Punjabi: NT

World English Bible

Romans

16

1ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕ ਹੈ।
1I commend to you Phoebe, our sister, who is a servant of the assembly that is at Cenchreae,
2ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸਨੂੰ ਜ਼ਰੂਰਤ ਹੈ। ਉਸਨੇ ਮੇਰੀ ਬਡ਼ੀ ਸਹਾਇਤਾ ਕੀਤੀ ਸੀ ਅਤੇ ਉਸਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ।
2that you receive her in the Lord, in a way worthy of the saints, and that you assist her in whatever matter she may need from you, for she herself also has been a helper of many, and of my own self.
3ਪਰਿਸਕਾ ਅਤੇ ਅਕੂਲਾ ਨੂੰ ਸ਼ੁਭ ਕਾਮਨਾਵਾਂ। ਉਹ ਮਸੀਹ ਯਿਸੂ ਵਿੱਚ ਸਾਥੀ ਕਾਮੇ ਹਨ।
3Greet Prisca and Aquila, my fellow workers in Christ Jesus,
4ਉਨ੍ਹਾਂ ਨੇ ਆਪਣੀ ਜਾਨ ਖਤਰੇ ਵਿੱਚ ਪਾਕੇ ਮੇਰੀ ਜਾਨ ਬਚਾਈ। ਮੈਂ ਉਨ੍ਹਾਂ ਦਾ ਧੰਨਵਾਦੀ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਨ।
4who for my life, laid down their own necks; to whom not only I give thanks, but also all the assemblies of the Gentiles.
5ਅਤੇ ਉਸ ਗਿਰਜੇ ਨੂੰ ਵੀ ਸਲਾਮ ਜਿਹਡ਼ਾ ਉਨ੍ਹਾਂ ਦੇ ਘਰ ਨਾਲ ਜੁਡ਼ਦਾ ਹਾਯ। ਮੇਰੇ ਪਿਆਰੇ ਮਿੱਤਰ ਇਯੈਨੇਤੁਸ ਨੂੰ ਸੁਖ-ਸਾਂਦ ਆਖਣਾ। ਅਸਿਯਾ ਵਿੱਚ ਮਸੀਹ ਦਾ ਅਨੁਸਰਣ ਕਰਨ ਵਾਲਾ ਉਹ ਪਹਿਲਾ ਮਨੁੱਖ ਸੀ।
5Greet the assembly that is in their house. Greet Epaenetus, my beloved, who is the first fruits of Achaia to Christ.
6ਮਰਿਯਮ ਨੂੰ ਵੀ ਨਮਸਕਾਰ ਆਖਣੀ ਉਸਨੇ ਤੁਹਾਡੇ ਲਈ ਬਡ਼ੀ ਸਖਤ ਮਿਹਨਤ ਕੀਤੀ।
6Greet Mary, who labored much for us.
7ਅੰਦਰੁਨਿਕੁਸ ਅਤੇ ਯੂਨਿਆਸ ਨੂੰ ਵੀ ਸੁਖ ਸਾਂਦ ਆਖਣਾ, ਉਹ ਮੇਰੇ ਰਿਸ਼ਤੇਦਾਰ ਹਨ ਅਤੇ ਮੇਰੇ ਨਾਲ ਕੈਦ ਵਿੱਚ ਸਨ। ਉਹ ਬਹੁਤ ਜ਼ਿਆਦਾ ਇੱਜ਼ਤਦਾਰ ਹਨ। ਉਹ ਉਨ੍ਹਾਂ ਵਿੱਚੋਂ ਹਨ ਜੋ ਮਸੀਹ ਦੁਆਰਾ ਉਸਦਾ ਕੰਮ ਕਰਨ ਕਈ ਭੇਜੇ ਗਏ ਹਨ। ਉਹ ਮੇਰੇ ਹੋਣ ਤੋਂ ਪਹਿਲਾਂ ਵੀ ਮਸੀਹ ਦੇ ਚੇਲੇ ਸਨ।
7Greet Andronicus and Junia, my relatives and my fellow prisoners, who are notable among the apostles, who also were in Christ before me.
8ਅੰਪਲਿਯਾਤੁਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ ਜਿਹਡ਼ਾ ਪ੍ਰਭੂ ਵਿੱਚ ਮੇਰਾ ਪਿਆਰਾ ਮਿੱਤਰ ਹੈ।
8Greet Amplias, my beloved in the Lord.
9ਮੇਰੇ ਸਾਥੀ ਕਾਮੇ ਉਰਬਾਨੁਸ ਨੂੰ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਮਸੀਹ ਵਿੱਚ ਸ਼ੁਭਕਾਮਨਾਵਾਂ ਦੇਣੀਆਂ।
9Greet Urbanus, our fellow worker in Christ, and Stachys, my beloved.
10ਅਪਿਲ੍ਲੇਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸਨੂੰ ਪਰਖਿਆ ਗਿਆ ਅਤੇ ਉਹ ਮਸੀਹ ਦਾ ਸੱਚਾ ਸੇਵਕ ਹੋਇਆ ਅਤੇ ਅਰਿਸਤਯੂਲੁਸ ਦੇ ਪਰਿਵਾਰ ਵਿੱਚ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਵੀ ਮੇਰੀ ਰਾਜ਼ੀ-ਖੁਸ਼ੀ ਕਹਿਣਾ।
10Greet Apelles, the approved in Christ. Greet those who are of the household of Aristobulus.
11ਮੇਰੇ ਰਿਸ਼ਤੇਦਾਰ ਹੇਰੋਦਿਯੋਨ ਨੂੰ ਅਤੇ ਨਰਕਿਸੁਸ੍ਸ ਦੇ ਪਰਿਵਾਰ ਨੂੰ ਵੀ, ਜੋ ਪ੍ਰਭੂ ਨਾਲ ਸੰਬੰਧਿਤ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।
11Greet Herodion, my kinsman. Greet them of the household of Narcissus, who are in the Lord.
12ਤਰੂਨੇਆ ਅਤੇ ਤਰੁਫ਼ੋਸਾ ਔਰਤਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ, ਜੋ ਪ੍ਰਭੂ ਲਈ ਬਡ਼ੀ ਸਖਤ ਮਿਹਨਤ ਕਰ ਰਹੀਆਂ ਹਨ। ਮੇਰੀ ਪਿਆਰੀ ਸਹੇਲੀ ਪਰਸੀਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ। ਉਸਨੇ ਵੀ ਪ੍ਰਭੂ ਲਈ ਬਡ਼ੀ ਸਖਤ ਮਿਹਨਤ ਕੀਤੀ ਹੈ।
12Greet Tryphaena and Tryphosa, who labor in the Lord. Greet Persis, the beloved, who labored much in the Lord.
13ਰੂਫ਼ਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ ਜੋ ਕਿ ਪ੍ਰਭੂ ਵਿੱਚ ਖਾਸ ਵਿਅਕਤੀ ਹੈ। ਅਤੇ ਉਸਦੀ ਮਾਤਾ ਮੇਰੇ ਲਈ ਵੀ ਮਾਤਾ ਹੈ।
13Greet Rufus, the chosen in the Lord, and his mother and mine.
14ਅੰਸੁਕਰਿਤੁਸ, ਫ਼ਲੇਗੁਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਅਤੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ, ਜਿਹਡ਼ੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।
14Greet Asyncritus, Phlegon, Hermes, Patrobas, Hermas, and the brothers who are with them.
15ਫ਼ਿਲੁਲੁਗੁਸ਼ ਯੂਲੀਆ ਅਤੇ ਨੇਰਿਯੁਸ ਅਤੇ ਉਸਦੀ ਭੈਣ ਤੇ ਉਲੁਂਪਾਸ ਨੂੰ, ਅਤੇ ਸਭਨਾਂ ਸ਼ਰਧਾਲੂਆਂ ਨੂੰ ਜਿਹਡ਼ੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ।
15Greet Philologus and Julia, Nereus and his sister, and Olympas, and all the saints who are with them.
16ਜਦੋਂ ਤੁਸੀਂ ਮਿਲੋਂ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ। ਮਸੀਹ ਦੇ ਸਾਰੇ ਗਿਰਜੇ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ।
16Greet one another with a holy kiss. The assemblies of Christ greet you.
17ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹਡ਼ੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸਦੇ ਵਿਰੁੱਧ ਹਨ ਜਿਹਡ਼ੀ ਸੱਚੀ ਸਿਖਿਆ ਤੁਸੀਂ ਸਿਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।
17Now I beg you, brothers, look out for those who are causing the divisions and occasions of stumbling, contrary to the doctrine which you learned, and turn away from them.
18ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
18For those who are such don’t serve our Lord, Jesus Christ, but their own belly; and by their smooth and flattering speech, they deceive the hearts of the innocent.
19ਤੁਹਾਡੀ ਆਗਿਆਕਾਰੀ ਦਾ ਜਸ ਤਾਂ ਸਾਰੇ ਨਿਹਚੀਆਂ ਨੂੰ ਪਤਾ ਹੈ, ਇਸ ਲਈ ਮੈਂ ਤੁਹਾਡੇ ਲਈ ਬਡ਼ਾ ਪ੍ਰਸੰਨ ਹਾਂ। ਪਰ ਮੈਂ ਤੁਹਾਨੂੰ ਚੰਗੀਆਂ ਗੱਲਾਂ ਬਾਰੇ ਸਮਝਦਾਰ ਅਤੇ ਬਦੀ ਬਾਰੇ ਭੋਲੇ ਵੇਖਣਾ ਚਾਹੁੰਦਾ ਹਾਂ।
19For your obedience has become known to all. I rejoice therefore over you. But I desire to have you wise in that which is good, but innocent in that which is evil.
20ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ। ਪ੍ਰਭੂ ਯਿਸੂ ਦੀ ਕਿਰਪਾ ਤੁਹਾਡੇ ਨਾਲ ਹੋਵੇ।
20And the God of peace will quickly crush Satan under your feet. The grace of our Lord Jesus Christ be with you.
21ਸਾਡਾ ਸਹਿ ਕਰਮਚਾਰੀ ਤਿਮੋਥਿਉਸ ਤੁਹਾਨੂੰ ਸ਼ੁਭ ਕਾਮਨਾਵਾਂ ਭੇਜਦਾ ਹੈ। ਮੇਰੇ ਨਾਲ ਮੇਰੇ ਸੰਬੰਧੀਆਂ ਲੂਕਿਯੁਸ, ਯੋਨ ਅਤੇ ਸੋਸਿਪਤਰੁਸ ਤੁਹਾਡੀ ਸੁਖ-ਸਾਂਦ ਪੁਛਦੇ ਹਨ।
21Timothy, my fellow worker, greets you, as do Lucius, Jason, and Sosipater, my relatives.
22ਮੈਂ ਤਰਤਿਯੁਸ ਹਾਂ। ਮੈਂ ਇਹ ਪੱਤਰ ਉਵੇਂ ਲਿਖਿਆ ਹੈ ਜਿਵੇਂ ਪੌਲੁਸ ਨੇ ਲਿਖਵਾਇਆ ਹੈ। ਪ੍ਰਭੂ ਵਿੱਚ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ।
22I, Tertius, who write the letter, greet you in the Lord.
23ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇਥੇ ਉਸਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।
23Gaius, my host and host of the whole assembly, greets you. Erastus, the treasurer of the city, greets you, as does Quartus, the brother.
24[This verse may not be a part of this translation]
24The grace of our Lord Jesus Christ be with you all! Amen.
25ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁਢ ਤੋਂ ਹੀ ਗੁਪਤ ਰੱਖਿਆ ਗਿਆ ਸੀ।
25
26ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰਖ ਸਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹਾਯ।
27ਗਿਆਨਵਾਨ ਪਰਮੇਸ਼ੁਰ ਨੂੰ ਯਿਸੂ ਮਸੀਹ ਰਾਹੀਂ ਸਦੀਵੀ ਮਹਿਮਾ। ਆਮੀਨ।।