1But say the things which fit sound doctrine,
1ਤੀਤੁਸ, ਜਿਥੋਂ ਤੱਕ ਤੇਰਾ ਸਵਾਲ ਹੈ, ਤੈਨੂੰ ਲੋਕਾਂ ਨੂੰ ਉਹ ਗੱਲਾਂ ਸਿਖਾਉਣੀਆਂ ਚਾਹੀਦੀਆਂ ਹਨ ਜਿਹਡ਼ੀਆਂ ਉਨ੍ਹਾਂ ਲਈ ਸੱਚੇ ਉਪਦੇਸ਼ਾਂ ਦਾ ਅਨੁਸਰਣ ਕਰਨ ਲਈ ਜ਼ਰੂਰੀ ਹਨ।
2that older men should be temperate, sensible, sober minded, sound in faith, in love, and in patience:
2ਵਡੇਰੀ ਉਮਰ ਦੇ ਆਦਮੀਆਂ ਨੂੰ ਸਵੈਂ ਕਾਬੂ ਰੱਖਣਾ, ਗੰਭੀਰ ਰਹਿਣਾ, ਅਤੇ ਸਿਆਣਾ ਹੋਣਾ ਸਿਖਾਓ। ਉਨ੍ਹਾਂ ਨੂੰ ਸੱਚੇ ਵਿਸ਼ਵਾਸ ਦਾ ਅਨੁਸਰਣ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕੋਲ, ਪ੍ਰੇਮ ਅਤੇ ਧੀਰਜ ਹੋਣਾ ਚਾਹੀਦਾ ਹੈ।
3and that older women likewise be reverent in behavior, not slanderers nor enslaved to much wine, teachers of that which is good;
3ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾਡ਼ਾ ਨਾ ਬੋਲਣ ਜਾਂ ਬਹੁਤੀ ਮੈ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ।
4that they may train the young women to love their husbands, to love their children,
4ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬਚਿਆਂ ਨੂੰ ਪਿਆਰ ਕਰਨਾ ਸਿਖਾ ਸਕਦੇ ਹਨ।
5to be sober minded, chaste, workers at home, kind, being in subjection to their own husbands, that God’s word may not be blasphemed.
5ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿਖਾ ਸਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸਕੇਗਾ ਜਿਹਡ਼ਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।
6Likewise, exhort the younger men to be sober minded;
6ਉਸੇ ਤਰ੍ਹਾਂ ਜਵਾਨ ਆਦਮੀਆਂ ਨੂੰ ਵੀ ਸਿਆਣੇ ਉਪਦੇਸ਼ ਦੇਣੇ ਚਾਹੀਦੇ ਹਨ।
7in all things showing yourself an example of good works; in your teaching showing integrity, seriousness, incorruptibility,
7ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ।
8and soundness of speech that can’t be condemned; that he who opposes you may be ashamed, having no evil thing to say about us.
8ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸਕੇ। ਤਾਂ ਕੋਈ ਵੀ ਵਿਅਕਤੀ ਜਿਹਡ਼ਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸਦੇ ਕੋਲ ਸਾਡੇ ਵਿਰੁੱਧ ਬੋਲ ਸਕਣ ਲਈ ਕੁਝ ਨਹੀਂ ਹੋਵੇਗਾ।
9Exhort servants to be in subjection to their own masters, and to be well-pleasing in all things; not contradicting;
9ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਦੱਸੋ ਜਿਹਡ਼ੇ ਗੁਲਾਮ ਹਨ। ਉਨ੍ਹਾਂ ਨੂੰ ਹਰ ਵੇਲੇ ਆਪਣੇ ਮਾਲਕਾਂ ਦਾ ਹੁਕਮ ਮੰਨਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨਾਲ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ।
10not stealing, but showing all good fidelity; that they may adorn the doctrine of God, our Savior, in all things.
10ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ।
11For the grace of God has appeared, bringing salvation to all men,
11ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।
12instructing us to the intent that, denying ungodliness and worldly lusts, we would live soberly, righteously, and godly in this present world;
12ਇਹ ਕਿਰਪਾ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹਡ਼ਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਲ ਜਿਉਣਾ ਸਿਖਾਉਂਦੀ ਹੈ। ਜਿਹਡ਼ਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ।
13looking for the blessed hope and appearing of the glory of our great God and Savior, Jesus Christ;
13ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।
14who gave himself for us, that he might redeem us from all iniquity, and purify for himself a people for his own possession, zealous for good works.
14ਉਸਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸਕੇ ਅਤੇ ਸਨੂੰ ਪਵਿੱਤਰ ਬੰਦੇ ਬਣਾ ਸਕੇ ਜਿਹਡ਼ੇ ਸਿਰਫ਼ ਉਸੇ ਦੇ ਹਨ, ਅਤੇ ਜਿਹਡ਼ੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
15Say these things and exhort and reprove with all authority. Let no man despise you.
15ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ।