1ਹੁਣ ਤੁਸੀਂ ਅਜ਼ਾਦ ਹੋ। ਮਸੀਹ ਨੇ ਸਾਨੂੰ ਅਜ਼ਾਦ ਕੀਤਾ ਹੈ। ਇਸ ਲਈ ਮਜਬੂਤੀ ਨਾਲ ਖਲੋਵੋ। ਬਦਲੋ ਨਾ ਅਤੇ ਮੁਡ਼ ਕੇ ਨੇਮ ਦੀ ਗੁਲਾਮੀ ਵੱਲ ਨਾ ਪਰਤੋ।
1Stand firm therefore in the liberty by which Christ has made us free, and don’t be entangled again with a yoke of bondage.
2ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵਧੇਰੇ ਕੋਈ ਨਫ਼ਾ ਨਹੀਂ।
2Behold, I, Paul, tell you that if you receive circumcision, Christ will profit you nothing.
3ਇੱਕ ਵਾਰੀ ਫ਼ੇਰ, ਮੈਂ ਹਰ ਮਨੁੱਖ ਨੂੰ ਚਿਤਾਵਨੀ ਦਿੰਦਾ ਹਾਂ; ਜੇ ਤੁਸੀਂ ਆਪਣੀ ਸੁੰਨਤ ਕਰਨ ਦਿਉਂਗੇ ਤਾਂ ਤੁਹਾਨੂੰ ਮੂਸਾ ਦੇ ਸਾਰੇ ਨੇਮਾਂ ਦਾ ਪਾਲਣ ਕਰਨਾ ਪਵੇਗਾ।
3Yes, I testify again to every man who receives circumcision, that he is a debtor to do the whole law.
4ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਆ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ।
4You are alienated from Christ, you who desire to be justified by the law. You have fallen away from grace.
5ਅਸੀਂ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਤੇ ਅਸੀਂ ਆਤਮਾ ਰਾਹੀਂ ਸਾਨੂੰ ਦਿੱਤੀ ਜਾਣ ਵਾਲੀ ਉਸ ਉਮੀਦ ਦਾ ਇੰਤਜ਼ਾਰ ਕਰ ਰਹੇ ਹਾਂ।
5For we, through the Spirit, by faith wait for the hope of righteousness.
6ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਆਸਥਾ ਦੀ ਹੈ ਜਿਹਡ਼ੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ।
6For in Christ Jesus neither circumcision amounts to anything, nor uncircumcision, but faith working through love.
7ਤੁਸੀਂ ਬਡ਼ੀ ਚੰਗੀ ਦੌਡ਼ ਦੌਰ ਰਹੇ ਸੀ। ਤੁਸੀਂ ਸੱਚ ਦੀ ਪਾਲਣਾ ਕਰ ਰਹੇ ਸੀ। ਕਿਸਨੇ ਤੁਹਾਨੂੰ ਸੱਚ ਦੇ ਮਾਰਗ ਦਾ ਅਨੁਸਰਣ ਕਰਨ ਤੋਂ ਰੋਕਿਆ?
7You were running well! Who interfered with you that you should not obey the truth?
8ਇਸ ਤਰ੍ਹਾਂ ਦੀ ਪ੍ਰੇਰਣਾ ਉਸ ਇੱਕ ਵੱਲੋਂ ਨਹੀਂ ਆਉਂਦੀ ਜਿਸਨੇ ਤੁਹਾਨੂੰ ਚੁਣਿਆ ਹੈ।
8This persuasion is not from him who calls you.
9ਹੁਸ਼ਿਆਰ ਰਹੋ। “ਬਸ੍ਸ ਥੋਡ਼ਾ ਜਿਹਾ ਖਮੀਰ ਆਟੇ ਦੀ ਪੂਰੀ ਤੌਣ ਨੂੰ ਉਭਾਰ ਦਿੰਦਾ ਹੈ।”
9A little yeast grows through the whole lump.
10ਮੈਨੂੰ ਪ੍ਰਭੂ ਉੱਤੇ ਵਿਸ਼ਵਾਸ ਹੈ ਕਿ ਤੁਸੀਂ ਉਨ੍ਹਾਂ ਵਖਰੇ ਵਿਚਾਰਾਂ ਉੱਤੇ ਵਿਸ਼ਵਾਸ ਨਹੀਂ ਕਰੋਂਗੇ। ਕੋਈ ਤੁਹਾਨੂੰ ਉਲਝਾ ਰਿਹਾ ਹੈ। ਉਹ ਵਿਅਕਤੀ ਭਾਵੇਂ ਕੋਈ ਵੀ ਹੋਵੇ ਸਜ਼ਾ ਪਾਵੇਗਾ।
10I have confidence toward you in the Lord that you will think no other way. But he who troubles you will bear his judgment, whoever he is.
11ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮਸਿਆ ਪ੍ਪੈਦਾ ਨਾ ਹੋਈ ਹੁੰਦੀ।
11But I, brothers, if I still preach circumcision, why am I still persecuted? Then the stumbling block of the cross has been removed.
12ਮੇਰੀ ਖਾਹਸ਼ ਹੈ ਜਿਹਡ਼ੇ ਲੋਕ ਤੁਹਾਨੂੰ ਪਰੇਸ਼ਾਨ ਕਰਦੇ ਹਨ ਆਪਣੀ ਸੁੰਨਤ ਦੇ ਨਾਲ ਖਸੀ ਹੋਣ ਨੂੰ ਵੀ ਸ਼ਾਮਿਲ ਕਰ ਲੈਣ।
12I wish that those who disturb you would cut themselves off.
13ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਅਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਅਜ਼ਾਦੀ ਨੂੰ ਆਪਣੀ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ।
13For you, brothers, were called for freedom. Only don’t use your freedom for gain to the flesh, but through love be servants to one another.
14ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।”
14For the whole law is fulfilled in one word, in this: “You shall love your neighbor as yourself.” Leviticus 19:18
15ਜੇ ਤੁਸੀਂ ਇੱਕ ਦੂਸਰੇ ਨੂੰ ਦੁਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾਡ਼ਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ।
15But if you bite and devour one another, be careful that you don’t consume one another.
16ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹਡ਼ੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ।
16But I say, walk by the Spirit, and you won’t fulfill the lust of the flesh.
17ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹਡ਼ੇ ਤੁਸੀਂ ਸੱਚਮੁਚ ਕਰਨਾ ਚਾਹੁੰਦੇ ਹੋ।
17For the flesh lusts against the Spirit, and the Spirit against the flesh; and these are contrary to one another, that you may not do the things that you desire.
18ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨੂੰ ਆਗਿਆ ਦੇਵੋ ਤਾਂ ਤੁਸੀਂ ਨੇਮ ਦੇ ਅਧੀਨ ਨਹੀਂ ਹੋ।
18But if you are led by the Spirit, you are not under the law.
19ਮੰਦੇ ਕੰਮ, ਜਿਹਡ਼ੇ ਸਾਡਾ ਪਾਪੀ ਆਪਾ ਕਰਦਾ ਹੈ ਬਡ਼ੇ ਸਪਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ,
19Now the works of the flesh are obvious, which are: adultery, sexual immorality, uncleanness, lustfulness,
20ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗਡ਼ਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲਡ਼ਾਉਣਾ, ਵੰਡੀਆਂ ਪਾਉਣੀਆਂ,
20idolatry, sorcery, hatred, strife, jealousies, outbursts of anger, rivalries, divisions, heresies,
21ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹਡ਼ੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।
21envyings, murders, drunkenness, orgies, and things like these; of which I forewarn you, even as I also forewarned you, that those who practice such things will not inherit the Kingdom of God.
22ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ,
22But the fruit of the Spirit is love, joy, peace, patience, kindness, goodness, faith, or, faithfulness
23ਕੋਮਲਤਾ ਅਤੇ ਸ੍ਵੈਂ ਸੰਜਮ ਪ੍ਰਦਾਨ ਕਰਦਾ ਹੈ। ਕੋਈ ਵੀ ਨੇਮ ਅਜਿਹਾ ਨਹੀਂ ਹੈ ਜਿਹਡ਼ਾ ਇਨ੍ਹਾਂ ਚੀਜ਼ਾਂ ਨੂੰ ਗਲਤ ਆਖ ਸਕਦਾ ਹੈ।
23gentleness, and self-control. Against such things there is no law.
24ਜਿਹਡ਼ੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ।
24Those who belong to Christ have crucified the flesh with its passions and lusts.
25ਅਸੀਂ ਆਪਣਾ ਨਵਾਂ ਜੀਵਨ ਆਤਮਾ ਤੋਂ ਪਾਉਂਦੇ ਹਾਂ। ਇਸ ਲਈ ਸਾਨੂੰ ਆਤਮਾ ਦੀ ਅਗਵਾਈ ਦੇ ਅਨੁਸਾਰ ਹੀ ਵਿਹਾਰ ਕਰਨਾ ਚਾਹੀਦਾ ਹੈ।
25If we live by the Spirit, let’s also walk by the Spirit.
26ਸਾਨੂੰ ਅਭਿਮਾਨੀ ਨਹੀਂ ਹੋਣਾ ਚਾਹੀਦਾ। ਸਾਨੂੰ ਇੱਕ ਦੂਸਰੇ ਨੂੰ ਭਡ਼ਾਕਾਉਣਾ ਨਹੀਂ ਚਾਹੀਦਾ। ਅਤੇ ਸਾਨੂੰ ਇੱਕ ਦੂਸਰੇ ਨਾਲ ਈਰਖਾ ਨਹੀਂ ਕਰਨੀ ਚਾਹੀਦੀ।
26Let’s not become conceited, provoking one another, and envying one another.