Annabey sanney mo ga saba nda woodin, mate kaŋ i n'a hantum ka ne:
16“ਇਸਤੋਂ ਬਾਅਦ ਮੈਂ ਮੁਡ਼ ਆਵਾਂਗਾ ਅਤੇ ਫ਼ੇਰ ਦਾਊਦ ਦੇ ਡਿੱਗੇ-ਢਠੇ ਘਰ ਨੂੰ ਉਸਾਰਾਂਗਾ। ਮੈਂ ਉਸਦੇ ਘਰ ਦੇ ਮਲ੍ਹਬੇ ਨੂੰ ਮੁਡ਼ ਤੋਂ ਉਸਾਰਾਂਗਾ। ਮੈਂ ਮੁਡ਼ ਉਸਦਾ ਘਰ ਨਵਾਂ ਬਣਾਵਾਂਗਾ।
16 ‹Woodin banda ay ga ye ka kaa. Ay ga Dawda hukumo kaŋ kaŋ din cina, ay m'a kurmey cina ka tunandi,
17ਫ਼ਿਰ ਹੋਰ ਸਾਰੇ ਲੋਕਾਂ ਪ੍ਰਭੂ ਵੱਲ ਵੇਖਣਗੇ। ਹੋਰਣਾ ਪਰਾਈਆਂ ਕੌਮਾਂ ਦੇ ਲੋਕ ਵੀ ਮੇਰੇ ਨਾਲ ਸੰਬੰਧਿਤ ਹਨ। ਪ੍ਰਭੂ ਜੋ ਇਹ ਸਭ ਗੱਲਾਂ ਕਰਦਾ ਹੈ, ਇਹ ਆਖਦਾ ਹੈ। ਆਮੋਸ 9:11-12
17 zama boro cindey ma Rabbi ceeci, da dumi cindey kulu kaŋ i g'i ce d'ay maa. Yaadin no Rabbi ci, nga kaŋ ga hayey din te,
18ਇਹ ਸਭ ਗੱਲਾਂ ਮੁਢ ਤੋਂ ਹੀ ਜਾਣੀਆਂ ਹੋਈਆਂ ਹਨ।’
18 kaŋ yaŋ go bayrante za zamana sintina.›
19“ਇਸ ਲਈ, ਮੇਰਾ ਖਿਆਲ ਹੈ ਕਿ ਤੁਹਾਨੂੰ ਗੈਰ-ਯਹੂਦੀ ਭਰਾਵਾਂ ਨੂੰ ਨਹੀਂ ਸਤਾਉਣਾ ਚਾਹੀਦਾ, ਜੋ ਪ੍ਰਭੂ ਵੱਲ ਮੁਡ਼ ਪਏ ਹਨ।
19 Woodin sabbay se binde, ay diyaŋo gaa, borey kaŋ yaŋ ga bare ka ye Irikoy do dumi cindey ra, iri ma s'i taabandi.
20ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ: ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, (ਇਹ ਭੋਜਨ ਨੂੰ ਅਸ਼ੁਧ ਕਰਦਾ ਹੈ।) ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਲਹੂ ਨਾ ਖਾਓ। ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।
20 Amma iri ma hantum i se ka ne i ma mooru toorey wane ziibi-ziibey gaa, da zina, da haŋ kaŋ i koote ka wi, da kuri mo.
21ਉਨ੍ਹਾਂ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਕਿਉਂਕਿ ਹਰ ਸ਼ਹਿਰ ਵਿੱਚ ਕੁਝ ਯਹੂਦੀ ਹਨ ਜਿਹਡ਼ੇ ਮੂਸਾ ਦੀ ਸ਼ਰ੍ਹਾ ਦਾ ਪ੍ਰਚਾਰ ਕਰਦੇ ਹਨ। ਮੂਸਾ ਦੀ ਸ਼ਰ੍ਹਾ ਹਰ ਸਬਤ ਦੇ ਦਿਨ ਪ੍ਰਾਰਥਨਾ ਸਥਾਨਾ ਵਿੱਚ ਬਹੁਤ ਵਰ੍ਹਿਆਂ ਤੋਂ ਪਢ਼ੀ ਜਾਂਦੀ ਹੈ।”
21 Zama za doŋ zamaney ra, kwaara ka kaa kwaara Musa gonda waazukoyaŋ. I g'a tira caw Yahudance diina marga fuwey ra asibti kulu.»
22ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਹਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੇ ਟੋਲੇ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹਡ਼ਾ ਬਰਸਬ੍ਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ।
22 Gaa no diyey da arkusey da Almasihu marga kulu care banda di a ga boori ngey ma boroyaŋ suuban marga ra k'i donton Antiyos Bulos da Barnaba banda. Borey kaŋ i suuban neeya: Yahuta, kaŋ se i ga ne Barsaba, da Sila, kaŋ boro beeri yaŋ no nya-izey game ra.
23ਇਸ ਟੋਲੇ ਨੇ ਇਨ੍ਹਾਂ ਦੇ ਨਾਲ ਇੱਕ ਚਿਠੀ ਵੀ ਭੇਜੀ ਜਿਸ ਵਿੱਚ ਲਿਖਿਆ ਸੀ: ਰਸੂਲਾਂ ਅਤੇ ਬਜ਼ੁਰਗਾਂ ਤੁਹਾਡੇ ਭਰਾਵਾਂ ਵੱਲੋਂ, ਸਾਰੇ ਗੈਰ-ਯਹੂਦੀ ਭਰਾਵਾਂ ਨੂੰ, ਅੰਤਾਕਿਯਾ ਦੇ ਸ਼ਹਿਰ ਅਤੇ ਸੁਰਿਯਾ ਦੇ ਦੇਸ਼ਾਂ ਵਿੱਚ ਅਤੇ ਕਿਲੀਕਿਯਾ ਵਿੱਚ ਸ਼ੁਭਕਾਮਨਾਵਾਂ। ਪਿਆਰੇ ਭਰਾਵੋ,
23 I na woone wo hantum ka daŋ i kambey ra ka ne: «Iri, diyey da arkusey, kaŋ ti araŋ nya-izeyaŋ, go ga dumi cindey nya-izey kaŋ yaŋ go Antiyos, da Suriya, da Silisiya fo.
24ਪਿਆਰੇ ਭਰਾਵੋ, ਸਾਨੂੰ ਪਤਾ ਲਗਿਆ ਹੈ ਕਿ ਸਾਡੇ ਸਮੂਹ ਵਿੱਚੋਂ ਕੁਝ ਆਦਮੀ ਤੁਹਾਡੀ ਜਗ਼੍ਹਾ ਆਏ ਹਨ। ਅਤੇ ਉਨ੍ਹਾਂ ਨੇ ਤੁਹਾਨੂੰ ਤਕਲੀਫ਼ਾਂ ਦਿੱਤੀਆਂ ਅਤੇ ਤੁਹਾਨੂੰ ਆਖੀਆਂ ਗੱਲਾਂ ਦੁਆਰਾ ਪਰੇਸ਼ਾਨ ਕੀਤਾ। ਅਰ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।
24 Iri maa baaru kaŋ boro fooyaŋ kaŋ fun iri do goono g'araŋ taabandi nda sanniyaŋ k'araŋ biney kankam, kaŋ yaŋ iri wo mana lordi fo no i se.
25ਅਸੀਂ ਸਾਰੇ ਇੱਕ ਸਾਥ ਇਕਠੇ ਹੋਏ ਅਤੇ ਹਾਮੀ ਭਰੀ ਕਿ ਸਾਨੂੰ ਕੁਝ ਆਦਮੀਆਂ ਨੂੰ ਚੁਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਾਡੇ ਪਿਆਰੇ ਮਿੱਤਰ ਪੌਲੁਸ ਅਤੇ ਬਰਨਬਾਸ ਨਾਲ ਤੁਹਾਡੇ ਕੋਲ ਭੇਜਣ ਚਾਹੀਦਾ ਹੈ।
25 Iri mo di, za kaŋ iri te me folloŋ, a ga boori iri ma boro fooyaŋ suuban k'i donton araŋ do. I ga kaa iri baakoy Barnaba da Bulos banda,
26ਪੌਲੁਸ ਅਤੇ ਬਰਨਬਾਸ ਨੇ ਆਪਣੇ ਜੀਵਨ ਪ੍ਰਭੂ ਯਿਸੂ ਮਸੀਹ ਦੀ ਸੇਵਾ ਲਈ ਅਰਪਣ ਕਰ ਦਿੱਤੇ ਹਨ।
26 borey kaŋ yaŋ na ngey fundey nooyandi iri Rabbo Yesu Almasihu maa se.
27ਇਸ ਲਈ ਉਨ੍ਹਾਂ ਨਾਲ ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜਿਆ ਹੈ, ਉਹ ਆਪ ਵੀ ਇਹ ਗੱਲਾਂ ਜ਼ਬਾਨੀ ਦੱਸਣਗੇ।
27 Iri binde na Yahuta da Sila donton, kaŋ ngey bumbey ga hayey din ci araŋ se da me sanni.
28ਪਵਿੱਤਰ ਆਤਮਾ ਚਾਹੁੰਦਾ ਹੈ ਕਿ ਤੁਹਾਡੇ ਉੱਪਰ ਹੋਰ ਭਾਰ ਨਾ ਪਵੇ, ਇਸ ਲਈ ਅਸੀਂ ਮੰਨ ਲਿਆ। ਤੁਹਾਨੂੰ ਸਿਰਫ਼ ਇਹੀ ਗੱਲਾਂ ਕਰਨ ਦੀ ਲੋਡ਼ ਹੈ:
28 Zama a boori Biya Hanna se d'iri mo se, iri ma si tiŋay fooyaŋ dake araŋ boŋ da manti hayey kaŋ yaŋ ga tilas no:
29ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ। ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ।
29 araŋ ma mooru hay kulu kaŋ i salle tooru se, da kuri, da haŋ kaŋ i koote ka wi, da zina. D'araŋ g'araŋ boŋ gaay hayey din gaa, kulu araŋ boriyandi. Araŋ ma goro nda baani.»
30ਇਉਂ ਪੌਲੁਸ, ਬਰਨਬਾਸ, ਯਹੂਦਾ ਅਤੇ ਸੀਲਾਸ ਯਰੂਸ਼ਲਮ ਨੂੰ ਛੱਡਕੇ ਅੰਤਾਕਿਯਾ ਵੱਲ ਨੂੰ ਚਲੇ ਗਏ। ਉਥੇ ਜਾਕੇ ਉਨ੍ਹਾਂ ਨੇ ਨਿਹਚਾਵਾਨਾਂ ਦਾ ਵੱਡਾ ਇਕਠ ਕਰਕੇ, ਉਨ੍ਹਾਂ ਨੂੰ ਇਹ ਚਿਠੀ ਦਿੱਤੀ।
30 A binde, kaŋ i n'i sallama, i zulli ka koy Antiyos. Kaŋ i na marga margu, i na tira no i se.
31ਜਦੋਂ ਉਨ੍ਹਾਂ ਨੇ ਇਹ ਚਿਠੀ ਪਢ਼ੀ, ਤਾਂ ਉਹ ਇਸਦੇ ਸੁਖੀ ਸੰਦੇਸ਼ ਲਈ ਬਹੁਤ ਖੁਸ਼ ਸਨ।
31 Waato kaŋ i n'a caw, i farhã bine-gaabandiyaŋo sabbay se.
32ਯਹੂਦਾ ਅਤੇ ਸੀਲਾਸ ਵੀ ਰਸੂਲ ਸਨ। ਉਨ੍ਹਾਂ ਨੇ ਵੀ ਨਿਹਚਾਵਾਨਾਂ ਨੂੰ ਉਤਸਾਹਤ ਕਰਨ ਅਤੇ ਤਕਡ਼ੇ ਬਨਾਉਣ ਲਈ ਬਹੁਤ ਗੱਲਾਂ ਕਹੀਆਂ।
32 Yahuta nda Sila mo, zama annabiyaŋ no, na nya-izey yaamar da sanni boobo k'i no bine-gaabi.
33ਕੁਝ ਦੇਰ ਯਹੂਦਾ ਅਤੇ ਸੀਲਾਮ ਉਥੇ ਰਹੇ ਅਤੇ ਉਥੋਂ ਭਾਈਆਂ ਕੋਲੋਂ ਸੁਖ-ਸ਼ਾਂਤੀ ਦੀ ਆਸੀਸ ਲੈਕੇ ਫ਼ਿਰ ਉਥੋਂ ਚਲੇ ਗਏ। ਉਹ ਮੁਡ਼ ਯਰੂਸ਼ਲਮ ਵਿੱਚ ਆਪਣੇ ਭਾਈਆਂ ਵਿੱਚ ਪਰਤ ਆਏ ਜਿਨ੍ਹਾਂ ਨੇ ਉਨ੍ਹਾਂ ਨੂੰ ਭੇਜਿਆ ਸੀ।
33 I te jirbiyaŋ noodin, gaa no laakal kanay ra no nya-izey n'i sallama i ma ye borey kaŋ yaŋ n'i donton do.
34[This verse may not be a part of this translation]
34 Amma a kaan Sila se nga ma goro noodin.
35ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ, ਉਥੇ ਉਨ੍ਹਾਂ ਨੇ ਤੇ ਹੋਰਨਾਂ ਲੋਕਾਂ ਨੂੰ ਪ੍ਰਭੂ ਮਾਲਿਕ ਦਾ ਸੰਦੇਸ਼ ਦਿੱਤਾ ਅਤੇ ਖੁਸ਼ ਖਬਰੀ ਬਾਰੇ ਸਿਖਾਇਆ ਅਤੇ ਪਰਚਾਰ ਕੀਤਾ।
35 Bulos da Barnaba mo goro Antiyos. I goono ga dondonandi ka Rabbi sanno waazu, ngey da boro boobo fooyaŋ i banda.
36ਕੁਝ ਦਿਨਾਂ ਬਾਅਦ ਪੌਲੁਸ ਨੇ ਬਰਨਬਾਸ ਨੂੰ ਕਿਹਾ, “ਅਸੀਂ ਪ੍ਰਭੂ ਦਾ ਸੰਦੇਸ਼ ਬਹੁਤ ਸਾਰੇ ਨਗਰਾਂ ਵਿੱਚ ਦਿੱਤਾ ਹੈ। ਸਾਨੂੰ ਉਨ੍ਹਾਂ ਥਾਵਾਂ ਤੇ ਵੇਖਣ ਲਈ ਵਾਪਸ ਜਾਣਾ ਚਾਹੀਦਾ ਹੈ ਕਿ ਸਾਡੇ ਭੈਣ-ਭਰਾ ਕਿਵੇਂ ਕਰ ਰਹੇ ਹਨ।
36 Jirbi fooyaŋ banda Bulos ne Barnaba se: «Sohõ kay iri ma ye kwaara kulu ra ka nya-izey kunfa, nangey kaŋ iri na Rabbi sanno waazu, hal iri ma du ka di mate kaŋ i bara nd'a.»
37ਬਰਨਬਾਸ ਉਨ੍ਹਾਂ ਨਾਲ ਯੂਹੰਨਾ ਅਤੇ ਮਰਕੁਸ ਨੂੰ ਵੀ ਲੈਣਾ ਚਾਹੁੰਦਾ ਸੀ।
37 Barnaba mo ga ba nga ma konda Yohanna kaŋ se i ga ne Markos ngey banda.
38ਪਰ ਉਨ੍ਹਾਂ ਦੀ ਪਹਿਲੀ ਫ਼ੇਰੀ ਤੇ, ਯੂਹੰਨਾ ਮਰਕੁਸ ਉਨ੍ਹਾਂ ਨੂੰ ਪਮਫ਼ੁਲਿਯਾ ਤੇ ਛੱਡ ਗਏ ਅਤੇ ਉਨ੍ਹਾਂ ਨਾਲ ਕੰਮ ਕਰਨਾ ਬੰਦ ਕਰ ਦਿੱਤਾ। ਇਸ ਲਈ ਹੁਣ ਪੌਲੁਸ ਨੇ ਉਸ ਨੂੰ ਉਨ੍ਹਾਂ ਨਾਲ ਨਾ ਲੈ ਜਾਣ ਦਾ ਕੰਮ ਕੀਤਾ।
38 Amma Bulos di a mana hima a ma koy ngey banda, zama Bamfiliya no a fun i banda, a mana koy goy i banda.
39ਪੌਲੁਸ ਅਤੇ ਬਰਨਬਾਸ ਵਿੱਚ ਤਕਡ਼ੀ ਬਹਿਸ ਹੋਈ ਅਤੇ ਆਖਿਰਕਾਰ ਉਹ ਅਡ੍ਡ ਹੋਕੇ ਵਖ-ਵਖ ਰਾਹਵਾਂ ਨੂੰ ਚਲੇ ਗਏ। ਬਰਨਬਾਸ ਮਰਕੁਸ ਨੂੰ ਨਾਲ ਲੈਕੇ ਜਹਾਜ਼ ਤੇ ਚਢ਼ ਅਕੇ ਕੁਪਰੁਸ ਨੂੰ ਚਲਾ ਗਿਆ।
39 Kakaw bambata furo i game ra hal a to naŋ kaŋ Bulos da Barnaba fay. Barnaba konda Markos nga banda. I furo hi ra ka koy Kubrus.
40ਪੌਲੁਸ ਨੇ ਸੀਲਾਸ ਨੂੰ ਆਪਣੇ ਨਾਲ ਲੈਜਾਣ ਨੂੰ ਚੁਣਿਆ। ਭਰਾਵਾਂ ਵੱਲੋਂ ਪੌਲੁਸ ਨੂੰ ਪ੍ਰਭੂ ਦੀ ਕਿਰਪਾ ਨੂੰ ਸੌਂਪਿਆ ਗਿਆ ਤੇ ਭੇਜ ਦਿੱਤਾ ਗਿਆ।
40 Amma Bulos na Sila suuban, nga nd'a koy. Nya-izey mo n'i talfi Rabbi gomno gaa.
41ਪੌਲੁਸ ਅਤੇ ਸੀਲਾਸ ਸੁਰਿਯਾ ਅਤੇ ਕਲੀਸਿਯਾ ਦੇ ਦੇਸ਼ਾਂ ਵਿੱਚ ਫ਼ਿਰਦਿਆਂ ਹੋਇਆਂ, ਗਿਰਜਿਆਂ ਨੂੰ ਤਕਡ਼ੇ ਕਰਦੇ ਰਹੇ।
41 Bulos bisa Suriya da Silisiya ka Almasihu margey no bine-gaabi.