1Where do wars and fightings among you come from? Don’t they come from your pleasures that war in your members?
1ਤੁਹਾਡੇ ਆਪਣੇ ਵਿਚਕਾਰ, ਲਡ਼ਾਈਆਂ ਅਤੇ ਝਗਡ਼ੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿਥੋ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹਡ਼ੀਆਂ ਤੁਹਾਡੇ ਅੰਦਰ ਲਡ਼ਦੀਆਂ ਹਨ।
2You lust, and don’t have. You kill, covet, and can’t obtain. You fight and make war. You don’t have, because you don’t ask.
2ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲਡ਼ਦੇ ਅਤੇ ਝਗਡ਼ਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ।
3You ask, and don’t receive, because you ask with wrong motives, so that you may spend it for your pleasures.
3ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸਕੋਂ।
4You adulterers and adulteresses, don’t you know that friendship with the world is enmity with God? Whoever therefore wants to be a friend of the world makes himself an enemy of God.
4ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ।
5Or do you think that the Scripture says in vain, “The Spirit who lives in us yearns jealously”?
5ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹਡ਼ਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।”
6But he gives more grace. Therefore it says, “God resists the proud, but gives grace to the humble.” Proverbs 3:34
6ਪਰ ਜਿਹਡ਼ੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ।”
7Be subject therefore to God. But resist the devil, and he will flee from you.
7ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ।
8Draw near to God, and he will draw near to you. Cleanse your hands, you sinners; and purify your hearts, you double-minded.
8ਪਰਮੇਸ਼ੁਰ ਦੇ ਨੇਡ਼ੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇਡ਼ੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਨਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿਚਾਰਾਂ ਨੂੰ ਸ਼ੁਧ ਕਰੋ।
9Lament, mourn, and weep. Let your laughter be turned to mourning, and your joy to gloom.
9ਉਦਾਸ ਹੋਵੋ, ਅਫ਼ਸੋਸ ਕਰੋ ਅਤੇ ਰੋਵੋ। ਆਪਣੇ ਹਾਸਿਆਂ ਨੂੰ ਰੋਣ ਵਿੱਚ ਬਦਲ ਦਿਓ, ਆਪਣੀ ਖੁਸ਼ੀ ਨੂੰ ਉਦਾਸੀ ਵਿੱਚ ਬਦਲ ਦਿਓ।
10Humble yourselves in the sight of the Lord, and he will exalt you.
10ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਨਿਮਾਣੇ ਬਣਾਓ ਅਤੇ ਪਰਮੇਸ਼ੁਰ ਤੁਹਾਨੂੰ ਮਹਾਨ ਬਣਾਵੇਗਾ।
11Don’t speak against one another, brothers. He who speaks against a brother and judges his brother, speaks against the law and judges the law. But if you judge the law, you are not a doer of the law, but a judge.
11ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਣਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਣਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਣਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਣਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ।
12Only one is the lawgiver, who is able to save and to destroy. But who are you to judge another?
12ਪਰਮੇਸ਼ੁਰ ਹੀ ਹੈ ਜਿਹਡ਼ਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹਡ਼ਾ ਬਚਾ ਸਕਦਾ ਹੈ ਅਤੇ ਤਬਾਹ ਕਰ ਸਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਰਣਾ ਕਰੋ।
13Come now, you who say, “Today or tomorrow let’s go into this city, and spend a year there, trade, and make a profit.”
13ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ।
14Whereas you don’t know what your life will be like tomorrow. For what is your life? For you are a vapor, that appears for a little time, and then vanishes away.
14ਤੁਸੀਂ ਇਹ ਨਹੀਂ ਜਾਣਦੇ ਕਿ ਕੱਲ ਨੂੰ ਕੀ ਹੋਵੇਗਾ? ਤੁਹਾਡਾ ਜੀਵਨ ਇੱਕ ਧੁਂਦ ਵਾਂਗ ਹੈ। ਤੁਸੀਂ ਇਸ ਨੂੰ ਥੋਡ਼ੇ ਸਮੇਂ ਲਈ ਦੇਖ ਸਕਦੇ ਹੋ, ਪਰ ਫ਼ੇਰ ਇਹ ਛਟ ਜਾਂਦੀ ਹੈ।
15For you ought to say, “If the Lord wills, we will both live, and do this or that.”
15ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।”
16But now you glory in your boasting. All such boasting is evil.
16ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ।
17To him therefore who knows to do good, and doesn’t do it, to him it is sin.
17ਇਸ ਲਈ ਜਦੋਂ ਕੋਈ ਵਿਅਕਤੀ ਚੰਗਿਆਈ ਕਰਨੀ ਜਾਣਦਾ ਹੈ, ਪਰ ਅਜਿਹਾ ਨਹੀਂ ਕਰਦਾ ਤਾਂ ਉਹ ਪਾਪ ਕਰਦਾ ਹੈ।