1ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਨਿਵੇਦਨ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹਡ਼ੀ ਸਾਨੂੰ ਦਰਸ਼ਾਈ ਜਾਵੇਗੀ।2ਤੁਹਾਨੂੰ ਪਰਮੇਸ਼ੁਰ ਦੇ ਇੱਜਡ਼ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।3ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜਡ਼ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ।4ਅਤੇ ਜਦੋਂ ਮੁਖ ਆਜਡ਼ੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।5ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ; “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।” ਕਹਾਉਂਤਾ 3 : 346ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉਠਾਵੇਗਾ।7ਆਪਣੀਆਂ ਸਰੀਆਂ ਚਿੰਤਾਵਾਂ ਉਸ ਵੱਲ ਮੋਡ਼ ਦਿਉ ਕਿਉਂਕਿ ਉਹ ਤੁਹਾਡਾ ਧਿਆਨ ਰਖਦਾ ਹੈ।8ਖੁਦ ਤੇ ਕਾਬੂ ਰਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗਜ੍ਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ।9[This verse may not be a part of this translation]10ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋਡ਼ੇ ਅਰਸੇ ਲਈ ਦੁਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿਡ਼ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।11ਉਸਦੀ ਸ਼ਕਤੀ ਸਦਾ ਰਹਿੰਦੀ ਹੈ। ਆਮੀਨ12ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿਡ਼ ਰਹੋ।13ਬਾਬੁਲ ਦੀ ਕਲੀਸਿਯਾ ਜਿਹਡ਼ੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ।14ਜਦੋਂ ਤੁਸੀਂ ਮਿਲੋਂ, ਇੱਕ ਦੂਸਰੇ ਨੂੰ ਪ੍ਰੇਮ ਦੀ ਚੁੰਮੀ ਨਾਲ ਸ਼ੁਭਕਾਮਨਾਵਾਂ ਦਿਉ। ਤੁਹਾਨੂੰ ਸਾਰਿਆਂ ਨੂੰ ਸ਼ਾਂਤੀ, ਜਿਹਡ਼ੇ ਮਸੀਹ ਵਿੱਚ ਹਨ।