Punjabi: NT

Zarma

Matthew

11

1ਆਪਣੇ ਬਾਰ੍ਹਾਂ ਚੇਲਿਆਂ ਨੂੰ ਹਿਦਾਇਤਾਂ ਦੇਣ ਤੋਂ ਬਾਅਦ, ਯਿਸੂ ਨੇ ਉਹ ਥਾਂ ਛੱਡ ਦਿੱਤੀ ਅਤੇ ਗਲੀਲੀ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਲਈ ਚਲਿਆ ਗਿਆ।
1 Waato kaŋ Yesu na nga talibi way cindi hinka lordi ka ban, kal a tun noodin zama nga ma dondonandi ka waazu kwaarey ra.
2ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਬਾਰੇ ਸੁਣਕੇ ਆਪਣੇ ਕੁਝ ਚੇਲਿਆਂ ਨੂੰ ਉਸ ਵੱਲ ਭੇਜਿਆ।
2 Kaŋ Yohanna go kaso ra, a maa Almasihu goyey baaru. A na nga talibey donton Yesu do
3ਯੂਹੰਨਾ ਦੇ ਚੇਲਿਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਉਹੀ ਵਿਅਕਤੀ ਹੈਂ ਜਿਸ ਬਾਰੇ ਯੂਹੰਨਾ ਨੇ ਕਿਹਾ ਸੀ ਕਿ ਆਉਣ ਵਾਲਾ ਹੈ, ਜਾਂ ਫ਼ਿਰ ਸਾਨੂੰ ਕਿਸੇ ਹੋਰ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ?”
3 ka ne: «Nin no ga ti bora kaŋ ga kaa din, wala iri ma afo batu?»
4ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾਕੇ ਯੂਹੰਨਾ ਨੂੰ ਆਖ ਦੇਣਾ,
4 Yesu tu ka ne i se: «Araŋ ma konda baaro Yohanna do, hayey kaŋ araŋ di da hayey kaŋ araŋ maa mo:
5ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗਡ਼ੇ ਤੁਰਦੇ ਹਨ, ਕੋਢ਼ੀ ਸ਼ੁਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
5 Danawyaŋ goono ga di, simbarkoyaŋ goono ga kay ka dira, jiraykooniyaŋ goono ga hanan, lutuyaŋ goono ga maa, buukoyaŋ goono ga tun, i goono ga Baaru Hanna waazu talkey se mo.
6ਜਿਹਡ਼ਾ ਵਿਅਕਤੀ ਮੈਨੂੰ ਕਬੂਲਦਾ ਹੈ ਉਹ ਧੰਨ ਹੈ।”
6 Albarkante no boro kulu kaŋ mana di darayyaŋ hari ay do.»
7ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾਡ਼ ਵਿੱਚ ਕੀ ਵੇਖਣ ਨਿਕਲੇ ਸੀ?” ਇੱਕ ਕਾਨੇ ਨੂੰ ਜਿਹਡ਼ਾ ਹਵਾ ਨਾਲ ਹਿੱਲਦਾ ਹੈ? ਨਹੀਂ!
7 I goono ga dira kala Yesu sintin ka salaŋ borey marga se Yohanna boŋ: «Ifo no araŋ koy ka guna ganjo ra? Kwaari kaŋ haw ga zinji no?
8ਸੱਚਮੁੱਚ ਤੁਸੀਂ ਕੀ ਵੇਖਣ ਲਈ ਬਾਹਰ ਨਿਕਲੇ ਸੀ? ਕੀ ਮਹੀਨ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ ਵੇਖਣ? ਨਹੀਂ! ਉਹ ਜਿਹਡ਼ੇ ਮਹੀਨ ਵਸਤਰ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਹਨ।
8 Wala ifo no araŋ koy ka guna? Boro kaŋ ga bankaaray baano daŋ no? Wa guna ka di: bankaaray baano dankoy go koyey windey ra.
9ਫ਼ੇਰ ਤੁਸੀਂ ਬਾਹਰ ਕੀ ਵੇਖਣ ਲਈ ਨਿਕਲੇ ਸੀ? ਇੱਕ ਨਬੀ ਨੂੰ? ਹਾਂ ਮੈਂ ਤੁਹਾਨੂੰ ਦੱਸਦਾ ਹਾਂ, ਯੂਹੰਨਾ ਨਬੀ ਨਾਲੋਂ ਵੀ ਵਧੇਰੇ ਹੈ।
9 Amma ifo se no araŋ koy? Zama araŋ ma di annabi se? Oho, ay ga ne araŋ se, boro kaŋ ga bisa annabi no gumo.
10ਇਹ ਓਹੋ ਹੈ ਜਿਸਦੇ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ: ‘ਸਣੋ! ਮੈਂ ਤੁਹਾਡੇ ਅੱਗੇ ਆਪਣਾ ਦੂਤ ਘੱਲ ਰਿਹਾ ਹਾਂ ਜਿਹਡ਼ਾ ਕਿ ਤੁਹਾਡੇ ਲਈ ਤੁਹਾਡਾ ਰਾਹ ਤਿਆਰ ਕਰੇਗਾ।’ਮਲਾਕੀ 3:1
10 Nga no ga ti bora kaŋ i hantum a boŋ ka ne: ‹Guna, ay g'ay diya donton ni jine, kaŋ ga ni fonda soola ni jine.›
11ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਸਾਰੇ ਆਦਮੀਆਂ ਵਿੱਚੋਂ, ਜਿਹਡ਼ੇ ਔਰਤਾਂ ਤੋਂ ਜੰਮੇ ਹਨ, ਕੋਈ ਵੀ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਵੱਡਾ ਨਹੀਂ ਹੈ। ਪਰ ਹਾਲੇ ਵੀ, ਜੋ ਸਵਰਗ ਦੇ ਰਾਜ ਵਿੱਚ ਨਿਗੂਣਾ ਹੈ ਉਹ ਯੂਹਾਂਨਾ ਤੋਂ ਵੱਡਾ ਹੈ।
11 Haciika ay ga ne araŋ se: boro kulu si no kaŋ wayboro hay kaŋ ga bisa Yohanna baptisma* teekwa beeray. Amma kulu nda yaadin, bora kaŋ kayna d'i kulu beene koytara ra ga bisa Yohanna beeray.
12ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੀਕ ਸਵਰਗ ਦੇ ਰਾਜ ਉੱਤੇ ਜੋਰ ਮਾਰਿਆ ਜਾਂਦਾ ਹੈ। ਜਿਹਡ਼ੇ ਬਲ ਦਾ ਉਪਯੋਗ ਕਰਦੇ ਹਨ ਇਸਨੂੰ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
12 Amma za Yohanna baptisma teekwa jirbey ka kaa sohõ, beene koytara goono ga kaa da ceeriyaŋ, ceerikwa mo ga gurjay k'a di.
13ਕਿਉਂ ਜੁ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਦੇ ਆਉਣ ਤੀਕ ਬੋਲੇ।
13 Zama Tawretu* da annabey kulu na annabitaray te hala i to Yohanna jirbey wo gaa.
14ਜੇਕਰ ਤਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ।
14 D'araŋ ga ta mo, nga no ga ti Iliya kaŋ ga kaa din.
15ਜੇਕਰ ਤੁਸੀਂ ਮੈਨੂੰ ਸੁਣ ਸਕਦੇ ਹੋ, ਤਾਂ ਸੁਣੋ।
15 Boro kaŋ gonda hanga kaŋ ga maa, a ma maa!
16“ਮੈਂ ਇਸ ਪੀਢ਼ੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬਚਿਆਂ ਵਰਗੇ ਹਨ ਜੋ ਕਿ ਬਚਿਆਂ ਦਾ ਇੱਕ ਧਡ਼ਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧਡ਼ੇ ਨੂੰ ਆਵਾਜ਼ ਮਾਰਕੇ ਆਖਦੇ ਹਨ,
16 Amma ifo gaa no ay ga zamana wo borey himandi nd'a? I go sanda zankayaŋ kaŋ goono ga goro habu ra ka ngey hangasinyaŋ ce
17‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ‘ਅਸੀਂ ਉਦਾਸ ਗੀਤ ਗਾਇਆ ਪਰ ਤੁਸੀਂ ਨਾ ਪਿਟਿਆ।’
17 ka ne: ‹Iri na seese kar araŋ se, amma araŋ mana gaan. Iri na bu baray te, amma araŋ mana hẽ.›
18ਮ੍ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸਦੇ ਅੰਦਰ ਭੂਤ ਹੈ।’
18 Zama Yohanna kaa, a siino ga ŋwa, a siino ga haŋ, kal i ne, ‹A gonda follay.›
19ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”
19 Boro Izo mo kaa, a ga ŋwa, a ga haŋ, amma i goono ga ne: ‹Wa guna ŋwaari boobo ŋwaako da baji hanko no, jangal taakoy da zunubikooney coro mo no!› Day, da boro lasaabuyaŋo ga saba, kulu ni te-goy mo ga saba.»
20ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ।
20 Kal a sintin ka kwaarey foy kaŋ yaŋ ra a na nga dabari goy baayaŋ te, zama i mana tuubi.
21ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ।
21 A ne: «Kaari nin, Korazin! Kaari nin, Baytsayda! Zama nda Tir* da Zidon* ra no i na dabari goyey wo te kaŋ yaŋ i te araŋ ra, doŋ i tuubi za waatifo ka goro bufu zaara nda boosu ra.
22ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਪੁਛਣ ਜੋਗ ਹੋਵੇਗਾ।
22 Amma ay ga ne araŋ se: Tir da Zidon ga du rongome ciiti zaaro ra ka bisa araŋ.
23ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁਟਿਆ ਜਾਵੇਗਾ, ਕਿਉਂਕਿ ਜਿਹਡ਼ੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜੰਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।
23 Ya nin Kafarnahum, ni ga ni boŋ beerandi ka koy hala beene no? Abada! I ga ni ye ganda hala Alaahara. Zama nda Saduma* ra no i na dabari goyey wo te kaŋ yaŋ i te ni ra, doŋ a ga goro hala hõ.
24ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡਾ ਹਾਲ ਸਦੂਮ ਦੇਸ਼ ਨਾਲੋਂ ਮਾਡ਼ਾ ਹੋਵੇਗਾ।”
24 Amma ay ga ci ni se: Saduma laabo ga du rongome ciiti zaaro ra ka bisa nin.»
25ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।
25 Alwaato din ra binde Yesu tu ka ne: «Ya Baaba, beene nda ganda Koyo, ay ga saabu ni se, zama ni na hayey din tugu laakalkooney da fahamantey se, k'i bangandi zankey se.
26ਹਾਂ, ਪਿਤਾ! ਤੂੰ ਅਜਿਹਾ ਕੀਤਾ, ਕਿਉਂਕਿ ਸੱਚਮੁੱਚ ਤੂੰ ਇਹੀ ਕਰਨਾ ਚਾਹੁੰਦਾ ਸੀ।
26 Oho, ya Baaba, zama yaadin no ga kaan ni se.
27“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।
27 Ay Baabo na hay kulu daŋ ay kambe ra. Boro kulu si Izo bay kala Baabo, wala mo boro kulu si Baabo bay kala Izo da boro kulu mo kaŋ se Izo miila nga m'a bangandi.
28“ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।
28 Wa kaa ay do, araŋ kulu kaŋ goono ga taabi, jaraw tiŋokoyey, ay mo g'araŋ no fulanzamay.
29ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮੇ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।
29 W'ay calo* sambu araŋ jasey gaa. Araŋ ma dondon ay do, zama ay ya lalabukoy no, kaŋ sinda boŋbeeray, araŋ ga du fulanzamay mo araŋ fundey sabbay se.
30ਕਿਉਂਕਿ ਮੇਰਾ ਜੂਲਾ ਸੁਖਾਲਾ ਹੈ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹੌਲਾ ਹੈ।”
30 Zama ay calo gonda daama, ay jaraw mo si tin.»