Punjabi: NT

Zarma

Revelation

11

1ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂਂਡੀ ਵਰਗੀ ਸੀ। ਮੈਨੂੰ ਕਿਹਾ ਗਿਆ, "ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜਗਵੇਦੀ ਨੂੰ ਮਾਪ ਅਤੇ ਉਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।
1 I n'ay no kwaari sanda goobu cine ka ne: «Tun ka fuwo kaŋ ra i ga sududu Irikoy se nda sargay feema neesi, ka borey kaŋ yaŋ ga sududu a ra mo kabu.
2ਪਰ ਮੰਦਰ ਦੇ ਬਾਹਰਲੇ ਵਿਹਡ਼ੇ ਨੂੰ ਨਾ ਮਾਪੀਂ, ਇਸਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿਧਣਗੇ।
2 Amma batama kaŋ go fuwo windanta, kala ma fay nd'a. Ma s'a neesi, zama i n'a no dumi cindey se. I ga birni hananta taamu ngey cey cire kala handu waytaaci cindi hinka.
3ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪਡ਼ ਪਹਿਨੇ ਹੋਏ ਹੋਣਗੇ।"
3 Koyne, ay g'ay seeda hinka no dabari i ma annabitaray te jirbi zambar fo da zangu hinka nda waydu. I sinda kala bufu zaara bankaarayyaŋ.»
4ਇਹ ਦੋ ਗਵਾਹ ਜੈਤੂਨ ਦੇ ਦੋ ਰੁੱਖ ਅਤੇ ਦੋ ਸ਼ਮ੍ਹਾਦਾਨ ਹਨ ਜਿਹਡ਼ੇ ਧਰਤੀ ਦੇ ਪ੍ਰਭੂ ਦੇ ਸਨਮੁੱਖ ਖਡ਼ਦੇ ਹਨ।
4 Ngey no ga ti zeytun* tuuri nya hinka da fitilla hinka kaŋ goono ga kay ndunnya Rabbo jine.
5ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹਡ਼ਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।
5 Da boro fo ga ba nga m'i maray mo, kala danji ma fun i meyey ra k'i ibarey ŋwa. Da boro fo ga ba nga m'i maray, tilas kal i m'a koy wi yaadin cine.
6ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸਕਦੇ ਹਨ।
6 Borey din gonda dabari ka beene daabu hala hari ma si kaŋ ngey annabitaray jirbey ra. I gonda dabari haro boŋ mo k'a bare ka ciya kuri, ka ndunnya kar da balaaw dumi kulu, mate kaŋ i ga ba kulu.
7ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲਡ਼ੇਗਾ। ਇਹ ਉਹੀ ਜਾਨਵਰ ਹੈ ਜਿਹਡ਼ਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।
7 Waati kaŋ i na ngey seeda ban mo, alman futo kaŋ ga fun guuso kaŋ sinda me ra ga wongu nd'ey. A ga te i boŋ zaama k'i wi mo.
8ਇਨ੍ਹਾਂ ਦੋਹਾਂ ਗਵਾਹਾਂ ਦੇ ਸ਼ਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ।
8 I buukoy mo ga kani birni bambata fonda ra, birno kaŋ se i ga ne da misa Saduma* nda Misira, nango kaŋ borey n'i Rabbo kanji mo nooya.
9ਹਰ ਜਾਤੀ, ਕਬੀਲਾ, ਭਾਸ਼ਾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨ੍ਹਾਂ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨ੍ਹਾਂ ਨੇ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ।
9 Borey mo dumey ra, da kundey ra, da deeney ra, da dumi cindey ra, i g'i buukoy gomdo jirbi hinza nda jare. I mana naŋ mo i m'i buukoy daŋ saaray ra bo.
10ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁਖ ਤਕਲੀਫ਼ਾਂ ਲਿਆਂਦੀਆਂ।
10 Koyne, borey kaŋ yaŋ goono ga goro ndunnya ra ga farhã i boŋ. I ga soobay ka maa kaani, i ga soobay ka nooyaŋ samba care se zama annabi hinka din na ndunnya gorokoy gurzugandi.
11ਪਰ ਸਾਢੇ ਤਿੰਨਾਂ ਦਿਨਾਂ ਪਿਛੋਂ ਪਰਮੇਸ਼ੁਰ ਵੱਲੋਂ ਜੀਵਨ ਦੇ ਸਾਹ ਨੇ ਉਨ੍ਹਾਂ ਵਿੱਚ ਪ੍ਰਵੇਸ਼ ਕੀਤਾ ਅਤੇ ਉਹ ਆਪਣੇ ਪੈਰਾਂ ਤੇ ਖਲੋ ਗਏ। ਉਹ ਸਾਰੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਿਆ ਡਰ ਨਾਲ ਭਰ ਗਏ ਸਨ।
11 Jirbi hinza nda jara din banda no, Irikoy ye ka fundi daŋ i ra, i kay ngey cey gaa koyne. Humburkumay bambata mo na borey kaŋ yaŋ goono g'i guna di.
12ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸੁਣੀ, "ਇਥੇ ਉੱਤੇ ਆ ਜਾਓ।" ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚਲੇ ਗਏ। ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂਦਿਆਂ ਦੇਖਦੇ ਰਹੇ।
12 I maa jinde beeri kaŋ fun beena ra ka ne i se: «Wa kaaru ka kaa neewo!» I kaaru ka koy beena ra buro ra. I ibarey mo go g'i guna.
13ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹਡ਼ੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
13 Saaya din ra mo laabu zinjiyaŋ bambata fo te. Birno farsimi way ra afo mo kaŋ. I na boro zambar iyye wi laabo zinjiyaŋo din ra. Cindey mo humburu, hal i na Irikoy kaŋ go beene beerandi.
14ਦੂਸਰੀ ਵੱਡੀ ਮੁਸੀਬਤ ਖਤਮ ਹੋ ਚੁੱਕੀ ਸੀ। ਤੀਸਰੀ ਵੱਡੀ ਮੁਸੀਬਤ ਛੇਤੀ ਹੀ ਆਉਣ ਵਾਲੀ ਹੈ।
14 Balaaw hinkanta bisa, guna balaaw hinzanta goono ga kaa da waasi.
15ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ; "ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।"
15 Malayka iyyanta mo kar. A banda mo jinde bambata yaŋ te beena ra kaŋ yaŋ ne: «Ndunnya koytara ciya iri Rabbo nda nga Almasihu wane, a ga may mo hal abada abadin.»
16ਫ਼ੇਰ ਉਹ ਚੌਵੀ ਬਜ਼ੁਰਗ ਆਪਣੇ ਸਿਰਾਂ ਤੇ ਝੁਕੇ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਇਹ ਉਹੀ ਬਜ਼ੁਰਗ ਸਨ ਜਿਹਡ਼ੇ ਪਰਮੇਸ਼ੁਰ ਦੇ ਸਾਮ੍ਹਣੇ ਆਪਣੇ ਤਖਤਾਂ ਤੇ ਬੈਠੇ ਹੋਏ ਸਨ।
16 Arkusu waranka cindi taaca din kaŋ yaŋ goono ga goro Irikoy jine ngey kargey boŋ ganda biri ngey moydumey boŋ ka sududu Irikoy se
17ਬਜ਼ੁਰਗਾਂ ਨੇ ਆਖਿਆ; "ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਤੂੰ ਹੀ ਹੈ ਜੋ ਮੌਜੁਦ ਸੀ ਅਤੇ ਹਮੇਸ਼ਾ ਹੀ ਮੌਜੁਦ ਸੀ। ਅਸੀਂ ਸ਼ੁਕਰਾਨਾ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਹਕੂਮਤ ਕਰਨੀ ਅਰੰਭ ਕੀਤੀ ਹੈ।
17 ka ne: «Ya Rabbi Irikoy, Hina-Kulu-Koyo, iri goono ga saabu ni se, nin kaŋ go no sohõ, nin kaŋ go no za doŋ, zama ni na ni dabari bambata sambu ka may.
18ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਰਣਾ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹਡ਼ੇ ਧਰਤੀ ਨੂੰ ਤਬਾਹ ਕਰਦੇ ਹਨ।
18 Ndunnya dumey mo te bine, ni futa mo kaa i gaa. Alwaato kaŋ i ga ciiti buukoy se mo to, da alwaato kaŋ i ga alhakko no ni bannyey kaŋ ti annabey, da hanantey da borey kaŋ yaŋ goono ga humburu ni maa se, ikayney nda ibeerey. Borey mo kaŋ yaŋ goono ga ndunnya halaci, i m'i halaci.»
19ਫ਼ੇਰ ਸਵਰਗ ਵਿੱਚ ਪਰਮੇਸ਼ੁਰ ਦਾ ਮੰਦਰ ਖੁਲ੍ਹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸਨੂੰ ਉਸਦੇ ਮੰਦਰ ਵਿੱਚ ਦੇਖਿਆ ਜਾ ਸਕਦਾ ਸੀ। ਫ਼ੇਰ ਉਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕਢ਼ਕਣਾ, ਭੁਚਾਲ, ਬਹੁਤ ਵੱਡੇ ਗਡ਼ੇ ਵਰ੍ਹੇ।
19 Kal i na fuwo kaŋ ra i ga sududu Irikoy se kaŋ go beena ra feeri. A fuwo ra mo i di a alkawli sundurko. Nyalawyaŋ, da jindeyaŋ, da beene dunduyaŋ, da laabu zinjiyaŋ da gari bambata mo te.