Punjabi: NT

Acts

19

1ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਪੌਲੁਸ ਨੇ ਉਸ ਦੇਸ਼ ਦੇ ਪਹਾਡ਼ੀ ਖੇਤਰ ਦਾ ਸਫ਼ਰ ਕੀਤਾ ਅਤੇ ਅੰਤ ਵਿੱਚ ਅਫ਼ਸੁਸ ਪਹੁੰਚਿਆ।2ਉਥੇ ਉਹ ਕੁਝ ਚੇਲਿਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ, “ਜਦੋਂ ਤੁਸੀਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਪ੍ਰਾਪਤ ਹੋਇਆ।” ਇਨ੍ਹਾਂ ਚੇਲਿਆਂ ਨੇ ਉਸਨੂੰ ਕਿਹਾ, “ਅਸੀਂ ਤਾਂ ਕਦੇ ਪਵਿੱਤਰ ਆਤਮਾ ਬਾਰੇ ਸੁਣਿਆ ਤੱਕ ਵੀ ਨਹੀਂ।”3ਤਾਂ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਵੇਂ ਦਾ ਬਪਤਿਸਮਾ ਲਿਤ੍ਤਾ ਸੀ?” ਉਨ੍ਹਾਂ ਨੇ ਕਿਹਾ, “ਯੂਹੰਨਾ ਦਾ ਬਪਤਿਸਮਾ।”4ਪੌਲੁਸ ਨੇ ਕਿਹਾ, “ਯੂਹੰਨਾ ਨੇ ਲੋਕਾਂ ਨੂੰ ਇੱਕ ਸਬੂਤ ਵਾਂਗ ਬਪਤਿਸਮਾ ਦਿੱਤਾ ਕਿ ਉਹ ਆਪਣੇ ਜੀਵਨ ਬਦਲਣੇ ਚਾਹੁੰਦੇ ਸਨ ਅਤੇ ਉਹ ਲੋਕਾਂ ਨੂੰ ਉਸ ਇੱਕ ਬਰੇ ਦੱਸਦਾ ਸੀ, ਜਿਸਨੇ ਉਸਤੋਂ ਬਾਅਦ ਆਉਣਾ ਸੀ, ਉਹ ਵਿਅਕਤੀ ਯਿਸੂ ਸੀ।”5ਜਦੋਂ ਉਨ੍ਹਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਨ੍ਹਾਂ ਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਬਪਤਿਸਮਾ ਦਿੱਤਾ।6ਫ਼ੇਰ, ਜਦੋਂ ਪੌਲੁਸ ਨੇ ਉਨ੍ਹਾਂ ਤੇ ਆਪਣਾ ਹੱਥ ਰੱਖਿਆ ਤਾਂ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ। ਤਾਂ ਉਹ ਵਖ-ਵਖ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿਖ ਬਾਣੀਆਂ ਕਰਨ ਲੱਗੇ।7ਇਸ ਧਡ਼ੇ ਵਿੱਚ ਕੋਈ ਬਾਰ੍ਹਾਂ ਕੁ ਮਨੁੱਖ ਸਨ।8ਪੌਲੁਸ ਪ੍ਰਾਰਥਨਾ ਸਥਾਨ ਅੰਦਰ ਗਿਆ ਅਤੇ ਨਿਡਰ ਹੋਕੇ ਬੋਲਿਆ। ਉਸਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਸੀ ਉਨ੍ਹਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕਰਦਾ।9ਪਰ ਕੁਝ ਯਹੂਦੀ ਬਡ਼ੇ ਕਟ੍ਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਮ੍ਹਣੇ ਯਿਸੂ ਦੇ ਰਾਹ ਬਾਰੇ ਮਾਡ਼ੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਨਿਹਚੀਆਂ ਨੂੰ ਆਪਣੇ ਨਾਲ ਲੈਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚਲਾ ਗਿਆ। ਉਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ।10ਪੌਲੁਸ ਅਜਿਹਾ ਦੋ ਸਾਲ ਤੱਕ ਕਰਦਾ ਰਿਹਾ। ਇਸ ਕੰਮ ਕਰਕੇ ਅਸਿਯਾ ਦੇ ਹਰ ਮਨੁੱਖ, ਯਹੂਦੀ ਤੇ ਗੈਰ-ਯਹੂਦੀ, ਸਭ ਨੇ ਪ੍ਰਭੂ ਦੇ ਬਚਨਾਂ ਨੂੰ ਸੁਣਿਆ।11ਪਰਮੇਸ਼ੁਰ ਪੌਲੁਸ ਰਾਹੀਂ ਕੁਝ ਮਹਾਨ ਕਰਿਸ਼ਮੇ ਕਰਵਾਉਂਦਾ ਹੁੰਦਾ ਸੀ।12ਕੁਝ ਲੋਕਾਂ ਨੇ ਉਹ ਕੱਪਡ਼ੇ ਅਤੇ ਰੁਮਾਲ ਲੈ ਲਏ ਜੋ ਪੌਲੁਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ। ਜਦੋਂ ਅਜਿਹੇ ਕੱਪਡ਼ੇ ਰੋਗੀਆਂ ਨੂੰ ਛੂਂਹਦੇ, ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮਾਵਾਂ ਉਨ੍ਹਾਂ ਨੂੰ ਛੱਡ ਜਾਂਦੀਆਂ।13[This verse may not be a part of this translation]14[This verse may not be a part of this translation]15ਪਰ ਭਰਿਸ਼ਟ ਆਤਮਿਆਂ ਨੇ ਉਨ੍ਹਾਂ ਨੂੰ ਉੱਤਰ ਦਿੱਤਾ “ਮੈਂ ਯਿਸੂ ਨੂੰ ਵੀ ਜਾਣਦਾ ਹਾਂ ਅਤੇ ਪੌਲੁਸ ਨੂੰ ਵੀ, ਪਰ ਤੁਸੀਂ ਕੌਣ ਹੋਂ?”16ਫ਼ੇਰ ਭਰਿਸ਼ਟ ਆਤਮਿਆਂ ਦੇ ਕਾਬਿਜ ਉਸ ਆਦਮੀ ਨੇ ਉਨ੍ਹਾਂ ਯਹੂਦੀਆਂ ਉੱਤੇ ਛਾਲ ਮਾਰੀ। ਉਹ ਉਨ੍ਹਾਂ ਤੋਂ ਕਿਤੇ ਵਧ ਤਾਕਤਵਰ ਸੀ। ਉਸਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪਡ਼ੇ ਪਾਡ਼ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ।17ਅਫ਼ਸੁਸ ਵਿੱਚ ਰਹਿੰਦੇ ਸਾਰੇ ਯਹੂਦੀ ਅਤੇ ਯੂਨਾਨੀ ਸਭਨਾਂ ਨੂੰ ਇਸ ਗੱਲ ਬਾਰੇ ਪਤਾ ਲੱਗ ਗਿਆ ਤੇ ਉਨ੍ਹਾਂ ਸਾਰਿਆਂ ਦੇ ਮਨਾਂ ਵਿੱਚ ਡਰ ਆ ਗਿਆ ਅਤੇ ਲੋਕਾਂ ਨੇ ਪ੍ਰਭੂ ਯਿਸੂ ਦੇ ਨਾਂ ਨੂੰ ਵੱਡਾ ਮਾਨ-ਸੰਮਾਨ ਦਿੱਤਾ।18ਬਹੁਤ ਸਾਰੇ ਨਿਹਚਾਵਾਨ ਅੱਗੇ ਆਏ ਅਤੇ ਸਾਰੇ ਲੋਕਾਂ ਸਾਮ੍ਹਣੇ, ਜਿਹਡ਼ੀਆਂ ਭਰਿਸ਼ਟ ਕਰਨੀਆਂ ਉਨ੍ਹਾਂ ਨੇ ਕੀਤੀਆਂ ਸਨ ਸਵੀਕਾਰ ਕਰ ਲਈਆਂ।19ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਤੇ ਅਤੇ ਲੋਕਾਂ ਸਾਮ੍ਹਣੇ ਸਾਡ਼ ਦਿੱਤੀਆਂ। ਇਹ ਪੁਸਤਕਾਂ ਤਕਰੀਬਨ ਪੰਜਾਹ ਹਜ਼ਾਰ ਚਾਂਦੀ ਦੇ ਸਿਕਿਆਂ ਦੇ ਤੁਲ੍ਲ ਸਨ।20ਇਸ ਤਰ੍ਹਾਂ ਪ੍ਰਭੂ ਦਾ ਬਚਨ ਸ਼ਕਤੀਸ਼ਾਲੀ ਢੰਗ ਨਾਲ ਵਧ ਤੋਂ ਵਧ ਲੋਕਾਂ ਦੇ ਦਿਲਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ, ਅਤੇ ਬਹੁਤ ਸਾਰੇ ਨਿਹਚਾਵਾਨ ਬਣ ਗਏ।21ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲੁਸ ਨੇ ਯਰੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸਨੇ ਯਰੂਸ਼ਲਮ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘਕੇ ਜਾਣ ਦੀ ਵਿਉਂਤ ਬਣਾਈ। ਉਸਨੇ ਸੋਚਿਆ “ਮੇਰੇ ਯਰੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।”22ਤਿਮੋਥਿਉਸ ਅਤੇ ਇਰਸਤੁਸ ਪੌਲੁਸ ਦੇ ਦੋ ਚੰਗੇ ਮਦਦ ਕਰਨ ਵਾਲੇ ਮਨੁੱਖ ਸਨ। ਪੌਲੁਸ ਨੇ ਉਨ੍ਹਾਂ ਨੂੰ ਮਕਦੂਨਿਯਾ ਵਿੱਚ ਭੇਜਿਆ ਅਤੇ ਆਪ ਕੁਝ ਦੇਰ ਅਸਿਯਾ ਵਿੱਚ ਰੁਕਿਆ।23ਪਰ ਉਸ ਸਮੇਂ ਅਫ਼ਸੁਸ ਵਿੱਚ ਯਿਸੂ ਦੇ ਰਸਤੇ ਬਾਬਤ ਇੱਕ ਵੱਡਾ ਸੰਕਟ ਸੀ।24ਇਹ ਸਭ ਇਵੇਂ ਵਾਪਰਿਆ; ਉਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।25ਦੇਮੇਤ੍ਰਿਯੁਸ ਨੇ ਇਨ੍ਹਾਂ ਕਾਰੀਗਰਾਂ ਅਤੇ ਇਹੋ ਜਿਹੇ ਕੰਮ ਨਾਲ ਸੰਬੰਧਿਤ ਲੋਕਾਂ ਦੀ ਇੱਕ ਬੈਠਕ ਬੁਲਾਈ ਅਤੇ ਆਖਿਆ, “ਲੋਕੋ। ਤੁਸੀਂ ਜਾਣਦੇ ਹੋ ਕਿ ਅਸੀਂ ਇਸ ਕੰਮ ਤੋਂ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ।26ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹਡ਼ੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।27ਜਿਹਡ਼ੀਆਂ ਗੱਲਾਂ ਉਹ ਆਖਦਾ ਹੈ, ਹੋ ਸਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।”28ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹ ਬਡ਼ੇ ਕਰੋਧ ਵਿੱਚ ਆਏ ਅਤੇ ਉੱਚੀ-ਉੱਚੀ ਚਿਲ੍ਲਾਉਣ ਲੱਗੇ, “ਅਫ਼ਸੁਸ ਸ਼ਹਿਰ ਦੀ ਦੇਵੀ ਅਰਤਿਮਿਸ ਮਹਾਨ ਹੈ।”29ਸ਼ਹਿਰ ਵਿੱਚ ਗਡ਼ਬਡ਼ੀ ਮੱਚ ਗਈ। ਭੀਡ਼ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰ ਖੁਸ ਨੂੰ ਜਿਹਡ਼ੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ਡ਼ ਲਿਆ। ਤੱਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕਠੇ ਹੋਏ।30ਪੌਲੁਸ ਅੰਦਰ ਜਾਕੇ ਭੀਡ਼ ਨਾਲ ਗੱਲ ਕਰਨੀ ਚਾਹੁੰਦਾ ਸੀ, ਪਰ ਯਿਸੂ ਦੇ ਚੇਲਿਆਂ ਨੇ ਉਸਨੂੰ ਅੰਦਰ ਨਾ ਜਾਣ ਦਿੱਤਾ।31ਉਸ ਦੇਸ਼ ਦੇ ਕੁਝ ਆਗੂ ਪੌਲੁਸ ਦੇ ਮਿੱਤਰ ਵੀ ਸਨ। ਉਨ੍ਹਾਂ ਨੇ ਉਸਨੂੰ ਇਹ ਬੇਨਤੀ ਕਰਦਿਆਂ ਕਿ ਉਹ ਮੈਦਾਨ ਵਿੱਚ ਨਾ ਜਾਵੇ ਇੱਕ ਸੰਦੇਸ਼ ਭੇਜਿਆ।32ਕੁਝ ਲੋਕ ਰੌਲਾ ਪਾਕੇ ਕੁਝ ਆਖ ਰਹੇ ਸਨ ਤੇ ਕੁਝ ਲੋਕ ਕੁਝ ਹੋਰ। ਉਥੇ ਲੋਕਾਂ ਵਿੱਚ ਇਹ ਗੱਲਾਂ ਲੈਕੇ ਕਿ, ਉਹ ਇਕਠੇ ਕਿਉਂ ਹੋਏ ਹਨ, ਹਫ਼ਡ਼ਾ-ਦਫ਼ਡ਼ੀ ਮੱਚੀ ਹੋਈ ਸੀ।33ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਮ੍ਹਣੇ ਖਢ਼ਾ ਕੀਤਾ। ਲੋਕਾਂ ਨੇ ਉਸਨੂੰ ਕਿਹਾ ਕਿ ਕੀ ਕਰੀਏ? ਉਸਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ।34ਪਰ ਜਦ੍ਦ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਕੰਦਰ ਇੱਕ ਯਹੂਦੀ ਸੀ, ਉਨ੍ਹਾਂ ਸਭਨਾ ਨੇ ਇੱਕ ਅਵਾਜ਼ ਵਿੱਚ ਇਹ ਆਖਦਿਆਂ ਹੋਇਆਂ ਦੋ ਘੰਟਿਆਂ ਲਈ ਰੌਲਾ ਪੌਣਾ ਸ਼ੁਰੂ ਕਰ ਦਿੱਤਾ “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।”35ਫ਼ੇਰ ਸ਼ਹਿਰ ਦੇ ਮੁਹਰਰ੍ਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀ ਮਨੁੱਖੋ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਗ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?”36ਕੋਈ ਵੀ ਨਹੀਂ ਆਖ ਸਕਦਾ ਕਿ ਇਹ ਗੱਲਾਂ ਸੱਚੀਆਂ ਨਹੀਂ ਹਨ, ਇਸੇ ਲਈ ਤੁਹਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ। ਤੁਹਾਨੂੰ ਕੁਝ ਵੀ ਕਰਨ ਤੋਂ ਪਹਿਲਾਂ ਰੁਕ ਕੇ ਵਿਚਾਰ ਕਰ ਲੈਣਾ ਚਾਹੀਦਾ ਹੈ।37ਤੁਸੀਂ ਇਨ੍ਹਾਂ ਆਦਮੀਆਂ ਨੂੰ ਲਿਆਏ ਹੋ, ਪਰ ਇਨ੍ਹਾਂ ਨੇ ਸਾਡੀ ਦੇਵੀ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਨਹੀਂ ਬੋਲੇ, ਨਾ ਹੀ ਇਨ੍ਹਾਂ ਨੇ ਉਸਦੇ ਮੰਦਰ ਵਿੱਚੋਂ ਕੁਝ ਚੋਰੀ ਕੀਤਾ ਹੈ।38ਸਾਡੇ ਕੋਲ ਅਦਾਲਤਾਂ ਹਨ ਅਤੇ ਉਥੇ ਨਿਆਂਕਾਰ ਹਨ। ਜੇਕਰ ਦੇਮੇਤ੍ਰਿਯੁਸ ਅਤੇ ਉਸਦੇ ਨਾਲ ਕੰਮ ਕਰਨ ਵਾਲੇ ਹੋਰਨਾਂ ਨੂੰ ਕਿਸੇ ਦੇ ਖਿਲਾਫ਼ ਕੋਈ ਸ਼ਿਕਾਇਤ ਹੈ, ਤਾਂ ਉਨ੍ਹਾਂ ਨੂੰ ਕਚਿਹਰੀਆਂ ਵਿੱਚ ਜਾਣਾ ਚਾਹੀਦਾ ਹੈ। ਉਥੇ ਉਹ ਆਪਣੇ ਮਾਮਲੇ ਬਾਰੇ ਇੱਕ ਦੂਜੇ ਦੇ ਖਿਲਾਫ਼ ਦਲੀਲਬਾਜ਼ੀ ਕਰ ਸਕਦੇ ਹਨ।39ਕੀ ਹੋਰ ਵੀ ਕੋਈ ਗੱਲ ਹੈ ਜਿਸ ਬਾਰੇ ਤੁਸੀਂ ਕੁਝ ਆਖਣਾ ਚਾਹੁੰਦੇ ਹੋ? ਤਾਂ ਜਿਹਡ਼ੀ ਲੋਕਾਂ ਦੀ ਮਜਲਸ ਲੱਗਦੀ ਹੈ, ਇਹ ਨਿਬੇਡ਼ਾ ਉਥੇ ਹੋਵੇਗਾ।40ਅੱਜ ਵਾਪਰੀ ਮੁਸੀਬਤ ਕਰਕੇ ਸਾਨੂੰ ਦੰਗਿਆਂ ਦੇ ਅਪਰਾਧੀ ਸਮਝੇ ਜਾਣਦਾ ਖਤਰਾ ਹੈ। ਅਸੀਂ ਇਸ ਅਫ਼ਰਾਤਫ਼ਰੀ ਦੀ ਵਿਆਖਿਆ ਨਹੀਂ ਕਰ ਸਕਦੇ, ਕਿਉਂਕਿ ਸਾਡੇ ਕੋਲ; ਇਸ ਸਭਾ ਲਈ ਕੋਈ ਪੱਕਾ ਕਾਰਣ ਨਹੀਂ ਹੈ।”41ਜਦੋਂ ਸ਼ਹਿਰ ਦੇ ਮੁਹਰਰ ਨੇ ਅਜਿਹੀਆਂ ਗੱਲਾਂ ਕੀਤੀਆਂ, ਤਾਂ ਫ਼ੇਰ ਉਸਨੇ ਲੋਕਾਂ ਨੂੰ ਘਰਾਂ ਨੂੰ ਵਾਪਸ ਜਾਣ ਲਈ ਕਿਹਾ ਤਾਂ ਸਭ ਲੋਕੀਂ ਘਰੋ-ਘਰੀ ਚਲੇ ਗਏ।