1When I came to you, brothers, I didn’t come with excellence of speech or of wisdom, proclaiming to you the testimony of God.
1ਪਿਆਰੇ ਭਰਾਵੋ ਅਤੇ ਭੈਣੋ ਮੈਂ ਜਦੋਂ ਤੁਹਾਡੇ ਕੋਲ ਆਇਆ ਸੀ ਤਾਂ ਮੈਂ ਤੁਹਾਨੂੰ ਪਰਮੇਸ਼ੁਰ ਦੇ ਸੱਚ ਬਾਰੇ ਦਸਿਆ ਸੀ। ਪਰ ਉਸ ਲਈ ਮੈਂ ਨਾ ਤਾਂ ਚੰਗੇ ਵਕਤਾਂ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਨਾ ਹੀ ਮਹਾਨ ਸੂਝ ਦੀ ਵਰਤੋਂ ਕੀਤੀ ਹੈ।
2For I determined not to know anything among you, except Jesus Christ, and him crucified.
2ਮੈਂ ਇਹ ਫ਼ੈਸਲਾ ਕਰ ਲਿਆ ਸੀ। ਕਿ ਜਦੋਂ ਤੱਕ ਮੈਂ ਤੁਹਾਡੇ ਨਾਲ ਹਾਂ ਤਾਂ ਮੈ ਯਿਸੂ ਮਸੀਹ ਅਤੇ ਉਸਦੀ ਸਲੀਬ ਉੱਤੇ ਮ੍ਰਿਤੂ ਤੋਂ ਅਲਾਵਾ ਹਰ ਗੱਲ ਭੁੱਲ ਜਾਵਾਂਗਾ।
3I was with you in weakness, in fear, and in much trembling.
3ਜਦੋਂ ਮੈਂ ਤੁਹਾਡੇ ਕੋਲ ਆਇਆ ਸਾਂ, ਮੈਂ ਨਿਰਬਲ ਸਾਂ ਅਤੇ ਡਰ ਨਾਲ ਕੰਬ ਰਿਹਾ ਸਾਂ।
4My speech and my preaching were not in persuasive words of human wisdom, but in demonstration of the Spirit and of power,
4ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ।
5that your faith wouldn’t stand in the wisdom of men, but in the power of God.
5ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਹਡਾ ਕਿਸੇ ਮਨੁੱਖ ਦੀ ਸੂਝ ਵਿੱਚ ਨਹੀਂ ਸਗੋਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਸ਼ਚਾ ਹੋਵੇ।
6We speak wisdom, however, among those who are full grown; yet a wisdom not of this world, nor of the rulers of this world, who are coming to nothing.
6ਅਸੀਂ ਆਤਮਕ ਤੌਰ ਤੇ ਪ੍ਰੌਢ਼ ਲੋਕਾਂ ਨੂੰ ਸਿਆਣਪ ਵੀ ਸਿਖਾਉਂਦੇ ਹਾਂ, ਪਰ ਉਹ ਸਿਆਣਪ ਇਸ ਦੁਨੀਆਂ ਦੇ ਨਾਲ ਸੰਬੰਧਿਤ ਨਹੀਂ ਹੈ। ਇਹ ਇਸ ਦੁਨੀਆਂ ਦੇ ਹਾਕਮਾਂ ਦੀ ਸਿਆਣਪ ਨਹੀਂ ਹੈ। ਉਨ੍ਹਾਂ ਹਾਕਮਾਂ ਦੀ ਸਿਆਣਪ ਨਸ਼ਟ ਹੋ ਰਹੀ ਹੈ।
7But we speak God’s wisdom in a mystery, the wisdom that has been hidden, which God foreordained before the worlds for our glory,
7ਪਰ ਅਸੀਂ ਪਰਮੇਸ਼ੁਰ ਦੀ ਗੁਪਤ ਸਿਆਣਪ ਬਾਰੇ ਗੱਲ ਕਰ ਰਹੇ ਹਾਂ। ਇਹ ਸਿਆਣਪ ਲੋਕਾਂ ਤੋਂ ਲਕੋਈ ਗਈ ਹੈ। ਪਰਮੇਸ਼ੁਰ ਨੇ ਇਹ ਸਿਆਣਪ ਸਾਡੀ ਮਹਿਮਾਂ ਲਈ ਵਿਉਂਤੀ ਹੈ। ਉਸਨੇ ਇਸਦੀ ਯੋਜਨਾ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਦੀ ਬਣਾ ਲਈ ਸੀ।
8which none of the rulers of this world has known. For had they known it, they wouldn’t have crucified the Lord of glory.
8ਇਸ ਦੁਨੀਆਂ ਦੇ ਹਾਕਮਾਂ ਵਿੱਚੋਂ ਕਿਸੇ ਨੇ ਵੀ ਇਸ ਸਿਆਣਪ ਨੂੰ ਨਹੀਂ ਸਮਝਿਆ। ਜੇ ਉਹ ਸਮਝ ਗਏ ਹੁੰਦੇ ਉਨ੍ਹਾਂ ਨੇ ਗੌਰਵਸ਼ਾਲੀ ਪ੍ਰਭੂ ਨੂੰ ਸਲੀਬ ਉੱਪਰ ਨਹੀਂ ਸੀ ਲਟਕਾਉਣਾ।
9But as it is written, “Things which an eye didn’t see, and an ear didn’t hear, which didn’t enter into the heart of man, these God has prepared for those who love him.” Isaiah 64:4
9ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸਨੂੰ ਪਿਆਰ ਕਰਦੇ ਹਨ।” ।,’ ਯਸਾਯਾਹ 64:4
10But to us, God revealed them through the Spirit. For the Spirit searches all things, yes, the deep things of God.
10ਪਰੰਤੂ ਪਰਮੇਸ਼ੁਰ ਨੇ ਸਾਨੂੰ ਇਹ ਗੱਲਾਂ ਆਤਮਾ ਰਾਹੀਂ ਸਜਝਾਈਆਂ ਹਨ। ਪਵਿੱਤਰ ਆਤਮਾ ਸਭ ਕੁਝ ਜਾਣਦਾ ਹੈ, ਪਰਮੇਸ਼ੁਰ ਦੇ ਗੁਪਤ ਰਹੱਸਾ ਨੂੰ ਵੀ।
11For who among men knows the things of a man, except the spirit of the man, which is in him? Even so, no one knows the things of God, except God’s Spirit.
11ਇਹ ਇਸ ਤਰ੍ਹਾਂ ਹੈ। ਕੋਈ ਵਿਅਕਤੀ ਵੀ ਕਿਸੇ ਹੋਰ ਦੇ ਵਿਚਾਰਾਂ ਨੂੰ ਨਹੀਂ ਜਾਣਦਾ ਇੱਕ ਆਦਮੀ ਅੰਦਰ ਸਿਰਫ਼ ਆਤਮਾ ਹੀ ਉਸ ਦੀਆਂ ਸੋਚਾਂ ਬਾਰੇ ਜਾਣਦਾ ਹੈ। ਪਰਮੇਸ਼ੁਰ ਵੀ ਇਵੇਂ ਹੀ ਹੈ। ਕੋਈ ਵੀ ਪਰਮੇਸ਼ੁਰ ਦੇ ਵਿਚਾਰਾਂ ਦੀ ਜਾਣਕਾਰੀ ਨਹੀਂ ਰੱਖਦਾ। ਕੇਵਲ ਪਰਮੇਸ਼ੁਰ ਦੀ ਆਤਮਾ ਹੀ ਉਨ੍ਹਾਂ ਵਿਚਾਰਾਂ ਨੂੰ ਜਾਣਦਾ ਹੈ।
12But we received, not the spirit of the world, but the Spirit which is from God, that we might know the things that were freely given to us by God.
12ਸਾਨੂੰ ਦੁਨੀਆਂ ਦਾ ਆਤਮਾ ਨਹੀਂ ਮਿਲਿਆ ਹੋਇਆ। ਪਰੰਤੂ ਸਾਨੂੰ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ੁਰ ਵੱਲੋਂ ਹੈ। ਅਸੀਂ ਇਹ ਆਤਮਾ ਇਸ ਲਈ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਨ੍ਹਾਂ ਅਸੀਸਾਂ ਬਾਰੇ ਜਾਣ ਸਕੀਏ ਜੋ ਪਰਮੇਸ਼ੁਰ ਨੇ ਸਾਨੂੰ ਬਿਨ ਕੀਮਤ ਦਿੱਤੀਆਂ ਹਨ।
13Which things also we speak, not in words which man’s wisdom teaches, but which the Holy Spirit teaches, comparing spiritual things with spiritual things.
13ਜਦੋਂ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਗੱਲ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ ਜੋ ਸਾਨੂੰ ਮਨੁੱਖਾਂ ਦੀ ਸਿਆਣਪ ਵੱਲੋਂ ਸਿਖਾਏ ਗਏ ਹਨ। ਆਤਮਕ ਚੀਜ਼ਾਂ ਦੀ ਵਿਆਖਿਆ ਲਈ ਆਤਮਕ ਸ਼ਬਦਾਂ ਦੀ ਵਰਤੋਂ ਕਰਦੇ ਹਾਂ।
14Now the natural man doesn’t receive the things of God’s Spirit, for they are foolishness to him, and he can’t know them, because they are spiritually discerned.
14ਉਹ ਵਿਅਕਤੀ ਜਿਹਡ਼ਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸਕਦਾ ਜਿਹਡ਼ੀਆਂ ਪਰਮੇਸ਼ੁਰ ਦੇ ਆਤਮੇ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸਕਦੀਆਂ ਹਨ।
15But he who is spiritual discerns all things, and he himself is judged by no one.
15ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਰਣੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰਖ ਸਕਦੇ।
16“For who has known the mind of the Lord, that he should instruct him?” Isaiah 40:13 But we have Christ’s mind.
16“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਪ੍ਰਭੂ ਨੂੰ ਦੱਸ ਸਕਦਾ ਹੈ ਕਿ ਉਸਨੂੰ ਕੀ ਕਰਨਾ ਚਾਹੀਦਾ ਹੈ?” ਯਸਾਯਾਹ 40:13 ਪਰ ਤੁਹਾਡੇ ਲਈ, ਤੁਹਾਡੇ ਕੋਲ ਮਸੀਹ ਦਾ ਮਨ ਹੈ।