Punjabi: NT

World English Bible

John

13

1ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹਡ਼ੇ ਲੋਕ ਇਸ ਜਗਤ ਵਿੱਚ ਉਸਦੇ ਨੇਡ਼ੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
1Now before the feast of the Passover, Jesus, knowing that his time had come that he would depart from this world to the Father, having loved his own who were in the world, he loved them to the end.
2ਯਿਸੂ ਅਤੇ ਉਸਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁਕਿਆ ਸੀ।
2During supper, the devil having already put into the heart of Judas Iscariot, Simon’s son, to betray him,
3ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
3Jesus, knowing that the Father had given all things into his hands, and that he came forth from God, and was going to God,
4ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸਨੂੰ ਕਿ ਉਸਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
4arose from supper, and laid aside his outer garments. He took a towel, and wrapped a towel around his waist.
5ਫ਼ਿਰ ਉਸਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸਨੇ ਉਨ੍ਹਾਂ ਦੇ ਪੈਰ ਪੂੰਝੇ।
5Then he poured water into the basin, and began to wash the disciples’ feet, and to wipe them with the towel that was wrapped around him.
6ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”
6Then he came to Simon Peter. He said to him, “Lord, do you wash my feet?”
7ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”
7Jesus answered him, “You don’t know what I am doing now, but you will understand later.”
8ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”
8Peter said to him, “You will never wash my feet!” Jesus answered him, “If I don’t wash you, you have no part with me.”
9ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”
9Simon Peter said to him, “Lord, not my feet only, but also my hands and my head!”
10ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸ਼ਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
10Jesus said to him, “Someone who has bathed only needs to have his feet washed, but is completely clean. You are clean, but not all of you.”
11ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”
11For he knew him who would betray him, therefore he said, “You are not all clean.”
12ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?
12So when he had washed their feet, put his outer garment back on, and sat down again, he said to them, “Do you know what I have done to you?
13ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।
13 You call me, ‘Teacher’ and ‘Lord.’ You say so correctly, for so I am.
14ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।
14 If I then, the Lord and the Teacher, have washed your feet, you also ought to wash one another’s feet.
15ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
15 For I have given you an example, that you also should do as I have done to you.
16ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਇੱਕ ਕਾਸਦ ਆਪਣੇ ਭੋਜਨ ਵਾਲੇ ਤੋਂ ਵੱਡਾ ਨਹੀਂ ਹੁੰਦਾ। ਅਤੇ ਇੱਕ ਕਾਸਦ ਆਪਣੇ ਭੇਜਨ ਵਾਲੇ ਨਾਲੋਂ ਮਹਾਨ ਨਹੀਂ ਹੈ।
16 Most certainly I tell you, a servant is not greater than his lord, neither one who is sent greater than he who sent him.
17ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।
17 If you know these things, blessed are you if you do them.
18“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’
18 I don’t speak concerning all of you. I know whom I have chosen. But that the Scripture may be fulfilled, ‘He who eats bread with me has lifted up his heel against me.’
19ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।
19 From now on, I tell you before it happens, that when it happens, you may believe that I am he.
20ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
20 Most certainly I tell you, he who receives whomever I send, receives me; and he who receives me, receives him who sent me.”
21ਯਿਸੂ ਇਹ ਗੱਲਾਂ ਆਖਦੇ ਹੋਏ ਬਡ਼ਾ ਦੁਖੀ ਹੋਇਆ ਅਤੇ ਉਸਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
21When Jesus had said this, he was troubled in spirit, and testified, “Most certainly I tell you that one of you will betray me.”
22ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
22The disciples looked at one another, perplexed about whom he spoke.
23ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖਢ਼ਾ ਸੀ, ਜਿਸਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।
23One of his disciples, whom Jesus loved, was at the table, leaning against Jesus’ breast.
24ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।
24Simon Peter therefore beckoned to him, and said to him, “Tell us who it is of whom he speaks.”
25ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ਡ਼ਵਾਏਗਾ।”
25He, leaning back, as he was, on Jesus’ breast, asked him, “Lord, who is it?”
26ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ਡ਼ਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
26Jesus therefore answered, “It is he to whom I will give this piece of bread when I have dipped it.” So when he had dipped the piece of bread, he gave it to Judas, the son of Simon Iscariot.
27ਜਿਵੇਂ ਹੀ ਯਹੂਦਾ ਨੇ ਰੋਟੀ ਲਿਤ੍ਤੀ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
27After the piece of bread, then Satan entered into him. Then Jesus said to him, “What you do, do quickly.”
28ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।
28Now no man at the table knew why he said this to him.
29ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
29For some thought, because Judas had the money box, that Jesus said to him, “Buy what things we need for the feast,” or that he should give something to the poor.
30ਤਾਂ ਯਹੂਦਾ ਰੋਟੀ ਲੈਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।
30Therefore having received that morsel, he went out immediately. It was night.
31ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।
31When he had gone out, Jesus said, “Now the Son of Man has been glorified, and God has been glorified in him.
32ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸਨੂੰ ਮਹਿਮਾ ਦੇਵੇਗਾ।”
32 If God has been glorified in him, God will also glorify him in himself, and he will glorify him immediately.
33ਯਿਸੂ ਨੇ ਕਿਹਾ, “ਮੇਰ ਬਚਿਓ, ਮ੍ਮੈਂ ਹੋਰ ਥੋਡ਼ਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿਥੇ ਮੈਂ ਜਾ ਰਿਹਾ ਹਾਂ।
33 Little children, I will be with you a little while longer. You will seek me, and as I said to the Jews, ‘Where I am going, you can’t come,’ so now I tell you.
34“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।
34 A new commandment I give to you, that you love one another, just like I have loved you; that you also love one another.
35ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”
35 By this everyone will know that you are my disciples, if you have love for one another.”
36ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿਥੇ ਮੈਂ ਜਾ ਰਿਹਾ ਹਾਂ ਉਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”
36Simon Peter said to him, “Lord, where are you going?” Jesus answered, “Where I am going, you can’t follow now, but you will follow afterwards.”
37ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”
37Peter said to him, “Lord, why can’t I follow you now? I will lay down my life for you.”
38ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕਡ਼ ਬਾਂਗ ਨਹੀਂ ਦੇਵੇਗਾ।”
38Jesus answered him, “Will you lay down your life for me? Most certainly I tell you, the rooster won’t crow until you have denied me three times.