1ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇਕੱਤਰ ਸਨ।
1 Alwaato kaŋ Pantakot* zaaro to, ikulu margu care banda nangu folloŋ.
2ਅਚਾਨਕ ਆਕਾਸ਼ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ ਜੋ ਹਨੇਰੀ ਵਾਂਗ ਸੀ। ਇਸ ਅਵਾਜ਼ ਨੇ ਉਹ ਸਾਰੀ ਜਗ਼੍ਹਾ ਭਰ ਦਿੱਤੀ ਜਿਥੇ ਉਹ ਬੈਠੇ ਸਨ।
2 Sahãadin kala yooje fo fun beene, danga haw gaabikooni faaruyaŋ cine. A na fuwo kulu kubay, nango kaŋ ra i go ga goro.
3ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵਖਰੀਆਂ-ਵਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ।
3 Deeneyaŋ mo kaŋ ga hima danji beeleyaŋ bangay i se, fay-fayante yaŋ da care, ka zumbu i afo-fo kulu boŋ.
4ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵਖ-ਵਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
4 Ikulu to da Biya Hanno. I sintin ka salaŋ da ciine waani-waani yaŋ, mate kaŋ cine Biya goono ga no i se i ma salaŋ d'a.
5ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇਥੇ ਆਏ ਹੋਏ ਸਨ।
5 A go, Yahudanceyaŋ go no Urusalima ra, kaŋ yaŋ ga humburu Irikoy, kaŋ yaŋ fun ndunnya dumey kulu ra kaŋ go beena cire.
6ਇਨ੍ਹਾਂ ਮਨੁੱਖਾਂ ਦਾ ਇੱਕ ਵੱਡਾ ਟੋਲਾ ਇਕਠਿਆਂ ਆਇਆ ਸੀ ਕਿਉਂਕਿ ਉਨ੍ਹਾਂ ਨੇ ਇਹ ਗੂੰਜ ਸੁਣੀ ਸੀ। ਉਹ ਹੈਰਾਨ ਸਨ, ਕਿਉਂਕਿ ਉਨ੍ਹਾਂ ਨੇ ਹਰ ਇੱਕ ਆਸਥਾਵਾਨ ਨੂੰ ਆਪਣੀ ਖੁਦ ਦੀ ਜ਼ਬਾਨ ਵਿੱਚ ਬੋਲਇਦਾਂ ਸੁਣਿਆ।
6 Waato kaŋ i maa yooja din, jama zuru ka margu care do. I boŋ haw, zama boro kulu goono ga maa i goono ga salaŋ ngey bumbey ciiney ra.
7ਉਹ ਸਾਰੇ ਯਹੂਦੀ ਇਸ ਤੋਂ ਬਡ਼ੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲੀ ਤੋਂ ਨਹੀਂ ਹਨ?
7 I jirsi ka to da dambara, ka ne: «Wa guna me, borey kaŋ yaŋ goono ga salaŋ, manti Galili laabu boroyaŋ no?
8ਫ਼ਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ? ਇਹ ਕਿਵੇਂ ਸੰਭਵ ਹੈ? ਅਸੀਂ ਸਭ ਵਖੋ-ਵਖ ਥਾਵਾਂ ਤੋਂ ਹਾਂ।
8 Day, mate no kaŋ iri boro kulu goono ga maa nga ciina kaŋ ra i n'iri hay?
9ਅਸੀਂ ਜਿਹਡ਼ੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤੁਸ, ਅਸਿਯਾ।
9 Bartiyancey, da Madiyancey, da Ilamancey, da ngey kaŋ yaŋ goono ga goro Mesopotamiya, da Yahudiya, da Kabadosiya, da Bontos, da Aziya,
10ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ ਅਤੇ ਲਿਬਿਯਾ ਦੇ ਹਿੱਸੇ ਕੁਰੇਨੋ ਦੇ ਨਜ਼ਦੀਕ ਦੇ ਰਹਿਣ ਵਾਲੇ ਹਾਂ। ਇਥੇ ਰੋਮੀ ਮੁਸਾਫ਼ਿਰ, ਦੋਵੇਂ ਯਹੂਦੀ ਅਤੇ ਯਹੂਦੀ ਮੁਰੀਦ।
10 da Firijiya, da Bamfiliya, da Misira, da Libi nangey, Kayrawa do haray, da Romance yawey, danga Yahudancey da borey kaŋ yaŋ furo i diina ra,
11ਕਰੇਤੀ ਅਤੇ ਅਰਬੀ ਹਨ, ਅਸੀਂ ਉਨ੍ਹਾਂ ਸਭਨਾਂ ਨੂੰ ਆਪੋ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ।”
11 da Karitancey da Laarabey* -- iri goono ga maa i se, i goono ga salaŋ Irikoy goy bambatey boŋ iri ciiney ra.»
12ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ”
12 Ikulu jirsi hala boŋ haway n'i di. I ne ngey nda care se: «Ifo no woone wo?»
13ਪਰ ਬਾਕੀ ਲੋਕ ਰਸੂਲਾਂ ਤੇ ਹੱਸੇ ਤੇ ਕਹਿਣ ਲੱਗੇ “ਉਨ੍ਹਾਂ ਨੇ ਬਹੁਤ ਜ਼ਿਆਦਾ ਮੈ ਪੀਤੀ ਹੋਈ ਹੈ।”
13 Amma boro fooyaŋ n'i hahaara ka ne: «Baji no i haŋ ka bugu.»
14ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖਡ਼ੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ।
14 Amma Bitros da iway cindi fa din kaa ka kay. Bitros na nga jinde tunandi ka ne i se: «Ya Yahudance alborey, d'araŋ kulu kaŋ yaŋ goono ga goro Urusalima, wa naŋ ay m'araŋ fahamandi da woone, araŋ ma hangan ka maa ay sanno se mo.
15ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵਜ੍ਜੇ ਹਨ।
15 Zama borey wo manti boroyaŋ kaŋ bugu, mate kaŋ cine araŋ goono ga tammahã, za kaŋ sohõ susubay guuru yagga no.
16ਪਰ ਇਹ ਉਹ ਗੱਲ ਹੈ ਜਿਸ ਬਾਰੇ ਯੋਏਲ ਨਬੀ ਨੇ ਲਿਖਿਆ ਹੈ
16 Amma woone ga ti wo kaŋ annabi* Yowel ci.
17‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।
17 A do Irikoy ne: ‹A ga ciya jirbey bananta ra, ay g'ay Biya zumandi Adam-izey kulu boŋ. Araŋ ize arey d'araŋ ize wayey ga annabitaray te, araŋ sahãkooney ga di bangayyaŋ, araŋ dottijey mo ga hindiriyaŋ te.
18ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ’ਚ ਪਾਵਾਂਗਾ ਅਤੇ ਉਹ ਵੀ ਅਗੰਮੀ ਵਾਕ ਕਹਿਣਗੇ।
18 Baa ay bannyey d'ay koŋŋey boŋ jirbey din ra, ay g'ay Biya zumandi, i ga annabitaray te mo.
19ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂਂਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।
19 Ay ga dambara hariyaŋ cabe beena ra, da alaamayaŋ mo ne ganda ndunnya ra: kuri, da danji, da dullu ciciriyaŋ.
20ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ, ਲਹੂ ਵਰਗਾ ਲਾਲ ਹੋ ਜਾਵੇਗਾ। ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।
20 Wayna ga bare ka ciya kubay, hando mo ga bare ka ciya kuri, hala Rabbi zaaro ga kaa ka to, zaari bambata din kaŋ gonda darza.
21ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰਖਦਾ ਹੈ ਬਚਾਇਆ ਜਾਵੇਗਾ।’ ਯੋਏਲ 2 : 28-32
21 A ga ciya mo, boro kulu kaŋ ga ce Rabbi maa gaa ga du faaba.›
22“ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ।
22 Ya Israyla alborey, araŋ ma maa sanney wo: Yesu, Nazara bora, Irikoy n'a seeda araŋ game ra, dabari goyey da dambara harey da alaamey do kaŋ yaŋ Irikoy goono ga te a do araŋ game ra, mate kaŋ araŋ bumbey ga bay.
23ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ।
23 Nga, Yesu, i n'a nooyandi Irikoy saawara kaŋ a waadu da hayey kaŋ a jin ka bay boŋ. Amma araŋ wo, araŋ n'a di k'a kanji _bundo gaa|_, k'a wi da boro laaloyaŋ kambey.
24ਯਿਸੂ ਨੇ ਮੌਤ ਦੀ ਪੀਡ਼ ਸਹੀ ਪਰ ਪਰਮੇਸ਼ੁਰ ਨੇ, ਉਸਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸਨੂੰ ਕਸ ਨਹੀਂ ਸਕੀ।
24 Day Irikoy n'a tunandi, kaŋ a na buuyaŋ gurzuga feeri banda, za kaŋ a si du ka te buuyaŋ ma hin k'a gaay.
25ਦਾਊਦ ਨੇ ਉਸ ਬਾਰੇ ਆਖਿਆ, ‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁਖ ਵੇਖਿਆ ਹੈ; ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸਕਦਾ।”
25 Zama Dawda n'a ciine te ka ne: ‹Ay go ga di Rabbi ay jine waati kulu. Za kaŋ a go ay kambe ŋwaaro gaa, ay si zinji.
26ਇਸ ਲਈ ਮੇਰਾ ਦਿਲ ਖੁਸ਼ ਹੈ ਅਤੇ ਮੇਰੀ ਜ਼ੁਬਾਨ ਹਮੇਸ਼ਾ ਖੁਸ਼ੀ ਵਿੱਚ ਬੋਲਦੀ ਹੈ। ਮੇਰਾ ਸ਼ਰੀਰ ਵੀ ਉਮੀਦ ਵਿੱਚ ਜੀਵੇਗਾ।
26 Woodin sabbay se no ay bina ga farhã, ay deena mo ga kaan. Oho, ay gaahamo mo ga goro beeje ra.
27ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰਖ ਦੇ ਸ਼ਰੀਰ ਨੂੰ ਕਬਰ ਵਿੱਚ ਸਡ਼ਨ ਨਹੀਂ ਦੇਵੇਗਾ।
27 Zama ni s'ay fundo naŋ Alaahara, ni si naŋ ni wane Hanna ma fumbu.
28ਤੂੰ ਮੈਨੂੰ ਸਿਖਾਇਆ ਕਿ ਕਿਵੇਂ ਜਿਉਣਾ ਹੈ। ਸੋ ਤੂੰ ਮੇਰੇ ਕਰੀਬ ਆਵੇਂਗਾ ਅਤੇ ਮੈਨੂੰ ਅੰਤਾਂ ਦੀ ਖੁਸ਼ੀ ਦੇਵੇਂਗਾ। ਜ਼ਬੂਰ 16 : 8-11
28 Ni naŋ ay ma fundi fondey bay, ni g'ay toonandi nda bine kaani ni goonoyaŋo ra.›
29“ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇਥੇ ਅੱਜ ਦਿਨ ਤੱਕ, ਸਾਡੇ ਨਾਲ ਹੈ।
29 Ya nya-ize alborey, kal ay ma baabey kaayo Dawda sanni ci araŋ se taray kwaaray. A bu, i n'a fiji, a saara mo go iri do hala hõ.
30ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।
30 A binde, za kaŋ annabi no, a bay kaŋ Irikoy ze nga se da zeyaŋ ka ne Dawda banda gaa no Irikoy ga boro fo gorandi Dawda koytaray karga boŋ.
31ਦਾਊਦ ਜਾਣਦਾ ਸੀ ਕਿ ਭਵਿਖ ਵਿੱਚ ਕੀ ਵਾਪਰ ਸਕਦਾ ਹੈ ਇਸ ਲਈ ਉਹ ਮਸੀਹ ਦੇ ਪੁਨਰ ਉਥਾਨ ਬਾਰੇ ਬੋਲਿਆ; ‘ਉਹ ਮੌਤ ਦੀ ਜਗ਼੍ਹਾ ਨਹੀਂ ਛਡਿਆ ਗਿਆ ਸੀ, ਅਤੇ ਉਸਦਾ ਸ਼ਰੀਰ ਨਹੀਂ ਸਡ਼ਿਆ।’
31 Kaŋ Dawda di haŋ kaŋ ga haw ka kaa, a salaŋ Almasihu* tunyaŋo boŋ ka ne Irikoy mana Yesu naŋ Alaahara, a gaahamo mo mana fumbu.
32ਸੋ ਇਹ ਯਿਸੂ ਹੀ ਹੈ ਜਿਸਦਾ ਪਰਮੇਸ਼ੁਰ ਨੇ ਪੁਨਰ ਉਥਾਨ ਕੀਤਾ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ।
32 Yesu wo, Irikoy n'a tunandi. Iri kulu ya woodin seedayaŋ no.
33ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ।
33 Irikoy n'a beerandi nga kambe ŋwaaro gaa beene. A na alkawlo ta Baaba do kaŋ ga ti Biya Hanno. A n'a zumandi da mate kaŋ araŋ goono ga di, araŋ goono ga maa mo.
34ਦਾਊਦ ਹੀ ਇਕੱਲਾ ਨਹੀਂ ਸੀ ਜੋ ਸਵਰਗਾਂ ਨੂੰ ਉਤਾਹਾਂ ਚੁਕਿਆ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ; ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,
34 Zama Dawda mana ziji ka koy beena ra bo, amma nga bumbo ne: ‹Rabbi ne ay Koyo se: Ma goro ay kambe ŋwaaro gaa,
35ਜਦ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦਿਆਂ।’ਜ਼ਬੂਰ 110;1
35 hala ay ma ni ibarey te ni ce taamey se furkange.›
36“ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਣਾਇਆ ਹੈ, ਜਿਸ ਨੂੰ ਪ੍ਰਭੂ ਅਤੇ ਮਸੀਹ ਵਾਂਗ ਤੁਹਾਡੇ ਦੁਆਰਾ ਸਲੀਬ ਦਿੱਤੀ ਗਫੀ ਸੀ।”
36 Wa naŋ Israyla dumo kulu ma bay kaŋ daahir Yesu wo kaŋ araŋ kanji din, nga no Irikoy ciya Koy da Almasihu.»
37ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਚੀਰੇ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?”
37 Waato kaŋ i maa sanno din, a n'i biney gooru. I ne Bitros da diya cindey se: «Nya-izey, ifo no iri ga te?»
38ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
38 Bitros ne i se: «Wa tuubi. I ma te araŋ afo kulu se baptisma Yesu Almasihu maa ra araŋ zunubi yaafayaŋ sabbay se, araŋ ga du Biya Hanno nooyaŋ ra mo.
39ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ, ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”
39 Zama alkawlo go araŋ, d'araŋ izey, da boro kulu kaŋ ga mooru se, hala ka koy i kulu me kaŋ yaŋ Rabbi iri Irikoyo ga ce nga do.»
40ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀਡ਼ੀ ਦੇ ਲੋਕਾਂ ਕੋਲੋ ਬਚਾਓ।”
40 Da sanni boobo yaŋ gaa a n'i seeda k'i yaamar mo ka ne: «Wa araŋ boŋ faaba zamana siiro wo gaa.»
41ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁਡ਼ੇ।
41 Borey kaŋ yaŋ n'a sanno ta mo, i te i se baptisma. Zaaro din ra Irikoy na boro zambar hinza cine tonton i se.
42ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਨ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕਠੇ ਖਾਂਦੇ ਅਤੇ ਇਕਠੇ ਹੀ ਪ੍ਰਾਰਥਨਾ ਕਰਦੇ।
42 I goono ga mo ye da haŋ kaŋ diyey go g'i dondonandi, da markasinay, da buuru ceeriyaŋ da adduwa teeyaŋ ra.
43ਰਸੂਲ ਬਡ਼ੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪ੍ਰਭੂ ਲਈ ਡਰ ਸੀ।
43 Humburkumay goono ga zumbu borey kulu boŋ. Irikoy goono ga dambara hariyaŋ da alaama boobo yaŋ te diyey do.
44ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ।
44 Borey kulu kaŋ yaŋ cimandi mo go care banda. Hay kulu kaŋ go i se, i goono g'a margu.
45ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ।
45 I goono ga ngey arzakey da ngey jiney neera ka fay-fay jama se, boro kulu laamo boŋ.
46ਹਰ ਰੋਜ਼ ਸਭ ਮੰਦਰ ਦੇ ਵਿਹਡ਼ੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।
46 Zaari kulu mo i goono ga mo ye da bine folloŋ Irikoy* windo ra, ka buuru ceeri ngey fuwey ra, ka ngey ŋwaarey ŋwa care banda da farhã da bine folloŋ.
47ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।
47 I goono ga Irikoy kuuku, i gonda gaakuri borey kulu do mo. Zaari ka koy zaari mo, Rabbi goono ga tonton i se borey kaŋ yaŋ du faaba.