1Behold, how great a love the Father has bestowed on us, that we should be called children of God! For this cause the world doesn’t know us, because it didn’t know him.
1ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ।
2Beloved, now we are children of God, and it is not yet revealed what we will be. But we know that, when he is revealed, we will be like him; for we will see him just as he is.
2ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦਸਿਆ ਗਿਆ ਕਿ ਅਸੀਂ ਭਵਿਖ੍ਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ।
3Everyone who has this hope set on him purifies himself, even as he is pure.
3ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁਧ ਬਣਾ ਲੈਂਦਾ ਹੈ।
4Everyone who sins also commits lawlessness. Sin is lawlessness.
4ਜਦੋਂ ਕੋਈ ਵਿਅਕਤੀ ਪਾਪ ਕਰਦਾ ਹੈ। ਤਾਂ ਉਹ ਪਰਮੇਸ਼ੁਰ ਦਾ ਨੇਮ ਤੋਡ਼ਦਾ ਹੈ। ਹਾਂ, ਪਾਪ ਕਰਨਾ ਉਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਪਰਮੇਸ਼ੁਰ ਦੇ ਨੇਮ ਵਿਰੁੱਧ ਜਿਉਣਾ।
5You know that he was revealed to take away our sins, and in him is no sin.
5ਤੁਸੀਂ ਜਾਣਦੇ ਹੋ ਕਿ ਮਸੀਹ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਆਇਆ ਸੀ। ਮਸੀਹ ਵਿੱਚ ਕੋਈ ਪਾਪ ਨਹੀਂ ਸੀ।
6Whoever remains in him doesn’t sin. Whoever sins hasn’t seen him, neither knows him.
6ਇਸ ਲਈ ਜਿਹਡ਼ਾ ਵਿਅਕਤੀ ਮਸੀਹ ਵਿੱਚ ਜਿਉਂਦਾ ਹੈ ਉਹ ਪਾਪ ਨਹੀਂ ਕਰਦਾ ਰਹਿੰਦਾ। ਜੇ ਕੋਈ ਵਿਅਕਤੀ ਪਾਪ ਕਰਦਾ ਰਹਿੰਦਾ ਹੈ, ਤਾਂ ਉਸਨੇ ਕਦੇ ਵੀ ਮਸੀਹ ਨੂੰ ਨਹੀਂ ਸਮਝਿਆ ਅਤੇ ਜਾਣਿਆ।
7Little children, let no one lead you astray. He who does righteousness is righteous, even as he is righteous.
7ਪਿਆਰੇ ਬਚਿਓ, ਕਿਸ੍ਸੇ ਵੀ ਵਿਅਕਤੀ ਨੂੰ ਇਹ ਮੌਕਾ ਨਾ ਦਿਓ ਕਿ ਉਹ ਤੁਹਾਨੂੰ ਗਲਤ ਪਾਸੇ ਪਾ ਸਕੇ। ਮਸੀਹ ਸੱਚਾ ਹੈ। ਉਸ ਵਾਂਗ ਸੱਚਾ ਹੋਣ ਲਈ ਵਿਅਕਤੀ ਨੂੰ ਉਹੀ ਕੁਝ ਕਰਨਾ ਪਵੇਗਾ ਜਿਹਡ਼ਾ ਸਹੀ ਹੈ।
8He who sins is of the devil, for the devil has been sinning from the beginning. To this end the Son of God was revealed, that he might destroy the works of the devil.
8ਸ਼ੈਤਾਨ ਮੁਢ ਤੋਂ ਹੀ ਪਾਪ ਕਰਦਾ ਆ ਰਿਹਾ ਹੈ, ਅਤੇ ਜਿਹਡ਼ਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ।
9Whoever is born of God doesn’t commit sin, because his seed remains in him; and he can’t sin, because he is born of God.
9ਜਦੋਂ ਪਰਮੇਸੁਰ ਕਿਸੇ ਵਿਅਕਤੀ ਨੂੰ ਆਪਣਾ ਬੱਚਾ ਬਣਾਉਂਦਾ ਹੈ ਤਾਂ ਉਹ ਵਿਅਕਤੀ ਪਾਪ ਕਰਦਾ ਨਹੀਂ ਰਹਿ ਸਕਦਾ। ਕਿਉਂ? ਕਿਉਂਕਿ ਜਿਹਡ਼ਾ ਨਵਾਂ ਜੀਵਨ ਪਰਮੇਸ਼ੁਰ ਨੇ ਉਸਨੂੰ ਦਿੱਤਾ ਹੈ, ਉਸ ਵਿੱਚ ਰਹਿੰਦਾ ਹੈ। ਇਸ ਲਈ ਉਹ ਵਿਅਕਤੀ ਪਾਪ ਕਰਨਾ ਜਾਰੀ ਨਹੀਂ ਰਖ ਸਕਦਾ। ਕਿਉਂਕਿ ਉਹ ਪਰਮੇਸ਼ੁਰ ਦਾ ਆਪਣਾ ਬੱਚਾ ਬਣ ਗਿਆ ਹੈ।
10In this the children of God are revealed, and the children of the devil. Whoever doesn’t do righteousness is not of God, neither is he who doesn’t love his brother.
10ਇਸ ਲਈ ਅਸੀਂ ਦੇਖ ਸਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹਡ਼ੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹਡ਼ੇ ਹਨ। ਜਿਹਡ਼ੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸਕਦੇ। ਅਤੇ ਜਿਹਡ਼ਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ।
11For this is the message which you heard from the beginning, that we should love one another;
11ਇਹੀ ਉਪਦੇਸ਼ ਹੈ ਜਿਹਡ਼ਾ ਤੁਸੀਂ ਸ਼ੁਰੂ ਤੋਂ ਸੁਣਿਆ ਹੈ; ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
12unlike Cain, who was of the evil one, and killed his brother. Why did he kill him? Because his works were evil, and his brother’s righteous.
12ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਏਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂਕਿ ਜਿਹਡ਼ੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹਡ਼ੀਆਂ ਗੱਲਾਂ ਏਬਲ ਨੇ ਕੀਤੀਆਂ ਚੰਗੀਆਂ ਸਨ।
13Don’t be surprised, my brothers, if the world hates you.
13ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ।
14We know that we have passed out of death into life, because we love the brothers. He who doesn’t love his brother remains in death.
14ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹਡ਼ੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ।
15Whoever hates his brother is a murderer, and you know that no murderer has eternal life remaining in him.
15ਹਰੇਕ ਵਿਅਕਤੀ ਜਿਹਡ਼ਾ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ, ਇੱਕ ਕਾਤਲ ਹੈ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਕਾਤਲ ਆਪਣੇ ਅੰਦਰ ਸਦੀਵੀ ਜੀਵਨ ਨਹੀਂ ਰਖਦਾ।
16By this we know love, because he laid down his life for us. And we ought to lay down our lives for the brothers.
16ਇਵੇਂ ਹੀ ਅਸੀਂ ਜਾਣਦੇ ਹਾਂ ਕਿ ਸੱਚਾ ਪਿਆਰ ਕੀ ਹੈ; ਮਸੀਹ ਨੇ ਸਾਡੇ ਲਈ ਆਪਣੇ ਜੀਵਨ ਦਿੱਤਾ। ਇਸ ਲਈ ਸਾਨੂੰ ਵੀ ਸਾਡੇ ਭਰਾਵਾਂ ਅਤੇ ਭੈਣਾਂ ਨੂੰ ਆਪਣਾ ਜੀਵਨ ਦੇਣਾ ਚਾਹੀਦਾ ਹੈ ਜਿਹਡ਼ੇ ਮਸੀਹ ਵਿੱਚ ਹਨ।
17But whoever has the world’s goods, and sees his brother in need, and closes his heart of compassion against him, how does the love of God remain in him?
17ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹਡ਼ਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋਡ਼ਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।
18My little children, let’s not love in word only, neither with the tongue only, but in deed and truth.
18ਮੇਰੇ ਬਚਿਓ, ਸ੍ਸਾਡਾ ਪਿਆਰ ਗੱਲਾਂ ਅਤੇ ਸ਼ਬਦਾਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ। ਸਾਨੂੰ ਸਚਾ ਪਿਆਰ ਹੋਣਾ ਚਾਹੀਦਾ ਅਤੇ ਸਾਨੂੰ ਇਹ ਅਮਲਾਂ ਰਾਹੀਂ ਦਰਸ਼ਾਉਣਾ ਚਾਹੀਦਾ ਹੈ।
19And by this we know that we are of the truth, and persuade our hearts before him,
19[This verse may not be a part of this translation]
20because if our heart condemns us, God is greater than our heart, and knows all things.
20[This verse may not be a part of this translation]
21Beloved, if our hearts don’t condemn us, we have boldness toward God;
21ਮੇਰੇ ਪਿਆਰੇ ਮਿੱਤਰੋ, ਜੇਕਰ ਅਸੀਂ ਇਹ ਮਹਿਸੂਸ ਕਰਾਂਗੇ ਕਿ ਅਸੀਂ ਕੁਝ ਗਲਤ ਨਹੀਂ ਕਰ ਰਹੇ, ਤਾਂ ਅਸੀਂ ਜਦੋਂ ਵੀ ਪਰਮੇਸ਼ੁਰ ਕੋਲ ਆਵਾਂਗੇ, ਨਿਡਰ ਹੋਵਾਂਗੇ।
22and whatever we ask, we receive from him, because we keep his commandments and do the things that are pleasing in his sight.
22ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ।
23This is his commandment, that we should believe in the name of his Son, Jesus Christ, and love one another, even as he commanded.
23ਇਹੀ ਹੈ ਜਿਸਦਾ ਪਰਮੇਸ਼ੁਰ ਆਦੇਸ਼ ਦਿੰਦਾ ਹੈ। ਸਾਨੂੰ ਉਸਦੇ ਪੁੱਤਰ ਯਿਸੂ ਮਸੀਹ ਵਿੱਚ ਵਿਸ਼ਵਾਸ ਹੋਣਾ ਚਾਹੀਦਾ ਹੈ ਅਤੇ ਇੱਕ ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਸਨੇ ਸਾਨੂੰ ਹੁਕਮ ਦਿੱਤਾ ਸੀ।
24He who keeps his commandments remains in him, and he in him. By this we know that he remains in us, by the Spirit which he gave us.
24ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਆਦੇਸ਼ ਨੂੰ ਮੰਨਦਾ ਹੈ ਉਹ ਪਰਮੇਸ਼ੁਰ ਦੇ ਨਮਿਤ ਜਿਉਂਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਦੇ ਅੰਦਰ ਵਸਦਾ ਹੈ। ਇਹ ਗੱਲ ਅਸੀਂ ਕਿਵੇਂ ਜਾਣਦੇ ਹਾਂ ਕਿ ਸਾਡੇ ਅੰਦਰ ਪਰਮੇਸ਼ੁਰ ਵਸਦਾ ਹੈ? ਇਹ ਗੱਲ ਅਸੀਂ ਉਸ ਆਤਮਾ ਰਾਹੀਂ ਜਾਣਦੇ ਹਾਂ ਜੋ ਸਾਨੂੰ ਪਰਮੇਸ਼ੁਰ ਨੇ ਦਿੱਤਾ ਹੈ।