World English Bible

Punjabi: NT

1 Timothy

3

1This is a faithful saying: if a man seeks the office of an overseer , he desires a good work.
1ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।
2The overseer therefore must be without reproach, the husband of one wife, temperate, sensible, modest, hospitable, good at teaching;
2ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣ ਚਾਹੀਦਾ ਹੈ ਕਿ ਲੋਕ ਉਸਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸਕਣ। ਉਸਦੀ ਕੇਵਲ ਇੱਕ ਹੀਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸਨੂੰ ਇੱਜ਼ਤ ਦੇ ਸਕਣ। ਉਸਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਾਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
3not a drinker, not violent, not greedy for money, but gentle, not quarrelsome, not covetous;
3ਉਸਨੂੰ ਬਹੁਤੀ ਸੁਰਾ ਨਹੀਂ ਪੀਣੀ ਚਾਹੀਦੀ। ਉਸਨੂੰ ਝਗਡ਼ਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।
4one who rules his own house well, having children in subjection with all reverence;
4ਉਸਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।
5(but if a man doesn’t know how to rule his own house, how will he take care of the assembly of God?)
5ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸਕਦਾ।
6not a new convert, lest being puffed up he fall into the same condemnation as the devil.
6ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹਡ਼ਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।
7Moreover he must have good testimony from those who are outside, to avoid falling into reproach and the snare of the devil.
7ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹਡ਼ੇ ਕਲੀਸਿਯਾ ਨਾਲ ਸੰਬੰਧ ਨਹੀਂ ਰਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸਕਦਾ।
8 Servants , in the same way, must be reverent, not double-tongued, not addicted to much wine, not greedy for money;
8ਇਸੇ ਢੰਗ ਨਾਲ, ਜਿਹਡ਼ੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਡੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸੁਰਾ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹਡ਼ੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।
9holding the mystery of the faith in a pure conscience.
9ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸਨੂੰ ਉਹ ਸਹੀ ਸਮਝਦੇ ਹਨ।
10Let them also first be tested; then let them serve if they are blameless.
10ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸਕਦੇ ਹਨ।
11Their wives in the same way must be reverent, not slanderers, temperate, faithful in all things.
11ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹਡ਼ੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸਕੇ।
12Let servants be husbands of one wife, ruling their children and their own houses well.
12ਜਿਹਡ਼ੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹਾਯ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।
13For those who have served well gain for themselves a good standing, and great boldness in the faith which is in Christ Jesus.
13ਉਹ ਜਿਹਡ਼ੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ। ਸਾਡੀ ਜ਼ਿੰਦਗੀ ਦਾ ਰਹੱਸ
14These things I write to you, hoping to come to you shortly;
14ਮੈਨੂੰ ਉਮੀਦ ਹੈ ਕਿ ਮੈਂ ਛੇਤੀ ਹੀ ਤੁਹਾਡੇ ਵੱਲ ਆ ਸਕਦਾ ਹਾਂ। ਪਰ ਹੁਣ ਮੈਂ ਤੁਹਾਨੂੰ ਇਹ ਗੱਲਾਂ ਲਿਖ ਰਿਹਾ ਹਾਂ।
15but if I wait long, that you may know how men ought to behave themselves in God’s house, which is the assembly of the living God, the pillar and ground of the truth.
15ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹਡ਼ਿਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।
16Without controversy, the mystery of godliness is great: God was revealed in the flesh, justified in the spirit, seen by angels, preached among the nations, believed on in the world, and received up in glory.
16ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ; “ਉਹ ਸਾਨੂੰ ਮਨੁੱਖੀ ਸ਼ਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।