Punjabi: NT

World English Bible

Ephesians

4

1ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।
1I therefore, the prisoner in the Lord, beg you to walk worthily of the calling with which you were called,
2ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰਖੋ ਅਤੇ ਇਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁਡ਼ੇ ਰਹੋ।
2with all lowliness and humility, with patience, bearing with one another in love;
3ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁਡ਼ੇ ਹੋਏ ਹੋ। ਇਸ ਢੰਗ ਨਾਲ ਜੁਡ਼ੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।
3being eager to keep the unity of the Spirit in the bond of peace.
4ਇੱਕ ਸ਼ਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ।
4There is one body, and one Spirit, even as you also were called in one hope of your calling;
5ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ।
5one Lord, one faith, one baptism,
6ਉਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ।
6one God and Father of all, who is over all, and through all, and in us all.
7ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸਨੂੰ ਦੇਣਾ ਚਾਹੁੰਦਾ ਸੀ।
7But to each one of us was the grace given according to the measure of the gift of Christ.
8ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।” ਜ਼ਬੂਰ 68:18
8Therefore he says, “When he ascended on high, he led captivity captive, and gave gifts to men.”
9ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।
9Now this, “He ascended,” what is it but that he also first descended into the lower parts of the earth?
10ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹਡ਼ਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ।
10He who descended is the one who also ascended far above all the heavens, that he might fill all things.
11ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
11He gave some to be apostles; and some, prophets; and some, evangelists; and some, shepherds and teachers;
12ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸ਼ਰੀਰ ਨੂੰ ਮਜ਼ਬੂਤ ਬਣਾਇਆ ਜਾ ਸਕੇ।
12for the perfecting of the saints, to the work of serving, to the building up of the body of Christ;
13ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
13until we all attain to the unity of the faith, and of the knowledge of the Son of God, to a full grown man, to the measure of the stature of the fullness of Christ;
14ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹਡ਼ੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
14that we may no longer be children, tossed back and forth and carried about with every wind of doctrine, by the trickery of men, in craftiness, after the wiles of error;
15ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸ਼ਰੀਰ ਹਾਂ।
15but speaking truth in love, we may grow up in all things into him, who is the head, Christ;
16ਸਮੁੱਚਾ ਸ਼ਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸ਼ਰੀਰ ਦੇ ਸਾਰੇ ਅੰਗ ਜੁਡ਼ੇ ਹੋਏ ਅਤੇ ਇਕਠੇ ਹਨ। ਸ਼ਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸ਼ਰੀਰ ਵਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।
16from whom all the body, being fitted and knit together through that which every joint supplies, according to the working in measure of each individual part, makes the body increase to the building up of itself in love.
17ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਨਾਸਥਾਵਾਨਾਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿਚਾਰ ਕਿਸੇ ਕੰਮ ਦੇ ਨਹੀਂ ਹਨ।
17This I say therefore, and testify in the Lord, that you no longer walk as the rest of the Gentiles also walk, in the futility of their mind,
18ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸਕਦੇ ਜਿਹਡ਼ਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।
18being darkened in their understanding, alienated from the life of God, because of the ignorance that is in them, because of the hardening of their hearts;
19ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵਧ ਤੋਂ ਵਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।
19who having become callous gave themselves up to lust, to work all uncleanness with greediness.
20ਪਰ ਜਿਹਡ਼ੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ।
20But you did not learn Christ that way;
21ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੁ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ।
21if indeed you heard him, and were taught in him, even as truth is in Jesus:
22ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੁ ਲੋਕਾਂ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹਡ਼ੀਆਂ ਉਹ ਕਰਨੀਆਂ ਚਾਹੁੰਦੇ ਹਨ।
22that you put away, as concerning your former way of life, the old man, that grows corrupt after the lusts of deceit;
23ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿਖਾਇਆ ਗਿਆ ਹੈ।
23and that you be renewed in the spirit of your mind,
24ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।
24and put on the new man, who in the likeness of God has been created in righteousness and holiness of truth.
25ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ ਕਿਉਂਕਿ ਅਸੀਂ ਇੱਕੋ ਸ਼ਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।
25Therefore putting away falsehood, speak truth each one with his neighbor. For we are members of one another.
26ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰਖੋ।
26“Be angry, and don’t sin.” Don’t let the sun go down on your wrath,
27ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹਡ਼ਾ ਤੁਹਾਨੂੰ ਹਰਾ ਸਕੇ।
27neither give place to the devil.
28ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।
28Let him who stole steal no more; but rather let him labor, working with his hands the thing that is good, that he may have something to give to him who has need.
29ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹਡ਼ੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
29Let no corrupt speech proceed out of your mouth, but such as is good for building up as the need may be, that it may give grace to those who hear.
30ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁਕਵੇਂ ਸਮੇਂ ਅਜ਼ਾਦ ਕਰੇਗਾ।
30Don’t grieve the Holy Spirit of God, in whom you were sealed for the day of redemption.
31ਸਭ ਕੁਡ਼ਤ੍ਤਣ, ਕ੍ਰੋਧ, ਕੋਪ ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ।
31Let all bitterness, wrath, anger, outcry, and slander, be put away from you, with all malice.
32ਦਿਆਲੂ ਬਾਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
32And be kind to one another, tenderhearted, forgiving each other, just as God also in Christ forgave you.