1ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ।2ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ,3“ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।”4ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ,5“ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਭਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬਡ਼ੇ ਨਜ਼ਦੀਕ ਆਕੇ ਰੁਕ ਗਿਆ।6ਮੈਂ ਉਸਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਭਾਸ਼ ਤੇ ਉੱਡਣ ਵਾਲੇ ਪੰਛੀ ਸਨ।7ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’8ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸਕਦਾ, ਮੈਂ ਕਦੇ ਵੀ ਕਿਸੇ ਅਸ਼ੁਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’9ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪ੍ਰਭੂ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’10ਇੰਝ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਾਰੀਆਂ ਚੀਜ਼ਾਂ ਵਾਪਸ ਉੱਪਰ ਅਭਾਸ਼ ਵੱਲ ਲਿਜਾਈਆਂ ਗਫੀਆਂ।11ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ।12ਆਤਮੇ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ।13ਉਸਨੇ ਸਾਨੂੰ ਕਿਹਾ, ਉਸਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ।14ਉਹ ਤੈਨੂੰ ਉਹ ਗੱਲਾਂ ਦਸੇਗਾ ਜੋ ਤੈਨੂੰ ਅਤੇ ਤੇਰੇ ਘਰ ਵਿੱਚ ਸਾਰਿਆਂ ਨੂੰ ਬਚਾ ਸਕਦੀਆਂ ਹਨ।’15ਜਦੋਂ ਮੈਂ ਆਪਣਾ ਭਾਸ਼ਣ ਸ਼ੁਰੂ ਕੀਤਾ, ਤਾਂ ਉਸੇ ਢੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉੱਪਰ ਆਇਆ ਸੀ।16ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’17ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”18ਜਦੋਂ ਯਹੂਦੀ ਨਿਹਚੀਆਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪ੍ਰਭੂ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸਕਣ।”19ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਦੰਡ ਤੋਂ ਡਰਕਏ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ‘ਚ ਚਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ ਖਬਰੀ ਦਿੱਤੀ, ਪਰ ਇਹ ਖੁਸ਼ ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।20ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ।21ਪ੍ਰ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।22ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ।23[This verse may not be a part of this translation]24[This verse may not be a part of this translation]25“ਫ਼ਿਰ ਬਰਨਬਾਸ ਸੌਲੁਸ ਨੂੰ ਲਭਣ ਲਈ ਤਰਸੁਸ ਨੂੰ ਗਿਆ।26ਜਦੋਂ ਉਸਨੇ ਸੌਲੁਸ ਨੂੰ ਲਭ ਲਿਆ, ਉਹ ਉਸਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦਾ ਟੋਲਾ ਇਕੱਠਾ ਹੋਕੇ ਆਇਆ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ।27ਉਨ੍ਹੀਂ ਦਿਨੀ ਕਾਫੀ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।28ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉਠਿਆ ਅਤੇ ਉਠਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇਥ੍ਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।29ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹਡ਼ੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।30ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈਕੇ ਆਏ।