1ਪੌਲੁਸ ਵੱਲੋਂ, ਸ਼ੁਭ ਕਾਮਨਾਵਾਂ। ਮੈਨੂੰ ਯਿਸੂ ਮਸੀਹ ਦਾ ਰਸੂਲ ਚੁਣਿਆ ਗਿਆ ਹੈ। ਮੈਨੂੰ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੁਣਿਆ ਗਿਆ ਹੈ। ਸਾਡੇ ਭਰਾ ਸੋਸਥਨੇਸ ਵੱਲੋਂ ਵੀ ਸ਼ੁਭਕਾਮਨਾਵਾਂ।2ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹਡ਼ੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸਦਿਆ ਜ੍ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹਡ਼ੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।3ਤੁਸੀਂ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਤੋਂ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ।4ਮੈਂ ਤੁਹਾਡੇ ਵਾਸਤੇ, ਪਰਮੇਸ਼ੁਰ ਦਾ ਉਸ ਕਿਰਪਾ ਲਈ ਹਮੇਸ਼ਾ ਧੰਨਵਾਦ ਕਰਦਾ ਹਾਂ ਜੋ ਮਸੀਹ ਯਿਸੂ ਰਾਹੀਂ ਤੁਹਾਨੂੰ ਦਿੱਤੀ ਗਈ ਹੈ।5ਯਿਸੂ ਰਾਹੀਂ ਤੁਸੀਂ ਹਰ ਤਰ੍ਹਾਂ ਨਾਲ ਸੁਭਾਗੇ ਹੋ। ਤੁਹਾਨੂੰ ਆਪਣੇ ਹਰ ਬਚਨ ਅਤੇ ਹਰ ਤਰ੍ਹਾਂ ਦੇ ਗਿਆਨ ਵਿੱਚ ਅਸੀਸ ਦਿੱਤੀ ਗਈ ਹੈ।6ਮਸੀਹ ਬਾਰੇ ਸੱਚ ਤੁਹਾਡੇ ਵਿਚਕਾਰ ਦ੍ਰਿਢ਼ਤਾ ਨਾਲ ਕਾਇਮ ਹੈ।7ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ।8ਯਿਸੂ ਤੁਹਾਨੂੰ ਅੰਤ ਤੀਕ ਦ੍ਰਿਢ਼ਤਾ ਨਾਮ ਕਾਇਮ ਰੱਖੇਗਾ। ਤਾਂ ਜੋ ਤੁਹਾਡੇ ਉੱਪਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਦਿਨ ਕੋਈ ਦੋਸ਼ ਨਹੀਂ ਹੋਵੇਗਾ।9ਪਰਮੇਸ਼ੁਰ ਵਫ਼ਾਦਾਰ ਹੈ। ਉਸਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।10ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।11ਮੇਰੇ ਭਰਾਵੋ ਅਤੇ ਭੈਣੋ ਮੈਨੰ ਕਲੋਏ ਦੇ ਪਰਿਵਾਰ ਦੇ ਕੁਝ ਲੋਕਾਂ ਨੇ ਦਸਿਆ ਹੈ। ਮੈਂ ਸੁਣਿਆ ਹੈ ਕਿ ਤੁਹਾਡੇ ਅੰਦਰ ਕੁਝ ਝਗਡ਼ੇ ਹਨ।12ਮੇਰਾ ਆਖਣ ਦਾ ਭਾਵ ਇਹ ਹੈ; ਤੁਹਾਡੇ ਵਿੱਚੋਂ ਇੱਕ ਆਖਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ;” ਦੂਸਰਾ ਆਖਦਾ ਹੈ, “ਮੈਂ ਅਪੁੱਲੋਸ ਦਾ ਚੇਲਾ ਹਾਂ;” ਹੋਰ ਕੋਈ ਆਖਦਾ ਹੈ, “ਮੈਂ ਕੈਫ਼ਾਸ ਦਾ ਚੇਲਾ ਹਾਂ;” ਅਤੇ ਕੋਈ-ਕੋਈ ਵਿਅਕਤੀ ਆਖਦਾ ਹੈ, “ਮੈਂ ਯਿਸੂ ਮਸੀਹ ਦਾ ਚੇਲਾ ਹਾਂ।”13ਮਸੀਹ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਨਹੀਂ ਜਾ ਸਕਦਾ। ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਟਂਗਿਆ ਗਿਆ ਸੀ? ਨਹੀਂ। ਕੀ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ। ਨਹੀਂ,14ਮੈਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ ਕਿ ਮੈਂ ਤੁਹਾਡੇ ਵਿੱਚੋਂ, ਕਰਿਸਪੁਸ ਅਤੇ ਗਾਯੁਸ ਨੂੰ ਛੱਡਕੇ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।15ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਹੁਣ ਕੋਈ ਨਹੀਂ ਆਖ ਸਕਦਾ ਕਿ ਤੁਹਾਨੂੰ ਮੇਰੇ ਨਾਂ ਵਿੱਚ ਬਪਤਿਸਮਾ ਦਿੱਤਾ ਗਿਆ ਸੀ।16ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ ਸੀ। ਪਰ ਮੈਨੂੰ ਕਿਸੇ ਹੋਰ ਨੂੰ ਬਪਤਿਸਮਾ ਦੇਣ ਦਾ ਚੇਤਾ ਨਹੀਂ।17ਮਸੀਹ ਨੇ ਮੈਨੂੰ ਲੋਕਾਂ ਨੂੰ ਬਪਤਿਸਮਾ ਦੇਣ ਨਹੀਂ ਸਗੋਂ ਖੁਸ਼ਖਬਰੀ ਦੱਸਣ ਲਈ ਭੇਜਿਆ ਸੀ। ਮਸੀਹ ਨੇ ਮੈਨੂੰ ਕੋਈ ਦੁਨਿਆਵੀ ਸੂਝ ਵਾਲੇ ਸ਼ਬਦਾਂ ਦੀ ਵਰਤੋਂ ਕਰਕੇ ਖੁਸ਼ਖਬਰੀ ਫ਼ੈਲਾਉਣ ਲਈ ਨਹੀਂ ਭੇਜਿਆ ਸੀ। ਜੋ ਮੈਂ ਖੁਸ਼ਖਬਰੀ ਫ਼ੈਲਾਉਣ ਲਈ ਸੂਝਵਾਨ ਸ਼ਬਦਾਂ ਨੂੰ ਵਰਤਿਆ ਹੁੰਦਾ, ਤਾਂ ਫ਼ਿਰ ਮਸੀਹ ਦੀ ਸਲੀਬ ਆਪਣਾ ਅਰਥ ਗੁਆ ਲਵੇਗੀ। ਮਸੀਹ ਵਿੱਚ ਪਰਮੇਸ਼ੁਰ ਦੀ ਸ਼ਕਤੀ ਅਤੇ ਸੂਝ18ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰਖਤਾ ਜਾਪਦਾ ਹੈ ਜਿਹਡ਼ੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ।19ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਆਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ, ਮੈਂ ਸੂਝਵਾਨਾਂ ਦੀ ਸੂਝ ਨਿਰਾਰਥਕ ਬਣਾ ਦਿਆਂਗਾ।” ਯਸਾਯਾਹ 29:1420ਕਿੱਥੇ ਹਨ ਅਕਲਮੰਦ ਲੋਕ? ਕਿੱਥੇ ਹਨ ਵਿਦਵਾਨ? ਕਿਥੇ ਹਨ ਇਸ ਦੁਨੀਆਂ ਦੇ ਫ਼ਲਸਫ਼ੀ? ਪਰਮੇਸ਼ੁਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰਖਤਾ ਬਣਾ ਦਿੱਤਾ ਹੈ।21ਪਰਮੇਸ਼ੁਰ ਆਪਣੀ ਸੂਝ ਨਾਲ ਇਹੋ ਚਾਹੁੰਦਾ ਸੀ; ਦੁਨੀਆਂ ਪਰਮੇਸੁਰ ਨੂੰ ਆਪਣੀ ਸਿਆਣਪ ਨਾਲ ਨਹੀਂ ਜਾਣਦੀ ਸੀ। ਇਸੇ ਲਈ ਪਰਮੇਸ਼ੁਰ ਨੇ ਇੱਕ ਅਜਿਹੇ ਸੰਦੇਸ਼ ਦਾ ਇਸਤੇਮਾਲ ਕੀਤਾ ਜੋ ਉਸ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਬਚਾਉਣ ਲਈ ਮੂਰਖਤਾ ਜਾਪਦਾ ਹੈ।22ਯਹੂਦੀ ਪ੍ਰਮਾਣ ਵਜੋਂ ਕਰਾਮਾਤਾਂ ਦੀ ਮੰਗ ਕਰਦੇ ਹਨ। ਯੂਨਾਨੀ ਸਿਆਣਪ ਦੀ ਮੰਗ ਕਰਦੇ ਹਨ।23ਪਰ ਜਿਸ ਸੰਦੇਸ਼ ਦਾ ਪ੍ਰਚਾਰ ਅਸੀਂ ਕਰਦੇ ਹਾਂ ਉਹ ਇਹ ਹੈ; ਮਸੀਹ ਸਲੀਬ ਉੱਤੇ ਪ੍ਰਾਣ ਹੀਣ ਹੋ ਗਿਆ। ਯਹੂਦੀਆਂ ਲਈ ਇਹ ਬਡ਼ੀ ਸਮਸਿਆ ਹੈ। ਅਤੇ ਗੈਰ ਯਹੂਦੀਆਂ ਨੂੰ ਇਹ ਮੂਰਖਤਾ ਜਾਪਦੀ ਹੈ।24ਪਰ ਪਰਮੇਸ਼ੁਰ ਵੱਲੋਂ ਚੁਣੇ ਹੋਏ ਲੋਕਾਂ ਯਹੂਦੀਆਂ ਤੇ ਯੂਨਾਨੀਆਂ ਜਾਂ ਗੈਰ ਯਹੂਦੀਆਂ ਲਈ, ਮਸੀਹ ਪਰਮੇਸ਼ੁਰ ਦੀ ਸ਼ਕਤੀ ਹੈ ਤੇ ਪਰਮੇਸ਼ੁਰ ਦੀ ਸੂਝ ਹੈ।25ਪਰਮੇਸ਼ੁਰ ਦੀ ਮੂਰਖਤਾ ਮਨੁੱਖਾਂ ਦੀ ਸਿਆਣਪਤਾ ਨਾਲੋਂ ਕਿਤੇ ਵਧੇਰੇ ਸਿਆਣੀ ਹੈ। ਪਰਮੇਸ਼ੁਰ ਦੀ ਕਮਜ਼ੋਰੀ ਵੀ ਮਨੁੱਖਾਂ ਨਾਲੋਂ ਤਾਕਤਵਰ ਹੈ।26ਭਰਾਵੋ ਅਤੇ ਭੈਣੋ ਪਰਮੇਸ਼ੁਰ ਨੇ ਤੁਹਾਨੂੰ ਚੁਣਿਆ ਹੈ। ਇਸ ਬਾਰੇ ਸੋਚੋ। ਤੁਹਾਡੇ ਵਿੱਚੋਂ ਬਹੁਤ ਲੋਕ ਦੁਨੀਆਂ ਦੇ ਸੂਝਵਾਨ ਨਹੀਂ ਸਨ। ਜਿਸ ਤਰ੍ਹਾਂ ਦੁਨੀਆਂ ਸੂਝ ਦਾ ਨਿਰਣਾ ਕਰਦੀ ਹੈ। ਤੁਹਾਡੇ ਵਿੱਚੋਂ ਬਹੁਤੇ ਲੋਕ ਪ੍ਰਭਾਵ ਵਾਲੇ ਵੀ ਨਹੀਂ ਸਨ। ਤੁਹਾਡੇ ਵਿੱਚੋਂ ਬਹੁਤੇ ਲੋਕ ਮਹੱਤਵਪੂਰਣ ਪਰਿਵਾਰਾਂ ਵਿੱਚੋਂ ਵੀ ਨਹੀਂ ਸਨ।27ਪਰ ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਮੂਰਖਤਾ ਭਰਪੂਰ ਲੋਕਾਂ ਦੀ ਪਛਾਣ ਕੀਤੀ। ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਨਿਤਾਣੇ ਲੋਕਾਂ ਦੀ ਚੋਣ ਕੀਤੀ।28ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣਿਆ ਜਿਨ੍ਹਾਂ ਨੂੰ ਦੁਨੀਆਂ ਕੋਈ ਮਹੱਤਵ ਨਹੀਂ ਦਿੰਦੀ। ਉਹ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ ਜਿਨ੍ਹਾਂ ਨੂੰ ਦੁਨੀਆਂ ਨੇ ਨਫ਼ਰਤ ਕੀਤੀ ਅਤੇ ਸੋਚਿਆ ਕਿ ਉਹ ਬੇਕਾਰ ਹਨ। ਜਿਸਨੂੰ ਦੁਨੀਆਂ ਮਹੱਤਵਪੂਰਣ ਸਝਦੀ ਹੈ ਉਸਦਾ ਨਾਸ਼ ਕਰਨ ਲਈ ਪਰਮੇਸ਼ੁਰ ਨੇ ਇਨ੍ਹਾਂ ਨੂੰ ਚੁਣਿਆ।29ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿ ਕੋਈ ਵੀ ਮਨੁੱਖ ਉਸਦੇ ਸਾਮ੍ਹਣੇ ਹੰਕਾਰ ਨਾ ਕਰ ਸਕੇ।30ਪਰਮੇਸ਼ੁਰ ਨੇ ਹੀ ਥਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁਧ੍ਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।31ਇਸ ਲਈ ਜਿਵੇਂ ਪੋਥੀਆਂ ਦਾ ਕਥਨ ਹੈ; “ਜੇ ਕੋਈ ਵਿਅਕਤੀ ਅਭਿਮਾਨੀ ਹੈ, ਤਾਂ ਉਸਨੂੰ ਕੇਵਲ ਪ੍ਰਭੂ ਵਿੱਚ ਹੀ ਅਭਿਮਾਨ ਰੱਖਣਾ ਚਾਹੀਦਾ ਹੈ।”