Punjabi: NT

Zarma

Romans

15

1ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕਡ਼ੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ।
1 Amma iri wo kaŋ ti gaabikooney, a ga hima iri ma borey kaŋ yaŋ sinda gaabi gaa ngey londibuuna ra. Iri ma si te haŋ kaŋ ga kaan iri boŋ se.
2ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ।
2 Iri boro kulu ma te haŋ kaŋ ga kaan nga gorokasino se a booriyaŋo se kaŋ g'a no jina-koyyaŋ.
3ਇਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।”
3 Zama Almasihu bumbo mana te haŋ kaŋ ga kaan nga boŋ se. Amma mate kaŋ i n'a hantum ka ne: «Ni wowkoy wowey kaŋ ay boŋ.»
4ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰਖ ਸਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ।
4 Zama hay kulu kaŋ i n'i hantum doŋ, i n'i hantum zama iri ma dondon se, hal iri ma du beeje suuro da bine-gaabo do kaŋ Irikoy Tira Hanney g'iri no.
5ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ।
5 Irikoy kaŋ ga suuru nda bine-gaabi no m'araŋ no laakal folloŋ araŋ da care game ra, Almasihu Yesu fonda boŋ,
6ਫ਼ਿਰ ਤੁਸੀਂ ਸਭ ਇਕਠੇ ਹੋ ਜਾਵੋਂਗੇ ਅਤੇ ਤੁਸੀਂ ਇੱਕ ਮੂੰਹ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦੀ ਉਸਤਤਿ ਕਰੋਂਗੇ।
6 kaŋ ga naŋ da bine folloŋ, da me folloŋ mo, araŋ ma iri Rabbi Yesu Almasihu Irikoyo, kaŋ ti a Baabo mo, beerandi.
7ਮਸੀਹ ਨੇ ਤੁਹਾਨੂੰ ਸਵਿਕਾਰਿਆ, ਤਾਂ ਤੁਹਾਨੂੰ ਵੀ ਇੱਕ ਦੂਜੇ ਨੂੰ ਕਬੂਲਣਾ ਚਾਹੀਦਾ ਹੈ। ਇਸ ਨਾਲ ਪਰਮੇਸ਼ੁਰ ਦੀ ਮਹਿਮਾ ਹੋਵੇਗੀ।
7 Woodin sabbay se, araŋ ma care ta, mate kaŋ cine Almasihu n'araŋ ta Irikoy darza se.
8ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹਡ਼ਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ।
8 Zama ay ga ne: Almasihu ciya saajawko Yahudancey se Irikoy cimo se, zama a ma alkawley kaŋ yaŋ Irikoy sambu doŋ kaayey se tabbatandi.
9ਮਸੀਹ ਨੇ ਵੀ ਇਉਂ ਕੀਤਾ ਤਾਂ ਜੋ ਗੈਰ ਯਹੂਦੀ, ਪਰਮੇਸ਼ੁਰ ਨੂੰ ਉਸ ਮਿਹਰ ਲਈ ਮਹਿਮਾ ਦੇ ਸਕਣ ਜੋ ਉਹ ਉਨ੍ਹਾਂ ਨੂੰ ਦਿੰਦਾ ਹੈ। ਪੋਥੀਆਂ ਵਿੱਚ ਇਹ ਵੀ ਲਿਖਿਆ ਹੋਇਆ ਹੈ; “ਇਸ ਕਾਰਣ ਮੈਂ ਗੈਰ ਯਹੂਦੀਆਂ ਵਿੱਚੋਂ ਤੇਰੀ ਉਸਤਤਿ ਕਰਾਂਗਾ ਅਤੇ ਤੇਰੇ ਨਾਮ ਦਾ ਯਸ਼ ਗਾਵਾਂਗਾ।” ਜ਼ਬੂਰ 18:49
9 Zama dumi* cindey mo ma Irikoy beerandi a suujo sabbay se, mate kaŋ i n'a hantum ka ne: «Woodin se no ay ga saabu ni se dumi cindey game ra, Ay ma sifayaŋ baytu te ni maa gaa.»
10ਪੋਥੀ ਇਹ ਵੀ ਆਖਦੀ ਹੈ; “ਹੇ ਗੈਰ ਯਹੂਦੀਓ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਨਾਲ ਮਿਲਕੇ ਖੁਸ਼ ਹੋਣਾ ਚਾਹੀਦਾ ਹੈ।” ਬਿਵਸਥਾ 32:43
10 A ne koyne: «Ya dumi cindey, wa farhã Rabbi jama banda.»
11ਪੋਥੀ ਇਹ ਵੀ ਆਖਦੀ ਹੈ; “ਤੁਸੀਂ ਸਾਰੇ ਗੈਰ-ਯਹੂਦੀਓ, ਪ੍ਰਭੂ ਦੀ ਉਸਤਤਿ ਕਰੋ; ਅਤੇ ਸਭ ਕੌਮੋਂ, ਉਸਦੀ ਉਸਤਤਿ ਕਰੋ।” ਜ਼ਬੂਰ 117:1
11 A ne koyne: «Ya dumi cindey kulu, wa Rabbi sifa. Dumey kulu, m'a sifa mo.»
12ਅਤੇ ਯਸਾਯਾਹ ਆਖਦਾ ਹੈ, “ਕੋਈ ਯਸੀ ਦੇ ਪਰਿਵਾਰ ਵਿੱਚੋਂ ਉਠੇਗਾ ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ। ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।” ਯਸਾਯਾਹ 11:10
12 Koyne mo, Isaya ne: «Yasse kaajo ga bagu ka fatta, nga mo no ga tun ka dumi cindey may. A ra no dumi cindey ga beeje sinji.»
13ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਤ੍ਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁਲ੍ਹੇ।
13 Kala Beejekoyo m'araŋ toonandi nda farhã kulu da laakal kanay mo cimandiyaŋ ra, hal araŋ ma yulwa beeje ra, Biya Hanno dabaro ra.
14ਮੇਰੇ ਭਰਾਵੋ ਅਤੇ ਭੈਣੋ, ਮੈਂ ਯਕੀਨ ਰਖਦਾ ਹਾਂ ਕਿ ਤੁਸੀਂ ਚੰਗਿਆਈ ਨਾਲ ਭਰਪੂਰ ਹੋ ਅਤੇ ਤੁਹਾਡੇ ਕੋਲ ਸਾਰਾ ਗਿਆਨ ਹੈ। ਤੇ ਤੁਹਾਡੇ ਕੋਲ ਇੱਕ ਦੂਜੇ ਨੂੰ ਸਿਖਾਉਣ ਦੀ ਯੋਗਤਾ ਹੈ।
14 Amma ay bumbo ga tabbat araŋ boŋ, ay nya-izey, kaŋ araŋ bumbey goono ga to da booriyaŋ, araŋ to da bayray kulu, araŋ ga hin mo ka care yaamar.
15ਪਰ ਮੈਂ ਉਨ੍ਹਾਂ ਗੱਲਾਂ ਬਾਰੇ, ਜਿਹਡ਼ੀਆਂ ਮੈਂ ਤੁਹਾਨੂੰ ਚੇਤੇ ਕਰਾਉਣੀਆਂ ਚਾਹੁੰਦਾ ਸਾਂ, ਖੁਲ੍ਹੇ ਤੌਰ ਤੇ ਲਿਖਿਆ ਹੈ। ਮੈਂ ਅਜਿਹਾ ਇਸ ਲਈ ਕੀਤਾ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਇਸ ਖਾਸ ਤੋਹਫ਼ੇ ਨਾਲ ਨਿਵਾਜਿਆ ਸੀ।
15 Kulu nda yaadin, ay hantum araŋ se da bine-gaabi hay fooyaŋ boŋ, hal ay m'araŋ fongandi. Ay na woodin te za kaŋ Irikoy na gomno wo no ay se,
16ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ।
16 hal ay ma ciya Almasihu Yesu goy-teeri dumi cindey se. Ay goono ga Irikoy goyo te kaŋ ga ti Baaru Hanna feyaŋ, hala dumi cindey kaŋ yaŋ Biya Hanno n'i ciya hanante ma ciya sargay yaddante Irikoy se.
17ਇਸ ਲਈ ਜੋ ਮੈਂ ਪਰਮੇਸ਼ੁਰ ਲਈ ਮਸੀਹ ਯਿਸੂ ਵਿੱਚ ਕੀਤਾ ਹੈ ਮੈਨੂੰ ਉਸਤੇ ਮਾਨ ਹੈ।
17 Yaadin gaa, ay gonda darza hari Almasihu Yesu ra, Irikoy goyo kaŋ ay go ga te ra.
18ਮੇਰਾ ਹੌਂਸਲਾ ਨਹੀਂ ਪੈਂਦਾ ਕਿ ਮੈਂ ਆਪਣੇ ਕੀਤੇ ਬੁਰੇ ਕੁਝ ਬੋਲਾਂ, ਪਰ ਮੈਨੂੰ ਉਨ੍ਹਾਂ ਗੱਲਾਂ ਬਾਰੇ ਬੋਲਣ ਦਾ ਕਾਫ਼ੀ ਹੌਂਸਲਾ ਹੈ ਜਿਹਡ਼ੀਆਂ ਮਸੀਹ ਨੇ ਮੇਰੇ ਰਾਹੀਂ ਗੈਰ ਯਹੂਦੀਆਂ ਨੂੰ ਪਰਮੇਸ਼ੁਰ ਲਈ ਆਗਿਆਕਾਰ ਹੋਣ ਲਈ ਆਖੀਆਂ।
18 Zama ay si te bine-gaabi ka hay kulu sanni te, kala day hayey din kaŋ Almasihu te ay do, kaŋ yaŋ naŋ dumi cindey n'a gana, _ay|_ sanno d'_ay|_ te-goyo do.
19ਉਨ੍ਹਾਂ ਨੇ ਕਰਾਮਾਤਾਂ ਦੀ ਸ਼ਕਤੀ, ਅਜੂਬੇ ਅਤੇ ਆਤਮਾ ਦੀ ਸ਼ਕਤੀ ਦੇ ਕਾਰਣ ਪਰਮੇਸ਼ੁਰ ਦੀ ਆਗਿਆ ਦੀ ਪਾਲਣਾ ਕੀਤੀ। ਮੈਂ ਯਰੂਸ਼ਲਮ ਤੋਂ ਲੈਕੇ ਇਲ੍ਲੁਰਿਕੁਨ ਦੇ ਚਾਰੇ ਪਾਸਿਆਂ ਤੀਕ ਮਸੀਹ ਦੀ ਖੁਸ਼ ਖਬਰੀ ਬਾਰੇ ਪਰਚਾਰ ਕੀਤਾ।
19 A na alaamayaŋ da dambara hari goyyaŋ te _ay do|_, Biya _Hanno|_ dabaro ra. Yaadin no, za Urusalima kwaara ka windi kala Ilirikum laabu, ay na Almasihu Baaru Hanna waazu nango kulu.
20ਮੈਂ ਹਮੇਸ਼ਾ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪਰਚਾਰ ਉਨ੍ਹੀਂ ਥਾਵੀਂ ਕਰਨਾ ਚਾਹਿਆ ਜਿਥੇ ਲੋਕਾਂ ਨੇ ਕਦੇ ਵੀ ਮਸੀਹ ਬਾਰੇ ਨਹੀਂ ਸੀ ਸੁਣਿਆ। ਮੈਂ ਅਜਿਹਾ ਇਸ ਲਈ ਕਰਦਾ ਹਾਂ ਕਿਉਂਕਿ ਮੈਂ ਕਿਸੇ ਹੋਰ ਦੇ ਕੰਮਾਂ ਤੇ ਕੁਝ ਨਹੀਂ ਉਸਾਰਨਾ ਚਾਹੁੰਦਾ ਜਿਸਦੀ ਸ਼ੁਰੂਆਤ ਪਹਿਲਾਂ ਹੀ ਹੋ ਚੁੱਕੀ ਹੋਵੇ।
20 Daahir, ay ga anniya haw mo ay ma Baaru Hanna waazu nangu kaŋ i mana jin ka Almasihu waazo te, zama ay ma si cina boro fo daba boŋ,
21ਪਰ ਇਹ ਪੋਥੀਆਂ ਵਿੱਚ ਲਿਖਿਆ ਵੀ ਹੋਇਆ ਹੈ; “ਜਿਨ੍ਹਾਂ ਲੋਕਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਵੇਖਣਗੇ; ਅਤੇ ਉਹ ਜਿਨ੍ਹਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਸਮਝਣਗੇ।” ਯਸਾਯਾਹ 52:15
21 mate kaŋ i n'a hantum ka ne: «Borey kaŋ yaŋ a baaro mana kaa i do, ngey wo ga di. Ngey kaŋ yaŋ mana maa mo ga faham.»
22ਇਸੇ ਕਾਰਣ ਮੈਨੂੰ ਤੁਹਾਡੇ ਵੱਲ ਆਉਣ ਤੋਂ ਕਈ ਵਾਰੀ ਰੋਕਿਆ ਗਿਆ ਸੀ।
22 Woodin no k'ay ganji sorro boobo ay ma kaa araŋ do.
23ਹੁਣ ਇਨ੍ਹਾਂ ਥਾਵਾਂ ਤੋਂ ਮੈਂ ਅਪਣਾ ਕੰਮ ਮੁਕੰਮਲ ਕਰ ਚੁੱਕਾ ਹਾਂ। ਅਤੇ ਲੰਬੇ ਸਮੇਂ ਤੋਂ, ਮੈਂ ਤੁਹਾਨੂੰ ਮਿਲਣਾ ਚਾਹੁੰਦਾ ਸਾਂ।
23 Amma sohõ, muraadu kulu mana cindi ay se ne laabey ra. Za jiiri boobo mo ay go ga beeje ay ma kaa araŋ do.
24ਇਸ ਲਈ ਹੁਣ ਮੈਂ ਹਿਸਪਾਨਿਯਾ ਨੂੰ ਜਾਵਾਂਗਾ। ਹਾਂ, ਮੈਨੂੰ ਆਸ ਹੈ ਕਿ ਹਿਸਪਾਨਿਯਾ ਜਾਂਦਾ ਹੋਜਿਆ ਤੁਹਾਡੇ ਵੱਲ ਯਾਤਰਾ ਕਰਾਂਗਾ ਅਤੇ ਪੂਰੀ ਤਰ੍ਹਾਂ ਤੁਹਾਡੀ ਸੰਗਤ ਦਾ ਆਨੰਦ ਮਾਣਾਂਗਾ। ਤਦ ਉਸ ਫ਼ੇਰੀ ਤੇ ਤੁਸੀਂ ਮੇਰੇ ਮਦ੍ਦਦਗਾਰ ਸਿਧ ਹੋ ਸਕਦੇ ਹੋ।
24 Waati kaŋ ay ga koy Espanya, ay gonda beeje ay ma kabay ka di araŋ. Waato kaŋ araŋ n'ay bina farhandi kayna araŋ game ra banda, ay gonda beeje araŋ m'ay gaakasinay mo da hindoonay kaŋ ga kond'ay noodin.
25ਹੁਣ ਮੈਂ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮਦਦ ਲਈ ਜਾ ਰਿਹਾ ਹਾਂ।
25 Amma sohõ ay goono ga koy Urusalima* zama ay ma konda gaakasinay hanantey se.
26ਮਕਦੂਨਿਯਾ ਅਤੇ ਅਖਾਯਾ ਦੇ ਸ਼ਰਧਾਲੂਆਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮਦਦ ਲਈ, ਜਿਹਡ਼ੇ ਗਰੀਬ ਹਨ, ਕੁਝ ਪੈਸਾ ਇਕੱਠਾ ਕਰਨ ਦਾ ਨਿਸ਼ਚਾ ਕੀਤਾ ਹੈ।
26 Zama a kaan Masidoniya nda Akaya laabey ganakoy se i ma nooyaŋ fooyaŋ te alfukaarey se kaŋ yaŋ go Urusalima hanantey game ra.
27ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਉਨ੍ਹਾਂ ਦੀ ਮਦਦ ਕਰਨ ਵਿੱਚ ਖੁਸ਼ ਸਨ। ਅਸਲ ਵਿੱਚ, ਉਨ੍ਹਾਂ ਨੇ ਮਹਿਸੂਸ ਕੀਤਾ ਕਿ ਇਹ ਉਨ੍ਹਾਂ ਦਾ ਫ਼ਰਜ਼ ਸੀ। ਉਨ੍ਹਾਂ ਨੇ ਗੈਰ ਯਹੂਦੀ ਹੁੰਦਿਆਂ ਹੋਇਆਂ ਵੀ ਯਹੂਦੀਆਂ ਦੀਆਂ ਆਤਮਕ ਅਸੀਸਾਂ ਵਿੱਚ ਸਾਂਝ ਪਾਈ ਸੀ। ਇਸ ਲਈ ਹੁਣ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਨ੍ਹਾਂ ਨੂੰ ਯਹੂਦੀਆਂ ਦੀ ਭੌਤਿਕ ਵਸਤਾਂ ਨਾਲ, ਜਿਹਡ਼ੀਆਂ ਉਨ੍ਹਾਂ ਕੋਲ ਹਨ ਸਹਾਇਤਾ ਕਰਨੀ ਚਾਹੀਦੀ ਹੈ।
27 Oho me, a kaan i se. I gonda garaw ngey gaa mo. Dumi cindey du ngey baa Yahudancey albarkey ra, kaŋ fun Irikoy do. Yaadin gaa, garaw go dumi cindey gaa i ma Yahudancey saajaw i ndunnya arzakey ra.
28ਮੈਂ ਇਸ ਗੱਲੋਂ ਨਿਸ਼ਚਿੰਤ ਹੋ ਲਵਾਂ ਕਿ ਯਰੂਸ਼ਲਮ ਦੇ ਲੋਕਾਂ ਲਈ ਜੋ ਧਨ ਇਕੱਠਾ ਕੀਤਾ ਗਿਆ ਸੀ, ਉਹ ਉਨ੍ਹਾਂ ਗਰੀਬ ਲੋਕਾਂ ਤੱਕ ਪੁਜ੍ਜਦਾ ਹੋ ਚੁੱਕਾ ਹੈ, ਇਹ ਕੰਮ ਸਿਰੇ ਚਾਢ਼ਕੇ, ਮੈਂ ਹਿਸਪਾਨਿਯਾ ਵੱਲ ਆਵਾਂਗਾ। ਜਦੋਂ ਮੈਂ ਹਿਸਪਾਨਿਯਾ ਜਾ ਰਿਹਾ ਹੋਵਾਂਗਾ, ਮੈਂ ਤੁਹਾਡੇ ਵੱਲ ਯਾਤਰਾ ਕਰਾਂਗਾ ਮੈਂ ਉਥੇ ਰੁਕਾਗਾ ਅਤੇ ਤੁਹਾਨੂੰ ਮਿਲਾਂਗਾ।
28 A binde, waati kaŋ ay na woodin ban ka albarka wo kawaatimandi i se, ay ga kabay araŋ do ka koy Espanya.
29ਮੈਂ ਜਾਣਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਦੀ ਭਰਪੂਰ ਬਖਸ਼ਿਸ਼ ਤੁਹਾਡੇ ਲਈ ਲੈਕੇ ਆਵਾਂਗਾ।
29 Ay ga woone bay mo: waati kaŋ ay ga kaa araŋ do kulu, ay ga kaa da Almasihu albarka toonanta.
30ਪਿਆਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਾਸਤੇ ਪ੍ਰਾਰਥਨਾ ਕਰਕੇ ਮੇਰੇ ਕੰਮ ਵਿੱਚ ਮੇਰੇ ਨਾਲ ਮਿਹਨਤ ਕਰੋ। ਇਹ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੇ ਕਾਰਣ ਕਰੋ।
30 Sohõ ay g'araŋ ŋwaaray, nya-izey, iri Rabbi Yesu Almasihu sabbay se, da Biya _Hanno|_ baakasinay sabbay se mo: araŋ ma gurjay ay banda araŋ adduwey ra Irikoy gaa ay se.
31ਪ੍ਰਾਰਥਨਾ ਕਰੋ ਕਿ ਯਹੂਦਿਯਾ ਵਿੱਚ ਅਨਾਸਥਾਵਾਨਾਂ ਤੋਂ ਮੇਰੀ ਰੱਖਿਆ ਹੋਵੇ। ਪ੍ਰਾਰਥਨਾ ਕਰੋ ਕਿ ਮੈਂ ਮਦਦ ਯਰੂਸ਼ਲਮ ਵਿੱਚ ਲਿਆਂਦੀ ਉਹ ਪਰਮੇਸ਼ੁਰ ਉਹ ਪਰਮੇਸ਼ੁਰ ਦੇ ਲੋਕਾਂ ਨੂੰ ਉਥੇ ਪ੍ਰਸੰਨ ਕਰ ਸਕੇ।
31 Wa gaara ay ma du ka faaba Yahudiya* laabu borey kaŋ yaŋ si gana kambey ra. Woodin banda, hal ay saajaw goyo kaŋ ay gonda Urusalima ra ma ciya yadda hari hanantey se.
32ਫ਼ਿਰ ਜੋ ਪਰਮੇਸ਼ੁਰ ਨੇ ਚਾਹਿਆ, ਮੈਂ ਤੁਹਾਡੇ ਕੋਲ ਪੂਰੇ ਆਨੰਦ ਨਾਲ ਅਤੇ ਤੁਹਾਡੇ ਨਾਲ ਮਿਲਕੇ ਆਰਾਮ ਕਰਾਂਗਾ।
32 Hala mo ay ma kaa araŋ do farhã ra Irikoy miila boŋ ka fulanzam araŋ banda.
33ਕਾਸ਼ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਸਾਰਿਆਂ ਨਾਲ ਹੋਵੇ। ਆਮੀਨ।
33 Sohõ day, Irikoy kaŋ ti Laakal-Kanay-Koyo ma bara araŋ kulu banda. Amin!