Punjabi: NT

Zarma

Hebrews

8

1ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
1 Sanno kaŋ iri goono ga ci kaajo neeya: iri gonda alfaga beeri woone dumi kaŋ goro Koy Beero karga kambe ŋwaaro gaa, beena ra.
2ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹਡ਼ਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।
2 Saajawko no Nangu Hanna nda hukumo* cimi-cimo se, nga kaŋ Rabbi sinji, manti Adam-ize bo.
3ਹਰ ਸਰਦਾਰ ਜਾਜਕ ਦੇ ਜ਼ਿੰਮੇ ਪਰਮੇਸ਼ੁਰ ਨੂੰ ਬਲੀ ਅਤੇ ਤੋਹਫ਼ੇ ਅਰਪਨ ਕਰਨ ਦਾ ਕਾਰਜ ਦਿੱਤਾ ਗਿਆ ਹੈ। ਇਸ ਲਈ ਸਾਡੇ ਉਚ੍ਚ ਜਾਜਕ ਨੇ ਵੀ ਪਰਮੇਸ਼ੁਰ ਨੂੰ ਕੁਝ ਅਰਪਣ ਕਰਨਾ ਸੀ।
3 Zama i ga alfaga beeri kulu daŋ hal a ma nooyaŋey da sargayey salle. Woodin sabbay se no a ga tilas _alfaga beeri|_ woone mo ma bara nda hay fo kaŋ a ga du ka salle.
4ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇਥੇ ਪਹਿਲਾਂ ਹੀ ਜਾਜਕ ਹਨ ਜਿਹਡ਼ੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ।
4 D'a go ne ndunnya ra, a si ciya baa alfaga, za kaŋ borey kaŋ yaŋ goono ga nooyaŋey salle asariya* fonda boŋ go no.
5ਜਿਹਡ਼ਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।”
5 Borey din goono ga saajaw te hayey se kaŋ yaŋ ga ti beena ra waney misa d'i biya, mate kaŋ Irikoy kaseeti Musa gaa, waato kaŋ a soola nga ma hukumo cina. Zama Irikoy ne: «Ma laakal ka hay kulu te deedando boŋ kaŋ i cabe ni se tondo ra.»
6ਪਰ ਜਿਹਡ਼ਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਦੇ ਉੱਤੇ ਸਥਾਪਿਤ ਕੀਤਾ ਗਿਆ ਹੈ।
6 Amma sohõ Almasihu du saajaw goy kaŋ bisa afa din wano, za kaŋ a ciya sasabandiko alkawlo se kaŋ ga boori ka bisa. Woodin i n'a tabbatandi da alkawliyaŋ kaŋ bisa ijiney din.
7ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋਡ਼ ਹੀ ਨਹੀਂ ਸੀ ਪੈਣੀ।
7 Zama nda sintinay wano sinda taali, doŋ i s'a barmay da ihinkanta.
8ਪਰ ਪਰਮੇਸ਼ੁਰ ਨੇ ਲੋਕਾਂ ਵਿੱਚ ਕੁਝ ਗਲਤੀਆਂ ਦੇਖੀਆਂ। ਪਰਮੇਸ਼ੁਰ ਨੇ ਆਖਿਆ; “ਵਕਤ ਆ ਰਿਹਾ ਹੈ ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯੂਡਾ ਦੇ ਲੋਕਾਂ ਨਾਲ ਇੱਕ ਨਵਾਂ ਕਰਾਰ ਬਣਾਵਾਂਗਾ।
8 Amma zama Irikoy na taali gar i do, a ne: «Guna, jirbiyaŋ ga kaa, yaa no Rabbi ci: kaŋ yaŋ ra ay ga alkawli taji sambu Israyla* kunda da Yahuda kunda se.
9ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹਡ਼ਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ਡ਼ਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹਡ਼ਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿਠ ਭੁਆ ਲਈ।
9 Manti sappa kaŋ dumo ay te d'i kaayey, hano kaŋ hane ay n'i kambe di k'i kaa Misira laabo ra. Zama i mana ay sappa gaay, ay mo man'i saalu. Yaadin no Rabbi ci.
10ਇਹ ਨਵਾਂ ਕਰਾਰ ਹੈ ਜਿਹਡ਼ਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।
10 Amma woone ga ti alkawlo kaŋ ay ga sambu Israyla kunda se jirbey din banda, Yaa no Rabbi ci: Ay g'ay lordey* daŋ i laakaley ra, Ay g'i hantum mo i biney ra. Ay ga ciya i Irikoyo, ngey mo ga ciya ay jama.
11ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿਖਾਉਣ ਦੀ ਲੋਡ਼ ਨਹੀਂ ਪਵੇਗੀ। ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋਡ਼ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣ ਲੋਕ ਮੈਨੂੰ ਜਾਣ ਜਾਣਗੇ।
11 Boro kulu si nga gorokasino wala nga nya-izo dondonandi koyne, ka ne: ‹Ma Rabbi bay!› Zama ikulu g'ay bay gumo, ikayna gaa, ibeeri gaa.
12ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰਖਾਂਗਾ।” ਯਿਰਮਿਯਾਹ 31:31-34
12 Zama ay ga suuji cabe i taaley se, ay si ye ka fongu i zunubey gaa mo koyne.»
13ਪਰਮੇਸ਼ੁਰ ਨੇ ਇਸਨੂੰ ਨਵਾਂ ਕਰਾਰ ਆਖਿਆ, ਇਸ ਲਈ ਪਰਮੇਸ਼ੁਰ ਨੇ ਪਹਿਲੇ ਕਰਾਰ ਨੂੰ ਪੁਰਾਣਾ ਬਣਾ ਦਿੱਤਾ ਹੈ। ਅਤੇ ਜਿਹਡ਼ੀ ਚੀਜ਼ ਪੁਰਾਣੀ ਅਤੇ ਬੇਕਾਰ ਹੈ ਉਹ ਅਲੋਪ ਹੋਣ ਵਾਲੀ ਹੈ।
13 Za kaŋ a ne alkawli taji no -- yaadin gaa a na sintina wano ciya izeeno nooya. Haŋ kaŋ zeen, a gay mo, a maan darayyaŋ.