1ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।2ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹਡ਼ੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।3ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।4ਉਹ ਲੋਕ ਅਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।5ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸਦੇ ਬਚਨ ਨਾਲ ਸਾਜਿਆ ਗਿਆ ਹੈ।6ਉਸ ਦੁਨੀਆਂ ਵਿੱਚ ਹਢ਼ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।7ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹਡ਼ਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰਖੇ ਜਾ ਰਹੇ ਹਨ। ਇਹ ਨਿਰਣੇ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹਡ਼ੇ ਪਰਮੇਸ਼ੁਰ ਦੇ ਖਿਲਾਫ਼ ਮੁਡ਼ਦੇ ਹਨ।8ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁਲਿਓ। ਪ੍ਰ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।9[This verse may not be a part of this translation]10ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾਡ਼ ਦਿੱਤੀ ਜਾਵੇਗੀ।11ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਣੀਆਂ ਚਾਹੀਦੀਆਂ ਹਨ।12ਤੁਹਾਨੂੰ ਪ੍ਰਭੂ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।13ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿਥੇ ਧਾਰਮਿਕਤਾ ਵਸੇਗੀ।14ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁਦ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।15ਯਾਦ ਰਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦਸੀ ਸੀ ਜਦੋਂ ਉਸਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹਡ਼ੀ ਪਰਮੇਸ਼ੁਰ ਨੇ ਉਸਨੂੰ ਸੂਝ ਦਿੱਤੀ ਸੀ।16ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹਡ਼ੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਅਪ ਨੂੰ ਤਬਾਹ ਕਰ ਰਹੇ ਹਨ।17ਪਿਆਰੇ ਮਿੱਤਰ ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੋਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅਢ਼ਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।18ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਈਹ ਦੀ ਕਿਰਪਾ ਅਤੇ ਗਿਆਨ ਵਿੱਚ ਵਧੋ। ਹੁਣ ਅਤੇ ਸਦਾ ਲਈ ਮਹਿਮਾ ਉਸਨੂੰ ਹੋਵੇ। ਆਮੀਨ।