Punjabi: NT

World English Bible

1 Corinthians

13

1ਮੈਂ ਭਾਵੇਂ ਮਨੁੱਖ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ।
1If I speak with the languages of men and of angels, but don’t have love, I have become sounding brass, or a clanging cymbal.
2ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਰਹੱਸਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸਕਦਾ ਜੋ ਪਰਬਤਾਂ ਨੂੰ ਖਿਸਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ।
2If I have the gift of prophecy, and know all mysteries and all knowledge; and if I have all faith, so as to remove mountains, but don’t have love, I am nothing.
3ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸ਼ਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚਢ਼ਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ।
3If I dole out all my goods to feed the poor, and if I give my body to be burned, but don’t have love, it profits me nothing.
4ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ।
4Love is patient and is kind; love doesn’t envy. Love doesn’t brag, is not proud,
5ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ।
5doesn’t behave itself inappropriately, doesn’t seek its own way, is not provoked, takes no account of evil;
6ਪ੍ਰੇਮ ਬਦੀ ਨਾਲ ਪ੍ਰਸੰਨ ਨਹੀਂ ਹੁੰਦਾ ਪਰ ਪ੍ਰੇਮ ਸੱਚ ਨਾਲ ਪ੍ਰਸੰਨ ਹੁੰਦਾ ਹੈ।
6doesn’t rejoice in unrighteousness, but rejoices with the truth;
7ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।
7bears all things, believes all things, hopes all things, endures all things.
8ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁਕ੍ਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁਕ੍ਕ ਜਾਏਗੀ।
8Love never fails. But where there are prophecies, they will be done away with. Where there are various languages, they will cease. Where there is knowledge, it will be done away with.
9ਇਹ ਸਾਰੀਆਂ ਚੀਜ਼ਾਂ ਮੁਕ੍ਕ ਜਾਣਗੀਆਂ ਕਿਉਂਕਿ ਜੋ ਇਹ ਗਿਆਨ, ਅਤੇ ਉਹ ਭਵਿਖ੍ਖਬਾਣੀਆਂ ਜੋ ਸਾਡੇ ਕੋਲ ਹਨ, ਪੂਰਨ ਨਹੀਂ ਹਨ।
9For we know in part, and we prophesy in part;
10ਪਰ ਜਦੋਂ ਪੂਰਣਤਾ ਆਉਂਦੀ ਹੈ ਤਾਂ ਉਹ ਸਾਰੀਆਂ ਚੀਜ਼ਾਂ ਜਿਹਡ਼ੀਆਂ ਸੰਪੂਰਣ ਨਹੀਂ ਹਨ, ਮੁਕ੍ਕ ਜਾਣਗੀਆਂ।
10but when that which is complete has come, then that which is partial will be done away with.
11ਜਦੋਂ ਮੈਂ ਬੱਚਾ ਸਾਂ ਤਾਂ ਬਚਿਆਂ ਵਾਂਗ ਗੱਲਾਂ ਕਰਦਾ ਸਾਂ, ਮੈਂ ਬਚਿਆ ਵਾਂਗ ਸੋਚਦਾ ਸਾਂ, ਮੈਂ ਬਚਿਆਂ ਵਾਂਗ ਵਿਉਂਤਾ ਬਣਾਉਂਦਾ ਸਾਂ, ਜਦੋਂ ਮੈਂ ਵੱਡਾ ਹੋਇਆ, ਮੈਂ ਬਚਪਨੇ ਦੇ ਇਹ ਸਾਰੇ ਢੰਗ ਛੱਡ ਦਿੱਤੇ।
11When I was a child, I spoke as a child, I felt as a child, I thought as a child. Now that I have become a man, I have put away childish things.
12ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿਖ੍ਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।
12For now we see in a mirror, dimly, but then face to face. Now I know in part, but then I will know fully, even as I was also fully known.
13ਇਸ ਲਈ ਹੁਣ ਸਾਡੇ ਕੋਲ ਵਿਸ਼ਵਾਸ, ਉਮੀਦ ਅਤੇ ਪ੍ਰੇਮ, ਸਿਰਫ਼ ਇਹੀ ਤਿੰਨ ਚੀਜ਼ਾਂ ਬਚੀਆਂ ਹਨ ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਪ੍ਰੇਮ ਹੈ। ਮੈਨੂੰ ਵੀ ਜਾਣਾ ਚਾਹੀਦਾ ਹੈ ਤਾਂ ਇਹ ਲੋਕ ਵੀ ਮੇਰੇ ਨਾਲ ਜਾਣਗੇ।
13But now faith, hope, and love remain—these three. The greatest of these is love.