Punjabi: NT

Tagalog 1905

2 Peter

3

1ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।
1Ito nga ang ikalawang sulat, mga minamahal, na isinusulat ko sa inyo; at sa dalawa'y ginigising ko ang inyong tapat na pagiisip sa pamamagitan ng pagpapaalaala sa inyo;
2ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹਡ਼ੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।
2Upang maalaala ninyo ang mga salitang sinabi nang una ng mga banal na propeta, at ang utos ng Panginoon at Tagapagligtas sa pamamagitan ng inyong mga apostol:
3ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।
3Na maalaman muna ito, na sa mga huling araw ay magsisiparito ang mga manunuya na may pagtuya, na magsisilakad ayon sa kanikanilang masasamang pita,
4ਉਹ ਲੋਕ ਅਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।
4At magsisipagsabi, Saan naroon ang pangako ng kaniyang pagparito? sapagka't, buhat nang araw na mangatulog ang mga magulang, ay nangananatili ang lahat ng mga bagay na gaya ng kalagayan nila mula nang pasimulan ang paglalang.
5ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸਦੇ ਬਚਨ ਨਾਲ ਸਾਜਿਆ ਗਿਆ ਹੈ।
5Sapagka't sadyang nililimot nila, na mayroong sangkalangitan mula nang unang panahon, at isang lupang inanyuan sa tubig at sa gitna ng tubig, sa pamamagitan ng salita ng Dios;
6ਉਸ ਦੁਨੀਆਂ ਵਿੱਚ ਹਢ਼ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।
6Na sa pamamagitan din nito ang sanglibutan noon, na inapawan ng tubig, ay napahamak:
7ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹਡ਼ਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰਖੇ ਜਾ ਰਹੇ ਹਨ। ਇਹ ਨਿਰਣੇ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹਡ਼ੇ ਪਰਮੇਸ਼ੁਰ ਦੇ ਖਿਲਾਫ਼ ਮੁਡ਼ਦੇ ਹਨ।
7Nguni't ang sangkalangitan ngayon, at ang lupa, sa pamamagitan ng gayon ding salita ay iningatang talaga sa apoy, na itinataan sa araw ng paghuhukom at ng paglipol sa mga taong masama.
8ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁਲਿਓ। ਪ੍ਰ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।
8Datapuwa't huwag ninyong kalimutan, mga minamahal, ang isang bagay na ito, na ang isang araw sa Panginoon ay katulad ng isang libong taon, at ang isang libong taon ay katulad ng isang araw.
9[This verse may not be a part of this translation]
9Hindi mapagpaliban ang Panginoon tungkol sa kaniyang pangako, na gaya ng pagpapalibang ipinalalagay ng iba; kundi mapagpahinuhod sa inyo, na hindi niya ibig na sinoman ay mapahamak, kundi ang lahat ay magsipagsisi.
10ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾਡ਼ ਦਿੱਤੀ ਜਾਵੇਗੀ।
10Datapuwa't darating ang araw ng Panginoon na gaya ng magnanakaw; na ang sangkalangitan sa araw na iyan ay mapaparam na kasabay ng malaking ugong, at ang mga bagay sa langit ay mapupugnaw sa matinding init, at ang lupa at ang mga gawang nasa lupa ay pawang masusunog.
11ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਣੀਆਂ ਚਾਹੀਦੀਆਂ ਹਨ।
11Yamang ang lahat ng mga bagay na ito ay mapupugnaw ng ganito, ano ngang anyo ng mga pagkatao ang nararapat sa inyo sa banal na pamumuhay at pagkamaawain,
12ਤੁਹਾਨੂੰ ਪ੍ਰਭੂ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।
12Na ating hinihintay at pinakananasa ang pagdating ng kaarawan ng Dios, na dahil dito'y ang sangkalangitan na nagniningas ay mapupugnaw, at ang mga bagay sa langit ay matutunaw sa matinding init?
13ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿਥੇ ਧਾਰਮਿਕਤਾ ਵਸੇਗੀ।
13Nguni't, ayon sa kaniyang pangako, ay naghihintay tayo ng bagong langit at ng bagong lupa, na tinatahanan ng katuwiran.
14ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁਦ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।
14Kaya nga, mga minamahal, yamang kayo'y nagsisipaghintay ng mga bagay na ito, ay pagsikapan ninyong masumpungan kayo sa kapayapaan, na walang dungis at walang kapintasan sa paningin niya.
15ਯਾਦ ਰਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦਸੀ ਸੀ ਜਦੋਂ ਉਸਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹਡ਼ੀ ਪਰਮੇਸ਼ੁਰ ਨੇ ਉਸਨੂੰ ਸੂਝ ਦਿੱਤੀ ਸੀ।
15At inyong ariin na ang pagpapahinuhod ng ating Panginoon ay pagliligtas; na gaya rin naman ni Pablo, na ating minamahal na kapatid, na ayon sa karunungang ibinigay sa kaniya, ay sinulatan kayo;
16ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹਡ਼ੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਅਪ ਨੂੰ ਤਬਾਹ ਕਰ ਰਹੇ ਹਨ।
16Gayon din naman sa lahat ng kaniyang mga sulat, na doo'y sinasalita ang mga bagay na ito; na doo'y may ilang bagay na mahirap unawain, na isinisinsay ng mga di nakaaalam at ng mga walang tiyaga, na gaya rin naman ng kanilang ginagawa sa ibang mga kasulatan, sa ikapapahamak din nila.
17ਪਿਆਰੇ ਮਿੱਤਰ ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੋਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅਢ਼ਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।
17Kaya nga, mga minamahal, yamang nalalaman na ninyo nang una ang mga bagay na ito, ay magsipagingat kayo, baka kung mangaligaw kayo sa pamamagitan ng kamalian ng masasama, ay mangahulog kayo sa inyong sariling katiyagaan.
18ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਈਹ ਦੀ ਕਿਰਪਾ ਅਤੇ ਗਿਆਨ ਵਿੱਚ ਵਧੋ। ਹੁਣ ਅਤੇ ਸਦਾ ਲਈ ਮਹਿਮਾ ਉਸਨੂੰ ਹੋਵੇ। ਆਮੀਨ।
18Datapuwa't magsilago kayo sa biyaya at sa pagkakilala sa ating Panginoon at Tagapagligtas na si Jesucristo. Sumakaniya nawa ang kaluwalhatian ngayon at magpakailan man. Siya nawa.