Punjabi: NT

Zarma

John

15

1ਯਿਸੂ ਨੇ ਆਖਿਆ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।
1 Ay no ga ti reyzin* nya tikse cimi-cimo, ay Baaba mo ga ti farkwa.
2ਹਰ ਉਹ ਟਹਿਣੀ ਜਿਹਡ਼ੀ ਫਲ ਨਹੀਂ ਦਿੰਦੀ, ਉਹ ਕਟ੍ਟ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹਡ਼ੀ ਫਲ ਦਿੰਦੀ ਹੈ ਅਤੇ ਉਸਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਵਧੇਰੇ ਫਲ ਪੈਦਾ ਕਰੇ।
2 Kambe kulu kaŋ go ay ra kaŋ si ize hay, a g'a kaa. Wo kulu mo kaŋ ga izeyaŋ hay, a g'a hanse, zama a ma izeyaŋ hay ka tonton.
3ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਉਪਦੇਸ਼ ਦੁਆਰਾ ਸਾਫ਼ ਹੋਂ।
3 Baa sohõ araŋ wo hananteyaŋ no, sanno kaŋ ay ci araŋ se sabbay se.
4ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ।
4 Araŋ ma goro ay ra, ay mo _ga goro|_ araŋ ra. Sanda mate kaŋ cine kambe si hin ka ize hay nga boŋ se, kala day a ma goro reyzin nyaŋo tiksa gaa, yaadin mo no araŋ si hin, kala nd'araŋ go ga goro ay ra.
5“ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸਕਦੇ।
5 Ay no ga ti reyzin nya tikse, araŋ no ga ti kambey. Boro kaŋ ga goro ay ra, ay mo ga goro a ra, bora din ga ize boobo hay, zama da manti ay, araŋ si hin ka hay kulu te.
6ਜੇਕਰ ਕੋਈ ਮੇਰੇ ਵਿੱਚ ਸਥਿਰ ਨਹੀਂ ਰਹਿੰਦਾ, ਉਹ ਇੱਕ ਟਹਿਣੀ ਸੁਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕੀ ਅੱਗ ਵਿਚ ਸੁੱਟ ਦਿੰਦੇ ਹਨ।
6 Boro kaŋ si goro ay ra, i g'a pati ka furu, danga mate kaŋ cine i ga te reyzin kambe se. A ga koogu. I g'i margu mo ka catu danji ra k'i ton.
7“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਸਿਖਿਆਵਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦਿੱਤਾ ਜਾਵੇਗ਼ਾ।
7 D'araŋ ga goro ay ra, nga no ay sanney go araŋ ra, hay kulu kaŋ araŋ ga ba, araŋ m'a ŋwaaray, araŋ ga du a mo.
8ਤੁਹਾਨੂੰ ਵਧੇਰੇ ਫ਼ਲ ਪੈਦਾ ਕਰਨੇ ਚਾਹੀਦੇ ਹਨ ਅਤੇ ਸਾਬਿਤ ਕਰੋ ਕਿ ਤੁਸੀਂ ਮੇਰੇ ਚੇਲੇ ਹੋ। ਇਸ ਰਾਹੀਂ ਮੇਰੇ ਪਿਤਾ ਦੀ ਮਹਿਮਾ ਹੋਵੇਗੀ।
8 Mate kaŋ i g'ay Baabo beerandi neeya: araŋ ma ize boobo hay. Yaadin gaa no araŋ ga cabe kaŋ araŋ ya ay talibiyaŋ no.
9ਜਿਵੇਂ ਕਿ ਮੇਰਾ ਪਿਤਾ ਮੈਨੂੰ ਪਿਆਰ ਕਰਦਾ ਮੈਂ ਤੁਹਾਨੂੰ ਪਿਆਰ ਕੀਤਾ। ਇਸ ਲਈ ਤੁਸੀਂ ਮੇਰੇ ਪਿਆਰ ‘ਚ ਸਥਿਰ ਰਹੋ।
9 Danga mate kaŋ cine ay Baaba ba ay, yaadin no ay mo ba araŋ. Araŋ ma goro ay baakasina ra.
10ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਵਿੱਚ ਸਥਿਰ ਰਹੋਂਗੇ।
10 D'araŋ g'ay lordey gana, araŋ ga goro ay baakasina ra, danga mate kaŋ cine ay n'ay Baaba lordey gana ka goro a baakasina ra.
11“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਕਹੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਸਥਿਰ ਰਹਿ ਸਕੇ ਅਤੇ ਤੁਹਾਡੀ ਪ੍ਰਸੰਨਤਾ ਸੰਪੂਰਣ ਪ੍ਰਸੰਨਤਾ ਹੋ ਸਕੇ।
11 Ay na hayey din ci araŋ se zama ay farhã ma bara araŋ ra, araŋ farhã mo ma to.
12ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
12 Ay lordo neeya: araŋ ma ba care, danga mate kaŋ cine ay ga ba araŋ.
13ਦੋਸਤ ਲਈ ਮਰਨਾ ਮਹਾਨ ਪਿਆਰ ਹੈ, ਜੋ ਕੋਈ ਵਿਅਕਤੀ ਦਰਸ਼ਾ ਸਕਦਾ ਹੈ।
13 Boro kulu sinda baakasinay kaŋ ga bisa woone: boro ma nga fundi no nga corey se.
14ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
14 Araŋ ya ay coroyaŋ no, d'araŋ ga haŋ kaŋ ay g'araŋ lordi nd'a te.
15ਮੈਂ ਤੁਹਾਨੂੰ ਹੁਣ ਹੋਰ ਨੌਕਰ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
15 Ay si ye ka ne araŋ se bannyayaŋ koyne, zama bannya si bay haŋ kaŋ nga koyo goono ga te. Amma ay ga ne araŋ se coroyaŋ, zama hayey kulu kaŋ ay maa ay Baaba do, ay n'araŋ bayrandi nd'ey.
16ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸਕੋਂ। ਮੇਰੀ ਇੱਛਾ ਇਹ ਹੈ ਕਿ ਤੁਹਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸਕੇ।
16 Araŋ mana ay suuban, amma ay no k'araŋ suuban k'araŋ daŋ araŋ ma koy ka izeyaŋ hay, araŋ izey mo ma goro, hala hay kulu kaŋ araŋ ga Baaba ŋwaaray ay maa ra, a ga woodin no araŋ se.
17ਇੱਕ ਦੂਜੇ ਨਾਲ ਪ੍ਰੇਮ ਕਰੋ, ਇਹੀ ਮੇਰਾ ਤੁਹਾਨੂੰ ਹੁਕਮ ਹੈ।
17 Haŋ kaŋ ay g'araŋ lordi nd'a ga ti: araŋ ma ba care.
18“ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।
18 Da ndunnya konna araŋ, araŋ ma bay kaŋ a konna ay za a mana konna araŋ.
19ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।
19 D'araŋ ya ndunnya wane yaŋ no, doŋ ndunnya ga ba nga waney, amma za kaŋ araŋ wo manti ndunnya wane yaŋ no, amma ay n'araŋ suuban ka kaa waani ndunnya ra, woodin sabbay se no ndunnya ga konna araŋ.
20ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।
20 Araŋ ma fongu nda sanno kaŋ ay ci araŋ se: ‹bannya si bisa nga koyo›. D'i n'ay gurzugandi, i g'araŋ mo gurzugandi. D'i n'ay sanno gana, i g'araŋ wano mo gana.
21ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਣਗੇ ਕਿਉਂਕਿ ਉਹ ਉਸਨੂੰ ਨਹੀਂ ਜਾਣਦੇ ਜਿਸਨੇ ਮੈਨੂੰ ਭੇਜਿਆ ਹੈ।
21 Amma i ga hayey din kulu te araŋ se ay maa sabbay se, zama i s'ay dontonkwa bay.
22ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀ ਹੈ।
22 D'ay mana kaa ka salaŋ i se, doŋ i sinda zunubi, amma sohõ i sinda ngey zunubey se kobay.
23ਉਹ ਵਿਅਕਤੀ ਜੋ ਮੈਨੂੰ ਨਫ਼ਰਤ ਕਰਦਾ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ।
23 Boro kaŋ ga konna ay, a ga konna ay Baaba mo.
24ਉਨ੍ਹਾਂ ਵਿਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ।
24 D'ay mana goyey te i game ra kaŋ boro kulu mana te, doŋ i sinda zunubi, amma sohõ i di _goyey din|_, i konna in d'ay Baaba mo.
25ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਸ਼ਾਇਦ ਸੱਚ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’
25 Amma woodin te zama i ma sanno toonandi kaŋ i hantum i Tawreto* ra ka ne: ‹I konna ay, sabaabu kulu si.›
26“ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਤੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਪਖ ਵਿੱਚ ਗਵਾਹੀ ਦੇਵੇਗਾ।
26 Amma waati kaŋ Gaakwa ga kaa, kaŋ ay ga donton araŋ se a ma fun Baaba do, cimi Biya no kaŋ ga fun Baabo do, a ga seeda no ay boŋ.
27ਅਤੇ ਤੁਸੀਂ ਵੀ ਲੋਕਾਂ ਨੂੰ ਮੇਰੇ ਬਾਰੇ ਗਵਾਹੀ ਦਿਉਂਗੇ ਕਿਉਂਕਿ ਤੁਸੀਂ ਮੁਢ ਤੋਂ ਮੇਰੇ ਨਾਲ ਸੀ।
27 Araŋ mo ga seeda no, zama araŋ go ay banda za sintina.