Punjabi: NT

Zarma

Hebrews

7

1ਮਲਕਿਸਿਦਕ ਸਲੇਮ ਦਾ ਰਾਜਾ ਸੀ ਅਤੇ ਸਭ ਤੋਂ ਉੱਚੇ ਪਰਮੇਸ਼ੁਰ ਦਾ ਜਾਜਕ ਸੀ। ਜਦੋਂ ਅਬਰਾਹਾਮ ਰਾਜਿਆਂ ਨੂੰ ਹਰਾ ਕੇ ਵਾਪਸ ਪਰਤ ਰਿਹਾ ਸੀ ਤਾਂ ਮਲਿਕਸਿਦਕ ਨੇ ਅਬਰਾਹਾਮ ਨੂੰ ਮਿਲਿਆ। ਉਸ ਦਿਨ ਮਲਕਿਸਿਦਕ ਨੇ ਅਬਰਾਹਾਮ ਨੂੰ ਅਸੀਸ ਦਿੱਤੀ।
1 Malcizadaka wo, Salim kwaara bonkoono no, alfaga no Irikoy Beeray-Beeri-Koyo se. A koy ka Ibrahim kubay waato kaŋ a ye ka kaa ka fun bonkooney boŋ zaamayaŋo do. A na Ibrahim albarkandi mo.
2ਅਤੇ ਅਬਰਾਹਾਮ ਨੇ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ। ਮਲਕਿਸਿਦਕ ਦੇ ਨਾਂ ਸਲੇਮ ਦੇ ਰਾਜੇ ਦੇ ਦੋ ਅਰਥ ਹਨ। ਪਹਿਲਾਂ ਮਲਕਿਸਿਦਕ ਦਾ ਅਰਥ “ਚੰਗਿਆਈ ਦਾ ਰਾਜਾ,” ਅਤੇ, “ਸਲੇਮ ਦਾ ਰਾਜਾ,” ਦਾ ਮਤਲਬ ਹੈ “ਸ਼ਾਂਤੀ ਦਾ ਰਾਜਾ”
2 A se no Ibrahim na hay kulu zakka no. (Sintina day, Malcizadaka maa feerijo ga ti adilitaraykoy. Woodin banda nga no ga ti Salim bonkoono, laakal kanay bonkoono nooya.
3“ਕੋਈ ਨਹੀਂ ਜਾਣਦਾ ਕਿ ਮਲਕਿਸਿਦਕ ਦੇ ਮਾਤਾ ਪਿਤਾ ਕੌਣ ਸਨ ਜਾਂ ਉਹ ਕਿਥੋਂ ਆਇਆ ਸੀ।” ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਪੈਦਾ ਹੋਇਆ ਅਤੇ ਕਦੋਂ ਮਰਿਆ। ਮਲਕਿਸਿਦਕ ਪਰਮੇਸ਼ੁਰ ਦੇ ਪੁੱਤਰ ਵਰਗਾ ਸੀ ਅਤੇ ਉਹ ਸਦਾ ਇੱਕ ਜਾਜਕ ਬਣਨਾ ਜਾਰੀ ਰਖਦਾ ਹੈ।
3 A sinda baaba, a sinda nya, a sinda asuli* lasaabuyaŋ, a jirbey sinda sintinay, a fundo mo si ban. Amma a hima Irikoy Izo cine.) Malcizadaka din alfaga no duumi.
4ਤੁਸੀਂ ਦੇਖ ਸਕਦੇ ਹੋ ਕਿ ਮਲਕਿਸਿਦਕ ਬਹੁਤ ਮਹਾਨ ਸੀ। ਅਬਰਾਹਾਮ ਇੱਕ ਮਹਾਨ ਪਿਤਾ ਨੇ ਲਡ਼ਾਈ ਵਿੱਚ ਜਿੱਤੀ ਹੋਈ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ।
4 Guna ka di boro wo beera, kaŋ se Ibrahim iri kaay-kaayo na wongu arzaka zakka no.
5ਹੁਣ ਨੇਮ ਆਖਦਾ ਹੈ, ਕਿ ਲੇਵੀ ਦੇ ਘਰਾਣੇ ਦੇ ਉਨ੍ਹਾਂ ਲੋਕਾਂ ਨੂੰ ਜਿਹਡ਼ੇ ਜਾਜਕ ਬਣਦੇ ਹਨ, ਲੋਕਾਂ ਪਾਸੋਂ ਦਸਵੰਧ ਮਿਲਣਾ ਚਾਹੀਦਾ ਹੈ। ਜਾਜਕ ਇਸ ਨੂੰ ਆਪਣੇ ਲੋਕਾਂ ਪਾਸੋਂ ਇਕੱਠਾ ਕਰਦੇ ਹਨ, ਭਾਵੇਂ ਜਾਜਕ ਅਤੇ ਉਹ ਲੋਕ ਦੋਵੇਂ ਹੀ ਅਬਰਾਹਾਮ ਦੇ ਪਰਿਵਾਰ ਵਿੱਚੋਂ ਸਨ।
5 Lawi izey ra, wo kaŋ yaŋ gonda alfagataray du lordi asariya* boŋ kaŋ ne i ma zakka ta jama gaa kaŋ ga ti i nya-izey, baa kaŋ nya-izey din mo fun Ibrahim banda gaa.
6ਮਲਕਿਸਿਦਕ ਲੇਵੀ ਦੇ ਘਰਾਣੇ ਵਿੱਚੋਂ ਨਹੀਂ ਸੀ। ਪਰ ਉਸਨੇ ਅਬਰਾਹਾਮ ਕੋਲੋਂ ਦਸਵੰਧ ਹਾਸਿਲ ਕੀਤਾ। ਅਤੇ ਉਸਨੇ ਅਬਰਾਹਾਵ ਨੂੰ - ਉਸ ਵਿਅਕਤੀ ਨੂੰ ਜਿਸਦੇ ਕੋਲ ਪਰਮੇਸ਼ੁਰ ਦੇ ਵਾਦੇ ਸਨ - ਅਸੀਸ ਦਿੱਤੀ।
6 Amma bora din kaŋ i s'a asulo lasaabu i do na zakka ta Ibrahim gaa. A na albarka daŋ bora kaŋ se Irikoy na alkawley no gaa mo.
7ਅਤੇ ਸਾਰੇ ਲੋਕ ਜਾਣਦੇ ਹਨ ਕਿ ਵਧੇਰੇ ਮਹੱਤਵਪੂਰਣ ਵਿਅਕਤੀ ਘੱਟ ਮਹੱਤਵਪੂਰਣ ਵਿਅਕਤੀ ਨੂੰ ਅਸੀਸ ਦਿੰਦਾ ਹੈ।
7 Kakaw si, boro kaŋ ga kayna ga du albarka boro kaŋ ga beeri nd'a kambe ra.
8ਇਹ ਜਾਜਕ ਦਸਵੰਧ ਪ੍ਰਾਪਤ ਕਰਦੇ ਹਨ ਪਰ ਉਹ ਇਨਸਾਨ ਹਨ ਜਿਉਂਦੇ ਅਤੇ ਮਰ ਜਾਂਦੇ ਹਨ। ਪਰ ਮਲਕਿਸਿਦਕ, ਜਿਸਨੇ ਅਬਰਾਹਾਮ ਤੋਂ ਦਸਵੰਧ ਪ੍ਰਾਪਤ ਕੀਤਾ, ਜੋ ਪੋਥੀਆਂ ਵਿੱਚ ਆਖਿਆ ਹੈ, ਉਸਦੇ ਅਨੁਸਾਰ ਸਦੀਵੀ ਜਿਉਂਦਾ ਹੈ।
8 Neewo mo, borey kaŋ yaŋ ga bu ga zakka ta. Amma yongo, boro go no _g'i ta|_ kaŋ i seeda kaŋ a go ga funa.
9ਇਹ ਲੇਵੀ ਹੈ ਜਿਹਡ਼ਾ ਲੋਕਾਂ ਪਾਸੋਂ ਦਸਵੰਧ ਇਕਠ੍ਠਾ ਕਰਦਾ ਹੈ ਪਰ ਅਸੀਂ ਆਖ ਸਕਦੇ ਹਾਂਕਿ ਜਦੋਂ ਅਬਰਾਹਾਮ ਨੇ ਮਲਕਿਸਿਦਕ ਨੂੰ ਦਸਵੰਧ ਦਿੱਤਾ, ਲੇਵੀ ਨੇ ਵੀ ਉਸਨੂੰ ਦਸਵੰਧ ਦਿੱਤਾ।
9 Boro ga hin ka ne mo kaŋ Lawi kaŋ ga zakka ta, nga bumbo na zakka no waato kaŋ Ibrahim n'a no,
10ਲੇਵੀ ਤਾਂ ਹਾਲੇ ਪੈਦਾ ਹੀ ਨਹੀਂ ਸੀ ਹੋਇਆ। ਪਰ ਜਦੋਂ ਮਲਕਿਸਿਦਕ ਅਬਰਾਹਾਮ ਨੂੰ ਮਿਲਿਆ ਤਾਂ ਲੇਵੀ ਹਾਲੇ ਆਪਣੇ ਪੁਰਖੇ ਅਬਰਾਹਾਮ ਦੇ ਸ਼ਰੀਰ ਵਿੱਚ ਹੀ ਸੀ।
10 zama waato kaŋ Malcizadaka kubay da Ibrahim, Lawi go nga kaayo gaahamo ra jina.
11ਲੋਕਾਂ ਨੂੰ ਲੇਵੀ ਦੇ ਘਰਾਣੇ ਵੱਲੋਂ ਜਾਜਕ-ਵਰਗ ਦੇ ਅਧਾਰ ਤੇ ਸ਼ਰ੍ਹਾ ਦਿੱਤੀ ਗਈ ਸੀ। ਪਰ ਲੋਕਾਂ ਨੂੰ ਜਾਜਕਾਂ ਦੀ ਉਸ ਬਿਵਸਥਾ ਰਾਹੀਂ ਆਤਮਕ ਤੌਰ ਤੇ ਪੂਰਣ ਨਹੀਂ ਬਣਾਇਆ ਜਾ ਸਕਿਆ। ਇਸ ਲਈ ਕਿਸੇ ਹੋਰ ਜਾਜਕ ਦੀ ਆਮਦ ਦੀ ਲੋਡ਼ ਸੀ। ਮੇਰਾ ਭਾਵ ਹੈ ਉਸ ਜਾਜਕ ਦੀ ਜਿਹਡ਼ਾ ਆਰੋਨ ਵਰਗਾ ਨਹੀਂ ਸਗੋਂ ਮਲਕਿਸਿਦਕ ਵਰਗਾ ਹੋਵੇ।
11 Yaadin gaa, da toonandiyaŋ go Lawi alfagatara ra (zama alfagatara din boŋ no asariya* kaŋ i no jama se bara) a si hima i ma alfaga waani fo daŋ, Malcizadaka wano cine, kaŋ manti Haruna* wano cine.
12ਅਤੇ ਜਦੋਂ ਇੱਕ ਵੱਖਰੀ ਤਰ੍ਹਾਂ ਦਾ ਜਾਜਕ ਆਉਂਦਾ ਹੈ, ਤਾਂ ਸ਼ਰ੍ਹਾ ਵੀ ਬਦਲੀ ਜਾਣੀ ਚਾਹੀਦੀ ਹੈ।
12 Zama, za kaŋ alfagatara barmay, tilas kal asariya mo ma barmay.
13ਅਸੀਂ ਇਹ ਗੱਲਾਂ ਮਸੀਹ ਬਾਰੇ ਆਖ ਰਹੇ ਹਾਂ। ਉਹ ਇੱਕ ਵੱਖਰੇ ਪਰਿਵਾਰਕ ਸਮੂਹ ਤੋਂ ਸੀ। ਉਸ ਘਰਾਣੇ ਵਿੱਚੋਂ ਕਦੇ ਵੀ ਕਿਸੇ ਨੇ ਜਗਵੇਦੀ ਤੇ ਇੱਕ ਜਾਜਕ ਦੀ ਤਰ੍ਹਾਂ ਸੇਵਾ ਨਹੀਂ ਕੀਤੀ।
13 Zama bora kaŋ ciine i te hayey din ra, a kunda go waani. Kunda din ra boro kulu mana saajaw te sargay* feema se.
14ਕਿਉਂਕਿ ਇਹ ਸਪਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਘਰਾਣੇ ਵਿੱਚੋਂ ਸੀ ਅਤੇ ਮੂਸਾ ਇਸ ਘਰਾਣੇ ਵਿੱਚੋਂ ਜਾਜਕਾਂ ਬਾਰੇ ਕਦੇ ਕੁਝ ਨਹੀਂ ਬੋਲਿਆ।
14 Zama boro kulu ga bay kaŋ iri Rabbi mana fun kala Yahuda kunda gaa, kunda no kaŋ Musa man'a ciine te alfagataray sanno ra.
15ਅਤੇ ਇਹ ਗੱਲਾਂ ਹੋਰ ਵੀ ਸਾਗ ਹੋ ਜਾਂਦੀਆਂ ਹਨ। ਅਸੀਂ ਦੇਖਦੇ ਹਾਂ ਕਿ ਇੱਕ ਹੋਰ ਜਾਜਕ ਆਉਂਦਾ ਹੈ ਜਿਹਡ਼ਾ ਮਲਕਿਸਿਦਕ ਵਰਗਾ ਹੈ।
15 Haya kaŋ iri goono ga ne bangay mo taray kwaaray ka tonton, za kaŋ alfaga waani fo tun, Malcizadaka wano cine,
16ਉਹ ਨਾ ਹੀ ਸ਼ਰ੍ਹਾ ਦੁਆਰਾ ਤੇ ਨਾ ਹੀ ਉਸਦੇ ਇਨਸਾਨੀ ਪਰਿਵਾਰ ਦੇ ਅਸੂਲਾਂ ਕਾਰਣ, ਜਾਜਕ ਬਣਿਆ। ਉਹ ਆਪਣੇ ਜੀਵਨ ਦੀ ਉਸ ਸ਼ਕਤੀ ਦੁਆਰਾ ਜਾਜਕ ਬਣਿਆ ਜਿਹਡ਼ੀ ਸਦਾ ਜਾਰੀ ਰਹਿੰਦੀ ਹੈ।
16 kaŋ mana ciya alfaga asariya lordey kaŋ ga ti gaaham waney boŋ, amma fundi kaŋ si ban dabaro boŋ.
17ਉਸ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੈ; “ਤੂੰ ਮਲਕਿਸਿਦਕ ਦੀ ਤਰ੍ਹਾਂ ਇੱਕ ਸਦੀਵੀ ਜਾਜਕ ਹੈ।”
17 Zama Irikoy seeda a se ka ne: «Ni ya alfaga no hal abada, Malcizadaka wano cine.»
18ਪੁਰਾਣਾ ਨੇਮ (ਸ਼ਰ੍ਹਾ) ਹੁਣ ਅੰਤ ਤੇ ਆਣ ਪੁਜਿਆ ਹੈ ਕਿਉਂਕਿ ਇਹ ਕਮਜ਼ੋਰ ਤੇ ਵਿਅਰਥ ਸੀ।
18 Yaadin gaa, i na doŋ lordo kaa, za kaŋ a sinda gaabi, a sinda albarka mo.
19ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸਕਦੇ ਹਾਂ।
19 Zama _Musa|_ asariya mana hay kulu toonandi. Amma beeje kaŋ ga boori ka bisa furo, kaŋ a do no iri go ga maan Irikoy gaa.
20ਇਹ ਮਹੱਤਵਪੂਰਣ ਹੈ ਕਿ ਜਦੋਂ ਪਰਮੇਸ਼ੁਰ ਨੇ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਾਇਆ, ਉਸਨੇ ਇੱਕ ਸੌਂਹ ਖਾਧੀ। ਜਦੋਂ ਦੂਸਰੇ ਜਾਜਕ ਬਣਾਏ ਗਏ ਸਨ, ਉਥੇ ਕੋਈ ਸੌਂਹ ਨਹੀਂ ਸੀ।
20 Irikoy n'a daŋ mo zeyaŋ boŋ.
21ਪਰ ਯਿਸੂ ਪਰਮੇਸ਼ੁਰ ਦੀ ਸੌਂਹ ਅਨੁਸਾਰ ਜਾਜਕ ਬਣਿਆ। ਪਰਮੇਸ਼ੁਰ ਨੇ ਉਸਨੂੰ ਆਖਿਆ; “ਪ੍ਰਭੂ ਨੇ ਇੱਕ ਸੌਂਹ ਖਾਧੀ ਹੈ, ਅਤੇ ਉਹ ਆਪਣਾ ਮਨ ਨਹੀਂ ਬਦਲੇਗਾ; ‘ਤੂੰ ਸਦਾ ਲਈ ਇੱਕ ਜਾਜਕ ਹੈ।”‘ ਜ਼ਬੂਰ 110:4
21 Zama Lawitey* mana ciya alfagayaŋ zeyaŋ boŋ, amma nga wo _ciya alfaga|_ zeyaŋ boŋ, bora do kaŋ ne a se: «Rabbi ze, zeyaŋo si tun mo. A ne: ‹Ni ya alfaga no hal abada.› »
22ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।
22 Zeyaŋo din boŋ mo no Yesu ciya tabbatandiko alkawlo se kaŋ bisa afa din booriyaŋ.
23ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ।
23 Koyne Lawitey alfagey ciya iboobo, zama buuyaŋ g'i ganji i ma goro duumi.
24ਪਰ ਯਿਸੂ ਸਦਾ ਜਿਉਂਦਾ ਹੈ। ਉਹ ਕਦੇ ਵੀ ਜਾਜਕ ਹੋਣ ਤੋਂ ਨਹੀਂ ਹਟੇਗਾ।
24 Amma Almasihu wo, zama a go no hal abada, a gonda alfagataray kaŋ i si ye boro fo do.
25ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸਕਦਾ ਹੈ ਜਿਹਡ਼ੇ ਉਸਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁਖ ਆਉਂਦੇ ਹਨ।
25 Woodin sabbay se no a gonda dabari ka borey no faaba toonante, ngey kaŋ yaŋ go ga maan Irikoy gaa a do, zama alwaati kulu a go ga funa hal a ma ŋwaarayyaŋ te i se.
26ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋਡ਼ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁਕਿਆ ਗਿਆ ਹੈ।
26 Alfaga beero wo dumi no iri hima nd'a: ihanno, baanikom, kaŋ sinda ziibi, kaŋ go fayante da zunubikooney, kaŋ beera beeri ka bisa beena.
27ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋਡ਼ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
27 A manti sanda alfaga beeri fey din cine. Manti tilas no a ma sargayyaŋ salle zaari kulu, sintina nga bumbo zunubey se, waato din gaa jama waney se. Zama a na sargay salle sorro folloŋ lok! waato kaŋ a na nga boŋ salle sargay.
28ਸ਼ਰ੍ਹਾ ਸਰਦਾਰ ਜਾਜਕੰ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹਡ਼ੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।
28 Asariya ga alfaga beeri yaŋ daŋ kaŋ gazanteyaŋ no. Amma Irikoy zeyaŋo kaŋ kaa asariya* banda na Ize daŋ, kaŋ nga wo toonante no hal abada.