Punjabi: NT

Turkish: New Testament

Colossians

4

1ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ।
1Ey efendiler, gökte sizin de bir Efendiniz olduğunu bilerek kölelerinize adalet ve eşitlikle davranın.
2ਅਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰੋ।
2Kendinizi duaya verin. Duada uyanık kalın ve şükredin.
3ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ।
3Aynı zamanda bizim için de dua edin ki Tanrı, sözünü yaymamız ve uğruna hapsedildiğim Mesih sırrını açıklamamız için bize bir kapı açsın.
4ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪਸ਼ਟ ਤੌਰ ਤੇ ਬੋਲ ਸਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।
4Bu sırrı, gerektiği gibi açıklıkla bildirebilmem için dua edin.
5ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵਧ ਤੋਂ ਵਧ ਚੰਗੀ ਤਰ੍ਹਾਂ ਵਰਤੋ।
5Sizden olmayanlara karşı bilgece davranın. Fırsatı değerlendirin.
6ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।
6Sözünüz tuzla terbiye edilmiş gibi, her zaman lütufkâr olsun. Böylece herkese nasıl karşılık vermek gerektiğini bileceksiniz.
7ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਿਦਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹਡ਼ੀਆਂ ਮੇਰੇ ਨਾਲ ਵਾਪਰ ਰਹੀਆਂ ਹਨ।
7Rab yolunda emektaşım ve güvenilir bir hizmetkâr olan sevgili kardeşimiz Tihikus, benimle ilgili her şeyi size bildirecektir.
8ਇਹੀ ਕਾਰਣ ਹੈ ਕਿ ਮੈਂ ਉਸਨੂੰ ਤੁਹਾਡੇ ਵੱਲ ਭੇਜ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀਆਂ ਗੱਲਾਂ ਤੋਂ ਜਾਣੂ ਹੋਵੋ। ਅਤੇ ਮੈਂ ਉਸਨੂੰ ਇਸ ਲਈ ਭੇਜ ਰਿਹਾ ਹਾਂ ਕਿ ਤੁਸੀਂ ਹੌਂਸਲਾ ਰਖੋ।
8İşte bu amaçla, durumumuzu iletmesi ve yüreklerinize cesaret vermesi için kendisini size gönderiyorum.
9[This verse may not be a part of this translation]
9Onunla birlikte, sizden biri olan, güvenilir ve sevgili kardeş Onesimus'u da gönderiyorum. Burada olup biten her şeyi size bildirecekler.
10ਅਰਿਸਤਰਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ।
10Hapishane arkadaşım Aristarkus ve Barnaba'nın yeğeni Markos size selam ederler. Markos'la ilgili buyruklar aldınız; eğer yanınıza gelirse, kendisini kabul edin.
11ਯਿਸੂ ਜਿਸਨੂੰ ਯੂਸਤੁਸ ਵੀ ਆਖਿਆ ਜਾਂਦਾ ਹੈ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਸਿਰਫ਼ ਇਹੀ ਉਹ ਯਹੂਦੀ ਨਿਹਚਾਵਾਨ ਹਨ ਜਿਹਡ਼ੇ ਮੇਰੇ ਨਾਲ ਪਰਮੇਸ਼ੁਰ ਦੇ ਰਾਜ ਲਈ ਕਾਰਜ ਕਰ ਰਹੇ ਹਨ। ਉਹ ਮੇਰੇ ਲਈ ਸਕੂਨ ਦਾ ਇੱਕ ਸਾਧਨ ਹਨ।
11Yustus diye adlandırılan Yeşu da size selam eder. Tanrı'nın Egemenliği için çalışan emektaşım Yahudiler yalnız bunlardır. Bunlar bana teselli oldular.
12ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।
12Sizden biri ve Mesih İsa'nın kulu olan Epafra size selam eder. Tanrı'nın her isteğinden emin, yetkin kişiler olarak ayakta kalasınız diye sizin için her zaman duayla mücadele ediyor.
13ਮੈਂ ਜਾਣਦਾ ਹਾਂ ਕਿ ਉਸਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ।
13Gerek sizin için, gerek Laodikya ve Hiyerapolis'te bulunanlar için çok emek verdiğine tanıklık ederim.
14ਦੇਮਾਸ ਅਤੇ ਸਾਡਾ ਪਿਆਰਾ ਮਿੱਤਰ ਵੈਦ ਲੂਕਾ, ਸ਼ੁਭਕਾਮਨਾਵਾਂ ਭੇਜਦਾ ਹੈ।
14Sevgili hekim Luka ve Dimas da size selam ederler.
15ਲਾਉਦਿਕਿਯਾ ਵਿੱਚ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਅਤੇ ਨੁਮਫ਼ਾਸ ਅਤੇ ਉਸ ਕਲੀਸਿਯਾ ਨੂੰ ਜਿਹਡ਼ੀ ਉਸਦੇ ਘਰ ਨਾਲ ਜੁਡ਼ਦੀ ਹੈ, ਸ਼ੁਭਕਾਮਨਾਵਾਂ ਆਖੋ।
15Laodikya'daki kardeşlere, Nimfa'ya ve onun evindeki topluluğa selam edin.
16ਜਦੋਂ ਇਹ ਪੱਤਰ ਤੁਹਾਨੂੰ ਸੁਣਾਇਆ ਜਾਏ ਇਸ ਗੱਲ ਨੂੰ ਵੀ ਯਕੀਨੀ ਬਣਾਓ ਕਿ ਇਹ ਲਾਉਦਿਕਿਯਾ ਦੀ ਕਲੀਸਿਯਾ ਨੂੰ ਸੁਣਾਇਆ ਜਾਵੇ। ਅਤੇ ਤੁਸੀਂ ਵੀ ਉਹ ਪੱਤਰ ਪਢ਼ਿਆ ਜੋ ਮੈਂ ਲਾਉਦਿਕਿਯਾ ਦੀ ਕਲੀਸਿਯਾ ਨੂੰ ਲਿਖਿਆ।
16Bu mektup aranızda okunduktan sonra Laodikya topluluğunda da okunsun. Siz de Laodikya'dan gelecek olan mektubu okuyun.
17ਅਰਖਿਪੁੱਸ ਨੂੰ ਆਖ਼ੋ, “ਉਹ ਕੰਮ ਪੂਰਾ ਕਰੇ ਜਿਹਡ਼ਾ ਪ੍ਰਭੂ ਨੇ ਤੈਨੂੰ ਦਿੱਤਾ ਹੈ।”
17Arkipus'a şunu söyleyin: «Rab yolunda üstlendiğin görevi tamamlamaya dikkat et!»
18ਮੈਂ ਪੌਲੁਸ ਸ਼ੁਭਕਾਮਨਾਵਾਂ ਆਖਦਾ ਹਾਂ ਅਤੇ ਇਸਨੂੰ ਆਪਣੇ ਹੱਥੀ ਲਿਖ ਰਿਹਾ ਹਾਂ। ਯਾਦ ਰਖੋ ਕਿ ਮੈਂ ਕੈਦ ਵਿੱਚ ਹਾਂ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਅੰਗ਼ ਸੰਗ ਹੋਵੇ।
18Ben Pavlus bu selamı kendi elimle yazıyorum. Zincire vurulduğumu unutmayın. Tanrı'nın lütfu sizinle birlikte olsun.