Punjabi: NT

Zarma

Acts

22

1ਪੌਲੁਸ ਨੇ ਆਖਿਆ, “ਹੇ ਮੇਰੇ ਭਰਾਵੋ, ਅਤੇ ਮੇਰੇ ਪਿਤਾਓ, ਮੈਨੂੰ ਸੁਣੋ, ਜਦੋਂ ਕਿ ਮੈਂ ਤੁਹਾਡੇ ਅੱਗੇ ਆਪਣੀ ਸਫ਼ਾਈ ਪੇਸ਼ ਕਰਾਂਗਾ।”
1 «Ya nya-izey da baabey, araŋ ma hangan ka maa sohõ ay fansa sanno se kaŋ ay ga ci araŋ se.»
2ਜਦੋਂ ਉਨ੍ਹਾਂ ਨੇ ਉਸਨੂੰ ਇਬਰਾਨੀ ਭਾਸ਼ਾ ਵਿੱਚ ਬੋਲਦਿਆਂ ਸੁਣਿਆ ਉਹ ਹੋਰ ਵੀ ਵਧ ਸ਼ਾਂਤ ਹੋ ਗਏ।
2 Waato kaŋ i maa a goono ga salaŋ da Yahudancey sanni, i ye ka dangay ka tonton. Bulos ne:
3ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁਸ੍ਸ ਵਿੱਚ ਪੈਦਾ ਹੋਇਆ ਸੀ। ਮੈਂ ਇਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬਡ਼ਾ ਸ਼ੌਕ ਸੀ ਜਿਵੇਂ ਇਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ।
3 «Ay wo Yahudance no. Tarsus, Silisiya laabo ra no i n'ay hay, amma kwaara wo ra no i n'ay biiri. Gamaliyel n'ay cawandi iri kaayey asariya ganayaŋo boŋ hal a ma boori. Ay gonda anniya mo Irikoy se, sanda mate kaŋ cine araŋ bara nd'a hunkuna.
4ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ਡ਼ਕੇ ਕੈਦ ਕਰ ਦਿੱਤਾ।
4 Ay na fondo wo borey gurzugandi mo, hal a to fundi ciine gaa. Ay na alborey da wayborey haw ka kond'ey ka daŋ kasu.
5ਸਰਦਾਰ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਤੁਹਾਨੂੰ ਇਹ ਗੱਲ ਸੱਚ ਸਾਬਿਤ ਕਰ ਸਕਦੇ ਹਨ। ਇੱਕ ਵਾਰ ਇਨ੍ਹਾਂ ਆਗੂਆਂ ਨੇ ਮੈਨੂੰ ਕੁਝ ਚਿਠੀਆਂ ਦਿੱਤੀਆਂ। ਇਹ ਚਿਠੀਆਂ ਦੰਮਿਸਕ ਸ਼ਹਿਰ ਦੇ ਯਹੂਦੀ ਭਰਾਵਾਂ ਲਈ ਸਨ। ਮੈਂ ਉਥੇ ਯਿਸੂ ਦੇ ਚੇਲਿਆਂ ਨੂੰ ਯਰੂਸ਼ਲਮ ਵਿੱਚ ਸਜ਼ਾ ਦੇਣ ਲਈ ਗਿਰਫ਼ਤਾਰ ਕਰਨ ਲਈ ਜਾ ਰਿਹਾ ਸਾਂ।
5 Woodin boŋ no alfaga beero da faada arkusey kulu ga te ay se seeda. I do mo no ay du tirayaŋ Damaskos nya-izey se. Noodin mo ay goono ga koy zama ya borey di ka kand'ey Urusalima hawante, zama i ma ciiti nd'ey.
6“ਪਰ ਦੰਮਿਸਕ ਦੇ ਰਾਹ ਵਿੱਚ ਹੀ ਮੇਰੇ ਨਾਲ ਕੁਝ ਵਾਪਰਿਆ। ਇਹ ਕੋਈ ਦੁਪਿਹਰ ਦਾ ਵੇਲਾ ਸੀ, ਜਦੋਂ ਮੈਂ ਦੰਮਿਸਕ ਦੇ ਨੇਡ਼ੇ ਪਹੁੰਚਿਆ। ਅਚਾਨਕ ਹੀ, ਅਕਾਸ਼ ਵਿੱਚ ਇੱਕ ਚਮਕੀਲੀ ਰੌਸ਼ਨੀ ਮੇਰੇ ਆਲੇ-ਦੁਆਲੇ ਫ਼ੈਲ ਗਈ।
6 A go no binde, ay goono ga dira, hal ay maan Damaskos, sanda zaari sance cine. Kala sahãadin, kaari bambata fo fun beene ka nyaale ay windanta.
7ਮੈਂ ਧਰਤੀ ਤੇ ਡਿੱਗ ਗਿਆ ਤੇ ਇੱਕ ਅਵਾਜ਼ ਨੂੰ ਇਹ ਕਹਿੰਦੇ ਸੁਣਿਆ, ‘ਹੇ ਸੌਲੁਸ, ਹੇ ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈ?’
7 Ay kaŋ ganda. Kal ay maa jinde fo kaŋ ne ay se: ‹Sawulu, Sawulu, ifo se no ni goono g'ay gurzugandi?›
8ਮੈਂ ਪੁੱਛਿਆ, ‘ਪ੍ਰਭੂ, ਤੂੰ ਕੌਣ ਹੈਂ?’ ਅਵਾਜ਼ ਨੇ ਆਖਿਆ, ‘ਮੈਂ ਯਿਸੂ ਨਾਸਰੀ ਹਾਂ, ਜਿਸਨੂੰ ਤੂੰ ਕਸ਼ਟ ਦੇ ਰਿਹਾ ਹੈਂ।’
8 Ay tu a se ka ne: ‹Nin no may, ya Rabbi?› A ne ay se: ‹Ay no Yesu, Nazara bora, kaŋ ni goono ga gurzugandi.›
9ਮੇਰੇ ਸਾਥੀਆਂ ਨੇ ਜੋ ਮੇਰੇ ਨਾਲ ਸਨ, ਉਹ ਜੋਤ ਤਾਂ ਵੇਖੀ, ਪਰ ਜੋ ਮੇਰੇ ਨਾਲ ਬੋਲਦਾ ਸੀ ਉਸਦੀ ਅਵਾਜ਼ ਨਾ ਸੁਣੀ
9 Ay banda borey go ga di kaaro, amma i mana maa jinda kaŋ goono ga salaŋ ay se.
10ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉਠ ਅਤੇ ਦੰਮਿਸਕ ਵਿੱਚ ਜਾ। ਉਥੇ ਤੈਨੂੰ ਸਭ ਗੱਲਾਂ ਕਹੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਵਿਉਂਤੀਆਂ ਗਈਆਂ ਹਨ।’
10 Ay mo ne: ‹Rabbi, ifo no ay ga te?› Rabbi ne ay se: ‹Ma tun ka koy Damaskos. Noodin no i ga ci ni se hay kulu kaŋ Irikoy waadu ni boŋ ni ma te.›
11ਮੈਂ ਕੁਝ ਵੇਖ ਨਾ ਸਕਿਆ ਕਿਉਂਕਿ ਤੇਜ਼ ਰੋਸ਼ਨੀ ਨੇ ਮੈਨੂੰ ਚੁੰਧਿਆ ਦਿੱਤਾ ਸੀ, ਮੈਨੂੰ ਕੁਝ ਨਾ ਦਿਸਿਆ। ਤਾਂ ਉਹ ਆਦਮੀ ਜੋ ਮੇਰੇ ਨਾਲ ਸਨ ਉਹ ਮੇਰਾ ਹੱਥ ਫ਼ਡ਼ਕੇ ਮੈਨੂੰ ਦੰਮਿਸਕ ਵਿੱਚ ਲੈ ਗਏ।
11 Annura din kaaro darza sabbay se, ay mana hin ka di. Borey kaŋ go ay banda n'ay candi hal ay kaa Damaskos.
12“ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ।
12 Boro fo mo go Damaskos, kaŋ maa Hananiya. Asariya ganako hanno no. Yahudancey kulu kaŋ yaŋ goono ga goro noodin goono g'a seeda nda seeda hanno.
13ਉਹ ਮੇਰੇ ਕੋਲ ਅਇਆ ਅਤੇ ਆਖਿਆ, ‘ਸੌਲੁਸ, ਮੇਰੇ ਭਰਾ, ਫ਼ੇਰ ਤੋਂ ਵੇਖ।’ ਉਸੇ ਵਕਤ ਮੈਂ ਵੇਖਣ ਦੇ ਕਾਬਿਲ ਹੋ ਗਿਆ। ਤੇ ਉਸਨੂੰ ਵੇਖਿਆ।
13 A kaa ka kay ay jarga ka ne ay se: ‹Ay nya-ize Sawulu, ma du diyaŋ.› Saaya din ra no ay du ka di a.
14ਅਤੇ ਉਸਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੀ ਮਰਜ਼ੀ ਜਾਨਣ ਲਈ, ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸਦੇ ਮੂੰਹੋਂ ਬਚਨ ਸੁਣਨ ਲਈ, ਤੈਨੂੰ ਚੁਣਿਆ ਹੈ।
14 A ne ay se: ‹Iri kaayey Irikoyo na ni daŋ ni ma nga miila bay, ni ma di Adilitaraykoyo, ni ma maa nga bumbo jinda kaŋ goono ga salaŋ.
15ਤੂੰ ਸਾਰਿਆਂ ਲੋਕਾਂ ਲਈ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜੋ ਤੂੰ ਸੁਣੀਆਂ ਤੇ ਵੇਖੀਆਂ ਹਨ।
15 Zama ni ga ciya a seeda borey kulu se, haŋ kaŋ ni di da haŋ kaŋ ni maa boŋ.
16ਹੁਣ ਹੋਰ ਦੇਰ ਨਾ ਕਰ। ਉਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰਖਕੇ ਇਹ ਕਰ।’
16 Sohõ binde, ifo no ni goono ga batu? Tun k'a maa ce, i ma te ni se baptisma, a ma ni zunubey nyun.›
17“ਉਸ ਤੋਂ ਬਾਅਦ, ਮੈਂ ਯਰੂਸ਼ਲਮ ਨੂੰ ਪਰਤਿਆ। ਮੈਂ ਮੰਦਰ ਦੇ ਦਲਾਨ ਵਿੱਚ ਪ੍ਰਾਰਥਨਾ ਕਰ ਰਿਹਾ ਸੀ ਤਾਂ ਮੈਂ ਇੱਕ ਦਰਸ਼ਨ ਡਿਠਾ।
17 A go no binde, waato kaŋ ay ye Urusalima, ay go adduwa gaa Irikoy windo ra, kal ay di bangayyaŋ.
18ਉਸ ਦਰਸ਼ਨ ਵਿੱਚ, ਮੈਂ ਯਿਸੂ ਨੂੰ ਵੇਖਿਆ ਅਤੇ ਉਸਨੇ ਮੈਨੂੰ ਆਖਿਆ, ‘ਛੇਤੀ ਕਰ। ਹੁਣੇ ਯਰੂਸ਼ਲਮ ਛੱਡ ਦੇ। ਇਥੋਂ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।’
18 Ay di Rabbi, a goono ga ne ay se: ‹Ma waasu ka fun Urusalima da waasi, zama i si ni seeda ta ay boŋ.›
19ਮੈਂ ਕਿਹਾ, ‘ਹੇ ਪ੍ਰਭੂ, ਉਹ ਜਾਣਦੇ ਹਨ ਕਿ ਉਹ ਮੈਂ ਹੀ ਸੀ ਜਿਸਨੇ ਨਿਹਚਾਵਾਨੰ ਨੂੰ ਕੈਦ ਵਿੱਚ ਪਾਇਆ ਅਤੇ ਉਨ੍ਹਾਂ ਨੂੰ ਕੁਟਿਆ। ਮ੍ਮੈਂ ਸਾਰੇ ਪ੍ਰਾਰਥਨਾ ਸਥਾਨਾਂ ਵਿੱਚ ਉਨ੍ਹਾਂ ਨੂੰ ਲਭਣ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਗਿਆ।
19 Ay ne: ‹Rabbi, ngey bumbey ga bay kaŋ waato, Yahudance diina marga fu kulu ra, borey kaŋ yaŋ na ni cimandi, ay doona k'i barzu ka kond'ey ka daŋ kasu.
20ਲੋਕ ਇਹ ਵੀ ਜਾਣਦੇ ਹਨ ਕਿ ਤੇਰੇ ਸ਼ਹੀਦ ਇਸਤੀਫ਼ਾਨ ਦਾ ਲਹੂ ਵਹਾਇਆ ਗਿਆ ਤਾਂ ਮੈਂ ਉਥੇ ਹੀ ਖਡ਼ਾ ਸੀ ਅਤੇ ਉਸਨੂੰ ਮਾਰਨ ਦੀ ਹਾਮੀ ਭਰੀ। ਮੈਂ ਉਨ੍ਹਾਂ ਦੇ ਕੱਪਡ਼ਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸਨੂੰ ਮਾਰ ਰਹੇ ਸਨ।’
20 Koyne, waato kaŋ i goono ga ni seedakwa Istifanos kuro mun, ay goono ga kay noodin, ay go ga yadda, ay go g'a wiikoy bankaarayey batu mo.›
21ਪਰ ਯਿਸੂ ਨੇ ਮੈਨੂੰ ਕਿਹਾ, ‘ਤੂੰ ਹੁਣ ਇਥੋਂ ਚਲਿਆ ਜਾ, ਕਿਉਂਕਿ ਮੈਂ ਤੈਨੂੰ ਦੂਰ ਗੈਰ-ਯਹੂਦੀ ਲੋਕਾਂ ਕੋਲ ਭੇਜ ਦੇਵਾਂਗਾ।”‘
21 Rabbi ne ay se: ‹Tun, zama ay ga ni donton nangu mooro dumi cindey do.› »
22ਜਦੋਂ ਪੌਲੁਸ ਨੇ ਇਹ ਅਖੀਰਲਾ ਵਾਕ ਕਿ ‘ਪਰਾਈਆਂ ਕੌਮਾਂ ਵਿੱਚ ਜਾ’ ਕਿਹਾ ਤਾਂ ਲੋਕਾਂ ਨੇ ਉਸਨੂੰ ਸੁਣਨਾ ਬੰਦ ਕੀਤਾ ਅਤੇ ਸ਼ੋਰ ਮਚਾਉਣ ਲੱਗੇ, “ਇਸਨੂੰ ਮਾਰ ਸੁੱਟੋ। ਇਸਨੂੰ ਇਸ ਦੁਨੀਆਂ ਤੋਂ ਦੂਰ ਸੁੱਟ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।”
22 Jama hangan Bulos se kal a na sanno din ci, gaa no i na ngey jinde sambu ka ne: «Ni ma boro wo dumi kaa ndunnya ra, zama a si hima a ma funa!»
23ਉਨ੍ਹਾਂ ਨੇ ਰੌਲਾ ਪਾਇਆ ਅਤੇ ਆਪਣੇ ਕੱਪਡ਼ੇ ਸੁੱਟਕੇ ਹਵਾ ਵਿੱਚ ਖੇਹ ਉਡਾਉਣ ਲੱਗੇ।
23 I goono ga kuuwa ka ngey bankaarayey kaa ka laabu ku ka say beene.
24ਫ਼ੇਰ ਸੈਨਾ ਅਧਿਕਾਰੀ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਸੈਨਾ ਭਵਨ ਅੰਦਰ ਲੈ ਜਾਣ ਦਾ ਹੁਕਮ ਦਿੱਤਾ। ਉਸਨੇ ਉਨ੍ਹਾਂ ਨੂੰ ਪੌਲੁਸ ਨੂੰ ਕੁੱਟਕੇ ਇਹ ਪੁਛਣ ਲਈ ਕਿਹਾ ਕਿ ਕੀ ਕਾਰਣ ਹੈ ਜੋ ਉਹ ਉਸ ਉੱਤੇ ਇੰਝ ਰੌਲਾ ਪਾ ਰਹੇ ਸਨ।
24 Gaa no wongu nyaŋo lordi ka ne i ma kande Bulos soojey fuwo ra. A ne i ma Bulos kar da barzu ka cimo bay, zama nga ma du ka bay taali kaŋ se no i goono ga kuuwa a gaa ya-cine.
25ਇਸ ਲਈ ਸਿਪਾਹੀਆਂ ਉਸਨੂੰ ਮਾਰਨ ਵਾਸਤੇ ਬੰਨ੍ਹ ਰਹੇ ਸਨ ਪਰ ਪੌਲੁਸ ਨੇ ਉਥੇ ਖਡ਼ੇ ਸੈਨਾ ਅਧਿਕਾਰੀ ਨੂੰ ਆਖਿਆ, “ਕੀ ਤੈਨੂੰ ਰੋਮੀ ਨਾਗਰਿਕ ਨੂੰ ਕੋਡ਼ੇ ਮਾਰਨ ਦਾ ਹੱਕ ਹੈ। ਜਿਸ ਦਾ ਕਿ ਕਸੂਰ ਵੀ ਸਾਬਿਤ ਨਾ ਹੋਇਆ ਹੋਵੇ?
25 Waato kaŋ i goono ga Bulos haw da kuuru korfoyaŋ, Bulos ne sooje jine funa se kaŋ goono ga kay noodin: «I ga yadda araŋ se araŋ ma boro kaŋ Romance no barzu, kaŋ ciiti man'a zeeri mo?»
26ਜਦੋਂ ਸੈਨਾ ਅਧਿਕਾਰੀ ਨੇ ਇਹ ਸੁਣਿਆ, ਤਾਂ ਉਹ ਸਰਦਾਰ ਕੋਲ ਗਿਆ ਅਤੇ ਉਸਨੂੰ ਇਸ ਬਾਰੇ ਕਿਹਾ। ਅਧਿਕਾਰੀ ਨੇ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਤੂੰ ਕੀ ਕਰ ਰਿਹਾ ਹੈਂ? ਇਹ ਆਦਮੀ ਇੱਕ ਰੋਮੀ ਨਾਗਰਿਕ ਹੈ।”
26 Waato kaŋ sooje jine funa din maa woodin, a koy ka ci wongu nyaŋo se ka ne: «Ifo no ni ga ba ka te? Zama bora din ya Romance no.»
27ਕਮਾਂਡਰ ਪੌਲੁਸ ਕੋਲ ਆਇਆ ਤੇ ਆਖਣ ਲੱਗਾ, “ਮੈਨੂੰ ਦੱਸ ਕਿ ਸੱਚੀ ਤੂੰ ਰੋਮ ਦਾ ਨਾਗਰਿਕ ਹੈ?” ਪੌਲੁਸ ਨੇ ਉੱਤਰ ਹਾਂ ਵਿੱਚ ਦਿੱਤਾ।
27 Gaa no wongu nyaŋo bumbo kaa ka ne Bulos se: «Ma ci ay se hala ni ya Romance no?» Bulos ne: «Oho.»
28ਕਮਾਂਡਰ ਨੇ ਕਿਹਾ, “ਪਰ ਮੈਂ ਤਾਂ ਬਹੁਤ ਪੈਸਾ ਖਰਚ ਕੇ ਇਹ ਨਾਗਰਿਕਤਾ ਲਈ।” ਪਰ ਪੌਲੁਸ ਨੇ ਕਿਹਾ, “ਮੈਂ ਜਮਾਂਦਰੂ ਹੀ ਨਾਗਰਿਕ ਸੀ।”
28 Wongu nyaŋo mo tu ka ne: «Ay wo, nooru boobo no ay no ka du burcinitaro wo.» Bulos mo ne: «Ay wo, i n'ay hay a ra no.»
29ਉਹ ਜੋ ਪੌਲੁਸ ਨੂੰ ਪ੍ਰਸ਼ਨ ਕਰਨ ਵੀ ਵਾਲੇ ਸਨ, ਝੱਟ ਉਸਤੋਂ ਦੂਰ ਚਲੇ ਗਏ। ਸਰਦਾਰ ਵੀ ਘਬਰਾਇਆ ਹੋਇਆ ਸੀ ਕਿਉਂਕਿ ਪੌਲੁਸ ਇੱਕ ਰੋਮੀ ਨਾਗਰਿਕ ਸੀ ਅਤੇ ਉਹ ਪਹਿਲਾਂ ਹੀ ਉਸਨੂੰ ਜੰਜ਼ੀਰਾਂ ਪਾ ਚੁੱਕਾ ਸੀ।
29 Borey binde, kaŋ yaŋ goono ga soola ngey m'a barzu ka du ka cimo bay, fay d'a sahãadin. Wongu nyaŋo mo humburu, waato kaŋ a du ka bay kaŋ Bulos ya Romance no, zama a jin ka Bulos haw.
30ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਮ੍ਹਣੇ ਖਢ਼ਾ ਕੀਤਾ।
30 A wane suba mo, a ga ba nga ma bay da cimi haŋ kaŋ se no Yahudancey goono g'a kalima. A na Bulos kaa taray ka alfaga beero da Yahudancey arkusey marga borey kulu lordi ka ne i ma margu. A kande Bulos mo k'a kayandi i jine.