World English Bible

Punjabi: NT

1 Thessalonians

2

1For you yourselves know, brothers, our visit to you wasn’t in vain,
1ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ।
2but having suffered before and been shamefully treated, as you know, at Philippi, we grew bold in our God to tell you the Good News of God in much conflict.
2ਤੁਹਾਡੇ ਵੱਲੋਂ ਆਉਣ ਤੋਂ ਪਹਿਲਾਂ ਅਸੀਂ ਫ਼ਿਲਿੱਪੈ ਵਿੱਚ ਕਸ਼ਟ ਸਹਾਰੇ। ਉਥੋਂ ਦੇ ਲੋਕਾਂ ਨੇ ਸਾਡੇ ਖਿਲਾਫ਼ ਮੰਦੀਆਂ ਗੱਲਾਂ ਆਖੀਆਂ। ਤੁਸੀਂ ਇਸ ਬਾਰੇ ਸਭ ਕੁਝ ਜਾਣਦੇ ਹੋ। ਅਤੇ ਜਦੋਂ ਅਸੀਂ ਤੁਹਾਡੇ ਕੋਲ ਆਏ ਬਹੁਤ ਸਾਰੇ ਲੋਕ ਸਾਡੇ ਖਿਲਾਫ਼ ਸਨ। ਪਰ ਸਾਡੇ ਪਰਮੇਸ਼ੁਰ ਨੇ ਦਲੇਰ ਬਣਨ ਵਿੱਚ ਸਾਡੀ ਸਹਾਇਤਾ ਕੀਤੀ। ਉਸਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਵਿੱਚ ਸਾਡੀ ਸਹਾਇਤਾ ਕੀਤੀ।
3For our exhortation is not of error, nor of uncleanness, nor in deception.
3ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।
4But even as we have been approved by God to be entrusted with the Good News, so we speak; not as pleasing men, but God, who tests our hearts.
4ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹਡ਼ਾ ਸਾਡੇ ਦਿਲਾਂ ਨੂੰ ਪਰਖਦਾ ਹੈ।
5For neither were we at any time found using words of flattery, as you know, nor a cloak of covetousness (God is witness),
5ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।
6nor seeking glory from men (neither from you nor from others), when we might have claimed authority as apostles of Christ.
6ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰਖਦੇ।
7But we were gentle among you, like a nursing mother cherishes her own children.
7ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬਚਿਆਂ ਦਾ ਧਿਆਨ ਰਖਦੀ ਹੈ।
8Even so, affectionately longing for you, we were well pleased to impart to you, not the Good News of God only, but also our own souls, because you had become very dear to us.
8ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ।
9For you remember, brothers, our labor and travail; for working night and day, that we might not burden any of you, we preached to you the Good News of God.
9ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ।
10You are witnesses with God, how holy, righteously, and blamelessly we behaved ourselves toward you who believe.
10ਤੁਸੀਂ ਮੂਰਤੀਆਂ ਦੀ ਪੂਜਾ ਛੱਡਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਉਭਾਰਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਆ ਰਿਹਾ ਹੈ। ਥਸ੍ਸਲੁਨੀਕੀਆਂ ਵਿੱਚ ਪੌਲੁਸ ਦਾ ਕਾਰਜ
11As you know, we exhorted, comforted, and implored every one of you, as a father does his own children,
11ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚ ਹਰ ਇੱਕ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਜਿਹੋ ਜਿਹਾ ਕੋਈ ਪਿਤਾ ਆਪਣੇ ਬਚਿਆਂ ਨ੍ਨਾਲ ਕਰਦਾ ਹੈ।
12to the end that you should walk worthily of God, who calls you into his own Kingdom and glory.
12ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ।
13For this cause we also thank God without ceasing, that, when you received from us the word of the message of God, you accepted it not as the word of men, but, as it is in truth, the word of God, which also works in you who believe.
13ਇਹ ਵੀ ਕਿ, ਜਿਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਨੂੰ ਕਬੂਲਿਆ ਅਸੀਂ ਨਿਰੰਤਰ ਪਰਮੇਸ਼ੁਰ ਦਾ ਸ਼ੁਕਰਾਨਾ ਕਰਦੇ ਰਹਿੰਦੇ ਹਾਂ। ਤੁਸੀਂ ਸਾਥੋਂ ਇਹ ਸੰਦੇਸ਼ ਸੁਣਿਆ ਅਤੇ ਇਸਨੂੰ ਪ੍ਰਮੇਸ਼ੁਰ ਦੇ ਸ਼ਬਦਾਂ ਵਾਂਗ ਕਬੂਲ ਲਿਆ ਨਾ ਕਿ ਇਨਸਾਨੀ ਸ਼ਬਦਾਂ ਵਾਂਗ। ਅਤੇ ਸਚਮੁੱਚ ਇਹ ਪ੍ਰਮੇਸ਼ੁਰ ਦਾ ਸੰਦੇਸ਼ ਹੈ। ਅਤੇ ਇਹ ਸੰਦੇਸ਼ ਤੁਹਾਦੇ ਵਿੱਚ ਕੰਮ ਕਰਦਾ ਹੈ ਜੋ ਸ਼ਰਧਾਲੂ ਹੋ।
14For you, brothers, became imitators of the assemblies of God which are in Judea in Christ Jesus; for you also suffered the same things from your own countrymen, even as they did from the Jews;
14ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਰਗੇ ਬਣ ਗਏ, ਜੋ ਕਿ ਮਸੀਹ ਯਿਸੂ ਵਿੱਚ ਯਹੂਦਿਯਾ ਵਿੱਚ ਹਨ। ਯਹੂਦਿਆਂ ਵਿੱਚ ਪਰਮੇਸ਼ੁਰ ਦੇ ਲੋਕਾਂ ਨੇ ਉਥੋਂ ਦੇ ਹੋਰ ਯਹੂਦੀਆਂ ਵੱਲੋਂ ਕਸ਼ਟ ਸਹਾਰੇ, ਅਤੇ ਤੁਸੀਂ ਆਪਣੇ ਹੀ ਦੇਸ਼ ਦੇ ਲੋਕਾਂ ਵੱਲੋਂ ਵੀ ਕਸ਼ਟ ਸਹਾਰੇ।
15who killed both the Lord Jesus and their own prophets, and drove us out, and didn’t please God, and are contrary to all men;
15ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।
16forbidding us to speak to the Gentiles that they may be saved; to fill up their sins always. But wrath has come on them to the uttermost.
16ਹਾਂ! ਉਹ ਸਾਨੂੰ ਗੈਰ-ਯਹੂਦੀਆਂ ਨੂੰ ਉਪਦੇਸ਼ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕਰਦੇ ਹਨ। ਅਸੀਂ ਗੈਰ-ਯਹੂਦੀਆਂ ਨੂੰ ਇਸ ਲਈ ਪ੍ਰਚਾਰ ਕਰਦੇ ਹਾਂ ਤਾਂ ਜੋ ਉਨ੍ਹਾਂ ਨੂੰ ਬਚਾਇਆ ਜਾ ਸਕੇ। ਪਰ ਉਹ ਯਹੂਦੀ ਆਪਣੇ ਹੁਣ ਤੱਕ ਕੀਤੇ ਪਾਪਾਂ ਵਿੱਚ ਹੋਰ ਪਾਪ ਜੋਡ਼ਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਪਰਮੇਸ਼ੁਰ ਦਾ ਪੂਰਾ ਕਰੋਧ ਉਨ੍ਹਾਂ ਉੱਪਰ ਹੈ।
17But we, brothers, being bereaved of you for a short season, in presence, not in heart, tried even harder to see your face with great desire,
17ਭਰਾਵੋ ਅਤੇ ਭੈਣੋ, ਅਸੀਂ ਥੋਡ਼ੇ ਸਮੇਂ ਲਈ ਤੁਹਾਡੇ ਕੋਲੋਂ ਅਲੱਗ ਹੋ ਗਏ ਸਾਂ। ਅਸੀਂ ਤੁਹਾਡੇ ਨਾਲ ਨਹੀਂ ਸਾਂ ਪਰ ਸਾਡੀਆਂ ਸੋਚਾਂ ਹਮੇਸ਼ਾਂ ਤੁਹਾਡੇ ਨਾਲ ਸਨ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ਅਤੇ ਅਸੀਂ ਤੁਹਾਨੂੰ ਮਿਲਣ ਲਈ ਬਹੁਤ ਜਤਨ ਕੀਤੇ।
18because we wanted to come to you—indeed, I, Paul, once and again—but Satan hindered us.
18ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ।
19For what is our hope, or joy, or crown of rejoicing? Isn’t it even you, before our Lord Jesus at his coming?
19ਤੁਸੀਂ ਸਾਡੀ ਆਸ, ਸਾਡੀ ਖੁਸ਼ੀ ਅਤੇ ਸਾਡਾ ਤਾਜ ਹੋ ਜਿਸ ਵਾਸਤੇ ਅਸੀਂ ਉਦੋਂ ਮਾਣ ਕਰਾਂਗੇ ਜਦੋਂ ਸਾਡਾ ਪ੍ਰਭੂ ਯਿਸੂ ਮਸੀਹ ਆਵੇਗਾ।
20For you are our glory and our joy.
20ਸੱਚਮੁੱਚ ਹੀ ਤੁਸੀਂ ਸਾਡੀ ਮਹਿਮਾ ਅਤੇ ਸਾਡੀ ਖੁਸ਼ੀ ਹੋ।