1Beloved, don’t believe every spirit, but test the spirits, whether they are of God, because many false prophets have gone out into the world.
1ਮੇਰੇ ਪਿਆਰੇ ਮਿੱਤਰੋ, ਇਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹਡ਼ਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਿਆਓ ਕਿ ਜਿਹਡ਼ਾ ਆਤਮਾ ਉਨ੍ਹਾਂ ਕੋਲ ਹੈ ਸੱਚਮੁਚ ਪਰਮੇਸ਼ੁਰ ਵੱਲੋਂ ਹੈ।
2By this you know the Spirit of God: every spirit who confesses that Jesus Christ has come in the flesh is of God,
2ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮੇ ਨੂੰ ਪਛਾਣ ਸਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹਡ਼ਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ।
3and every spirit who doesn’t confess that Jesus Christ has come in the flesh is not of God, and this is the spirit of the Antichrist, of whom you have heard that it comes. Now it is in the world already.
3ਅਤੇ ਦੂਜਾ ਆਤਮਾ ਜਿਹਡ਼ਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਆਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਆ ਚੁਕਿਆ ਹੈ।
4You are of God, little children, and have overcome them; because greater is he who is in you than he who is in the world.
4ਮੇਰੇ ਪਿਆਰੇ ਬਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂ? ਕਿਉਂਕਿ ਇੱਕ ਜਿਹਡ਼ਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ।
5They are of the world. Therefore they speak of the world, and the world hears them.
5ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ।
6We are of God. He who knows God listens to us. He who is not of God doesn’t listen to us. By this we know the spirit of truth, and the spirit of error.
6ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹਡ਼ੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮੇ ਅਤੇ ਫ਼ਰੇਬੀ ਆਤਮੇ ਨੂੰ ਜਾਣਦੇ ਹਾਂ।
7Beloved, let us love one another, for love is of God; and everyone who loves is born of God, and knows God.
7ਪਿਆਰੇ ਮਿੱਤਰੋ ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹਡ਼ਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ।
8He who doesn’t love doesn’t know God, for God is love.
8ਜਿਹਡ਼ਾ ਵਿਅਕਤੀ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂਕਿ ਪਰਮੇਸ਼ੁਰ ਪਿਆਰ ਹੈ।
9By this God’s love was revealed in us, that God has sent his one and only Son into the world that we might live through him.
9ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸਕੇ।
10In this is love, not that we loved God, but that he loved us, and sent his Son as the atoning sacrifice “atoning sacrifice” is from the Greek “hilasmos,” an appeasing, propitiating, or the means of appeasement or propitiation—the sacrifice that turns away God’s wrath because of our sin. for our sins.
10ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ।
11Beloved, if God loved us in this way, we also ought to love one another.
11ਪਿਆਰੇ ਮਿੱਤਰੋ, ਦੇਖੋ ਪਰਮੇਸ਼ੁਰ ਨੇ ਸਾਨੂੰ ਕਿੰਨਾ ਪਿਆਰ ਕੀਤਾ। ਇਸ ਲਈ ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
12No one has seen God at any time. If we love one another, God remains in us, and his love has been perfected in us.
12ਕਿਸੇ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਦੇਖਿਆ। ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਅੰਦਰ ਵਸਦਾ ਕਰਦਾ ਹੈ। ਅਤੇ ਇੰਝ ਇਹ ਪਿਆਰ ਸਾਡੇ ਅੰਦਰ ਸੰਪੂਰਣ ਹੋ ਗਿਆ ਹੈ।
13By this we know that we remain in him and he in us, because he has given us of his Spirit.
13ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਨਿਵਾਸ ਕਰਦੇ ਹਾਂ ਅਤੇ ਪਰਮੇਸ਼ੁਰ ਸਾਡੇ ਅੰਦਰ ਵਸਦਾ ਹੈ। ਅਜਿਹਾ ਅਸੀਂ ਇਸ ਲਈ ਜਾਣਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।
14We have seen and testify that the Father has sent the Son as the Savior of the world.
14ਅਸੀਂ ਵੇਖਿਆ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀਦਾਤਾ ਹੋਣ ਲਈ ਭੇਜਿਆ ਹੈ। ਅਤੇ ਅਸੀਂ ਲੋਕਾਂ ਨੂੰ ਇਹੀ ਗੱਲ ਦੱਸ ਰਹੇ ਹਾਂ।
15Whoever confesses that Jesus is the Son of God, God remains in him, and he in God.
15ਜੇ ਕੋਈ ਵਿਅਕਤੀ ਇਹ ਆਖਦਾ ਹੈ, “ਮੇਰਾ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,” ਤਾਂ ਪਰਮੇਸ਼ੁਰ ਉਸ ਵਿਅਕਤੀ ਅੰਦਰ ਵਸਦਾ ਹੈ। ਅਤੇ ਉਹ ਵਿਅਕਤੀ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ।
16We know and have believed the love which God has for us. God is love, and he who remains in love remains in God, and God remains in him.
16ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹਡ਼ਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹਡ਼ਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵਸਦਾ ਹੈ।
17In this love has been made perfect among us, that we may have boldness in the day of judgment, because as he is, even so are we in this world.
17ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਰਣੇ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ।
18There is no fear in love; but perfect love casts out fear, because fear has punishment. He who fears is not made perfect in love.
18ਜਿਥੇ ਪਰਮੇਸ਼ੁਰ ਦਾ ਪਿਆਰ ਹੈ, ਉਥੇ ਕੋਈ ਭੈ ਨਹੀਂ। ਕਿਉਂ? ਕਿਉਂਕਿ ਪਰਮੇਸ਼ੁਰ ਦਾ ਸੰਪੂਰਣ ਪਿਆਰ ਭੈ ਨੂੰ ਦੂਰ ਕਰਦਾ ਹੈ। ਇਹ ਤਾਂ ਪਰਮੇਸ਼ੁਰ ਦੀ ਸਜ਼ਾ ਹੈ ਜਿਹਡ਼ੀ ਵਿਅਕਤੀ ਅੰਦਰ ਡਰ ਪੈਦਾ ਕਰਦੀ ਹੈ। ਇਸ ਲਈ ਉਸ ਵਿਅਕਤੀ ਵਿੱਚ ਪਰਮੇਸ਼ੁਰ ਦਾ ਪਿਆਰ ਸੰਪੂਰਣ ਨਹੀਂ ਹੈ।
19We love him, because he first loved us.
19ਅਸੀਂ ਪਿਆਰ ਕਰਦੇ ਹਾਂ ਕਿਉਂਕਿ ਪਹਿਲਾਂ ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ ਸੀ।
20If a man says, “I love God,” and hates his brother, he is a liar; for he who doesn’t love his brother whom he has seen, how can he love God whom he has not seen?
20ਜੇ ਕੋਈ ਵਿਅਕਤੀ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ,” ਪਰ ਉਹ ਵਿਅਕਤੀ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ, ਤਾਂ ਉਹ ਵਿਅਕਤੀ ਝੂਠਾ ਹੈ। ਕਿਉਂਕਿ ਜੇਕਰ ਉਹ ਅਪਣੇ ਉਸ ਭਰਾ ਨੂੰ ਪਿਆਰ ਨਹੀਂ ਕਰਦਾ ਜਿਸਨੂੰ ਉਹ ਵੇਖ ਸਕਦਾ ਹੈ, ਤਾਂ ਫ਼ੇ ਉਸ ਲਈ ਪਰਮੇਸ਼ੁਰ ਨੂੰ ਪਿਆਰ ਕਰਨਾ ਵੀ ਸੰਭਵ ਨਹੀਂ ਜਿਸਨੂੰ ਉ ਨਹੀਂ ਵੇਖ ਸਕਦਾ।
21This commandment we have from him, that he who loves God should also love his brother.
21ਪਰਮੇਸ਼ੁਰ ਨੇ ਸਾਨੂੰ ਇਹੀ ਹੁਕਮ ਦਿੱਤਾ ਹੈ; ਜਿਹਡ਼ਾ ਵਿਅਕਤੀ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਸਨੂੰ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।