World English Bible

Punjabi: NT

James

2

1My brothers, don’t hold the faith of our Lord Jesus Christ of glory with partiality.
1ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਆਸਥਾ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ।
2For if a man with a gold ring, in fine clothing, comes into your synagogue , and a poor man in filthy clothing also comes in;
2ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪਡ਼ੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪਡ਼ੇ ਪਾਕੇ ਆਉਂਦਾ ਹੈ।
3and you pay special attention to him who wears the fine clothing, and say, “Sit here in a good place”; and you tell the poor man, “Stand there,” or “Sit by my footstool”;
3ਤੁਸੀਂ ਚੰਗੇ ਕੱਪਡ਼ਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉਥੇ ਖਡ਼ਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।”
4haven’t you shown partiality among yourselves, and become judges with evil thoughts?
4ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵਧੇਰੇ ਮਹੱਤਵਪੂਰਾਣ ਬਣਾ ਰਹੇ ਹੋ। ਮੰਦੇ ਵਿਚਾਰਾਂ ਨਾਲ ਤੁਸੀਂ ਇਹ ਨਿਰਣਾ ਕਰ ਰਹੇ ਹੋ ਕਿ ਕਿਹਡ਼ਾ ਵਿਅਕਤੀ ਬਿਹਤਰ ਹੈ।
5Listen, my beloved brothers. Didn’t God choose those who are poor in this world to be rich in faith, and heirs of the Kingdom which he promised to those who love him?
5ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹਡ਼ੇ ਉਸਨੂੰ ਪ੍ਰੇਮ ਕਰਦੇ ਹਨ।
6But you have dishonored the poor man. Don’t the rich oppress you, and personally drag you before the courts?
6ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹਡ਼ੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯਂਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹਡ਼ੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।
7Don’t they blaspheme the honorable name by which you are called?
7ਅਮੀਰ ਲੋਕ ਹੀ ਹਨ ਜਿਹਡ਼ੇ ਉਸ ਇੱਕ ਦੇ ਸ਼ੁਭ ਨਾਂ ਦੇ ਵਿਰੁੱਧ ਬੋਲਦੇ ਹਨ ਜਿਹਡ਼ਾ ਤੁਹਾਡਾ ਮਾਲਕ ਹੈ।
8However, if you fulfill the royal law, according to the Scripture, “You shall love your neighbor as yourself,” you do well.
8ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ; “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।
9But if you show partiality, you commit sin, being convicted by the law as transgressors.
9ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।
10For whoever keeps the whole law, and yet stumbles in one point, he has become guilty of all.
10ਹੋ ਸਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵਗਿਆ ਕਰਨ ਦਾ ਦੋਸ਼ੀ ਹੋਵੇਗਾ।
11For he who said, “Do not commit adultery,” also said, “Do not commit murder.” Now if you do not commit adultery, but murder, you have become a transgressor of the law.
11ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ।” ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ” ਇਸੇ ਲਈ, ਜੇ ਤੁਸੀਂ ਬਦਕਾਰੀ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।
12So speak, and so do, as men who are to be judged by a law of freedom.
12ਤੁਹਾਡੀ ਪਰਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹਡ਼ਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰਖੋ।
13For judgment is without mercy to him who has shown no mercy. Mercy triumphs over judgment.
13ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਰਣਾ ਕਰੇਗਾ। ਪਰ ਇੱਕ ਜਿਹਡ਼ਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸਕਦਾ ਹੈ ਜਦੋਂ ਉਸਦਾ ਨਿਰਣਾ ਕੀਤਾ ਜਾ ਰਿਹਾ ਹੋਵੇਗਾ।
14What good is it, my brothers, if a man says he has faith, but has no works? Can faith save him?
14ਮੇਰੇ ਭਰਾਵੋ ਅਤੇ ਭੈਣੋ ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਸਦੇ ਕੋਲ ਨਿਹਚਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਸਦੀ ਨਿਹਚਾ ਨਿਰਾਰਥਕ ਹੈ। ਕੀ ਇਹੋ ਜਿਹੀ ਨਿਹਚਾ ਉਸਨੂੰ ਬਚਾ ਸਕਦੀ ਹੈ? ਨਹੀਂ।
15And if a brother or sister is naked and in lack of daily food,
15ਮਸੀਹ ਵਿੱਚ ਕੁਝ ਭਰਾ ਜਾਂ ਭੈਣ ਸ਼ਾਇਦ ਉਸ ਦਿਨ ਲਈ ਕੱਪਡ਼ੇ ਅਤੇ ਰੋਟੀ ਦੇ ਲੋਡ਼ਵੰਦ ਹੋਣ।
16and one of you tells them, “Go in peace, be warmed and filled”; and yet you didn’t give them the things the body needs, what good is it?
16ਪਰ ਤੁਸੀਂ ਉਸ ਵਿਅਕਤੀ ਨੂੰ ਆਖੋ, “ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਆਪਣੇ ਆਪ ਨੂੰ ਗਰਮਾਓ ਅਤੇ ਚੋਖਾ ਖਾਓ।” ਤੁਸੀਂ ਸਿਰਫ਼ ਇਹੀ ਗੱਲਾਂ ਆਖਦੇ ਹੋ ਪਰ ਤੁਸੀਂ ਉਸ ਵਿਅਕਤੀ ਨੂੰ ਉਹ ਚੀਜ਼ਾਂ ਨਹੀਂ ਦਿੰਦੇ ਜੋ ਉਸਨੂੰ ਲੋਡ਼ੀਂਦੀਆਂ ਹਨ। ਜੇ ਤੁਸੀਂ ਉਸ ਵਿਅਕਤੀ ਦੀ ਸਹਾਇਤਾ ਨਹੀਂ ਕਰਦੇ, ਤਾਂ ਇਸਦਾ ਕੀ ਫ਼ਾਇਦਾ ਹੈ।
17Even so faith, if it has no works, is dead in itself.
17ਨਿਹਚਾ ਦੇ ਨਾਲ ਵੀ ਇਹੀ ਹੈ। ਜੇ ਨਿਹਚਾ ਕੁਝ ਨਹੀਂ ਸੰਵਾਰਦੀ ਤਾਂ ਉਹ ਨਿਹਚਾ ਨਿਰਜੀਵ ਹੈ ਕਿਉਂਕਿ ਉਹ ਇਕੱਲੀ ਹੈ।
18Yes, a man will say, “You have faith, and I have works.” Show me your faith without works, and I by my works will show you my faith.
18ਕੋਈ ਵਿਅਕਤੀ ਸ਼ਾਇਦ ਇਹ ਆਖੇ, “ਤੂੰ ਨਿਹਚਾ ਰਖਦਾ ਹੈ, ਪਰ ਮੈਂ ਕੰਮ ਕਰਦਾ ਹਾਂ। ਮੈਨੂੰ ਆਪਣੀ ਨਿਹਚਾ ਦਿਖਾ। ਤੇਰੀ ਨਿਹਚਾ ਕੁਝ ਵੀ ਨਹੀਂ ਕਰਦੀ। ਮੈਂ ਆਪਣੇ ਅਮਲਾਂ ਰਾਹੀਂ ਤੈਨੂੰ ਆਪਣੀ ਨਿਹਚਾ ਦਿਖਾਵਾਂਗਾ।”
19You believe that God is one. You do well. The demons also believe, and shudder.
19ਤੁਸੀਂ ਨਿਹਚਾ ਕਰਦੇ ਹੋ ਕਿ ਪਰਮੇਸ਼ੁਰ ਇੱਕ ਹੈ। ਠੀਕ ਹੈ। ਪਰ ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਹਨ ਅਤੇ ਡਰ ਨਾਲ ਕੰਬਦੀਆਂ ਹਨ।
20But do you want to know, vain man, that faith apart from works is dead?
20ਓ ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹਡ਼ੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ?
21Wasn’t Abraham our father justified by works, in that he offered up Isaac his son on the altar?
21ਅਬਰਾਹਾਮ ਸਾਡਾ ਪਿਤਾ ਸੀ। ਅਬਰਾਹਾਮ ਨੂੰ ਧਰਮੀ ਉਸਦੇ ਅਮਲ ਰਾਹੀਂ ਬਾਣਾਇਆ ਗਿਆ ਸੀ। ਉਸਨੇ ਜਗਵੇਦੀ ਉੱਪਰ ਪਰਮੇਸ਼ੁਰ ਨੂੰ ਆਪਣਾ ਪੁੱਤਰ ਇਸਹਾਕ ਭੇਂਟ ਕੀਤਾ।
22You see that faith worked with his works, and by works faith was perfected;
22ਇਸ ਲਈ ਤੁਸੀਂ ਸਮਝ ਲਵੋ ਕਿ ਅਬਰਾਹਾਮ ਦੀ ਨਿਹਚਾ ਅਤੇ ਉਸਦੇ ਅਮਲਾਂ ਨੇ ਇਕ ਸਾਥ ਕਾਰਜ ਕੀਤਾ। ਉਸ ਦੀ ਨਿਹਚਾ ਨੂੰ ਉਸਦੇ ਅਮਲਾਂ ਰਾਹੀਂ ਸੰਪੂਰਣ ਬਣਾਇਆ ਗਿਆ।
23and the Scripture was fulfilled which says, “Abraham believed God, and it was accounted to him as righteousness”; and he was called the friend of God.
23ਹਰ ਗੱਲ ਤੋਂ ਪੋਥੀ ਦਾ ਪੂਰਾ ਅਰਥ ਸਪਸ਼ਟ ਹੁੰਦਾ ਹੈ ਜਿਹਡ਼ੀ ਆਖਦੀ ਹੈ; “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਇਸ ਨਿਹਚਾ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” ਅਬਰਾਹਾਮ ਨੂੰ “ਪਰਮੇਸ਼ੁਰ ਦਾ ਮਿੱਤਰ” ਆਖਿਆ ਜਾਂਦਾ ਸੀ।
24You see then that by works, a man is justified, and not only by faith.
24ਇਸ ਲਈ ਤੁਸੀਂ ਦੇਖਦੇ ਹੋ ਕਿ ਕਿਸੇ ਵਿਅਕਤੀ ਨੂੰ ਉਸਦੇ ਅਮਲਾਂ ਰਾਹੀਂ ਤਾਂ ਧਰਮੀ ਬਾਣਾਇਆ ਜਾ ਸਕਦਾ ਹੈ ਪਰ ਉਸਨੂੰ ਸਿਰਫ਼ ਨਿਹਚਾ ਰਾਹੀਂ ਧਰਮੀ ਨਹੀਂ ਬਣਾਇਆ ਜਾ ਸਕਦਾ।
25In the same way, wasn’t Rahab the prostitute also justified by works, in that she received the messengers, and sent them out another way?
25ਦੂਸਰੀ ਮਿਸਾਲ ਰਹਾਬ ਦੀ ਹੈ। ਰਹਾਬ ਇੱਕ ਵੇਸ਼ਵਾ ਸੀ, ਪਰ ਉਸਨੂੰ ਉਸਦੇ ਅਮਲ ਰਾਹੀਂ ਧਰਮੀ ਬਣਇਆ ਗਿਆ। ਉਸਨੇ ਪਰਮੇਸ਼ੁਰ ਦੇ ਲੋਕਾਂ ਲਈ ਸੂਹੀਆਂ ਦੀ ਸਹਾਇਤਾ ਕੀਤੀ। ਉਸਨੇ ਉਨ੍ਹਾਂ ਦਾਵਸਵਾਗਤ ਆਪਣੇ ਮਹਿਮਾਨਾਂ ਵਾਂਗ ਕੀਤਾ ਅਤੇ ਇੱਕ ਵਖਰੇ ਰਸਤੇ ਦੁਆਰਾ ਉਨ੍ਹਾਂ ਦੀ ਬਚ ਨਿਕਲਣ ਵਿੱਚ ਸਹਾਇਤਾ ਕੀਤੀ।
26For as the body apart from the spirit is dead, even so faith apart from works is dead.
26ਆਤਮਾ ਤੋਂ ਬਿਨਾ ਵਿਅਕਤੀ ਦਾ ਸ਼ਰੀਰ ਇੱਕ ਲੋਥ ਹੈ। ਨਿਹਚਾ ਬਾਰੇ ਵੀ ਇਵੇਂ ਹੀ ਹੈ ਜਿਹਡ਼ਾ ਨਿਹਚਾ ਨਹੀਂ ਕਰਦਾ ਉਹ ਮੁਰਦਾ ਹੈ।