Punjabi: NT

Zarma

Luke

23

1ਤੱਦ ਉਹ ਸਾਰੀ ਟੋਲੀ ਖਢ਼ੀ ਹੋਈ ਅਤੇ ਯਿਸੂ ਨੂੰ ਪਿਲਾਤੁਸ ਕੋਲ ਲੈ ਗਈ।
1 Kala i jama kulu tun ka kond'a Bilatos* jine.
2ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”
2 I sintin k'a kalima ka ne: «Iri na boro wo gar a goono g'iri borey darandi. A ga wangu i ma jangal bana Kaysar* se, ga ne nga ya Almasihu no, bonkooni fo.»
3ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈ?” ਯਿਸੂ ਨੇ ਜਵਾਬ ਦਿੱਤਾ, “ਹਾ, ਇਹ ਸਹੀ ਹੈ।”
3 Bilatos n'a hã ka ne: «Ni ya Yahudancey bonkoono no?» A tu a se ka ne: «Mate kaŋ ni ci no.»
4ਪਿਲਾਤੁਸ ਨੇ ਪ੍ਰਧਾਨ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਮਨੁੱਖ ਵਿੱਚ ਕੋਈ ਮਾਡ਼ੀ ਗੱਲ ਨਜ਼ਰ ਨਹੀਂ ਆਈ।”
4 Bilatos ne alfaga beerey da borey marga se: «Ay mana di taali kulu bora din do.»
5ਪਰ ਉਨ੍ਹਾਂ ਬਾਰ-ਬਾਰ ਇਹੀ ਕਿਹਾ, “ਇਹ ਆਪਣੇ ਉਪਦੇਸ਼ਾਂ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭਡ਼ਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸਨੇ ਇਹ ਕਰਨਾ ਗਲੀਲ ਵਿੱਚ ਸ਼ੁਰੂ ਕੀਤਾ ਅਤੇ ਹੁਣ ਇਹ ਇਥੇ ਵੀ ਆ ਗਿਆ ਹੈ।”
5 Amma i tonton k'a kankam ka ne: «A goono ga jama zukku ka dondonandiyaŋ te Yahudiya* kulu ra. A sintin za Galili* kal a kaa ne.»
6ਪਿਲਾਤੁਸ ਨੇ ਇਹ ਸੁਣਿਆ ਅਤੇ ਪੁੱਛਿਆ ਕੀ ਯਿਸੂ ਗਲੀਲ ਤੋਂ ਹੈ।
6 Kaŋ Bilatos maa woodin, a hã hala bora din ya Galili boro no.
7ਜਦੋਂ ਉਸਨੂੰ ਪਤਾ ਲੱਗਾ ਕਿ ਉਹ ਹੇਰੋਦੇਸ ਦੇ ਪ੍ਰਦੇਸ਼ ਤੋਂ ਹੈ, ਉਸਨੇ ਉਸਨੂੰ ਹੇਰੋਦੇਸ ਕੋਲ ਭੇਜ ਦਿੱਤਾ। ਉਸ ਸਮੇਂ ਹੇਰੋਦੇਸ ਯਰੂਸ਼ਲਮ ਵਿੱਚ ਸੀ।
7 Kaŋ a bay Hirodus* koytara ra no a goro, kal a na Yesu samba Hirodus do, kaŋ nga mo go Urusalima jirbey din ra.
8ਜਦੋਂ ਹੇਰੋਦੇਸ ਨੇ ਯਿਸੂ ਨੂੰ ਵੇਖਿਆ, ਤਾਂ ਉਹ ਬਡ਼ਾ ਖੁਸ਼ ਹੋਇਆ, ਕਿਉਂਕਿ ਉਹ ਯਿਸੂ ਬਾਰੇ ਬਡ਼ਾ ਕੁਝ ਸੁਣ ਚੁੱਕਾ ਸੀ, ਇਸ ਲਈ ਉਸਨੂੰ ਮਿਲਣ ਦੀ ਇੱਛਾ ਉਸਦੀ ਬਡ਼ੇ ਚਿਰ ਤੋਂ ਸੀ। ਹੁਣ ਹੇਰੋਦੇਸ ਨੇ ਆਸ ਕੀਤੀ ਕਿ ਉਹ ਯਿਸੂ ਨੰ ਇੱਕ ਕਰਿਸ਼ਮਾ ਕਰਦਿਆਂ ਵੇਖ ਸਕੇਗਾ।
8 Hirodus binde, kaŋ a di Yesu, a farhã gumo, zama za gayyaŋ a ga ba nga ma di a, zama a maa a baaru. A na beeje daŋ mo nga ma di a do alaama fo.
9ਹੇਰੋਦੇਸ ਨੇ ਯਿਸੂ ਨੂੰ ਬਹੁਤ ਸਾਰੇ ਸਵਾਲ ਪੁਛੇ, ਪਰ ਯਿਸੂ ਨੇ ਉਸਨੂੰ ਕੋਈ ਵੀ ਜਵਾਬ ਨਾ ਦਿੱਤਾ।
9 A soobay ka Yesu hã da sanni boobo, amma a mana tu a se da hay kulu.
10ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਉਥੇ ਖਢ਼ੇ ਸਨ ਅਤੇ ਉਹ ਜ਼ੋਰ ਜਾਲ ਯਿਸੂ ਤੇ ਦੋਸ਼ ਲਾ ਰਹੇ ਸਨ।
10 Alfaga beerey da asariya dondonandikoy mo kay k'a kalima nda futay gumo.
111ਫ਼ੇਰ ਹੇਰੋਦੇਸ ਅਤੇ ਉਸਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।
11 Hirodus da nga soojey mo na Yesu kayna k'a hahaara. I na bankaaray kaŋ ga nyaale daŋ a gaa ka ye k'a samba Bilatos do.
12ਅਤੀਤ ਵਿੱਚ ਪਿਲਾਤੁਸ ਅਤੇ ਹੇਰੋਦੇਸ, ਇੱਕ ਦੂਜੇ ਦੇ ਵੈਰੀ ਸਨ, ਪਰ ਉਸ ਦਿਨ, ਉਹ ਦੋਵੇ ਫ਼ਿਰ ਮਿੱਤਰ ਬਣ ਗਏ।
12 Hano din hane mo no Hirodus da Bilatos te corotaray da care, zama za doŋ ibaretaray go i game ra.
13ਪਿਲਾਤੁਸ ਨੇ ਪ੍ਰਧਾਨ ਜਾਜਕਾਂ ਤੇ, ਯਹੂਦੀ ਆਗੂਆਂ ਅਤੇ ਲੋਕਾਂ ਨੂੰ ਇਕਠਿਆਂ ਕੀਤਾ ਅਤੇ ਫ਼ਿਰ ਉਨ੍ਹਾਂ ਨੂੰ ਕਿਹਾ,
13 Bilatos mo na alfaga beerey da jine borey da jama ce k'i margu.
14“ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
14 A ne i se: «Araŋ kand'ay se boro wo sanda boro kaŋ ga jama darandi. Guna mo, araŋ jine ay n'a hã ka gosi. Ay mana di taali hari kulu bora din gaa, hayey din ra kaŋ yaŋ araŋ goono g'a kalima nd'a.
15ਹੇਰੋਦੇਸ ਨੂੰ ਵੀ ਇਸ ਵਿੱਚ ਕੋਈ ਦੋਸ਼ ਨਹੀਂ ਦਿਸਿਆ, ਇਸ ਲਈ ਹੇਰੋਦੇਸ ਨੇ ਇਸਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਵੇਖੋ। ਯਿਸੂ ਨੇ ਕੋਈ ਗਲਤੀ ਨਹੀਂ ਕੀਤੀ, ਜਿਸ ਵਾਸਤੇ ਉਹ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਵੇ।
15 Wala baa Hirodus mo, zama a n'a yeti iri do. Guna mo, a mana hay kulu te kaŋ to buuyaŋ.
16ਇਸ ਲਈ ਮੈਂ ਉਸਨੂੰ ਥੋਡ਼ੀ ਜਿੰਨੀ ਸਜ਼ਾ ਦੇਕੇ ਛੱਡ ਦਿੰਦਾ ਹਾਂ।”
16 Ay binde g'a barzu k'a taŋ.»
17[This verse may not be a part of this translation]
17 Zama tilas no a ma kas'ize fo taŋ i se bato*g* waate.
18ਪਰ ਸਾਰੀ ਭੀਡ਼ ਜੋਰ ਦੀ ਚੀਖੀ, “ਉਸਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।”
18 Amma i kulu na jinde sambu care banda ka kuuwa ka ne: «Ma boro wo wi, ka Barabbas taŋ iri se.»
19ਬਰ੍ਰਬਾਸ ਕੈਦ ਵਿੱਚ ਸੀ ਕਿਉਂਕਿ ਉਸਨੇ ਸ਼ਹਿਰ ਵਿੱਚ ਫ਼ਸਾਦ ਸ਼ੁਰੂ ਕੀਤਾ ਸੀ, ਅਤੇ ਕਤਲ ਕੀਤਾ ਸੀ।
19 (Barabbas wo boro fo no kaŋ i daŋ kaso ra murteyaŋ fo da boro-wiyaŋ kaŋ te kwaara ra sabbay se.)
20ਪਿਲਾਤੁਸ ਯਿਸੂ ਨੂੰ ਮੁਕਤ ਕਰਨਾ ਚਾਹੁੰਦਾ ਸੀ, ਇਸ ਲਈ ਲੋਕਾਂ ਉਸਨੇ ਲੋਕਾਂ ਨੂੰ ਯਿਸੂ ਦੀ ਰਿਹਾਈ ਵਾਸਤੇ ਇੱਕ ਵਾਰ ਫ਼ੇਰ ਬੇਨਤੀ ਕੀਤੀ।
20 Za kaŋ a ga ba nga ma Yesu taŋ, Bilatos ye ka salaŋ i se.
21ਪਰ ਉਨ੍ਹਾਂ ਨੇ ਦੂਸਰੀ ਵਾਰ ਰੌਲਾ ਪਾਇਆ, “ਇਸਨੂੰ ਸਲੀਬ ਦਿਉ, ਇਸ ਨੂੰ ਸਲੀਬ ਦਿਉ।”
21 Amma i soobay ka kuuwa ka ne: «A kanji*! A kanji!»
22ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀਡ਼ ਨੂੰ ਕਿਹਾ, “ਤੁਸੀਂ ਇਸਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸਨੂੰ ਮਾਰਨ ਦਾ ਕੋਈ ਕਾਰਣ ਨਹੀਂ ਲਭਿਆ। ਇਸ ਲਈ ਮੈਂ ਇਸਨੂੰ ਥੋਡ਼ੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”
22 Sorro hinzanta Bilatos ne i se: «Ifo se? Hari laalo woofo no a te? Ay mana di buuyaŋ fondo a gaa. Ay g'a barzu k'a taŋ.»
23ਪਰ ਭੀਡ਼ ਲਗਾਤਾਰ ਚੀਖਦੀ ਰਹੀ ਅਤੇ ਯਿਸੂ ਨੂੰ ਸਲੀਬ ਦੇਣ ਦੀ ਮੰਗ ਕਰਦੀ ਰਹੀ।
23 Amma i di ka kaati nda jinde beeri yaŋ, i goono g'a ŋwaaray da gaabi i m'a kanji. Hala i jindey du hini.
24ਉਨ੍ਹਾਂ ਨੇ ਬਹੁਤ ਉੱਚੀ ਰੌਲਾ ਪਾਇਆ, ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਫ਼ੈਸਲਾ ਕਰ ਲਿਆ।
24 Bilatos binde na ciiti dumbu ka ne i ma te haŋ kaŋ jama ŋwaaray.
25ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸਕਦੇ ਹਨ।
25 Bora kaŋ i daŋ kaso ra murteyaŋ da boro-wiyaŋ se, kaŋ borey ŋwaaray, a n'a taŋ, amma a na Yesu no i miila boŋ.
26ਸਿਪਾਹੀ ਉਸਨੂੰ ਮਾਰਨ ਵਾਸਤੇ ਉਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ਡ਼ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕਕੇ ਉਸਦੇ ਮਗਰ ਆਉਣ ਦਾ ਹੁਕਮ ਦਿੱਤਾ।
26 Alwaato kaŋ i goono ga kond'a, i na boro fo di kaŋ maa Siman, Kayrawa kwaara boro no, kaŋ goono ga fun saajo ra. I na kanjiyaŋ bundo dak'a boŋ, a m'a jare Yesu banda.
27ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਯਿਸੂ ਦਾ ਪਿਛਾ ਕੀਤਾ। ਉਨ੍ਹਾਂ ਵਿੱਚ ਕੁਝ ਔਰਤਾਂ ਸਨ ਜੋ ਰੋ ਅਤੇ ਪਿਟ੍ਟ ਰਹੀਆਂ ਸਨ।
27 Borey marga bambata n'a gana, da wayboroyaŋ mo kaŋ goono ga hẽ ka baray a sabbay se.
28ਪਰ ਯਿਸੂ ਉਨ੍ਹਾਂ ਵੱਲ ਮੁਡ਼ਿਆ ਅਤੇ ਆਖਣ ਲੱਗਾ, “ਯਰੂਸ਼ਲਮ ਦੀਉ ਧੀਉ। ਮੇਰੇ ਵਾਸਤੇ ਨਾ ਰੋਵੋ। ਇਸ ਦੀ ਜਗ਼੍ਹਾ, ਤੁਸੀਂ ਆਪਣੇ ਆਪ ਉੱਤੇ ਅਤੇ ਆਪਣੇ ਬਚਿਆਂ ਵਾਸਤੇ ਰੋਵੋ।
28 Amma Yesu bare i gaa ka ne: «Urusalima wayborey, araŋ ma si hẽ ay sabbay se, amma araŋ ma hẽ araŋ bumbey sabbay se, d'araŋ izey mo se.
29ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਆਖਣਗੇ, ‘ਧੰਨ ਹਨ ਜੋ ਬਾਂਝ ਹਨ ਅਤੇ ਜਿਨ੍ਹਾਂ ਕੋਲ ਕੋਈ ਬੱਚਾ ਨਹੀਂ ਹੈ। ਧੰਨ ਹਨ ਉਹ ਜਿਨ੍ਹਾਂ ਕੋਲ ਧੁਧ ਪੀਂਦੇ ਬੱਚੇ ਨਹੀਂ ਹਨ।
29 Zama guna, jirbey ga kaa kaŋ i ra i ga ne: ‹Albarkanteyaŋ no wayguney: gundey kaŋ mana hay ce fo, da mo fafey kaŋ i mana naanu ce fo.›
30‘ਫ਼ਿਰ ਲੋਕ ਪਰਬਤਾਂ ਨੂੰ ਆਖਣਗੇ, ‘ਸਾਡੇ ਉੱਤੇ ਡਿੱਗ ਪਵੋ।’ ਉਹ ਪਹਾਡ਼ੀਆਂ ਨੂੰ ਆਖ਼ਣਗੇ ‘ਸਾਨੂੰ ਢਕ ਲਵੋ।’
30 Jirbey din ra i ga sintin ka ne tondi kuukey se: ‹Wa kaŋ iri boŋ!› I ma ne tudey mo se: ‹W'iri daabu!›
31ਕਿਉਂਕਿ ਜੇਕਰ ਭਲੇ ਵਕਤਾਂ ਵਿੱਚ ਲੋਕਾਂ ਨੇ ਅਜਿਹਾ ਵਤੀਰਾ ਕੀਤਾ ਹੈ ਤਾਂ ਭੈਡ਼ੇ ਸਮੇਂ ਵਿੱਚ ਇਨ੍ਹਾਂ ਤੋਂ ਹੋਰ ਕੀ ਆਸ ਰੱਖਦੇ ਹੋ।”
31 Zama nd'i goono ga hayey wo te tuuri tayo ra, to, ifo no i ga te ikoga ra?»
32ਉਹ ਯਿਸੂ ਦੇ ਨਾਲ ਸਲੀਬ ਦੇਣ ਲਈ ਦੋ ਹੋਰ ਅਪਰਾਧੀਆਂ ਨੂੰ ਲਿਆਏ।
32 I na zambante hinka waani sambu mo, zama i m'i wi Yesu banda.
33ਯਿਸੂ ਅਤੇ ਉਨ੍ਹਾਂ ਦੋਵਾਂ ਨੂੰ ਉਸ ਥਾਂ ਤੇ ਲਿਜਾਇਆ ਗਿਆ ਜੋ “ਕਲਵਰੀ” ਕਹਾਉਂਦਾ ਹੈ। ਉਥੇ ਪਹੁੰਚਣ ਤੋਂ ਬਾਦ, ਉਨ੍ਹਾਂ ਨੇ ਯਿਸੂ ਨੂੰ ਸਲੀਬ ਤੇ ਠੋਕ ਦਿੱਤਾ। ਅਤੇ ਉਨ੍ਹਾਂ ਦੋਹਾਂ ਅਪਰਾਧੀਆਂ ਨਾਲ ਵੀ ਅਜਿਹਾ ਕੀਤਾ। ਉਨ੍ਹਾਂ ਨੇ ਇੱਕ ਅਪਰਾਧੀ ਨੂੰ ਯਿਸੂ ਦੀ ਸਲੀਬ ਦੇ ਸੱਜੇ ਪਾਸੇ ਤੇ ਦੂਜੇ ਨੂੰ ਉਸਦੇ ਖੱਬੇ ਪਾਸੇ ਚਢ਼ਾਇਆ।
33 Waato kaŋ i to nango kaŋ se i ga ne Boŋ Kurubu, i na Yesu kanji* noodin, nga nda zambantey din, afo a kambe ŋwaaro gaa, afa mo a kambe wow gaa.
34ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪਡ਼ਿਆਂ ਨੂੰ ਆਪਸ ਵਿੱਚ ਵੰਡ ਲਿਆ।
34 Kala Yesu ne: «Baaba, m'i yaafa, zama i si bay hari kaŋ no i goono ga te.» I na kurne te Yesu bankaarayey boŋ k'i fay-fay ngey nda care game ra.
35ਭੀਡ਼ ਇਹ ਸਭ ਵੇਖਣ ਲਈ ਖਡ਼ੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪ੍ਰਭੂ ਦਾ ਚੁਣਿਆ ਮਸੀਹ ਹੈ, ਤਾਂ ਲੋਕਾਂ ਦੀਆਂ ਜਾਨਾਂ ਬਚਾਉਣ ਵਾਸਤੇ ਆਪਣੇ-ਆਪ ਨੂੰ ਬਚਾ ਲਵੇ।”
35 Borey goono ga kay k'a fonnay. Bonkooney n'a hahaara ka ne: «A na boro fooyaŋ faaba. Da woone ya Irikoy wane Almasihu no, a suubananta mo, a ma nga boŋ faaba me.»
36ਇਥੋ ਤੱਕ ਕਿ ਸਿਪਾਹੀ ਵੀ ਯਿਸੂ ਨੂੰ ਮਖੌਲ ਕਰ ਰਹੇ ਸਨ। ਉਹ ਯਿਸੂ ਕੋਲ ਆਏ ਅਤੇ ਉਸਨੂੰ ਸਿਰਕਾ ਦਿੱਤਾ ਅਤੇ ਆਖਿਆ,
36 Soojey mo n'a hahaara ka maan a gaa ka hari mooro salle a se.
37“ਜੇਕਰ ਤੂੰ ਸੱਚਮੁੱਚ ਯਹੂਦੀਆਂ ਦਾ ਪਾਤਸ਼ਾਹ ਹੈ, ਤਾਂ ਆਪਣੇ-ਆਪ ਨੂੰ ਬਚਾ ਲੈ!”
37 I ne: «Da nin no ga ti Yahudancey Bonkoono, ma ni boŋ faaba.»
38ਉਸਦੇ ਉਤਾਹਾਂ ਸਲੀਬ ਉੱਤੇ ਇਹ ਸ਼ਬਦ ਲਿਖੇ ਗਏ ਸਨ, “ਇਹ ਯਹੂਦੀਆਂ ਦਾ ਪਾਤਸ਼ਾਹ ਹੈ।”
38 Hantum fo go a boŋo se beene kaŋ ne: BORO WOONE YA YAHUDANCEY BONKOONO NO.
39ਦੋਨਾਂ ਅਪਰਾਧੀਆਂ ਵਿੱਚੋਂ ਇੱਕ ਯਿਸੂ ਦੀ ਬੇਇੱਜ਼ਤੀ ਕਰਦਾ ਹੋਇਆ ਬੋਲਿਆ, “ਕੀ ਤੂੰ ਮਸੀਹ ਨਹੀਂ ਹੈ? ਜੇ ਤੂੰ ਮਸੀਹ ਹੈ ਤਾਂ ਆਪਣੇ-ਆਪ ਨੂੰ ਵੀ ਬਚਾ ਅਤੇ ਸਾਨੂੰ ਵੀ ਬਚਾ!”
39 Afo zambantey kaŋ i kanji din game ra canda Yesu gaa ka ne: «Manti ni ya Almasihu no? To, ma ni boŋ faaba, d'iri mo.»
40ਪਰ ਦੂਜੇ ਅਪਰਾਧੀ ਨੇ ਉਸਨੂੰ ਝਿਡ਼ਕਿਆ ਅਤੇ ਆਖਿਆ, “ਤੈਨੂੰ ਪਰਮੇਸ਼ੁਰ ਦਾ ਭੈਅ ਖਾਣਾ ਚਾਹੀਦਾ ਹੈ! ਜਲਦੀ ਹੀ ਅਸੀਂ ਸਭ ਨੇ ਮਰ ਜਾਣਾ ਹੈ।
40 Amma afa tu ka deen'a gaa ka ne: «Ni si humburu baa Irikoy, za kaŋ ni go ciiti fo ra a banda?
41ਤੂੰ ਤੇ ਮੈਂ ਅਪਰਾਧੀ ਹਾਂ! ਅਸੀਂ ਆਪਣੇ ਕੀਤਿਆਂ ਕੰਮਾਂ ਲਈ ਠੀਕ ਸਜ਼ਾ ਪ੍ਰਾਪਤ ਕਰ ਰਹੇ ਹਾਂ, ਪਰ ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਸੀ।”
41 Iri se, sikka si a ga hagu, zama iri goono g'iri goyey alhakko ta soosay. Amma boro wo mana te hari kulu kaŋ mana saba.»
42ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”
42 A ne mo: «Ya Yesu, da ni furo ni koytara ra, ma fongu ay gaa.»
43ਤੱਦ ਯਿਸੂ ਨੇ ਉਸਨੂੰ ਕਿਹਾ, “ਸੁਣ! ਮੈਂ ਜੋ ਸੱਚ ਆਖਦਾ ਹਾਂ: ਕਿ ਅੱਜ ਤੂੰ ਮੇਰੇ ਨਾਲ ਸੁਰਗ ਵਿੱਚ ਹੋਵੇਂਗਾ।”
43 Nga mo ne a se: «Haciika ay ga ne ni se: hunkuna ni ga bara ay banda Paradiso* ra.»
44ਇਹ ਲੱਗਭੱਗ ਦੁਪਿਹਰ ਸੀ, ਪਰ ਦੁਪਿਹਰ ਦੇ ਤਿੰਨ ਕੁ ਵਜੇ ਤੱਕ ਪੂਰਾ ਇਲਾਕਾ ਹਨੇਰੇ ਨਾਲ ਢਕਿਆ ਗਿਆ ਸੀ।
44 A to sohõ danga zaari guuru way cindi hinka cine. Kubay mo na laabo kulu daabu hala wiciri kambu guuru hinza.
45ਸੂਰਜ ਨਾ ਚਮਕਿਆ ਅਤੇ ਮੰਦਰ ਦਾ ਪਡ਼ਦਾ ਦੋ ਹਿਸਿਆਂ ਵਿੱਚ ਪਾਟ ਗਿਆ ਸੀ।
45 Wayna kaaro gaze, Irikoy* fuwo kosaray* taafa mo kottu ka fay ihinka bindo ra.
46ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।” ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ।
46 Yesu ce nda jinde beeri ka ne: «Baaba, ni kambey ra no ay g'ay biya talfi!» Kaŋ a na woodin ci, a na nga fundo taŋ.
47ਜੋ ਕੁਝ ਵੀ ਵਾਪਰਿਆ ਸੈਨਾ ਅਧਿਕਾਰੀ ਨੇ ਸਭ ਕੁਝ ਵੇਖਿਆ ਅਤੇ ਉਸਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਨਿਸ਼ਚਿਤ ਹੀ ਇਹ ਇੱਕ ਧਰਮੀ ਪੁਰਖ ਸੀ।”
47 Waato kaŋ sooje jine funa di hari kaŋ te, a na Irikoy beerandi ka ne: «Daahir no, boro wo ya boro adili no.»
48ਬਹੁਤ ਸਾਰੇ ਲੋਕ ਇਹ ਵੇਖਣ ਲਈ ਸ਼ਹਿਰ ਤੋਂ ਆਏ ਸਨ, ਅਤੇ ਜਦੋਂ ਉਨ੍ਹਾਂ ਨੇ ਇਹ ਵੇਖਿਆ, ਉਨ੍ਹਾਂ ਨੇ ਉਦਾਸੀ ਵਿੱਚ ਆਪਣੀਆਂ ਛਾਤੀਆਂ ਪਿਟ੍ਟੀਆਂ ਅਤੇ ਉਥੋਂ ਚਲੇ ਗਏ।
48 Borey marga kaŋ margu mo zama ngey ma woodin gomdo, waato kaŋ i di hari kaŋ te, i ye kwaara, i goono ga ngey gandey di _bine saray sabbay se|_.
49ਯਿਸੂ ਦੇ ਨਜ਼ਦੀਕ ਦੇ ਮਿੱਤਰ ਉਥੇ ਸਨ। ਕੁਝ ਔਰਤਾਂ ਜਿਨ੍ਹਾਂ ਨੇ ਗਲੀਲ ਤੋਂ ਯਿਸੂ ਦਾ ਸਾਥ ਦਿੱਤਾ ਸੀ ਉਥੇ ਹੀ ਸਨ। ਉਨ੍ਹਾਂ ਸਭਨਾਂ ਨੇ ਦੂਰ ਖਢ਼ੇ ਹੋਕੇ ਇਹ ਸਭ ਵਾਪਰਦਾ ਵੇਖਿਆ।
49 Yesu mo-ka-bayrayey kulu, da wayborey kaŋ n'a gana za Galili, i kay nangu mooro ka hayey din guna.
50[This verse may not be a part of this translation]
50 Guna mo, boro fo go no kaŋ maa Yusufu, i diina marga arkusu fo no, boro hanno no, adilante mo.
51[This verse may not be a part of this translation]
51 A mana yadda nd'i saawara nd'i te-goyey mo. Arimatiya kwaara boro no, kaŋ go Yahudiya laabo ra; a goono ga Irikoy koytara hangan.
52ਉਹ ਪਿਲਾਤੁਸ ਕੋਲ ਗਿਆ ਅਤੇ ਯਿਸੂ ਦਾ ਸ਼ਰੀਰ ਮੰਗਿਆ।
52 Boro wo kaa Bilatos* do ka Yesu gaahamo ŋwaaray.
53ਉਸਨੇ ਯਿਸੂ ਦੇ ਸ਼ਰੀਰ ਨੂੰ ਸਲੀਬ ਤੋਂ ਹੇਠਾਂ ਲਾਹਿਆ ਅਤੇ ਯਿਸੂ ਦੇ ਸ਼ਰੀਰ ਨੂੰ ਇੱਕ ਕੱਪਡ਼ੇ ਵਿੱਚ ਲਪੇਟਿਆ ਅਤੇ ਇੱਕ ਕਬਰ ਵਿੱਚ ਪਾਇਆ, ਜਿਹਡ਼ੀ ਚੱਟਾਨ ਦੇ ਵਿੱਚ ਤਰਾਸ਼ੀ ਹੋਈ ਸੀ। ਇਸਤੋਂ ਪਹਿਲਾਂ ਉਸ ਕਬਰ ਵਿੱਚ ਕਦੇ ਵੀ ਕੋਈ ਨਹੀਂ ਪਾਇਆ ਗਿਆ ਸੀ।
53 A n'a zumandi k'a didiji nda lin* kasance k'a jisi saaray fo ra kaŋ i fansi tondo ra, nangu fo kaŋ boro kulu mana kani baa ce fo.
54ਇਹ ਲੱਗ ਭੱਗ ਤਿਆਰੀ ਦੇ ਦਿਨ ਦਾ ਅਖੀਰ ਸੀ ਅਤੇ ਸਬਤ ਦਾ ਦਿਨ ਆਉਣ ਵਾਲਾ ਸੀ।
54 Bato soolayaŋ zaaro hane no, asibti zaaro mo ga ba ka furo.
55ਉਹ ਔਰਤਾਂ ਜਿਹਡ਼ੀਆਂ ਗਲੀਲ ਤੋਂ ਯਿਸੂ ਦੇ ਨਾਲ ਆਈਆਂ ਸਨ, ਯੂਸਫ਼ ਦੇ ਮਗਰ ਗਈਆਂ ਅਤੇ ਉਨ੍ਹਾਂ ਨੇ ਉਹ ਕਬਰ ਦੇਖੀ ਅਤੇ ਇਹ ਵੀ ਦੇਖਿਆ ਕਿ ਯਿਸੂ ਦੇ ਸ਼ਰੀਰ ਨੂੰ ਕਬਰ ਵਿੱਚ ਕਿਵੇਂ ਰੱਖਿਆ ਗਿਆ ਸੀ।
55 Wayborey kaŋ fun Galili Yesu banda mo gana banda ka di saara da mate kaŋ cine no i n'a gaahamo jisi nd'a.
56ਫਿਰ ਉਹ ਘਰ ਮੁਡ਼ ਆਈਆਂ ਅਤੇ ਯਿਸੂ ਦੇ ਸ਼ਰੀਰ ਤੇ ਮਲਣ ਲਈ ਅਤਰ ਤਿਆਰ ਕੀਤਾ। ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਸਬਤ ਦੇ ਦਿਨ ਉਨ੍ਹਾਂ ਸਭਨਾਂ ਨੇ ਅਰਾਮ ਕੀਤਾ।
56 I ye fu ka yaaziyaŋ nda waddiyaŋ soola. Asibto* hane mo i fulanzam, mate kaŋ asariya* ci.