Punjabi: NT

World English Bible

2 Corinthians

12

1ਮੈਂ ਸ਼ੇਖੀ ਮਾਰਨਾ ਅਵਸ਼੍ਸ਼ ਜਾਰੀ ਰਖਾਂਗਾ ਭਾਵੇਂ ਇਸਦਾ ਕੋਈ ਫ਼ਾਇਦਾ ਨਹੀਂ। ਪਰ ਹੁਣ ਮੈਂ ਪ੍ਰਭੂ ਵੱਲੋਂ ਦਰਸ਼ਨਾਂ ਤੇ ਪ੍ਰਕਾਸ਼ਾਂ ਬਾਰੇ ਗੱਲ ਕਰਾਂਗਾ।
1It is doubtless not profitable for me to boast. For I will come to visions and revelations of the Lord.
2ਮੈਂ ਮਸੀਹ ਵਿੱਚ ਇੱਕ ਆਦਮੀ ਨੂੰ ਜਾਣਦਾ ਹਾਂ ਜਿਸਨੂੰ ਉਤਾਹਾਂ ਤੀਸਰੇ ਸਵਰਗ ਨੂੰ ਲਿਜਾਇਆ ਗਿਆ ਸੀ। ਇਹ ਲਗਭੱਗ ਚੌਦਾਂ ਸਾਲਾਂ ਪਹਿਲਾਂ ਹੋਇਆ ਸੀ। ਮੈਨੂੰ ਪਤਾ ਨਹੀਂ ਕਿ ਉਹ ਆਦਮੀ ਸ਼ਰੀਰ ਵਿੱਚ ਗਿਆ ਸੀ ਜਾਂ ਸ਼ਰੀਰ ਤੋਂ ਬਿਨਾ। ਪਰ ਪਰਮੇਸ਼ੁਰ ਜਾਣਦਾ ਹੈ।
2I know a man in Christ, fourteen years ago (whether in the body, I don’t know, or whether out of the body, I don’t know; God knows), such a one caught up into the third heaven.
3[This verse may not be a part of this translation]
3I know such a man (whether in the body, or outside of the body, I don’t know; God knows),
4[This verse may not be a part of this translation]
4how he was caught up into Paradise, and heard unspeakable words, which it is not lawful for a man to utter.
5ਮੈਂ ਅਜਿਹੇ ਵਿਅਕਤੀ ਬਾਰੇ ਸ਼ੇਖੀ ਮਾਰਾਂਗਾ। ਪਰ ਮੈਂ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਾਂਗਾ। ਮੈਂ ਕੇਵਲ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਾਂਗਾ।
5On behalf of such a one I will boast, but on my own behalf I will not boast, except in my weaknesses.
6ਭਾਵੇਂ ਮੈਂ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਨਾ ਚਾਹੁੰਦਾ ਹਾਂ ਪਰ ਤਾਂ ਵੀ ਮੈਂ ਮੂਰਖ ਨਹੀਂ ਹੋਵਾਂਗਾ ਕਿਉਂਕਿ ਮੈਂ ਸੱਚ ਦੱਸ ਰਿਹਾ ਹੋਵਾਂਗਾ। ਪਰ ਮੈਨੂੰ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਨੀ ਚਾਹੀਦੀ। ਕਿਉਂ? ਕਿਉਂ ਜੋ ਮੈਂ ਇਹ ਨਹੀਂ ਚਾਹੁੰਦਾ ਕਿ ਉਹ ਮੇਰੇ ਬਾਰੇ ਵਧ੍ਧ ਸੋਚਣ, ਜੋ ਉਹ ਮੈਨੂੰ ਕਰਦਿਆਂ ਦੇਖਦੇ ਹਨ ਜਾਂ ਕਹਿੰਦਿਆਂ ਸੁਣਦੇ ਹਨ।
6For if I would desire to boast, I will not be foolish; for I will speak the truth. But I refrain, so that no man may think more of me than that which he sees in me, or hears from me.
7ਪਰ ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਅਨੋਖੀਆਂ ਗੱਲਾਂ ਬਾਰੇ, ਜੋ ਮੈਨੂੰ ਦਰਸ਼ਾਈਆਂ ਗਈਆਂ ਸਨ, ਬਹੁਤ ਗੁਮਾਨ ਨਾ ਕਰਾਂ, ਇਸ ਲਈ ਮੈਨੂੰ ਇੱਕ ਦਰਦ ਭਰੀ ਸਮਸਿਆ ਦਿੱਤੀ ਗਈ ਸੀ। ਸਮਸਿਆ ਇਹ ਸੀ; ਸ਼ੈਤਾਨ ਵੱਲੋਂ ਇੱਕ ਦੂਤ ਨੂੰ ਮੈਨੂੰ ਕੁਟ੍ਟਣ ਲਈ ਮੇਰੇ ਕੋਲ ਭੇਜਿਆ ਗਿਆ ਸੀ ਤਾਂ ਜੋ ਮੈਂ ਗੁਮਾਨ ਨਾ ਕਰ ਸਕਾਂ।
7By reason of the exceeding greatness of the revelations, that I should not be exalted excessively, there was given to me a thorn in the flesh, a messenger of Satan to torment me, that I should not be exalted excessively.
8ਮੈਂ ਪ੍ਰਭੂ ਨੂੰ ਇਹ ਸਮਸਿਆ ਲ੍ਲੈਣ ਲਈ ਤਿੰਨ ਵਾਰ ਬੇਨਤੀ ਕੀਤੀ।
8Concerning this thing, I begged the Lord three times that it might depart from me.
9ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸਕਦੀ ਹੈ।
9He has said to me, “My grace is sufficient for you, for my power is made perfect in weakness.” Most gladly therefore I will rather glory in my weaknesses, that the power of Christ may rest on me.
10ਇਸ ਲਈ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਲੋਕ ਮੈਨੂੰ ਬੁਰਾ ਬੋਲਦੇ ਹਨ ਤਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਮੈਂ ਤੰਗੀਆਂ ਰਾਹੀਂ ਲੰਘਦਾ ਹਾਂ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਜਦੋਂ ਲੋਕ ਮੈਨੂੰ ਦੰਡ ਦਿੰਦੇ ਹਨ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਅਤੇ ਜਦੋਂ ਮੈਂ ਸਮਸਿਆਵਾਂ ਦਾ ਸਾਮ੍ਹਣਾ ਕਰਦਾ ਹਾਂ ਤਾਂ ਮੈਂ ਖੁਸ਼ ਹੁੰਦਾ ਹਾਂ। ਇਹ ਸਾਰੀਆਂ ਗੱਲਾਂ ਮਸੀਹ ਲਈ ਹਨ। ਅਤੇ ਮੈਂ ਇਨ੍ਹਾਂ ਗੱਲਾਂ ਨਾਲ ਖੁਸ਼ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਓਦੋਂ ਹੀ ਮੈਂ ਸੱਚ ਮੁੱਚ ਤਾਕਤਵਰ ਹੁੰਦਾ ਹਾਂ।
10Therefore I take pleasure in weaknesses, in injuries, in necessities, in persecutions, in distresses, for Christ’s sake. For when I am weak, then am I strong.
11ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲ “ਮਹਾਨ ਰਸੂਲਾਂ” ਨਾਲੋਂ ਘੱਟ ਨਹੀਂ ਹਾਂ।
11I have become foolish in boasting. You compelled me, for I ought to have been commended by you, for in nothing was I inferior to the very best apostles, though I am nothing.
12ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਮੈਂ ਉਹ ਗੱਲਾਂ ਕੀਤੀਆਂ ਜਿਨ੍ਹਾਂ ਤੋਂ ਪ੍ਰਮਾਣ ਮਿਲਦਾ ਹੈ ਕਿ ਮੈਂ ਇੱਕ ਰਸੂਲ ਹਾਂ। ਮੈਂ ਚਿਨ੍ਹ ਦਿੱਤੇ, ਅਚੰਭੇ ਕੀਤੇ, ਅਤੇ ਕਰਿਸ਼ਮੇ ਕੀਤੇ। ਇਹ ਸਭ ਗੱਲਾਂ ਮੈਂ ਬਹੁਤ ਤਹੱਮਲ ਨਾਲ ਕੀਤੀਆਂ।
12Truly the signs of an apostle were worked among you in all patience, in signs and wonders and mighty works.
13ਇਸ ਲਈ ਤੁਸੀਂ ਉਹ ਸਭ ਕੁਝ ਪ੍ਰਾਪਤ ਕੀਤਾ ਜੋ ਹੋਰਨਾਂ ਕਲੀਸਿਯਾਵਾਂ ਨੂੰ ਮਿਲਿਆ ਹੈ। ਸਿਰਫ਼ ਇੱਕੋ ਗੱਲ ਵੱਖਰੀ ਹੈ; ਮੈਂ ਤੁਹਾਡੇ ਉੱਪਰ ਬੋਝ ਨਹੀਂ ਬਣਿਆ। ਇਸ ਖਾਤਰ ਮੈਨੂੰ ਮੁਆਫ਼ ਕਰ ਦਿਉ।
13For what is there in which you were made inferior to the rest of the assemblies, unless it is that I myself was not a burden to you? Forgive me this wrong.
14ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋਡ਼ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬਚਿਆਂ ਲਈ ਬਚ੍ਚਤ ਕਰਨੀ ਚਾਹੀਦੀ ਹੈ।
14Behold, this is the third time I am ready to come to you, and I will not be a burden to you; for I seek not your possessions, but you. For the children ought not to save up for the parents, but the parents for the children.
15ਇਸ ਲਈ ਮੈਂ ਤੁਹਾਨੂੰ ਉਹ ਸਭ ਕੁਝ ਦੇਣ ਲਈ ਆਨੰਦਿਤ ਹਾਂ ਜੋ ਮੇਰੇ ਕੋਲ ਹੈ। ਮੈਂ ਆਪਣਾ ਆਪ ਵੀ ਤੁਹਾਨੂੰ ਦੇ ਦੇਵਾਂਗਾ। ਜੇ ਮੈਂ ਤੁਹਾਨੂੰ ਵਧ ਪਿਆਰ ਕਰਾਂਗਾ ਤਾਂ ਵੀ ਤੁਸੀਂ ਮੈਨੂੰ ਘੱਟ ਪਿਆਰ ਕਰੋਂਗੇ।
15I will most gladly spend and be spent for your souls. If I love you more abundantly, am I loved the less?
16ਇਹ ਗੱਲ ਤਾਂ ਸਾਫ਼ ਹੈ ਕਿ ਮੈਂ ਤੁਹਾਡੇ ਉੱਪਰ ਬੋਝ ਨਹੀਂ ਹਾਂ। ਪਰ ਤੁਸੀਂ ਸੋਚਦੇ ਹੋ ਕਿ ਮੈਂ ਮਕ੍ਕਾਰ ਹਾਂ ਅਤੇ ਤੁਹਾਨੂੰ ਫ਼ਡ਼ਨ ਲਈ ਤੁਹਾਨੂੰ ਝੂਠ ਬੋਲਿਆ।
16But be it so, I did not myself burden you. But, being crafty, I caught you with deception.
17ਕੀ ਮੈਂ ਆਪਣੇ ਭੇਜੇ ਹੋਏ ਕਿਸੇ ਵੀ ਆਦਮੀਆਂ ਰਾਹੀਂ ਤੁਹਾਨੂੰ ਧੋਖਾ ਦਿੱਤਾ ਹੈ? ਨਹੀਂ। ਤੁਸੀਂ ਜਾਣਦੇ ਹੋ ਕਿ ਮੈਂ ਇਹ ਨਹੀਂ ਕੀਤਾ।
17Did I take advantage of you by anyone of them whom I have sent to you?
18ਮੈਂ ਤੀਤੁਸ ਨੂੰ ਆਖਿਆ ਕਿ ਤੁਹਾਡੇ ਕੋਲ ਜਾਵੇ। ਅਤੇ ਮੈਂ ਸਾਡੇ ਭਰਾ ਨੂੰ ਉਸਦੇ ਨਾਲ ਘਲਿਆ। ਕ੍ਕੀ ਤੀਤੁਸ ਨੇ ਤੁਹਾਨੂੰ ਧੋਖਾ ਦਿੱਤਾ? ਨਹੀਂ। ਤੁਹਾਨੂੰ ਪਤਾ ਹੈ ਕਿ ਮੈਂ ਅਤੇ ਤੀਤੁਸ ਨੇ ਓਸੇ ਤਰ੍ਹਾਂ ਦੇ ਕੰਮ ਕੀਤੇ ਅਤੇ ਓਸੇ ਤਰ੍ਹਾਂ ਦਾ ਵਿਹਾਰ ਕੀਤਾ।
18I exhorted Titus, and I sent the brother with him. Did Titus take any advantage of you? Didn’t we walk in the same spirit? Didn’t we walk in the same steps?
19ਤੁਹਾਡਾ ਕੀ ਖਿਆਲ ਹੈ ਕਿ ਅਸੀਂ ਇਹ ਸਾਰਾ ਸਮਾਂ ਆਪਣੇ ਆਪ ਨੂੰ ਸਫ਼ਾਈ ਦਿੰਦੇ ਰਹੇ ਹਾਂ? ਨਹੀਂ। ਅਸੀਂ ਇਹ ਗੱਲ ਮਸੀਹ ਵਿੱਚ ਆਖਦੇ ਹਾਂ ਅਤੇ ਇਹ ਗੱਲਾਂ ਅਸੀਂ ਪਰਮੇਸ਼ੁਰ ਦੇ ਅੱਗੇ ਆਖਦੇ ਹਾਂ ਤੁਸੀਂ ਸਾਡੇ ਪਿਆਰੇ ਮਿੱਤਰ ਹੋ। ਅਤੇਜੋ ਕੁਝ ਵੀ ਅਸੀਂ ਕਰਦੇ ਹਾਂ, ਅਸੀਂ ਇਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਕਰਦੇ ਹਾਂ।
19Again, do you think that we are excusing ourselves to you? In the sight of God we speak in Christ. But all things, beloved, are for your edifying.
20ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗਡ਼ੇ, ਮੰਦੇ ਬੋਲ, ਗਪ੍ਪ ਹੰਕਾਰ ਅਤੇ ਉਲਝਨਾ ਨਾ ਹੋਣ।
20For I am afraid that by any means, when I come, I might find you not the way I want to, and that I might be found by you as you don’t desire; that by any means there would be strife, jealousy, outbursts of anger, factions, slander, whisperings, proud thoughts, riots;
21ਮੈਂ ਡਰਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਫ਼ੇਰ ਆਵਾਂ ਮੇਰਾ ਪਰਮੇਸ਼ੁਰ ਕਿਧਰੇ ਮੈਨੂੰ ਤੁਹਾਡੇ ਅੱਗੇ ਨਿਮਾਣਾ ਨਾ ਬਣਾ ਦੇਵੇ। ਮੈਂ ਉਦਾਸ ਹੋ ਸਕਦਾ ਹਾਂ ਕਿਉਂਕਿ ਤੁਹਾਡੇ ਵਿੱਚੋਂ ਕਈਆਂ ਨੇ ਗੁਨਾਹ ਕੀਤੇ ਹਨ। ਮੈਂ ਇਸ ਗੱਲੋਂ ਉਦਾਸ ਹੋ ਸਕਦਾ ਹਾਂ ਕਿ ਉਨ੍ਹਾਂ ਲੋਕਾਂ ਨੇ ਆਪਣੇ ਦਿਲਾਂ ਨੂੰ ਨਹੀਂ ਬਦਲਿਆ ਤਾਂ ਜੋ ਆਪਣੇ ਬਦਕਾਰੀ ਦੇ ਜੀਵਨ, ਆਪਣੇ ਜਿਨਸੀ ਗੁਨਾਹਾਂ ਅਤੇ ਆਪਣੇ ਕੀਤੇ ਹੋਏ ਸ਼ਰਮਨਾਕ ਕਾਰਜਾਂ ਬਾਰੇ ਸ਼ਰਮਿੰਦਾ ਹੋ ਸਕਣ।
21that again when I come my God would humble me before you, and I would mourn for many of those who have sinned before now, and not repented of the uncleanness and sexual immorality and lustfulness which they committed.