1ਪਿਆਰੇ ਥਿਉਫ਼ਿਲੁਸ, ਜਿਹਡ਼ੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿਖਾਇਆ ਸੀ, ਉਸ ਬਾਰੇ ਲਿਖੀ ਸੀ।2ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸਨੇ ਚੁਣਿਆ ਸੀ।3ਉਸ ਉਪਰੰਤ ਉਸਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸਨੂੰ ਬਹੁਤ ਵਾਰੀ ਵੇਖਿਆ।4ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਜਾਣ ਨੂੰ ਵੀ ਆਖਿਆ। ਉਸਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁਕਿਆ ਹਾਂ। ਤੁਸੀ ਇਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ।5ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋਡ਼ੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”6ਜਦੋਂ ਸਾਰੇ ਰਸੂਲ ਇਕਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਦੇ ਰਾਜ ਨੂੰ ਵਾਪਸ ਆਉਣ ਵਾਲਾ ਹੈਂ?”7ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸਕਦੇ।8ਪਰ ਪਵਿੱਤਰ ਆਤਮਾ ਤੁਹਾਡੇ ਕੋਲ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”9ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅਖਾਂ ਤੋਂ ਓਹਲੇ ਹੋ ਗਿਆ।10ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪਡ਼ੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖਢ਼ੇ ਹੋ ਗਏ।11ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇਥੇ ਖਢ਼ੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹਡ਼ਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”12ਤੱਦ ਰਸੂਲ ਜੈਤੂਨ ਦੇ ਪਹਾਡ਼ ਵੱਲੋਂ ਯਰੂਸ਼ਲਮ ਨੂੰ ਗਏ (ਇਹ ਪਹਾਡ਼ ਯਰੂਸ਼ਲਮ ਤੋਂ ਇੱਕ-ਅਧ ਮੀਲ ਦੀ ਵਾਟ ਤੇ ਹੈ)13ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿਥੇ ਉਹ ਪਹਿਆਂ ਰਹਿੰਦੇ ਸਨ। ਇਕ ਕਮਰਾ ਪੌਡ਼ੀਆਂ ਚਢ਼ਕੇ ਸੀ। ਉਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾਸ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।14ਸਾਰੇ ਰਸੂਲ ਇਕਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸਦੇ ਭਰਾ ਵੀ ਉਥੇ ਰਸੂਲਾਂ ਨਾਲ ਸਨ।15ਕੁਝ ਦਿਨਾਂ ਬਾਦ ਜਦੋਂ ਉਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉਠਿਆ ਤੇ ਉਸਨੇ ਆਖਿਆ,16[This verse may not be a part of this translation]17[This verse may not be a part of this translation]18ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿਤ੍ਤ ਗਿਆ ਸੀ, ਅਤੇ ਉਸਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿਗਿਆ ਉਸ੍ਸਦਾ ਸ਼ਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤਡ਼ੀਆਂ ਬਾਹਰ ਨਿਕਲ ਆਈਆਂ।19ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ ‘ਅਕਲਦਮ’ ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ ‘ਲਹੂ ਦਾ ਖੇਤ।”20ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ‘ਕਾਸ਼ ਉਸਦਾ ਘਰ ਉਜ੍ਜਡ਼ ਜਾਵੇ।’ ਉਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।ਜ਼ਬੂਰ 69;25 ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’ਜ਼ਬੂਰ 109;821[This verse may not be a part of this translation]22[This verse may not be a part of this translation]23ਤਦ ਰਸੂਲਾਂ ਨੇ ਦੋਹਾਂ ਨੂੰ ਖਢ਼ਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸਬ੍ਬਾਮ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।24[This verse may not be a part of this translation]25[This verse may not be a part of this translation]26ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋਡ਼ਿਆ ਗਿਆ।