World English Bible

Punjabi: NT

Matthew

20

1 “For the Kingdom of Heaven is like a man who was the master of a household, who went out early in the morning to hire laborers for his vineyard.
1“ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤਡ਼ਕੇ ਹੀ ਘਰੋਂ ਨਿਕ੍ਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।
2 When he had agreed with the laborers for a denarius a day, he sent them into his vineyard.
2ਉਸਨੇ ਕਾਮਿਆਂ ਨਾਲ ਇੱਕ ਚਾਂਦੀ ਦਾ ਸਿੱਕਾ ਦਿਹਾਡ਼ੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ।
3 He went out about the third hour, and saw others standing idle in the marketplace.
3ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉਥੇ ਖਡ਼ੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ।
4 To them he said, ‘You also go into the vineyard, and whatever is right I will give you.’ So they went their way.
4ਤਾਂ ਉਸਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ।’
5 Again he went out about the sixth and the ninth hour, and did likewise.
5ਅਤੇ ਉਹ ਲੋਕ ਵੀ ਉਸਦੇ ਖੇਤ ਵਿੱਚ ਕੰਮ ਕਰਨ ਲਈ ਚਲੇ ਗਏ। “ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸਨੇ ਕੁਝ ਕਾਮਿਆਂ ਨੂੰ ਉਸਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ।
6 About the eleventh hour he went out, and found others standing idle. He said to them, ‘Why do you stand here all day idle?’
6ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖਡ਼ੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇਥੇ ਸਾਰਾ ਦਿਨ ਕੁਝ ਕੀਤੇ ਬਿਨਾ ਖਢ਼ੇ ਰਹਿੰਦੇ ਹੋ?’
7 “They said to him, ‘Because no one has hired us.’ “He said to them, ‘You also go into the vineyard, and you will receive whatever is right.’
7“ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸਕਦੇ ਹੋ।”‘
8 When evening had come, the lord of the vineyard said to his manager, ‘Call the laborers and pay them their wages, beginning from the last to the first.’
8“ਸ਼ਾਮ ਵੇਲੇ, ਅੰਗੂਰਾਂ ਦੇ ਬਾਗ ਦੇ ਮਾਲਕ ਨੇ ਕਾਮਿਆਂ ਦੇ ਮੁਖਤਿਆਰ ਨੂੰ ਆਖਿਆ, ‘ਕਾਮਿਆਂ ਨੂੰ ਸੱਦ ਅਤੇ ਪਿਛਲਿਆਂ ਤੋਂ ਲੈਕੇ ਪਹਿਲਿਆਂ ਤੀਕ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਮਜੂਰੀ ਦੇ।
9 “When those who were hired at about the eleventh hour came, they each received a denarius.
9“ਜਿਹਡ਼ੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ।
10 When the first came, they supposed that they would receive more; and they likewise each received a denarius.
10ਫ਼ਿਰ ਜਿਹਡ਼ੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ।
11 When they received it, they murmured against the master of the household,
11ਪਰ ਉਹ ਇਹ ਸਿੱਕਾ ਲੈਕੇ ਘਰ ਦੇ ਮਾਲਕ ਉੱਤੇ ਕੁਢ਼ਨ੍ਨ ਲੱਗੇ।
12 saying, ‘These last have spent one hour, and you have made them equal to us, who have borne the burden of the day and the scorching heat!’
12ਅਤੇ ਬੋਲੇ, ‘ਜਿਹਡ਼ੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁਪ੍ਪੇ ਸਖਤ ਮਿਹਨਤ ਕੀਤੀ।’
13 “But he answered one of them, ‘Friend, I am doing you no wrong. Didn’t you agree with me for a denarius?
13“ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?’
14 Take that which is yours, and go your way. It is my desire to give to this last just as much as to you.
14ਤੂੰ ਆਪਣੀ ਮਜੂਰੀ ਲੈ ਤੇ ਚਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ।
15 Isn’t it lawful for me to do what I want to with what I own? Or is your eye evil, because I am good?’
15ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।
16 So the last will be first, and the first last. For many are called, but few are chosen.”
16“ਇਸੇ ਤਰ੍ਹਾਂ ਜਿਹਡ਼ੇ ਲੋਕਾਂ ਦਾ ਹੁਣ ਪਿਛਲਾ ਦਰਜਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਿਛਲਾ ਹੋਵੇਗਾ।”
17As Jesus was going up to Jerusalem, he took the twelve disciples aside, and on the way he said to them,
17ਜਦੋਂ ਯਿਸੂ ਯਰੂਸਲਮ ਜਾ ਰਿਹਾ ਸੀ, ਉਸਦੇ ਬਾਰ੍ਹਾਂ ਚੇਲੇ ਵੀ ਉਸਦੇ ਨਾਲ ਸਨ। ਰਾਹ ਵਿੱਚ ਉਸਨੇ ਉਨ੍ਹਾਂ ਨੂੰ ਇੱਕ ਸਾਥ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇਕਾਂਤ ਵਿੱਚ ਆਖਿਆ।
18 “Behold, we are going up to Jerusalem, and the Son of Man will be delivered to the chief priests and scribes, and they will condemn him to death,
18“ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ਡ਼ਾ ਦਿੱਤਾ ਜਾਵੇਗਾ ਅਤੇ ਉਹ ਉਸਨੂੰ ਮੌਤ ਦੇ ਦੇਣਗੇ।
19 and will hand him over to the Gentiles to mock, to scourge, and to crucify; and the third day he will be raised up.”
19ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋਡ਼ਿਆਂ ਨਾਲ ਕੁਟ੍ਟਣਗੇ ਅਤੇ ਸਲੀਬ ਤੇ ਚਢ਼ਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਉਸਨੂੰ ਫ਼ਿਰ ਜੀਵਨ ਵੱਲ ਉਭਾਰਿਆ ਜਾਵੇਗਾ।”
20Then the mother of the sons of Zebedee came to him with her sons, kneeling and asking a certain thing of him.
20ਉਸ ਸਮੇਂ, ਜ਼ਬਦੀ ਦੇ ਪੁੱਤਰਾਂ ਦੀ ਮਾਂ ਆਪਣੇ ਪੁੱਤਰਾਂ ਸਮੇਤ ਯਿਸੂ ਕੋਲ ਆਈ ਅਤੇ ਉਸ ਅੱਗੇ ਝੁਕੀ ਅਤੇ ਉਸ ਕੋਲੋਂ ਇੱਕ ਸਹਾਇਤਾ ਮੰਗੀ।
21He said to her, “What do you want?” She said to him, “Command that these, my two sons, may sit, one on your right hand, and one on your left hand, in your Kingdom.”
21ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”
22But Jesus answered, “You don’t know what you are asking. Are you able to drink the cup that I am about to drink, and be baptized with the baptism that I am baptized with?” They said to him, “We are able.”
22ਯਿਸੂ ਨੇ ਉਸਦੇ ਪੁੱਤਰਾਂ ਨੂੰ ਕਿਹਾ, “ਤੁਸੀਂ ਨਹੀਂ ਜਾਣਦੇ ਤੁਸੀਂ ਕੀ ਮੰਗ ਰਹੇ ਹੋ? ਕੀ ਤੁਸੀਂ ਉਹ ਕਸ਼ਟ ਝੱਲ ਸਕਦੇ ਹੋਂ ਜਿਹਡ਼ੇ ਮੈਂ ਝੱਲਣੇ ਹਨ। ਉਨ੍ਹਾਂ ਨੇ ਜਵਾਬ ਦਿੱਤਾ, “ਹਾਂ ਅਸੀਂ ਝੱਲ ਸਕਦੇ ਹਾਂ!”
23He said to them, “You will indeed drink my cup, and be baptized with the baptism that I am baptized with, but to sit on my right hand and on my left hand is not mine to give; but it is for whom it has been prepared by my Father.”
23ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”
24When the ten heard it, they were indignant with the two brothers.
24ਜਦੋਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਉਨ੍ਹਾਂ ਦੋਹਾਂ ਭਰਾਵਾਂ ਤੇ ਖਿਝ ਗਏ।
25But Jesus summoned them, and said, “You know that the rulers of the nations lord it over them, and their great ones exercise authority over them.
25ਤਦ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਇਕਠਿਆਂ ਕੋਲ ਸੱਦਕੇ ਆਖਿਆ, “ਤੁਸੀਂ ਜਾਣਦੇ ਹੋ ਕਿ ਗੈਰ-ਯਹੂਦੀਆਂ ਦੇ ਹਾਕਮ ਦੂਜਿਆਂ ਤੇ ਹੁਕਮ ਚਲਾਉਣਾ ਪਸੰਦ ਕਰਦੇ ਹਨ, ਅਤੇ ਉਨ੍ਹਾਂ ਦੇ ਮਹੱਤਵਪੂਰਣ ਆਗੂ ਲੋਕਾਂ ਤੇ ਆਪਣੀ ਸ਼ਕਤੀ ਇਸਤੇਮਲ ਕਰਨਾ ਪਸੰਦ ਕਰਦੇ ਹਨ।
26 It shall not be so among you, but whoever desires to become great among you shall be your servant.
26ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ।
27 Whoever desires to be first among you shall be your bondservant,
27ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ।
28 even as the Son of Man came not to be served, but to serve, and to give his life as a ransom for many.”
28ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਾਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”
29As they went out from Jericho, a great multitude followed him.
29ਜਦੋਂ ਉਹ ਅਤੇ ਉਸਦੇ ਚੇਲੇ ਯਰੀਹੋ ਤੋਂ ਵਿਦਾ ਹੋ ਰਹੇ ਸਨ, ਲੋਕਾਂ ਦੀ ਇੱਕ ਵੱਡੀ ਭੀਡ਼ ਨੇ ਯਿਸੂ ਦਾ ਪਿਛਾ ਕੀਤਾ।
30Behold, two blind men sitting by the road, when they heard that Jesus was passing by, cried out, “Lord, have mercy on us, you son of David!”
30ਦੋ ਅੰਨ੍ਹੇ ਮਨੁੱਖ ਸਡ਼ਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉਤ੍ਤ ਦਯਾ ਕਰ।”
31The multitude rebuked them, telling them that they should be quiet, but they cried out even more, “Lord, have mercy on us, you son of David!”
31ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿਡ਼ਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”
32Jesus stood still, and called them, and asked, “What do you want me to do for you?”
32ਤਦ ਯਿਸੂ ਰੁਕਿਆ ਅਤੇ ਉਨ੍ਹਾਂ ਨੂੰ ਸੱਦਕੇ ਪੁੱਛਿਆ, “ਤੁਸੀਂ ਮੈਥੋਂ ਆਪਣੇ ਵਾਸਤੇ ਕੀ ਕਰਾਉਨਾ ਚਾਹੁੰਦੇ ਹੋ?”
33They told him, “Lord, that our eyes may be opened.”
33ਤਦ ਉਨ੍ਹਾਂ ਦੋਹਾਂ ਨੇ ਕਿਹਾ, “ਪ੍ਰਭੂ ਜੀ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਅਖਾਂ ਖੁਲ੍ਹ ਜਾਣ ਜੋ ਅਸੀਂ ਵੇਖ ਸਕੀਏ।”
34Jesus, being moved with compassion, touched their eyes; and immediately their eyes received their sight, and they followed him.
34ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।